ਅੰਮ੍ਰਿਤਸਰ, 16 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕੰਗਨਾ ਰਣੌਤ ਦੀ ਐਮਰਜੈਂਸੀ ਫਿਲਮ ਪੰਜਾਬ ਵਿੱਚ ਬੰਦ ਕਰਵਾਉਣ ਸਬੰਧੀ ਪੱਤਰ ਲਿਖਿਆ ਹੈ। ਪੱਤਰ ਵਿੱਚ ਧਾਮੀ ਨੇ ਲਿਖਿਆ ਕਿ ਧਿਆਨ ਵਿੱਚ ਆਇਆ ਹੈ ਕਿ ਭਾਜਪਾ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਗਈ 'ਐਮਰਜੈਂਸੀ ਫ਼ਿਲਮ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦੇ ਸਿਨੇਮਾ ਘਰਾਂ ਵਿੱਚ 17 ਜਨਵਰੀ 2025 ਨੂੰ ਲੱਗਣ ਜਾ ਰਹੀ ਹੈ ਅਤੇ ਇਸ ਸਬੰਧੀ ਟਿਕਟਾਂ ਵੀ ਬੁੱਕ....
ਮਾਝਾ

ਬਟਾਲਾ, 16 ਜਨਵਰੀ 2025 : ਸਥਾਨਕ ਜ਼ਿਲਾ ਹੈੱਡ ਕੁਆਟਰ ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਗੁਰਦਾਸਪੁਰ ਵਿਖੇ ਰਵੇਲ ਸਿੰਘ ਕਮਾਂਡੈਂਟ ਦੀ ਅਗਵਾਈ ਵਿਚ ਸਿਵਲ ਡਿਫੈਂਸ ਦੀ ਵਾਰਡਨ ਸਰਵਿਸ ਸਬੰਧੀ ਵੀਚਾਰਾਂ ਹੋਈਆਂ ਜਿਸ ਵਿਚ ਹਰਬਖਸ਼ ਸਿੰਘ ਪੋਸਟ ਵਾਰਡਨ ਬਟਾਲਾ, ਰਮੇਸ਼, ਸਟੋਰ ਸੁਪਰਡੈਂਟ ਸਿਵਲ ਡਿਫੈਂਸ ਗੁਰਦਾਸਪੁਰ, ਨਵਨੀਤ ਸ਼ਰਮਾਂ (ਮੈਗਸੀਪਾ) ਕਾਰਤਿਕ ਸ਼ਰਮਾਂ (ਚੰਡੀਗੜ) ਵਰਿੰਦਰਪਾਲ ਕੰ/ਕਮਾਂਡਰ ਅਤੇ ਅਵਤਾਰ ਸਿੰਘ ਨੇ ਹਿੱਸਾ ਲਿਆ। ਇਸ ਮੌਕੇ ਰਵੇਲ ਸਿੰਘ ਨੇ ਦਸਿਆ ਕਿ ਸਿਵਲ ਡਿਫੈਂਸ ਦੇਸ਼ ਦੀ ਰੀੜ੍ਹ ਦੀ....

ਬਟਾਲਾ, 16 ਜਨਵਰੀ 2025 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕਾਂ ਲਈ ਸੁਵਿਧਾ ਅਤੇ ਸੁਰੱਖਿਆ ਵਿਚ ਵਾਧਾ ਕਰਨ ਲਈ ਸੇਵਾ ਕੇਂਦਰ ਵਿਚ ਨਵੀਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਇਨ੍ਹਾਂ ਨਵੀਆਂ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ ਕੀਤੀ। ਇਨ੍ਹਾਂ ਸੇਵਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਅਸਤਰ-ਮੁਕਤ ਖੇਤਰ ਨਾਂ ਦੀ ਇਸ ਸੇਵਾ ਰਾਹੀਂ ਨਿਰਧਾਰਤ....

‘ਧੀਆਂ ਦੀ ਲੋਹੜੀ’ ਲਈ ਕਰਵਾਇਆ ਸਮਾਗਮ ਯਾਦਗਰੀ ਹੋ ਨਿਬੜਿਆ ਲੋਕ ਗਾਇਕਾ ਗੁਰਲੇਜ਼ ਅਖ਼ਤਰ ਵਲੋਂ ਲੋਕ ਗੀਤਾਂ ਦੀ ਕੀਤੀ ਗਈ ਸ਼ਾਨਦਾਰ ਪੇਸ਼ਕਾਰੀ ਬਟਾਲਾ, 16 ਜਨਵਰੀ 2025 : ਸ੍ਰੀਮਤੀ ਰਾਜਬੀਰ ਕੌਰ ਕਲਸੀ ਧਰਮ ਪਤਨੀ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਉਸਮਾਨਪੁਰ ਸਿਟੀ ਬਟਾਲਾ ਵਿਖੇ ‘ਧੀਆਂ ਦੀ ਲੋਹੜੀ’ ਮਨਾਉਣ ਲਈ ਕਰਵਾਇਆ ਸਮਾਗਮ ਯਾਦਗਰੀ ਹੋ ਨਿਬੜਿਆ। ਇਸ ਮੌਕੇ ਨਵਜੰਮੀਆਂ ਬੱਚੀਆਂ ਤੇ ਉਨਾਂ ਦੀਆਂ ਮਾਵਾਂ ਨੂੰ ਸਨਾਮਨਿਤ ਕੀਤਾ ਗਿਆ।....

ਸਤਿੰਦਰ ਸਿੰਘ ਆਈ.ਪੀ.ਐਸ, ਡੀ.ਆਈ.ਜੀ, ਬਾਰਡਰ ਰੇਂਜ, ਸ੍ਰੀ ਅੰਮ੍ਰਿਤਸਰ ਨੇ ਪੁਲਿਸ ਲਾਈਨ ਬਟਾਲਾ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਬਟਾਲਾ, 16 ਜਨਵਰੀ 2025 : ਸ੍ਰੀ ਸਤਿੰਦਰ ਸਿੰਘ (ਆਈ.ਪੀ.ਐਸ), ਡੀ.ਆਈ.ਜੀ, ਬਾਰਡਰ ਰੇਂਜ, ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨਗੀ ਹੇਠ ਪੁਲਿਸ ਲਾਈਨ ਬਟਾਲਾ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ, ਗੁਰਪ੍ਰਤਾਪ ਸਿੰਘ ਸਹੋਤਾ ਐਸ.ਪੀ (ਡੀ) ਅਤੇ ਸੰਜੀਵ ਕੁਮਾਰ ਡੀ.ਐਸ.ਪੀ( ਸਿਟੀ) ਬਟਾਲਾ ਵੀ ਮੌਜੂਦ ਸਨ, ਪੱਤਰਕਾਰਾਂ ਨਾਲ ਗੱਲਬਾਤ....

ਗੁਰਦਾਸਪੁਰ, 15 ਜਨਵਰੀ 2025 : ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਪੁਲਸ ਸਟੇਸ਼ਨ ਅਧੀਨ ਪੈਂਦੇ ਪਿੰਡ ਨਵਾਂ ਬਹਾਦਰ ’ਚ 8 ਸਾਲਾਂ ਬਾਅਦ ਆਏ ਇਕ ਐੱਨ.ਆਰ.ਆਈ ਵਿਅਕਤੀ ਨੇ ਮਾਮੂਲੀ ਮਖੌਲਬਾਜੀ ਤੋਂ ਬਾਅਦ ਇਕ ਔਰਤ ਦਾ ਚਾਕੂ ਨਾਲ ਕਤਲ ਕਰ ਦਿੱਤਾ। ਇਸ ਸਬੰਧੀ ਪੁਰਾਣਾ ਸ਼ਾਲਾ ਪੁਲਸ ਨੇ ਉਕਤ ਐੱਨਆਰਆਈ ਵਿਅਕਤੀ ਦੇ ਖਿਲਾਫ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਪਤੀ ਬਲਵਿੰਦਰ ਸਿੰਘ ਵੱਲੋਂ ਪੁਲਿਸ ਨੂੰ ਕੀਤੀ ਸ਼ਿਕਾਇਤ ਅਨੁਸਾਰ ਪਿੰਡ ਨਵਾਂ ਬਹਾਦਰ ਦੀ ਰਹਿਣ ਵਾਲੀ ਔਰਤ ਸਲਿੰਦਰ ਕੌਰ....

ਅੰਮ੍ਰਿਤਸਰ, 15 ਜਨਵਰੀ, 2025 : ਅੰਮ੍ਰਿਤਸਰ ਸੈਕਟਰ ਦੇ ਪਿੰਡ ਬੱਲੜਵਾਲ ਵਿਚ ਸਥਾਨਕ ਤਸਕਰਾਂ ਦੀਆਂ ਗਤੀਵਿਧੀਆਂ 'ਤੇ ਸੀਮਾ ਸੁਰੱਖਿਆ ਬਲ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਸਵੇਰੇ ਲਗਭਗ 7:45 ਵਜੇ ਪਿੰਡ ਬੱਲੜਵਾਲ ਵਿਚ ਖੇਤ ਵਿਚ ਕਿਸੇ ਚੀਜ਼ ਦੇ ਡਿੱਗਣ ਦੀ ਆਵਾਜ਼ ਸੁਣਾਈ ਦਿੱਤੀ। ਫੋਰਸ ਦੇ ਜਵਾਨਾਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਇਸ ਪੈਕੇਟ ਨੂੰ ਬਰਾਮਦ ਕਰ ਲਿਆ। ਪੈਕੇਟ ਖੋਲ੍ਹਣ 'ਤੇ ਪੰਦਰਾਂ ਛੋਟੇ ਪੈਕੇਟ ਬਰਾਮਦ ਹੋਏ ਜਿਨ੍ਹਾਂ ਵਿਚ 8.560 ਗ੍ਰਾਮ ਹੈਰੋਇਨ ਸੀ। ਡਰੋਨ ਰਾਹੀਂ ਭੇਜੀ ਜਾਣ....

ਅੰਮ੍ਰਿਤਸਰ, 15 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ....

ਅੰਮ੍ਰਿਤਸਰ, 15 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿਲ੍ਹਾ ਫਰੀਦਕੋਟ ਦੇ ਪਿੰਡ ਗੋਲੇਵਾਲਾ ’ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿਚ ਗੁਰਬਾਣੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਜੀਵਨ ਦਾ ਰਾਹ ਦਰਸਾਉਣ ਵਾਲੀ ਗੁਰਬਾਣੀ ਦੀ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ....

ਅੰਮ੍ਰਿਤਸਰ, 15 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮਾ ਸਮਾਂ ਸੰਘਰਸ਼ ਲੜਣ ਵਾਲੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਆਪਣੀ ਜਿੰਦਗੀ ਦਾ ਵੱਡਾ ਹਿੱਸਾ ਬੰਦੀ ਸਿੰਘ ਦੀ ਰਿਹਾਈ ਦੇ ਲੇਖੇ ਲਾਇਆ। ਉਨ੍ਹਾਂ ਨੇ ਆਪਣਾ ਸੰਘਰਸ਼ ਪੂਰੀ ਦ੍ਰਿੜਤਾ ਨਾਲ ਲੜਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਪੂ ਸੂਰਤ....

ਨੌਜਵਾਨ ਲੜਕੇ-ਲੜਕੀਆਂ ਨੇ ਦਿੱਲੀ ਦਾ ਚਾਰ ਦਿਨਾ ਦੌਰਾ ਕੀਤਾ ਅਜਿਹੇ ਟੂਰ ਸਾਨੂੰ ਦੇਸ਼ ਦੀ ਇਤਿਹਾਸਕ ਵਿਰਾਸਤ ਨਾਲ ਜੋੜਦੇ ਹਨ-ਪ੍ਰੀਤ ਕੋਹਲੀ ਤਰਨਤਾਰਨ 15 ਜਨਵਰੀ 2025 : ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਹੁਕਮਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਤਰਨਤਾਰਨ ਪ੍ਰੀਤ ਕੋਹਲੀ ਦੀ ਅਗਵਾਈ ਵਿਚ ਜ਼ਿਲ੍ਹੇ ਦੇ 45 ਨੌਜਵਾਨਾਂ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਚਾਰ ਦਿਨਾਂ ਦੌਰੇ ’ਤੇ ਲਿਜਾਇਆ ਗਿਆ। ਇਸ ਚਾਰ ਰੋਜ਼ਾ ਐਕਸਪੋਜਰ ਟੂਰ ਦੌਰਾਨ ਨੌਜਵਾਨਾਂ ਨੂੰ ਦਿੱਲੀ ਦੀਆਂ ਇਤਿਹਾਸਕ ਥਾਵਾਂ....

ਤਰਨ ਤਾਰਨ 15 ਜਨਵਰੀ 2025 : ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਦੇ ਦਿਸ਼ਾ ਨਿਰਦੇਸ਼ਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਡੂ ਵਿ.) ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਦੀ ਰਹਿਨੁਮਾਈ ਹੇਠ ਮਿਤੀ 16 ਜਨਵਰੀ 2025 ਨੂੰ ਸਵੇਰੇ 10:00 ਵਜੇ ਤੋਂ 1 ਵਜੇ ਤੱਕ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ, ਕਮਰਾ ਨੰਬਰ 115, ਪਹਿਲੀ ਮੰਜਿਲ, ਡੀ.ਸੀ ਦਫਤਰ ਕੰਪਲੈਕਸ, ਸਰਹਾਲੀ ਰੋਡ (ਪਿੰਡ ਪਿੰਦੀ) ਤਰਨ ਤਾਰਨ....

ਤਰਨ ਤਾਰਨ 15 ਜਨਵਰੀ 2025 : ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਸ੍ਰੀ ਵਰਿਆਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਫਾਰਮਰਾਂ ਨੂੰ ਸਵੈ ਰੋਜਗਾਰ ਸਕੀਮ ਅਧੀਨ ਡੇਅਰੀ ਦਾ ਧੰਦਾ ਸ਼ੁਰੂ ਕਰਨ ਲਈ ਦੋ ਹਫਤੇ ਦਾ ਡੇਅਰੀ ਸਿਖਲਾਈ ਪ੍ਰੋਗਰਾਮ 20 ਜਨਵਰੀ 2025 ਤੋਂ ਡੇਅਰੀ ਟ੍ਰੇਨਿੰਗ ਸੈਂਟਰ, ਤਰਨ ਤਾਰਨ ਵਿਖੇ ਚਲਾਇਆ ਜਾ ਰਿਹਾ ਹੈ ਜਿਸ ਵਿੱਚ ਜਿਲਾ ਤਰਨ ਤਾਰਨ ਤੋਂ ਇਲਾਵਾ ਜਿਲਾ ਫਿਰੋਜਪੁਰ ਅਤੇ ਜਿਲਾ ਕਪੂਰਥਲਾ ਦੇ ਸਿਖਿਆਰਥੀ ਭਾਗ ਲੈ ਸਕਦੇ ਹਨ। ਇਸ ਸਿਖਲਾਈ ਦੀ ਯੋਗਤਾ....

ਤਰਨ ਤਾਰਨ 15 ਜਨਵਰੀ 2025 : ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ੍ਰੀ ਗੁਰਮੀਤ ਸਿੰਘ ਖੁੱਡੀਆ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਵਰਿਆਮ ਸਿੰਘ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫਤੇ ਦਾ ਡੇਅਰੀ ਉੱਦਮ ਸਿਖਲਾਈ ਕੋਰਸ 20 ਜਨਵਰੀ ਤੋਂ 18 ਫਰਵਰੀ 2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਤਰਨ ਤਾਰਨ ( ਨੇੜੇ ਮਾਲ ਮੰਡੀ)....

ਫ਼ਤਹਿਗੜ੍ਹ ਚੂੜੀਆਂ, 15 ਜਨਵਰੀ 2025 : ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਮਾਨਸੈਂਡਵਾਲ ਵਿਖੇ ਸ.ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵੱਲੋਂ ਇਲਾਕਾ ਨਿਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਰਸਤਾ ਪੱਕਾ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ। ਉਨਾਂ ਕਿਹਾ ਕਿ ਵਿਧਾਨ ਸਭਾ ਹਲਕਾ....