ਮਾਝਾ

ਚੇਅਰਮੈਨ ਸੇਖਵਾਂ ਦੀ ਕੋਸ਼ਿਸ਼ਾਂ ਸਦਕਾ ਸਰਕਾਰ ਨੇ ਕਾਦੀਆਂ-ਖੁੰਡਾ-ਧਾਰੀਵਾਲ  ਸੜਕ ਨੂੰ ਨਵਾਂ ਅਤੇ ਚੌੜਾ ਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕੀਤੀ
ਕਾਦੀਆਂ-ਖੁੰਡਾ-ਧਾਰੀਵਾਲ ਸੰਪਰਕ ਸੜਕ ਨੂੰ 12 ਫੁੱਟ ਤੋਂ 18 ਫੁੱਟ ਚੌੜਾ ਕੀਤਾ ਜਾਵੇਗਾ ਪੰਜਾਬ ਸਰਕਾਰ ਵੱਲੋਂ 14.60 ਕਿੱਲੋਮੀਟਰ ਲੰਮੀ ਇਸ ਸੜਕ ਦੇ ਪ੍ਰੋਜੈਕਟ ਉੱਪਰ 11.64 ਕਰੋੜ ਰੁਪਏ ਖ਼ਰਚ ਕੀਤੇ ਜਾਣਗੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ-ਖੁੰਡਾ-ਧਾਰੀਵਾਲ ਸੜਕ ਦੀ ਪ੍ਰਸ਼ਾਸਕੀ ਪ੍ਰਵਾਨਗੀ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗੁਰਦਾਸਪੁਰ, 09 ਜਨਵਰੀ 2025 : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ....
ਚੇਅਰਮੈਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਸਰਕਾਰ ਨੇ ਸਬਜ਼ੀ ਮੰਡੀ ਗੁਰਦਾਸਪੁਰ ਦੀ ਸੜਕ ਬਣਾਉਣ ਲਈ ਪ੍ਰਬੰਧਕੀ ਪ੍ਰਵਾਨਗੀ ਜਾਰੀ ਕੀਤੀ
ਪੰਜਾਬ ਮੰਡੀ ਬੋਰਡ ਵੱਲੋਂ ਸਬਜ਼ੀ ਮੰਡੀ ਦੀ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਬਣਾਉਣ ਉੱਪਰ ਖ਼ਰਚ ਕੀਤੇ ਜਾਣਗੇ 1 ਕਰੋੜ ਰੁਪਏ ਗੁਰਦਾਸਪੁਰ, 09 ਜਨਵਰੀ 2025 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ ਸਬਜ਼ੀ ਮੰਡੀ ਗੁਰਦਾਸਪੁਰ ਦੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਸਬਜ਼ੀ ਮੰਡੀ ਦੀ ਮੁੱਖ ਸੜਕ ਨੂੰ ਸੀਮੈਂਟ-ਕੰਕਰੀਟ ਨਾਲ ਨਵੀਂ ਸੜਕ ਬਣਾਉਣ ਦੀ ਪ੍ਰਬੰਧਕੀ ਪ੍ਰਵਾਨਗੀ ਜਾਰੀ ਕੀਤੀ ਗਈ ਹੈ....
ਚੰਡੀਗੜ੍ਹ ਦੇ ਸਲਾਹਕਾਰ ਦੇ ਅਹੁਦੇ ਨੂੰ ਖਤਮ ਕਰਕੇ, ਮੁੱਖ ਸਕੱਤਰ ਲਗਾਉਣਾ ਕੇਂਦਰ ਸਰਕਾਰ ਦਾ ਫੈਸਲਾ ਨਿੰਦਣਯੋਗ ਹੈ : ਦਲਜੀਤ ਚੀਮਾ
ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 8 ਜਨਵਰੀ 2025 : ਸ਼੍ਰੋਮਣੀ ਅਕਾਲੀ ਦਲ ਦੇ ਵਫਦ ਵੱਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚ ਕੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਵਿਖੇ ਜਾ ਕੇ ਉਹਨਾਂ ਨਾਲ ਮੁਲਾਕਾਤ ਕੀਤੀ,ਅਤੇ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂਆਂ ਦੇ ਅਸਤੀਫੇ ਬਾਰੇ ਵੀ ਵਿਚਾਰ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦਲਜੀਤ ਚੀਮਾ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਜਥੇਦਾਰ ਸ਼੍ਰੀ....
 ਐਚ.ਐਮ.ਪੀ.ਵੀ ਤੋਂ ਬਚਾਅ ਲਈ ਰਹੋ ਸਾਵਧਾਨ, ਡਰਨ ਦੀ ਕੋਈ ਲੋੜ ਨਹੀਂ: ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ 
ਤਰਨ ਤਾਰਨ, 8 ਜਨਵਰੀ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਹਿਊਮਨ ਮੈਟਾਪਨੀਓਮੋਵਾਇਰਸ (ਐਚ.ਐਮ.ਪੀ.ਵੀ) ਸਬੰਧੀ ਜਿਲੇ ਦੇ ਨਾਗਰਿਕ ਕਿਸੇ ਤਰ੍ਹਾਂ ਦੀ ਚਿੰਤਾ ਕਰਨ ਦੀ ਬਜਾਏ ਸਵੈ-ਸੁਰੱਖਿਆ ਨੂੰ ਕਾਇਮ ਰੱਖਣ ਦੀ ਸਲਾਹ ਦਿੱਤੀ। ਉਹਨਾਂ ਕਿਹਾ ਕਿ ਲੋਕਾਂ ਨੂੰ ਇਸ ਵਾਇਰਸ ਤੋਂ ਡਰਨ ਦੀ ਬਿਲਕੁਲ ਵੀ ਲੋੜ ਨਹੀਂ ਸਗੋਂ ਨਾਗਰਿਕ ਇਸ ਵਾਇਰਸ ਵਿਰੁੱਧ ਸਾਵਧਾਨ ਅਤੇ ਚੌਕਸ ਰਹਿਣ। ਡਾਕਟਰ ਰਾਏ ਨੇ ਕਿਹਾ ਕਿ ਇਹ ਕੋਈ ਨਵਾਂ ਵਾਇਰਸ ਨਹੀਂ ਹੈ ਅਤੇ ਇਸ ਦੇ ਪ੍ਰਮੁੱਖ ਲੱਛਣ ਬੁਖਾਰ....
ਸਿਵਲ ਹਸਪਤਾਲ ਵਿਖੇ ਬਲੱਡ ਬੈਂਕ ਅਤੇ ਡਾਇਲਸਿਸ ਸੇਵਾਵਾਂ ਸ਼ੁਰੂ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ 
ਤਰਨ ਤਾਰਨ, 8 ਜਨਵਰੀ 2025 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਜੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਉਧਮ ਸਦਕਾ ਜ਼ਿਲਾ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਬਲੱਡ ਬੈਂਕ ਅਤੇ ਡਾਇਲਾਸਿਸ ਯੂਨਿਟ ਨੂੰ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਏ ਨੇ ਦੱਸਿਆ ਕਿ ਜ਼ਿਲਾ ਹਸਪਤਾਲ ਵਿਖ਼ੇ ਬਲੱਡ ਬੈਂਕ ਨੂੰ ਚਲਾਉਣ ਲਈ ਲੋੜੀਂਦਾ ਲਾਈਸੈਂਸ ਨੂੰ....
ਪਲੇਸਮੈਂਟ ਕੈਂਪ ਵਿੱਚ 287 ਬੇਰੋਜ਼ਗਾਰਾਂ ਨੂੰ ਮਿਲਿਆ ਰੋਜ਼ਗਾਰ ਦਾ ਮੌਕਾ
ਤਰਨ ਤਾਰਨ 8 ਜਨਵਰੀ 2025 : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾ ਅਤੇ ਸ਼੍ਰੀ ਸੰਜੀਵ ਕੁਮਾਰ ਸ਼ਰਮਾ ਵਧੀਕ ਡਿਪਟੀ ਕਮਿਸ਼ਨਰ (ਵਿ) ਤਰਨ ਤਾਰਨ ਦੀ ਰਹਿਨੁਮਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ ਮਹੀਨਾ ਦਸੰਬਰ-2024 ਵਿੱਚ 3 ਪਲੇਸਮੈਂਟ ਕੈਂਪ ਅਤੇ 1 ਸਵੈ-ਰੋਜਗਾਰ ਕੈਂਪ ਲਗਾਇਆ ਗਿਆ ਹੈ। ਸ਼੍ਰੀ ਵਿਕਰਮਜੀਤ ਜਿਲ੍ਹਾ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਤਰਨ ਤਾਰਨ ਵੱਲੋਂ ਦੱਸਿਆ ਗਿਆ ਕਿ ਇਹਨਾ ਕੈਂਪਾ ਵਿੱਚ 327 ਪ੍ਰਾਰਥੀਆ ਨੇ....
ਜ਼ਿਲਾ ਤਰਨ ਤਰਨ ਵਿੱਚ 7 ਲੱਖ 85 ਹਜਾਰ ਤੋਂ ਵੱਧ ਵੋਟਰ ਦਰਜ ਹੋਏ - ਡਿਪਟੀ ਕਮਿਸ਼ਨਰ
1 ਜਨਵਰੀ 2025 ਦੀ ਯੋਗਤਾ ਮਿਤੀ ਦੇ ਆਧਾਰ ਉੱਤੇ ਵੋਟਰ ਸੂਚੀ ਜਾਰੀ ਤਰਨ ਤਾਰਨ 08 ਜਨਵਰੀ 2025 : ਭਾਰਤ ਚੋਣ ਕਮਿਸ਼ਨ ਦੇ ਪ੍ਰੋਗਰਾਮ ਅਨੁਸਾਰ ਫੋਟੋ ਵੋਟਰ ਸੂਚੀ 2025 ਦੀ ਫਾਈਨਲ ਪ੍ਰਕਾਸ਼ਨਾ 1 ਜਨਵਰੀ 2025 ਦੀ ਯੋਗਤਾ ਮਿਤੀ ਦੇ ਅਧਾਰ ਤੇ ਜ਼ਿਲ੍ਹਾ ਤਰਨਤਾਰਨ ਵਿਚ ਪੈਂਦੇ 4 ਵਿਧਾਨ ਸਭਾ ਚੋਣ ਹਲਕਿਆਂ ਤਰਨਤਾਰਨ, ਖੇਮਕਰਨ, ਪੱਟੀ ਅਤੇ ਖਡੂਰ ਸਾਹਿਬ ਵਿਚ ਨਿਯੁਕਤ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵਲੋਂ ਵੋਟਰ ਸੂਚੀ ਦੀ ਫਾਈਨਲ ਪ੍ਰਕਾਸ਼ਨਾ ਨਿਰਧਾਰਤ ਸਥਾਨਾਂ ਤੇ ਕਰਵਾ ਦਿੱਤੀ ਗਈ ਹੈ। ਜਿਲਾ‌ ਚੋਣ....
ਪੀਐਚਐਚਪੀਐਂਡਸੀ ਡਾਇਰੈਕਟੋਰੇਟ, ਚੰਡੀਗੜ੍ਹ ਦੇ ਐਨਸੀਸੀ ਕੈਡਿਟਾਂ ਨੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਦੇਣ ਲਈ ਸਾਈਕਲ ਰੈਲੀ
ਤਰਨਤਾਰਨ 08 ਜਨਵਰੀ 2025 : ਗਣਤੰਤਰ ਦਿਵਸ ਸਮਾਰੋਹ 2025 ਦੇ ਹਿੱਸੇ ਵਜੋਂ ਅਤੇ ਸਾਡੇ ਦੇਸ਼ ਦੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ, NCC ਡਾਇਰੈਕਟੋਰੇਟ PHHP&C, ਚੰਡੀਗੜ੍ਹ ਦੇ ਕੈਡਿਟਾਂ 07 ਜਨਵਰੀ 2025 ਤੋਂ 20 ਜਨਵਰੀ 2025 ਤੱਕ ਹੁਸੈਨੀਵਾਲਾ ਤੋਂ ਨਵੀਂ ਦਿੱਲੀ ਤੱਕ ਇੱਕ ਸਾਈਕਲ ਰੈਲੀ ਕੱਢ ਰਹੇ ਹਨ। ਸਾਈਕਲ ਰੈਲੀ ਸ਼ਾਮਲ ਹੈ। ਇੱਕ ਅਫਸਰ, ਇੱਕ ਐਸੋਸੀਏਟ ਐਨਸੀਸੀ ਅਫਸਰ, ਇੱਕ ਪਰਮਿਟ ਇੰਸਟ੍ਰਕ ਸਟਾਫ ਅਤੇ 12 ਐਨਸੀਸੀ ਕੈਡਿਟ (06 ਲੜਕੇ ਅਤੇ 06 ਲੜਕੀਆਂ) 07 ਜਨਵਰੀ ਦੀ ਸ਼ਾਮ....
ਪੰਜਾਬ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੈਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾ ਕੇ, ਨੌਜਵਾਨਾਂ ਨੂੰ ਸਮਰੱਥ ਬਣਾਉਣਾ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 8 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਬਟਾਲਾ ਦੇ....
ਸਿਵਲ ਡਿਫੈਂਸ ਦੀ ਵਾਰਡਨ ਸਰਵਿਸ ਪੋਸਟ ਨੰਬਰ 09 ਵੱਲੋਂ ਸਾਲ 2025 ਦਾ ਕੈਲੰਡਰ ਜਾਰੀ
ਬਟਾਲਾ, 8 ਜਨਵਰੀ 2025 : ਜਿਲ੍ਹਾ ਕਮਾਂਡਰ ਪੰਜਾਬ ਹੋਮ ਗਾਰਡਜ ਅਤੇ ਸਿਵਲ ਡਿਫੈਂਸ ਗੁਰਦਾਸਪੁਰ ਦੇ ਅਨੁਸਾਰ ਚੱਲ ਰਹੇ ਜਾਗਰੂਕਤਾ ਅਭਿਆਨ ਨੂੰ ਹੋਰ ਅਗਾਂਹ ਵਧਾਉਂਦੇ ਹੋਏ ਸਥਾਨਕ ਸਿਵਲ ਡਿਫੈਂਸ ਦੀ ਵਾਰਡਨ ਸਰਵਿਸ ਪੋਸਟ ਨੰ:-09 ਵੱਲੋਂ ਸਾਲ 2025 ਦਾ ਕੈਲੰਡਰ ਰਾਵੇਲ ਸਿੰਘ ਜਿਲ੍ਹਾ ਕਮਾਂਡਰ ਗੁਰਦਾਸਪੁਰ ਅਤੇ ਮਨਪ੍ਰੀਤ ਸਿੰਘ ਜਿਲ੍ਹਾ ਕਮਾਂਡਰ ਅਮ੍ਰਿਤਸਰ ਮੌਜੂਦਗੀ ਵਿੱਚ ਬਟਾਲੀਅਨ ਸਟਾਫ ਅਫਸਰ ਪੰਜਾਬ ਹੋਮ ਗਾਰਡਸ ਦੇ ਨਾਲ ਸਟੋਰ ਇੰਚਾਰਜ ਸਿਵਲ ਡਿਫੈਂਸ ਦਵਿੰਦਰ ਸਿੰਘ ਭੰਗੂ ਪੋਸਟ ਵਾਰਡਨ ਧਰਮਿੰਦਰ ਸ਼ਰਮਾ....
ਬਟਾਲਾ ਪੁਲਿਸ ਵਲੋਂ ਪਿੰਡ ਪੰਜਗਰਾਈਆਂ ਵਿਖੇ ਪੰਜਾਬ ਪਬਲਿਕ ਆਊਟਰੀਚ ਪ੍ਰੋਗਰਾਮ ਤਹਿਤ ਸੈਮੀਨਾਰ
ਕਿਹਾ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਕਰਨ ਵਾਲੇ ਨੂੰ ਹੋਵੇਗੀ ਪੰਜ ਸਾਲ ਦੀ ਕੈਦ ਇਕ ਲੱਖ ਰੁਪਏ ਜੁਰਮਾਨਾ ਬਟਾਲਾ, 8 ਜਨਵਰੀ 2025 : ਐਸਐਸਪੀ, ਸ੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰਾਜੇਸ਼ ਕੁਮਾਰ ਕੱਕੜ ਡੀ ਐਸ ਪੀ ਬਟਾਲਾ,ਗਗਨਦੀਪ ਸਿੰਘ, ਐਸ ਐਚ ਓ ਰੰਗੜ ਨੰਗਲ ਅਤੇ ਰਣਜੀਤ ਸਿੰਘ, ਚੌਂਕੀ ਇੰਚਾਰਜ ਪੰਜਗਰਾਈਆਂ ਪੁਲਿਸ ਜਿਲਾ ਬਟਾਲਾ ਵੱਲੋਂ ਪੰਜਾਬ ਪਬਲਿਕ ਆਊਟਰੀਚ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ ਗਿਆ। ਪਿੰਡ ਪੰਜਗਰਾਈਆਂ ਵਿਖੇ ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਹੋਇਆਂ....
ਪੰਜਾਬ ਚੋਣ ਕੁਇਜ਼-2025 ਮੁਕਾਬਲੇ ਲਈ 17 ਜਨਵਰੀ ਤੱਕ ਕੀਤਾ ਜਾ ਸਕਦਾ ਹੈ ਆਨ-ਲਾਈਨ ਰਜਿਸਟਰ
ਆਨਲਾਈਨ ਕੁਇਜ਼ ਮੁਕਾਬਲਾ 19 ਜਨਵਰੀ ਨੂੰ ਹੋਵੇਗਾ ਬਟਾਲਾ, 8 ਜਨਵਰੀ 2025 : ਸ੍ਰੀ ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ ਪੰਜਾਬ ਚੋਣ ਕੁਇਜ਼-2025 ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਵਿੱਚ ਵੋਟਰ ਵਜੋਂ ਰਜਿਸਟਰ ਹੋਣ....
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025  ਜਾਰੀ
ਗੁਰਦਾਸਪੁਰ, 08 ਜਨਵਰੀ 2025 : ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਤਿਆਰ ਕੀਤਾ ਸਾਲ 2025 ਦਾ 'ਵਿਰਸਾ ਕਲੰਡਰ' ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ, ਆਈ.ਏ.ਐੱਸ., ਸਾਬਕਾ ਵਧੀਕ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਸ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਡੀ.ਐੱਮ.ਐੱਫ਼. ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ
ਅਧਿਕਾਰੀਆਂ ਨੂੰ ਮੁਕੰਮਲ ਹੋਏ ਪ੍ਰੋਜੈਕਟਾਂ ਦੇ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਵਾਉਣ ਦੇ ਨਿਰਦੇਸ਼ ਜਾਰੀ ਇਸ ਸਾਲ ਵੀ ਡੀ.ਐੱਮ.ਐੱਫ਼. ਤਹਿਤ ਜ਼ਿਲ੍ਹੇ ਵਿੱਚ ਸ਼ੁਰੂ ਕੀਤੇ ਜਾਣਗੇ ਨਵੇਂ ਪ੍ਰੋਜੈਕਟ ਗੁਰਦਾਸਪੁਰ, 08 ਜਨਵਰੀ 2025 : ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ (ਡੀ.ਐੱਮ.ਐੱਫ਼.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹੇ ਵਿੱਚ ਡੀ.ਐੱਮ.ਐੱਫ਼. ਵੱਲੋਂ ਕਰਵਾਏ ਜਾ ਰਹੇ ਵੱਖ-ਵੱਖ....
ਟਿੱਪਰ ਅਤੇ ਕਾਰ ਵਿਚਕਾਰ ਹੋਈ ਟੱਕਰ, ਕਾਰ ਚਾਲਕ ਦੀ ਮੌਤ 
ਹਰਚੋਵਾਲ, 7 ਜਨਵਰੀ 2025 : ਕਸਬਾ ਹਰਚੋਵਾਲ ਨੇੜੇ ਟਿੱਪਰ ਟਰੱਕ ਅਤੇ ਕਾਰ ਵਿਚਕਾਰ ਟੱਕਰ ਹੋ ਗਈ ਹੈ, ਦੱਸ ਦੇਈਏ ਕਿ ਇਸ ਟੱਕਰ ਦੇ ਵਿੱਚ ਕਾਰ ਚਾਲਕ ਦੀ ਮੌਤ ਹੋ ਜਾਣ ਦਾ ਬਹੁਤ ਹੀ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਮੁੱਖ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਜਫਰਵਾਲ ਜੋ ਕਿ ਫੌਜ ਵਿੱਚ ਕਰਨਲ ਸੀ ਅਤੇ ਛੁੱਟੀ ’ਤੇ ਸੀ, ਆਪਣੀ ਕਾਰ ਤੇ ਸਵਾਰ ਹੋ ਕੇ ਗੁਰਦਾਸਪੁਰ ਵੱਲ ਜਾ ਰਿਹਾ ਸੀ। ਦੱਸ ਦੇਈਏ ਕਿ ਜਦੋਂ ਇਹ ਪਿੰਡ ਤੁਗਲਵਾਲਾ ਨੇੜੇ ਪੁੱਜਿਆ ਤਾਂ ਸਾਹਮਣੇ ਤੋਂ....