ਮਾਝਾ

ਜਤਿੰਦਰ ਭਾਟੀਆ ਨੇ ਅੰਮ੍ਰਿਤਸਰ ਦੇ ਮੇਅਰ ਵਜੋਂ ਸੰਭਾਲਿਆ ਅਹੁਦਾ 
ਅੰਮ੍ਰਿਤਸਰ ਲਈ ਬਹੁਤ ਹੀ ਇਤਿਹਾਸਕ ਦਿਨ ਹੈ, ਸਾਡੇ ਲਈ ਵੀ ਮਾਣ ਵਾਲੀ ਗੱਲ - ਧਾਲੀਵਾਲ ਅੰਮ੍ਰਿਤਸਰ ਨਗਰ ਨਿਗਮ ਦੇ ਸਾਰੇ 85 ਵਾਰਡਾਂ ਲਈ ਬਿਨਾਂ ਕਿਸੇ ਭੇਦਭਾਵ ਅਤੇ ਪੱਖਪਾਤ ਤੋਂ ਕਰਾਂਗੇ ਕੰਮ -ਮੇਅਰ ਜਤਿੰਦਰ ਭਾਟੀਆ ਅੰਮ੍ਰਿਤਸਰ, 28 ਜਨਵਰੀ 2025 : ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਮੇਅਰ ਜਤਿੰਦਰ ਸਿੰਘ ਮੋਤੀਆ ਭਾਟੀਆ ਨੇ ਮੰਗਲਵਾਰ ਨੂੰ ਮੰਤਰੀ ਕੁਲਦੀਪ ਧਾਲੀਵਾਲ ਦੀ ਹਾਜ਼ਰੀ ਵਿੱਚ ਨਗਰ ਨਿਗਮ ਦੇ ਮੇਅਰ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਪਾਰਟੀ ਦੇ ਕਈ ਸਥਾਨਕ ਆਗੂ ਅਤੇ ਵਿਧਾਇਕ ਵੀ ਮੌਜੂਦ ਸਨ।....
ਪੰਜਾਬ ਪੁਲਿਸ ਨੇ ਪਾਕਿਸਤਾਨ-ਆਈਐਸਆਈ ਦੀ ਹਮਾਇਤ ਪ੍ਰਾਪਤ ਨਾਰਕੋ ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼, ਇੱਕ ਹੈਂਡ ਗ੍ਰਨੇਡ, ਦੋ ਪਿਸਤੌਲਾਂ ਸਮੇਤ ਦੋ ਕਾਬੂ
ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਅਮਰੀਕਾ ਅਧਾਰਿਤ ਹੈਪੀ ਪਾਸੀਅਨ ਅਤੇ ਨਸ਼ਾ ਤਸਕਰ ਸਰਵਣ ਭੋਲਾ ਦੇ ਇਸ਼ਾਰੇ ‘ਤੇ ਕਰਦੇ ਸੀ ਕੰਮ: ਡੀਜੀਪੀ ਗੌਰਵ ਯਾਦਵ ਇਸ ਮਾਡਿਊਲ ਦੇ ਬਾਕੀ ਮੈਂਬਰਾਂ ਨੂੰ ਫੜਨ ਲਈ ਯਤਨ ਜਾਰੀ : ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਚੰਡੀਗੜ੍ਹ/ਅੰਮ੍ਰਿਤਸਰ, 28 ਜਨਵਰੀ 2025 : ਪੰਜਾਬ ਪੁਲਿਸ ਦੇ ਐਸਐਸਓਸੀ....
ਅੰਮ੍ਰਿਤਸਰ 'ਚ ਇੱਟਾਂ ਨਾਲ ਭਰੀ ਟਰਾਲੀ ਨਾਲ ਮੋਟਰ ਸਾਈਕਲ ਦੀ ਹੋਈ ਟੱਕਰ, ਪਤੀ ਪਤਨੀ ਦੀ ਮੌਤ 
ਅੰਮ੍ਰਿਤਸਰ, 28 ਜਨਵਰੀ 2025 : ਅੰਮ੍ਰਿਤਸਰ 'ਚ ਇੱਕ ਇੱਟਾਂ ਨਾਲ ਭਰੀ ਟਰਾਲੀ ਨਾਲ ਹੋਈ ਮੋਟਰ ਸਾਈਕਲ ਦੀ ਟੱਕਰ ਕਾਰਨ ਪਤੀ ਪਤਨੀ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕੁਲਵੰਤ ਸਿੰਘ ਅਤੇ ਉਸਦੀ ਪਤਨੀ ਜਸਬੀਰ ਕੌਰ ਜੋ ਕਿ ਆਪਣੇ ਭਰਾ ਨੂੰ ਮਿਲਣ ਪਿੰਡ ਚੀਮਾ ਬਾਠ ਜਾ ਰਹੇ ਸਨ, ਅਤੇ ਰਸਤੇ ਵਿਚ ਇੱਟਾ ਦੇ ਭੱਠੇ ਵਲੋ ਆਉਣ ਵਾਲੀ ਤੇਜ ਰਫਤਾਰ ਟਰਾਲੀ ਨੇ ਮੋਟਰ ਸਾਈਕਲ ਸਵਾਰ ਪਤੀ ਪਤਨੀ ਨੂੰ ਟੱਕਰ ਮਾਰ ਦਿੱਤੀ, ਟੱਕਰ ਐਨੀ ਭਿਆਨਕ ਸੀ ਕਿ ਟਰਾਲੀ ਬਿਜਲੀ ਦਾ ਖੰਭਾ ਤੋੜਦੀ ਹੋਈ....
ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ
ਅੰਮ੍ਰਿਤਸਰ, 28 ਜਨਵਰੀ 2025 : ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੰੁਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦਿੰਦੀ ਹੈ....
ਪੰਜਾਬ ਸਰਕਾਰ ਦਾ ਫੌਜ਼ ਵਿੱਚ ਭਰਤੀ ਹੋਣ ਲਈ ਵਿਸ਼ੇਸ਼  ਉਪਰਾਲਾ 03 ਫਰਵਰੀ ਤੋ ਸ਼ੁਰੂ
ਤਰਨ ਤਾਰਨ, 28 ਜਨਵਰੀ 2025 : ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਜੀ ਨੇ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.ਐਸ.ਐਫ. ਆਈ.ਟੀ.ਬੀ.ਪੀ. ਸੀ.ਆਰ.ਪੀ.ਐਫ. ਸੀ.ਆਈ.ਐਸ.ਐਫ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ ਮਿਤੀ 03 ਫਰਵਰੀ 2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਰਸ ਵਿਚ ਸਾਬਕਾ ਸੈਨਿਕਾਂ, ਸੈਨਿਕ ਵਿਧਵਾਵਾਂ ਅਤੇ ਵੀਰ ਨਾਰੀਆਂ, ਸੇਵਾ ਕਰ ਰਹੇ ਸੈਨਿਕਾਂ ਅਤੇ ਸਿਵਲੀਅਨ ਦੇ ਬੱਚਿਆਂ ਦੇ ਉਜਵੱਲ ਭਵਿੱਖ ਨੂੰ ਮੁੱਖ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਰ ਸੂਚੀਆਂ ਸਬੰਧੀ ਦਾਅਵੇ ਤੇ ਇਤਰਾਜ਼ 10 ਮਾਰਚ ਤੱਕ ਕੀਤੇ ਜਾ ਸਕਦੇ ਹਨ 
ਬਟਾਲਾ, 28 ਜਨਵਰੀ 2025 : ਮਾਨਯੋਗ ਗੁਰਦੁਆਰਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਸਮੂਹ 06 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣ ਹਲਕਿਆਂ 104-ਸ੍ਰੀ ਹਰਗੋਬਿੰਦਪੁਰ, 105-ਬਟਾਲਾ, 106-ਕਾਲਾ ਅਫ਼ਗ਼ਾਨਾਂ, 107-ਡੇਰਾ ਬਾਬਾ ਨਾਨਕ, 108-ਧਾਰੀਵਾਲ ਅਤੇ 109-ਗੁਰਦਾਸਪੁਰ ਵਿਚ ਗੁਰਦੁਆਰਾ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾਂ ਦੀ ਸੂਚੀ ਨਿਰਧਾਰਿਤ ਸਥਾਨਾਂ ਦਫ਼ਤਰ ਡਿਪਟੀ ਕਮਿਸ਼ਨਰ, ਸਬੰਧਿਤ ਰਿਵਾਈਜ਼ਿੰਗ ਅਥਾਰਿਟੀਜ਼/ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ, ਸਮੂਹ....
ਵਿਧਾਇਕ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਸ੍ਰੀ ਹਰਗੋਬਿੰਦਪੁਰ ਸਾਹਿਬ, 28 ਜਨਵਰੀ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਨੇ ਕਰੀਬ ਪੌਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ....
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਾਉਣ ਵਿੱਚ ਮੁਹੱਈਆ ਕਰਵਾਇਆ ਪਲੇਟਫਾਰਮ- ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਵਲੋਂ ਸੂਬਾ ਸਰਕਾਰ ਵਲੋਂ ਪੰਜਾਬ ਪੁਲਿਸ ਵਿੱਚ 10,000 ਨਵੀਆਂ ਅਸਾਮੀਆਂ ਸਿਰਜਣ ਦੇ ਫੈਸਲਾ ਦਾ ਸਵਾਗਤ ਬਟਾਲਾ, 28 ਜਨਵਰੀ 2025 : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਯੋਗ ਉਮੀਦਵਾਰਾਂ ਨੂੰ ਮੈਰਿਟ ‘ਤੇ ਸਰਕਾਰੀ ਨੌਕਰੀਆਂ ਦੇਣ ਦੇ ਯਤਨਾਂ ਨੂੰ ਜਾਰੀ ਰੱਖਦੇ ਹੋਏ ਹੁਣ ਤੱਕ ਸੂਬੇ ਦੇ ਨੌਜਵਾਨਾਂ ਨੂੰ 50,000 ਤੋਂ ਵੱਧ ਸਰਕਾਰੀ ਨੌਕਰੀਆਂ....
ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼, 24 ਸਕਿੰਟਾਂ ਵਿੱਚ 8 ਵਾਰ ਕੀਤਾ ਹਮਲਾ 
ਅੰਮ੍ਰਿਤਸਰ, 27 ਜਨਵਰੀ 2027 : ਅੰਮ੍ਰਿਤਸਰ ਵਿੱਚ ਬੀਤੇ ਦਿਨ ਇੱਕ ਨੌਜਵਾਨ ਨੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਬੁੱਤ ਨੂੰ ਹਾਰ ਪਾਉਣ ਲਈ ਲਗਾਈ ਪੌੜੀ ‘ਤੇ ਚੜ੍ਹ ਗਿਆ। ਉਸ ਨੇ ਮੂਰਤੀ ‘ਤੇ ਹਥੌੜੇ ਨਾਲ ਵਾਰ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਬੁੱਤ ਟੁੱਟ ਗਿਆ। ਉਸ ਨੇ 24 ਸਕਿੰਟਾਂ ਵਿੱਚ 8 ਵਾਰ ਹਮਲਾ ਕੀਤਾ। ਉਸ ਨੇ ਬੁੱਤ ਦੇ ਨੇੜੇ ਰੱਖੀ ਸੰਵਿਧਾਨ ਦੀ ਮੂਰਤੀ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਲੋਕਾਂ ਨੇ ਨੌਜਵਾਨ ਨੂੰ ਫੜ ਕੇ ਕੁੱਟਮਾਰ....
ਡਾ. ਅੰਬੇਦਕਰ ਜੀ ਦੇ ਬੁੱਤ ਦੀ ਤੋੜਭੰਨ ਹੋ ਜਾਣਾ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ : ਬਾਜਵਾ
ਅੰਮ੍ਰਿਤਸਰ, 27 ਜਨਵਰੀ 2025 : 26 ਜਨਵਰੀ ਨੂੰ ਸੰਵਿਧਾਨ ਲਾਗੂ ਹੋਣ ਦੇ 76ਵੇਂ ਗਣਤੰਤਰ ਦਿਵਸ ਮੌਕੇ ਜਿੱਥੇ ਸਾਰਾ ਦੇਸ਼ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰ ਰਿਹਾ ਹੋਵੇ ਉਸ ਦਿਨ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਉਨ੍ਹਾਂ ਦੇ ਬੁੱਤ ਨੂੰ ਤੋੜਨ ਦੀ ਘਟਨਾ ਬੇਹੱਦ ਦੁੱਖਦਾਈ ਹੈ, ਇਸ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਪੰਜਾਬ ਅੰਦਰ ਵਾਪਰ ਰਹੀਆਂ ਘਟਨਾਵਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ।....
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਹੋਈਆਂ ਨਤਮਸਤਕ
ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਅੰਮ੍ਰਿਤਸਰ, 27 ਜਨਵਰੀ 2025 : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ....
ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ : ਤਰੁਨਪ੍ਰੀਤ ਸਿੰਘ ਸੌਂਦ
ਸ਼ਹੀਦ ਜਵਾਨਾਂ ਅਤੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਲਈ ਐਕਸ ਗ੍ਰੇਸ਼ੀਆ ਰਾਸ਼ੀ ਕੀਤੀ ਦੁੱਗਣੀ ਆਜਾਦੀ ਗੁਲਾਟੀਆਂ ਨੂੰ ਯਾਦ ਕਰਦੇ ਹੋਏ ਕੈਬਨਿਟ ਮੰਤਰੀ ਸੌਂਦ ਨੇ ਲਹਿਰਾਇਆ ਅੰਮ੍ਰਿਤਸਰ ਵਿੱਚ ਤਿਰੰਗਾ ਅੰਮ੍ਰਿਤਸਰ ਵਿੱਚ 'ਫਿਊਚਰ ਟਾਈਕੋਨ' ਦਾ ਪ੍ਰੋਗਰਾਮ ਕੀਤਾ ਲਾਂਚ ਅੰਮ੍ਰਿਤਸਰ, 27 ਜਨਵਰੀ 2025 : ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਕਿਰਤ, ਪ੍ਰਾਹੁਣਚਾਰੀ, ਉਦਯੋਗ ਤੇ ਵਣਜ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਨੇ 76ਵੇਂ ਗਣਤੰਤਰ ਦਿਵਸ....
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਦਿੱਤੇ ਆਦੇਸ਼, ਕਿਹਾ ਮੈਂਬਰਸ਼ਿਪ ਵਾਲੀ ਸੱਤ ਮੈਂਬਰੀ ਕਮੇਟੀ ਹੋਵੇ ਐਕਟਿਵ  
ਗਿਆਨੀ ਹਰਪ੍ਰੀਤ ਸਿੰਘ ਦਾ ਮਾਣ ਸਨਮਾਨ ਕਾਇਮ ਰਹੇ ਅੰਮ੍ਰਿਤਸਰ, 27 ਜਨਵਰੀ 2025 : ਜਥੇਦਾਰ ਗਿਆਨੀ ਰਘਬੀਰ ਸਿੰਘ ਹੁਰਾਂ ਦੇ ਵੱਲੋਂ ਅੱਜ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਕਿ, ਅਕਾਲੀ ਦਲ ਦੀ ਮੈਂਬਰਸ਼ਿਪ ਲਈ ਜਿਹੜੀ ਸੱਤ ਮੈਂਬਰੀ ਕੰਮ ਕਰ ਰਹੀ ਹੈ, ਨੂੰ ਆਦੇਸ਼ ਦਿੱਤਾ ਕਿ ਉਕਤ ਕਮੇਟੀ ਪੂਰੀ ਤਰ੍ਹਾਂ ਨਾਲ ਐਕਟਿਵ ਹੋਵੇ। ਇਸ ਦੇ ਨਾਲ ਹੀ ਜਥੇਦਾਰ ਨੇ ਕਿਹਾ ਕਿ ਵਰਕਿੰਗ ਕਮੇਟੀ ਉਕਤ ਸੱਤ ਮੈਂਬਰੀ ਕਮੇਟੀ ਦੇ ਵਿੱਚ ਵਾਧਾ ਵੀ ਕਰ ਸਕਦੀ ਹੈ। ਜਥੇਦਾਰ ਨੇ ਕਿਹਾ ਕਿ ਸਾਰੀ ਮੈਂਬਰਸ਼ਿਪ ਮੁਹਿੰਮ ਇਸ ਕਮੇਟੀ ਦੀ....
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ ਅੰਮ੍ਰਿਤਸਰ 25 ਜਨਵਰੀ 2025 : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ....
ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅਜਨਾਲਾ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਹੂਲਤਾਂ ਹੋਣਗੀਆਂ ਉਪਲਬੱਧ ਅੰਮ੍ਰਿਤਸਰ, 24 ਜਨਵਰੀ 2025 : ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ....