ਮਾਝਾ

ਪੀਐਸਪੀਸੀਐਲ ਦੇ ਸ਼ਿਕਾਇਤ ਕੇਂਦਰ ਦਾ ਰੱਖਿਆ ਨੀਂਹ ਪੱਥਰ, 25 ਲੱਖ ਰੁਪਏ ਆਵੇਗਾ ਖਰਚ
ਅੰਮ੍ਰਿਤਸਰ, 7 ਜੂਨ : ਪੰਜਾਬ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀਕ ਹੀ ਸਹੂਲਤਾਂ ਉਪਲਬੱਧ ਕਰਵਾਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਦੂਰ ਦੁਰਾਡੇ ਜਾ ਕੇ ਆਪਣਾ ਸਮਾਂ ਅਤੇ ਪੈਸਾ ਨਾ ਖਰਾਬ ਕਰਨਾ ਪਵੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਹਰਭਜਨ ਸਿੰਘ ਈ:ਟੀ:ਓ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਭਗਵਾਨ ਵਾਲਮੀਕਿ ਚੌਂਕ ਜੰਡਿਆਲਾ ਗੁਰੂ ਵਿਖੇ ਸਥਿਤ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸ਼ਿਕਾਇਤ....
ਜਿਲ੍ਹਾ ਅੰਮ੍ਰਿਤਸਰ ਵਿੱਚ ਝੋਨੇ ਦੀ ਲੁਆਈ ਮਿਤੀ 19 ਜੂਨ 2023 ਤੋਂ ਹੀ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ 7 ਜੂਨ : ਸ. ਜਤਿੰਦਰ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ, 2009” ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ ਮਿਤੀ 19 ਜੂਨ 2023 ਤੋਂ ਨਿਸ਼ਚਿਤ ਕੀਤੀ ਗਈ ਹੈ ਜਦੋਂਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਤਾਰ ਤੋ ਪਾਰਲੇ ਇਲਾਕਿਆਂ ਵਿੱਚ ਕਿਸਾਨ ਝੋਨੇ ਦੀ ਲੁਆਈ ਮਿਤੀ 10 ਜੂਨ 2023 ਤੋਂ ਸ਼ੁਰੂ ਕਰ ਸਕਦੇ ਹਨ....
ਰਾਜਪਾਲ ਨੇ ਡਰੋਨਾਂ ਰਾਹੀਂ ਸਰਹੱਦੀ ਸੁਰੱਖਿਆ, ਘੁਸਪੈਠ ਅਤੇ ਨਸੀਲੇ ਪਦਾਰਥਾਂ ਦੀ ਤਸਕਰੀ ਦਾ ਜਾਇਜਾ ਲੈਣ ਲਈ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਪੰਚਾਂ ਸਰਪੰਚਾਂ ਨਾਲ ਕੀਤੀ ਚਰਚਾ
ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਚੌਕਸੀ ਬਣਾਈ ਰੱਖਣ ਲਈ ਕੀਤਾ ਪ੍ਰੇਰਿਤ ਪੰਜਾਬ ਸਰਕਾਰ ਹਰ ਸਾਲ ਸਿਖਿਆ ਅਤੇ ਪੁਲਿਸ ਵਿਭਾਗ ਵਿੱਚ ਕਰੇਗੀ ਭਰਤੀ - ਮੁੱਖ ਸਕੱਤਰ ਅੰਮ੍ਰਿਤਸਰ, 7 ਜੂਨ : ਸਰਹੱਦੀ ਸੁਰੱਖਿਆ ਨੂੰ ਮਜਬੂਤ ਕਰਨ ਅਤੇ ਘੁਸਪੈਠ ਅਤੇ ਨਸੀਲੇ ਪਦਾਰਥਾਂ ਦੀ ਤਸਕਰੀ ਕਾਰਨ ਪੈਦਾ ਹੋ ਰਹੀਆਂ ਲਗਾਤਾਰ ਚੁਣੌਤੀਆਂ ਦਾ ਮੁਕਾਬਲਾ ਕਰਨ ਲਈ ਦਿ੍ਰੜ ਯਤਨਾਂ ਤਹਿਤ ਸ. ਬਨਵਾਰੀ ਲਾਲ ਪੁਰੋਹਿਤ, ਰਾਜਪਾਲ ਪੰਜਾਬ ਨੇ ਅੱਜ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਪੰਚਾਂ ਸਰਪੰਚਾਂ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ....
ਮਾਨ ਸਰਕਾਰ ਦੇ ਲੋਕ ਹਿੱਤੂ ਫੈਸਲਿਆਂ ਨੂੰ ਦੇਖਦਿਆਂ ਸੈਕੜੇ ਲੋਕ ਹੋ ਰਹੇ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ : ਈ.ਟੀ.ਓ
ਅੰਮ੍ਰਿਤਸਰ, 7 ਜੂਨ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਲਏ ਗਏ ਲੋਕ ਹਿੱਤੂ ਫੈਸਲਿਆਂ ਨੂੰ ਦੇਖਦਿਆਂ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਮਾਨ ਸਰਕਾਰ ਨੇ ਆਪਣੇ 14 ਮਹੀਨਿਆਂ ਦੇ ਕਾਰਜਕਾਲ ਦੌਰਾਨ ਹੀ ਸਾਰੇ ਵਰਗ ਦੇ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਮੁਹੱਲਾ ਕਲੀਨਿਕ, 29000 ਤੋਂ ਵਧੇਰੇ ਨੌਕਰੀਆਂ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨਾ ਅਤੇ ਪੰਜਾਬ ਦੇ ਹਿੱਤਾਂ ਨੂੰ ਮੋਹਰੀ ਰੱਖਿਆ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ....
ਬੀਬੀ ਜਗੀਰ ਕੌਰ ਨੇ ਇਕ ਵਿਵਾਦਤ ਬਿਆਨ ਨਾਲ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ : ਐਡਵੋਕੇਟ ਧਾਮੀ 
ਅੰਮ੍ਰਿਤਸਰ, 6 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪਣੇ ਇਕ ਵਿਵਾਦਤ ਬਿਆਨ ਨਾਲ ਜੂਨ 1984 ਦੇ ਘੱਲੂਘਾਰੇ ਦੀ ਯਾਦ ਮਨਾ ਰਹੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਅੰਗਰੇਜ਼ੀ ਦੇ ਇਕ ਅਖ਼ਬਾਰ ਨੂੰ ਦਿੱਤੇ ਇੰਟਰਵਿਊ ਵਿਚ ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ ਬੋਰਡ’ ਦੇ ਮੰਚ ’ਤੇ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀ ਨੂੰ ਸ਼੍ਰੋਮਣੀ....
ਪਠਾਨਕੋਟ ਪੁਲਿਸ ਨੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਪਠਾਨਕੋਟ ਪੁਲਿਸ ਦੇ ਥਾਣਿਆਂ ਨੇ ਵਿਸ਼ਵ ਵਾਤਾਵਰਨ ਦਿਵਸ ਦੇ ਮੋਕੇ ਤੇ ਬੂਟੇ ਵੰਡੇ, ਸਾਈਕਲ ਚਲਾਉਣ ਨੂੰ ਉਤਸ਼ਾਹਿਤ ਕੀਤਾ, ਵਾਤਾਵਰਨ ਦੀ ਸੰਭਾਲ ਨੂੰ ਅੱਗੇ ਵਧਾਉਣ ਲਈ ਸਵੱਛਤਾ ਮੁਹਿੰਮ ਚਲਾਈ ਪਠਾਨਕੋਟ, 06 ਜੂਨ : ਵਿਸ਼ਵ ਵਾਤਾਵਰਣ ਦਿਵਸ ਦੇ ਤਹਿਤ, ਪਠਾਨਕੋਟ ਪੁਲਿਸ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਵਾਤਾਵਰਣ ਜਾਗਰੂਕਤਾ ਅਤੇ ਸੰਭਾਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਦਿਲਚਸਪ ਅਤੇ ਪ੍ਰਭਾਵਸ਼ਾਲੀ ਪਹਿਲਕਦਮੀਆਂ ਦੀ ਘੋਸ਼ਣਾ ਕੀਤੀ ਹੈ। ਐਸ.ਆਈ ਰਜਨੀ ਦੀ ਦੇਖ-ਰੇਖ ਹੇਠ ਥਾਣਾ .ਮੈਮੂੰਨ ਕੈਂਟ ਨੇ....
ਪੰਜਾਬੀ ਦੀ ਸਮਰੱਥ ਸ਼ਾਇਰਾ ਸੁਖਵਿੰਦਰ ਅੰਮ੍ਰਿਤ ਦੇ ਜੀਵਨ ਤੇ ਅਧਾਰਿਤ 'ਰਾਹਾਂ ਚ ਅੰਗਿਆਰ ਬੜੇ ਸੀ' ਨਾਟਕ ਦਾ ਫਾਜ਼ਿਲਕਾ ਵਿਖੇ ਹੋਇਆ ਸਫ਼ਲ ਮੰਚਨ
ਫਾਜ਼ਿਲਕਾ 6 ਜੂਨ : ਅਕਸ ਰੰਗਮੰਚ ਸਮਰਾਲਾ ਦੀ ਪੇਸ਼ਕਸ਼ ਇੱਕ ਪਾਤਰੀ ਨਾਟਕ 'ਰਾਹਾਂ ਚ ਅੰਗਿਆਰ ਬੜੇ ਸੀ' ਦਾ ਫਾਜ਼ਿਲਕਾ ਵਿਖੇ ਸਫ਼ਲ ਮੰਚਨ ਕੀਤਾ ਗਿਆ। ਇਹ ਨਾਟਕ ਜਜ਼ਬਾ ਆਰਟਸ ਫਾਜ਼ਿਲਕਾ ਵੱਲੋਂ ਪੰਜਾਬੀ ਦੀ ਸਮਰੱਥ ਸ਼ਾਇਰਾ ਸੁਖਵਿੰਦਰ ਅੰਮ੍ਰਿਤ ਦੇ ਜੀਵਨ ਤੇ ਅਧਾਰਿਤ ਸੀ ਅਤੇ ਇਸ ਨਾਟਕ ਦੇ ਲੇਖਕ ਅਤੇ ਨਿਰਦੇਸ਼ਕ ਰਾਜਵਿੰਦਰ ਸਮਰਾਲਾ ਤੇ ਅਦਾਕਾਰਾ ਨੂਰ ਕਮਲ ਸਨ । ਇਸ ਦੌਰਾਨ ਭਾਸ਼ਾ ਵਿਭਾਗ ਫਾਜ਼ਿਲਕਾ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ । ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀਮਤੀ ਅਵਨੀਤ ਕੌਰ ਸਿੱਧੂ ਨੇ....
ਸੀ.ਐਮ. ਦੀ ਯੋਗਸ਼ਾਲਾਵਾਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ-ਡਿਪਟੀ ਕਮਿਸ਼ਨਰ
ਯੋਗਾ ਸਿਖਲਾਈ ਲੈਣ ਲਈ ਟੋਲ ਫਰੀ ਨੰਬਰ 76694-00500 ‘ਤੇ ਮਿਸ ਕਾਲ ਕਰਨ ਦੀ ਅਪੀਲ ਜਨਤਕ ਥਾਵਾਂ ਉਤੇ ਲੋਕਾਂ ਨੂੰ ਯੋਗਾ ਦੀ ਸਿਖਲਾਈ ਦੇਣਗੇ ਯੋਗਾ ਇੰਸਟ੍ਰਕਟਰ ਅੰਮ੍ਰਿਤਸਰ , 6 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿਹਤਮੰਦ ਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਜਨਤਕ ਮੁਹਿੰਮ ਪੈਦਾ ਕਰਨ ਦੇ ਉਦੇਸ਼ ਨਾਲ ‘ਸੀ.ਐਮ. ਦੀ ਯੋਗਸ਼ਾਲਾ’ ਦੀ ਸ਼ੁਰੂਆਤ ਕੀਤੀ ਸੀ ਜਿਸ ਨੂੰ ਅੰਮ੍ਰਿਤਸਰ ਜਿਲੇ੍ਹ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਇਸ ਸਮੇਂ 17 ਪਾਰਕਾਂ ਵਿੱਚ 36 ਯੋਗ ਕਲਾਸਾਂ ਲਗਾ ਕੇ ਲੋਕਾਂ....
“ਸਾਡੀ ਧਰਤੀ, ਸਾਡੀ ਸਿਹਤ, ਸਾਡੀ ਜਿੰਮੇਵਾਰੀ” ਥੀਮ ਤਹਿਤ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ
ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਪਲਾਸਟਿਕ ਦੀ ਵਰਤੋਂ ਤੋਂ ਪ੍ਰਹੇਜ ਕਰਨ ਅਤੇ ਵਾਤਾਵਰਣ ਬਚਾਉਣ ਵਿੱਚ ਆਪਣਾ ਕੀਮਤੀ ਯੋਗਦਾਨ ਦੀ ਅਪੀਲ ਤਰਨ ਤਾਰਨ, 06 ਜੂਨ : ਸਿਹਤ ਵਿਭਾਗ ਤਰਨਤਾਰਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਦੀ ਪ੍ਰਧਾਨਗੀ ਹੇਠਾਂ ਮਾਈ ਭਾਗੋ ਨਰਸਿੰਗ ਕਾਲਜ ਤਰਨਤਾਰਨ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ “ਸਾਡੀ ਧਰਤੀ, ਸਾਡੀ ਸਿਹਤ, ਸਾਡੀ ਜਿੰਮੇਵਾਰੀ” ਸਲੋਗਨ ਤਹਿਤ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਉਦਯੋਗਿਕ ਇਕਾਈਆਂ ਦੇ ਸਹਿਯੋਗ ਨਾਲ 7 ਜੂਨ ਨੰੁ ਲਗਾਇਆ ਜਾਵੇਗਾ ਰੋਜ਼ਗਾਰ ਮੇਲਾ
ਤਰਨ ਤਾਰਨ, 06 ਜੂਨ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਜੀ ਦੀ ਰਹਿਨੁਮਾਈ ਹੇਠ 07 ਜੂਨ, 2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਜਿਲ੍ਹਾ ਤਰਨ ਤਾਰਨ ਦੀਆਂ ਉਦਯੋਗਿਕ ਇਕਾਈਆਂ ਦੇ ਸਹਿਯੋਗ ਨਾਲ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲਾ ਰੋਜ਼ਗਾਰ ਉੱਤਪੱਤੀ, ਹੁਨਰ ਵਿਕਾਸ....
ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਖਡੂਰ ਸਾਹਿਬ ਵਿਖੇ ਮਨਾਇਆ ਗਿਆ 
ਨਾਗੋਕੇ ਵਿਖੇ 253ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਲਗਾ ਕੇ ਸ਼ੁਰੂਆਤ ਕੀਤੀ ਖਡੂਰ ਸਾਹਿਬ, 06 ਜੂਨ : ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਅਧੀਨ ਨਿਸ਼ਾਨ-ਏ-ਸਿੱਖੀ ਕਾਰ ਸੇਵਾ ਖਡੂਰ ਸਾਹਿਬ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਨੂੰ ਸਮਰਿਪਤ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ. ਹਰਪਾਲ ਸਿੰਘ ਪੰਨੂ (ਮੁੱਖ ਖੇਤੀਬਾੜੀ ਅਫਸਰ, ਤਰਨਤਾਰਨ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਸੰਸਥਾਂ ਵੱਲੋਂ ਚਲਾਈ ਗਈ ਜੰਗਲ ਲਗਾਉਣ ਦੀ ਮੁਹਿੰਮ ਤਹਿਤ ਪਿੰਡ....
ਸਿਹਤ ਵਿਭਾਗ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਤਹਿਤ ਕਰਵਾਈਆਂ ਗਈਆਂ ਵੱਖ ਵੱਖ ਗਤੀਵਿਧੀਆਂ
ਤਰਨ ਤਾਰਨ, 06 ਜੂਨ : ਜ਼ਿਲਾ ਪ੍ਰਸ਼ਾਸਨ ਤਰਨਤਾਰਨ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ, ਡਾ. ਵਰਿੰਦਰਪਾਲ ਕੌਰ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, ਡਾ. ਕੁਲਤਾਰ ਸਿੰਘ ਦੀ ਯੋਗ ਅਗਵਾਈ ਹੇਠ ਮੰਗਲਵਾਰ ਨੂੰ ਵਿਸ਼ਵ ਵਾਤਾਵਰਣ ਦਿਵਸ ਤਹਿਤ ਵੱਖ ਵੱਖ ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਸਿਹਤ ਕੇਂਦਰ, ਸੁਰਸਿੰਘ ਵਿਖੇ ਜਿਥੇ ਬੂਟੇ ਲਗਾਏ ਗਏ, ਉਥੇ ਹੀ ਐੱਸ. ਐੱਮ. ਓ. ਵੱਲੋਂ ਸਥਾਨਕ ਦੁਕਾਨਦਾਰਾਂ ਨਾਲ ਵਾਤਾਵਰਣ ਦੀ....
7 ਜੂਨ ਨੂੰ ਸ਼੍ਰੀ ਗੁਰੂ ਨਾਨਕ ਦੇਵ ਅਕੈਡਮੀ, ਕੰਡਿਆਲ, ਬਟਾਲਾ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ
ਰੁਜ਼ਗਾਰ ਮੇਲੇ ਵਿੱਚ 22 ਕੰਪਨੀਆਂ ਹਿੱਸਾ ਲੈਣਗੀਆਂ 400 ਤੋਂ ਵੱਧ ਪੜ੍ਹੇ ਲਿਖੇ ਨੌਜਵਾਨਾਂ ਨੂੰ ਮੌਕੇ ’ਤੇ ਜਾਬ ਆਫਰ ਕੀਤੀ ਜਾਵੇਗੀ ਚਾਹਵਾਨ ਪ੍ਰਾਰਥੀ ਆਪਣੇ ਨਾਮ www.pgrkam.com ’ਤੇ ਰਜਿਸਟਰਡ ਕਰਵਾਉਣ ਗੁਰਦਾਸਪੁਰ, 5 ਜੂਨ : ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਸਮੇਂ-ਸਮੇਂ ’ਤੇ ਰੁਜ਼ਗਾਰ ਮੇਲਿਆਂ ਦਾ ਆਯੋਜਿਨ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ, ਗੁਰਦਾਸਪੁਰ, ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ....
ਰਣਜੀਤ ਬਾਗ ਦੀ ਰਣਜੀਤ ਕੌਰ ਮਹਿਲਾ ਸਸ਼ਕਤੀਕਰਨ ਦੀ ਉਦਾਹਰਨ ਬਣੀ
ਰਣਜੀਤ ਕੌਰ `ਵਾਹਿਗੁਰੂ ਸਵੈ ਸਹਾਇਤਾ ਸਮੂਹ` ਜਰੀਏ ਅਚਾਰ, ਸ਼ਹਿਦ, ਜੈਮ, ਚਟਨੀਆਂ, ਸਕਵੈਸ਼, ਮੁਰੱਬੇ, ਮਸਾਲੇ, ਹਲਦੀ, ਲੱਸੀ, ਕਰੇਲਾ ਪਾਊਡਰ, ਜਾਮੁਨ ਪਾਊਡਰ ਆਦਿ ਬਣਾ ਕੇ ਕਮਾ ਰਹੀ ਹੈ ਚੰਗੀ ਆਮਦਨ ਗੁਰਦਾਸਪੁਰ, 5 ਜੂਨ : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਣਜੀਤ ਬਾਗ ਦੀ ਉੱਦਮੀ ਮਹਿਲਾ ਕਿਸਾਨ ਰਣਜੀਤ ਕੌਰ ਮਹਿਲਾ ਸਸ਼ਕਤੀਕਰਨ ਦੀ ਪ੍ਰਮੁੱਖ ਉਦਾਹਰਨ ਹੈ। ਮਹਿਲਾ ਕਿਸਾਨ ਰਣਜੀਤ ਕੌਰ ਆਪਣੇ `ਵਾਹਿਗੁਰੂ ਸੈਲਫ ਹੈਲਪ ਗਰੁੱਪ` ਜਰੀਏ ਅਚਾਰ, ਸ਼ਹਿਦ, ਜੈਮ, ਚਟਨੀਆਂ, ਸਕਵੈਸ਼, ਮੁਰੱਬੇ, ਮਸਾਲੇ, ਹਲਦੀ, ਲੱਸੀ....
ਬਾਸਮਤੀ ਚਾਵਲ ਦੇ ਨਿਰਯਾਤ ’ਚ ਰੁਕਾਵਟ ਪਾਉਣ ਵਾਲੇ 10 ਕੀਟਨਾਸ਼ਕਾਂ ਦੀ ਵਰਤੋਂ ’ਤੇ ਪੰਜਾਬ ਸਰਕਾਰ ਨੇ ਲਗਾਈ ਪਾਬੰਦੀ : ਡਾ. ਅਮਰੀਕ ਸਿੰਘ
ਗੁਰਦਾਸਪੁਰ, 5 ਜੂਨ : ਪੰਜਾਬ ਸਰਕਾਰ ਵੱਲੋਂ ਬਾਸਮਤੀ ਦੇ ਚਾਵਲ ਦੇ ਨਿਰਯਾਤ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸ਼ਕਾਂ ਦੀ ਵਿਕਰੀ, ਵੰਡ ਤੇ ਵਰਤੋਂ ਕਰਨ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਨਿਰਦੇਸ਼ ਬਾਸਮਤੀ ਚਾਵਲ ਦੀ ਗੁਣਵੱਤਾ ਵਿਚ ਸੁਧਾਰ ਲਈ ਕਿਸਾਨਾਂ ਦੇ ਪੱਖ ਵਿਚ ਜਾਰੀ ਕੀਤੇ ਗਏ ਹਨ। ਰਾਜ ਸਰਕਾਰ ਦੇ ਇਸ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਅਮਰੀਕ ਸਿੰਘ ਨੇ ਕਿਹਾ ਹੈ ਕਿ ਰਾਜ ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ, ਕਿਉਂਕਿ ਪਾਬੰਦੀਸ਼ੁਦਾ....