ਮਾਝਾ

ਚੇਅਰਮੈਨ ਪਨੂੰ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ ਸਕੂਲ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ
ਫਤਹਿਗੜ੍ਹ ਚੂੜੀਆਂ, 20 ਜਨਵਰੀ 2025 : ਪਨਸਪ ਪੰਜਾਬ ਦੇ ਚੇਅਰਮੈਨ ਅਤੇ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੋਟਲਾ ਬਾਮਾ ਵਿਖੇ 3.20 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਨਵੀਨੀਕਰਨ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਹੋਰ ਮਿਆਰੀ ਸਿੱਖਿਆ ਦੇਣ....
ਅਮਰੀਕਾ ਨਿਵਾਸੀ ਬਲਵੰਤ ਸਿੰਘ ਦੇ ਪਰਿਵਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਚਾਰ ਵਾਸ਼ਿੰਗ ਮਸ਼ੀਨਾਂ ਭੇਟ
ਅੰਮ੍ਰਿਤਸਰ 20 ਜਨਵਰੀ 2025 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਵਰਤੇ ਜਾਂਦੇ ਕੱਪੜਿਆਂ ਆਦਿ ਨੂੰ ਧੋਣ ਲਈ ਗੁਰੂ ਘਰ ਦੇ ਸ਼ਰਧਾਲੂ ਅਮਰੀਕਾ ਨਿਵਾਸੀ ਸ. ਬਲਵੰਤ ਸਿੰਘ ਦੇ ਪਰਿਵਾਰ ਵੱਲੋਂ ਚਾਰ ਵਾਸ਼ਿੰਗ ਮਸ਼ੀਨਾਂ ਭੇਟ ਕੀਤੀਆਂ ਗਈਆਂ। ਇਨ੍ਹਾਂ ਮਸ਼ੀਨਾਂ ਦੀ ਸ਼ੁਰੂਆਤ ਅੱਜ ਮੂਲਮੰਤਰ ਦੇ ਜਾਪ ਉਪਰੰਤ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਹੋਰ ਅਧਿਕਾਰੀਆਂ ਵੱਲੋਂ ਕੀਤੀ ਗਈ। ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ....
ਹਰਿਆਣਾ ਕਮੇਟੀ ਦੇ ਨਤੀਜਿਆਂ ਨੇ ਸਰਕਾਰੀ ਹੱਥਠੋਕਿਆਂ ਨੂੰ ਦਖਾਇਆ ਸ਼ੀਸ਼ਾ : ਐਡਵੋਕੇਟ ਧਾਮੀ
ਐਡਵੋਕੇਟ ਧਾਮੀ ਨੇ ਅਜਨਾਲਾ ਵੱਲੋਂ ਜਥੇਦਾਰ ਸਾਹਿਬਾਨ ਵਿਰੁੱਧ ਬਿਆਨਬਾਜ਼ੀ ਦੀ ਕੀਤੀ ਨਿਖੇਧੀ ਅੰਮ੍ਰਿਤਸਰ 20 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਅਮਰੀਕ ਸਿੰਘ ਅਜਨਾਲਾ ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਦੇ ਪੁਤਲੇ ਸਾੜਨ ਅਤੇ ਉਨ੍ਹਾਂ ਵਿਰੁੱਧ ਬਿਆਨਬਾਜ਼ੀ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਤਖ਼ਤਾਂ ਦੇ ਜਥੇਦਾਰਾਂ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਉਨ੍ਹਾਂ ਪ੍ਰਤੀ ਗਲਤ ਬਿਆਨਬਾਜ਼ੀ....
ਧਰਮ ਪ੍ਰਚਾਰ ਕਮੇਟੀ ਵੱਲੋਂ 5 ਤੇ 6 ਫ਼ਰਵਰੀ ਨੂੰ ਲਈ ਜਾਵੇਗੀ ਦਰਜਾ ਤੀਜਾ ਅਤੇ ਚੌਥਾ ਦੀ ਧਾਰਮਿਕ ਪ੍ਰੀਖਿਆ
4 ਫ਼ਰਵਰੀ ਨੂੰ ਹੋਵੇਗਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਪੇਪਰ ਅੰਮ੍ਰਿਤਸਰ 18 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਆਮ ਸੰਗਤਾਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦੇਣ ਹਿੱਤ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵੀ ਕਰਵਾਇਆ ਜਾਂਦਾ ਹੈ, ਜਿਸ ਦੀਆਂ ਪ੍ਰੀਖਿਆਵਾਂ 4 ਫ਼ਰਵਰੀ ਤੋਂ 6....
ਸਰਕਾਰੀ ਕੱਨਿਆ ਸਕੂਲ ਕੈਂਪ ਬਟਾਲਾ ਦੀਆਂ ਵਿਦਿਆਰਥਣਾਂ ਨੂੰ ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਦੀ ਜਾਣਕਾਰੀ ਦਿੱਤੀ
ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਟੈਕਨੀਕਲ ਕੋਰਸਾਂ ਦੀ ਦਿੱਤੀ ਜਾਣਕਾਰੀ ਬਟਾਲਾ, 17 ਜਨਵਰੀ 2025 : ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿੱਚ ਚੱਲ ਰਹੇ ਕੋਰਸਾਂ ਦੀ ਜਾਣਕਾਰੀ ਜਿਆਦਾ ਤੋਂ ਜਿਆਦਾ ਲੋਕਾਂ ਤੱਕ ਪਹੁੰਚਾਉਣ ਲਈ ਕਾਲਜ ਦੇ ਪ੍ਰਿੰਸੀਪਲ ਸ. ਦਵਿੰਦਰ ਸਿੰਘ ਭੱਟੀ ਵੱਲੋਂ ਸੰਸਥਾ ਪੱਧਰ `ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਨ੍ਹਾਂ ਟੀਮਾਂ ਵੱਲੋਂ ਵੱਖ ਵੱਖ ਸਰਕਾਰੀ ਸਕੂਲਾਂ ਦੇ ਕੈਰੀਅਰ ਅਤੇ ਗਾਈਡੈਂਸ ਸੈਲ ਨਾਲ ਤਾਲਮੇਲ ਕਰਕੇ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਸੈਮੀਨਾਰ....
ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਸਟੇਡੀਅਮ, ਗੁਰਦਾਸਪੁਰ ਵਿਖੇ ਹੋਈ ਗਣਤੰਤਰ ਦਿਵਸ ਸਮਾਗਮ ਦੀ ਪਹਿਲੀ ਰਿਹਰਸਲ
ਸਕੂਲੀ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਦੀ ਕੀਤੀ ਤਿਆਰੀ ਗਣਤੰਤਰ ਦਿਵਸ ਮੌਕੇ ਗੁਰਦਾਸਪੁਰ ਵਿਖੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਗੁਰਦਾਸਪੁਰ, 17 ਜਨਵਰੀ 2025 : ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਸਟੇਡੀਅਮ, ਸਰਕਾਰੀ ਕਾਲਜ, ਗੁਰਦਾਸਪੁਰ ਵਿਖੇ ਅੱਜ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਪਹਿਲੀ ਰਿਹਰਸਲ ਕਰਵਾਈ ਗਈ। ਇਸ ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਣਤੰਤਰ ਦਿਵਸ ਸਮਾਗਮ ਮੌਕੇ....
21 ਜਨਵਰੀ ਨੂੰ ਗੁਰਦਾਸਪੁਰ ਦੇ ਜਮਨੇਜ਼ੀਅਮ ਹਾਲ ਵਿਖੇ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਸਬੰਧੀ ਜ਼ਿਲ੍ਹਾ ਪੱਧਰੀ ਕੈਂਪ ਲਗਾਇਆ ਜਾਵੇਗਾ - ਜ਼ਿਲ੍ਹਾ ਪ੍ਰੋਗਰਾਮ ਅਫ਼ਸਰ
ਗੁਰਦਾਸਪੁਰ, 17 ਜਨਵਰੀ 2025 : ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਰਾਜ ਦੀ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ 'ਤੇ ਔਰਤਾਂ ਲਈ ਸਿਹਤ, ਸਫ਼ਾਈ ਅਤੇ ਜਾਗਰੂਕਤਾ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ....
ਡੇਅਰੀ ਕਿੱਤੇ ਦੀ ਸਿਖਲਾਈ ਲਈ 20 ਜਨਵਰੀ ਤੱਕ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਵਿੱਚ ਦਿੱਤੀ ਜਾ ਸਕਦੀ ਹੈ ਅਰਜ਼ੀ
ਸਿਖਲਾਈ ਉਪਰੰਤ ਡੇਅਰੀ ਵਿਭਾਗ ਵੱਲੋਂ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਦਾ ਕਿੱਤਾ ਸ਼ੁਰੂ ਕਰਨ ਲਈ ਸਬਸਿਡੀ ਉੱਪਰ ਦਿਵਾਏ ਜਾਣਗੇ ਕਰਜ਼ੇ ਗੁਰਦਾਸਪੁਰ, 17 ਜਨਵਰੀ 2025 : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਹਾਇਕ ਕਿੱਤੇ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨੌਜਵਾਨਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ....
ਪੰਜਾਬ ਸਰਕਾਰ ਨੇ ਨਹਿਰਾਂ ਦੀ ਲਾਈਨਿੰਗ, ਮੁਰੰਮਤ ਅਤੇ ਖਾਲ਼ਿਆਂ ਦੀ ਬਹਾਲੀ ਸਣੇ ਪਿਛਲੇ ਸਾਲ 2100 ਕਰੋੜ ਰੁਪਏ ਦੇ ਪ੍ਰਾਜੈਕਟ ਕੀਤੇ ਸ਼ੁਰੂ : ਜਗਰੂਪ ਸਿੰਘ ਸੇਖਵਾਂ
15947 ਖਾਲ਼ਿਆਂ ਨੂੰ ਸੁਰਜੀਤ ਕਰਕੇ ਪਹਿਲੀ ਵਾਰ 950 ਤੋਂ ਵੱਧ ਪਿੰਡਾਂ ਤੱਕ ਸਿੰਜਾਈ ਲਈ ਪਾਣੀ ਪਹੁੰਚਾਇਆ ਗੁਰਦਾਸਪੁਰ, 17 ਜਨਵਰੀ 2025 : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ ਦੱਸਿਆ ਹੈ ਕਿ ਜਲ ਸਰੋਤ ਵਿਭਾਗ ਵੱਲੋਂ ਪਿਛਲੇ ਸਾਲ....
ਸ਼੍ਰੋਮਣੀ ਕਮੇਟੀ ਨੇ ਪੰਜਾਬ ’ਚ ਨਹੀਂ ਚੱਲਣ ਦਿੱਤੀ ਕੰਗਨਾ ਰਣੌਤ ਦੀ ਐਮਰਜੈਂਸੀ ਫ਼ਿਲਮ
ਪੰਜਾਬ ਦੇ ਵੱਖ-ਵੱਖ ਸ਼ਹਿਰਾਂ ’ਚ ਸਿਨੇਮਾ ਘਰਾਂ ਬਾਹਰ ਕੀਤਾ ਪ੍ਰਦਰਸ਼ਨ ਅੰਮ੍ਰਿਤਸਰ, 17 ਜਨਵਰੀ 2025 : ਕੰਗਨਾ ਰਣੌਤ ਵੱਲੋਂ ਬਣਾਈ ਗਈ ‘ਐਮਰਜੈਂਸੀ’ ਫ਼ਿਲਮ ਦੀ ਰਲੀਜ਼ ਨੂੰ ਰੋਕਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਭਰ ਅੰਦਰ ਸਿਨੇਮਾ ਘਰਾਂ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਰੋਸ ਨੂੰ ਦੇਖਦਿਆਂ ਸਿਨੇਮਾ ਪ੍ਰਬੰਧਕਾਂ ਨੇ ਫਿਲਮ ਐਮਰਜੈਂਸੀ ਨੂੰ ਨਾ ਚਲਾਉਣ ਦਾ ਫੈਸਲਾ....
ਵਿਧਾਇਕ ਸ਼ੈਰੀ ਕਲਸੀ ਨੇ ਮਰੀਜ਼ਾਂ ਦੀ ਸਹੂਲਤ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਕੀਤਾ ਉਦਘਾਟਨ
ਕਿਹਾ-ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਵਚਨਬੱਧ ਹਨ ਬਟਾਲਾ, 17 ਜਨਵਰੀ 2025 : ਹਲਕਾ ਵਾਸੀਆਂ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ, ਸ਼ੈਰੀ ਕਲਸੀ ਵਲੋਂ ਮਰੀਜਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਸਿਵਲ ਹਸਪਤਾਲ ਬਟਾਲਾ ਵਿਖੇ ਨਵੀਂ ਬਣੀ ਲਿਫਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਹਲਕਾ ਵਾਸੀਆਂ ਨੂੰ ਹੋਰ ਵਧੀਆਂ ਸਿਹਤ ਸੇਵਾਵਾਂ....
ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਮਿਡਲ ਸਕੂਲ, ਸੱਲ੍ਹੋ ਚਾਹਲ ਵਿਖੇ ਜਾਗਰੂਕਤਾ ਸੈਮੀਨਾਰ
ਬਟਾਲਾ, 17 ਜਨਵਰੀ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋਂ ਸਰਕਾਰੀ ਮਿਡਲ ਸਕੂਲ, ਸੱਲ੍ਹੋ ਚਾਹਲ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਵਾਤਾਵਰਣ ਦੀ ਸੰਭਾਲ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, (ਐਸ.ਪੀ.ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ ਬਟਾਲਾ ਵਿਖੇ ਵੱਖ-ਵੱਖ....
ਪੰਜਾਬ ਸਰਕਾਰ ਨੇ ਅਸਲਾ ਲਾਇਸੰਸ ਧਾਰਕਾਂ ਲਈ ਪੋਰਟਲ ਉੱਪਰ ਅਪਲਾਈ ਕਰਨ ਦੀ ਤਰੀਕ 31 ਜਨਵਰੀ 2025 ਕੀਤੀ- ਵਧੀਕ ਜ਼ਿਲ੍ਹਾ ਮੈਜਿਸਟਰੇਟ, ਹਰਜਿੰਦਰ ਸਿੰਘ ਬੇਦੀ
ਬਟਾਲਾ, 17 ਜਨਵਰੀ 2025 : ਸ੍ਰੀ ਹਰਜਿੰਦਰ ਸਿੰਘ ਬੇਦੀ, ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਅਸਲਾ ਲਾਇਸੰਸ ਸਬੰਧੀ ਸਰਵਿਸਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰ ਰਾਹੀਂ ਦਿੱਤੀਆਂ ਜਾਂਦੀਆਂ ਹਨ। ਈ-ਗਵਰਨਸ ਸੋਸਾਇਟੀ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਮੋਹਾਲੀ ਵੱਲੋਂ ਜਾਰੀ ਪੱਤਰ ਅਨੁਸਾਰ ਜਿਨ੍ਹਾਂ ਲਾਇਸੰਸਧਾਰਕ ਨੇ ਸਤੰਬਰ 2019 ਤੋਂ ਬਾਅਦ ਆਪਣੇ ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ਵਿੱਚ ਕੋਈ ਸਰਵਿਸ ਅਪਲਾਈ ਨਹੀਂ ਕੀਤੀ ਹੈ....
ਸੇਵਾ ਕੇਂਦਰਾਂ ‘ਚ ਅਸਲਾ-ਮੁਕਤ ਖੇਤਰ, ਈ-ਸ਼੍ਰਮ ਅਤੇ ਅਸ਼ਟਾਮ ਲਾਇਸੰਸ ਦੀਆਂ ਨਵੀਆਂ ਸੇਵਾਵਾਂ ਸ਼ੁਰੂ - ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਤੱਕ ਪੁਹੰਚ ਬਣਾਉਣ ਦੀ ਕੀਤੀ ਅਪੀਲ ਤਰਨ ਤਾਰਨ 17 ਜਨਵਰੀ 2025 : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਦੀ ਸਹੂਲਤ ਲਈ ਜ਼ਿਲ੍ਹੇ ਵਿੱਚ 22 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿਨ੍ਹਾਂ ਤੋਂ ਜ਼ਿਲ੍ਹੇ ਦੇ ਆਮ ਲੋਕ ਵੱਖ ਵੱਖ ਸੇਵਾਵਾਂ ਦਾ ਲਾਭ ਇੱਕੋ ਛੱਤ ਥੱਲੇ ਉਠਾ ਰਹੇ ਹਨ । ਉਨ੍ਹਾਂ ਦੱਸਿਆਂ ਕਿ ਪੰਜਾਬ ਸਰਕਾਰ ਵਲੋਂ ਨਾਗਰਿਕਾਂ ਦੀ ਸੁਵਿਧਾਵਾਂ....
ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,78,865 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ
ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾਂਦੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ ਤਰਨ ਤਾਰਨ 17 ਜਨਵਰੀ 2025 : ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਮਹੀਨਾ ਦਸੰਬਰ , 2024 ਦੌਰਾਨ ਜ਼ਿਲਾ ਤਰਨਤਾਰਨ ਦੇ 1,78,865 ਯੋਗ ਲਾਭਪਾਤਰੀਆਂ ਨੂੰ ਦਿੱਤੀ ਗਈ 26 ਕਰੋੜ 82 ਲੱਖ 97 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ....