ਮਾਝਾ

ਸਾਉਦੀ ਅਰਬ ਵਿੱਚ ਬਟਾਲਾ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ
ਬਟਾਲਾ, 24 ਅਗਸਤ 2024 : ਸਾਉਦੀ ਅਰਬ ਵਿੱਚ ਬਟਾਲਾ ਦੇ ਪਿੰਡ ਚੈਨੇਵਾਲ ਦੇ ਇੱਕ 35 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਨ੍ਹਾਂ ਦੇ ਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਸੁਣ ਕੇ ਪਰਿਵਾਰ ਵਿੱਚ ਸੋਗ ਦਾ ਮਾਹੌਲ ਹੈ। ਪਿੰਡ ਦੇ ਲੋਕ ਅਤੇ ਰਿਸ਼ਤੇਦਾਰ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚ ਰਹੇ ਹਨ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਮੇਜਰ ਮਸੀਹ ਕਰੀਬ 5 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਤੋਂ ਸਾਊਦੀ ਅਰਬ ਗਿਆ ਸੀ। ਉਹ ਉਥੇ ਟਰਾਲੀ ਚਲਾਉਂਦਾ....
ਅੰਮ੍ਰਿਤਸਰ 'ਚ ਘਰ ਅੰਦਰ ਵੜ ਕੇ ਐਨਆਰਆਈ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਬੱਚੇ ਮੰਗਦੇ ਰਹੇ ਰਹਿਮ ਦੀ ਭੀਖ
ਅੰਮ੍ਰਿਤਸਰ, 24 ਅਗਸਤ 2024 : ਅੰਮ੍ਰਿਤਸਰ 'ਚ ਘਰ ਅੰਦਰ ਵੜ ਕੇ ਇੱਕ ਐਨਆਰਆਈ ਤੇ ਤਾਬੜਤੋੜ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸਵੇਰੇ 7.30 ਵਜੇ 2 ਨੌਜਵਾਨ ਅੰਮ੍ਰਿਤਸਰ ਦੇ ਦਬੁਰਜੀ ਦੇ ਇੱਕ ਘਰ ਵਿੱਚ ਦਾਖਲ ਹੋਏ ਅਤੇ ਪਰਿਵਾਰ ਦੇ ਸਾਹਮਣੇ ਗੋਲੀਆਂ ਚਲਾ ਦਿੱਤੀਆਂ। ਫਿਲਹਾਲ ਐਨਆਰਆਈ ਜ਼ਖਮੀ ਹੈ ਅਤੇ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਜ਼ਖ਼ਮੀ ਦੀ ਪਛਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਉਹ ਅਮਰੀਕਾ ਵਿੱਚ ਰਹਿੰਦਾ ਸੀ। ਏਡੀਸੀਪੀ ਹਰਪਾਲ ਸਿੰਘ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਸਾਢੇ....
ਫਿਲਮ ਐਮਰਜੈਂਸੀ 'ਤੇ ਭਖਿਆ ਵਿਵਾਦ, ਐਸਜੀਪੀਸੀ ਨੇ ਨਿਰਮਾਤਾ ਨੂੰ ਭੇਜਿਆ ਨੋਟਿਸ
ਅੰਮ੍ਰਿਤਸਰ, 24 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹੁਣ ਫ਼ਿਲਮ ਨਿਰਮਾਤਾ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਇਲਜ਼ਾਮ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ। ਇੰਨਾ ਹੀ ਨਹੀਂ, ਪ੍ਰਸਾਰਣ ਮੰਤਰਾਲੇ ਅਤੇ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਕ੍ਰਿਪਟ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਫਿਲਮ ਵਿਵਾਦਾਂ ਨਾਲ ਭਰੀ ਹੋਈ ਹੈ। ਇਸ ਦੀ ਮੁੱਖ ਅਦਾਕਾਰਾ ਕੰਗਨਾ....
ਸਰਕਾਰ ਕੋਲ ਫੰਡ ਦੀ ਕੋਈ ਕਮੀ ਨਹੀਂ ਹੈ, ਪਿੰਡਾਂ ਅੰਦਰ ਕਰਵਾਇਆ ਜਾਵੇਗਾ ਸੰਪੂਰਨ ਵਿਕਾਸ : ਕਟਾਰੂਚੱਕ
ਬਲਾਕ ਸੁਜਾਨਪੁਰ ਅਧੀਨ ਆਉਂਦੀਆਂ ਵਿਧਾਨ ਸਭਾ ਹਲਕਾ ਭੋਆ ਦੀਆਂ ਪੰਚਾਇਤਾਂ ਨਾਲ ਕੈਬਨਿਟ ਮੰਤਰੀ ਕਟਾਰੂਚੱਕ ਨੇ ਕੀਤੀ ਰੀਵਿਓ ਮੀਟਿੰਗ ਪਠਾਨਕੋਟ, 24 ਅਗਸਤ 2024 : ਅੱਜ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਸਵਾਲੀ ਵਿਖੇ ਸਥਿਤ ਰੇਸਟ ਹਾਊਸ ਵਿੱਚ ਵਿਧਾਨ ਸਭਾ ਹਲਕਾ ਭੋਆ ਦੀਆਂ ਬਲਾਕ ਸੁਜਾਨਪੁਰ ਅਧੀਨ ਆਉਂਦੀਆਂ ਪੰਚਾਇਤਾਂ ਨਾਲ ਇੱਕ ਮੀਟਿੰਗ ਕੀਤੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬਲਜੀਤ ਕੌਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਸੁਜਾਨਪੁਰ, ਰਜਿੰਦਰ ਭਿੱਲਾ ਸਰਪੰਚ ਬਨੀ....
ਧਾਲੀਵਾਲ ਨੇ ਅਜਨਾਲਾ ਸ਼ਹਿਰ ਦੇ ਬਾਹਰ ਵਾਰ 20 ਸਾਲਾਂ ਤੋਂ ਲੱਗਾ ਕੂੜੇ ਦੇ ਢੇਰ ਨੂੰ ਚੁਕਾਉਣ ਦਾ ਕੀਤਾ ਪ੍ਰਬੰਧ 
ਅਜਨਾਲਾ ਹਲਕੇ ਵਿੱਚ ਵਿੱਢੀ ਸਵੱਛਤਾ ਮੁਹਿੰਮ ਅਜਨਾਲਾ 24 ਅਗਸਤ 2024 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਸ਼ਹਿਰ ਦੇ ਬਾਹਰਵਾਰ ਅੰਬ ਕੋਟਲੀ ਪਿੰਡ ਦੇ ਰਸਤੇ ਉੱਤੇ ਵੀਹਾਂ ਸਾਲਾਂ ਤੋਂ ਲੱਗੇ ਕੂੜੇ ਦੇ ਢੇਰ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਅੱਜ ਇੱਥੇ ਮੌਕੇ ਉੱਤੇ ਪਹੁੰਚੇ ਸ ਧਾਲੀਵਾਲ ਨੇ ਦੱਸਿਆ ਕਿ ਕੂੜੇ ਦਾ ਇਹ ਢੇਰ ਜੋ ਕਿ ਇੱਥੇ ਰਹਿਣ ਵਾਲੇ ਲੋਕਾਂ ਲਈ ਵੱਡੀ ਸਿਰਦਰਦੀ ਅਤੇ ਪਰੇਸ਼ਾਨੀ ਦਾ ਕਾਰਨ ਬਣਿਆ ਸੀ, ਨੂੰ ਹੁਣ ਕੁਝ ਹੀ ਦਿਨਾਂ ਵਿੱਚ ਹਟਾ ਦਿੱਤਾ ਜਾਵੇਗਾ ।....
ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਭਰਤੀ,ਪੰਜਾਬ ਪੁਲਿਸ,ਰੇਲਵੇ ਪੁਲਿਸ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ  ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਸ਼ੁਰੂ
ਅੰਮ੍ਰਿਤਸਰ 24 ਅਗਸਤ 2024 : ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਟਰੇਨਿੰਗ ਅਫਸਰ ਨੇ ਦੱਸਿਆ ਹੈ ਕਿ ਜਿਲ੍ਹਾਂ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਰਮੀ ਅਗਨੀਵੀਰ,ਬੀ.ਐਸ.ਐਫ ਅਤੇ ਪੰਜਾਬ ਪੁਲਿਸ ਦੀ ਭਰਤੀ ਲਈ ਫਿੱਜੀਕਲ ਦੀ ਟਰੇਨਿੰਗ ਸੂਰੂ ਹੋ ਚੁੱਕੀ ਹੈ। ਜੋ ਵੀ ਯੂਵਕ ਫਿੱਜੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਯੁਵਕ ਸੀ-ਪਾਈਟ ਕੈਂਪ ਆਈ.ਟੀ.ਆਈ ਰਣੀਕੇ, ਅੰਮ੍ਰਿਤਸਰ ਵਿਖੇ ਆ ਕੇ ਮੁੱਫਤ ਤਿਆਰੀ ਕਰ ਸਕਦੇ....
ਟ੍ਰੈਫਿਕ ਨਿਯਮਾ ਅਤੇ ਸੁੱਰਖਿਆ ਸੰਬੰਧੀ ਜਾਣਕਾਰੀ ਦਿੱਤੀ
ਅੰਮ੍ਰਿਤਸਰ 24 ਅਗਸਤ 2024 : ਏ.ਡੀ.ਜੀ.ਪੀ. ਟ੍ਰੈਫਿਕ,ਸ਼੍ਰੀ ਏ.ਐੱਸ. ਰਾਏ ਸਾਹਿਬ ਅਤੇ ਸ੍ਰੀ ਰਣਜੀਤ ਸਿੰਘ ਢਿੱਲੋਂ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਚੀਫ਼ ਖ਼ਾਲਸਾ ਦੀਵਾਨ ਵਿਖੇ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਸੰਬੰਧੀ ਟ੍ਰੈਫਿਕ ਸੈਮੀਨਾਰ ਆਯੋਜਿਤ ਕੀਤਾ।....
ਕੈਬਨਿਟ ਮੰਤਰੀ ਧਾਲੀਵਾਲ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਹਰੇਕ ਸ਼ਹੀਦ ਕਿਸਾਨ ਦੇ ਪਰਿਵਾਰ ਵਿੱਚ ਦਿੱਤੀ ਜਾਵੇਗੀ ਸਰਕਾਰੀ ਨੌਕਰੀ : ਕੈਬਨਿਟ ਮੰਤਰੀ ਧਾਲੀਵਾਲ ਅਜਨਾਲਾ, 24 ਅਗਸਤ 2024 : ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਦਿੱਲੀ ਵਿਖੇ ਲੱਗੇ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਏ ਜਿਲੇ ਦੇ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਦਿੱਤੀ ਗਈ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਇਸ ਮੌਕੇ ਉਹਨਾਂ ਨੇ ਕਿਹਾ ਕਿ ਸ਼ਹੀਦ ਕਿਸਾਨ ਪਰਿਵਾਰਾਂ ਦੀ ਬਾਂਹ ਫੜਨਾ ਸਾਡਾ ਮੁਢਲਾ ਫਰਜ਼ ਹੈ ਅਤੇ ਮੁੱਖ ਮੰਤਰੀ ਸ ਭਗਵੰਤ ਸਿੰਘ....
ਈ.ਟੀ.ਓ. ਵੱਲੋਂ ਉਦੋਨੰਗਲ, ਭੱਟੀਕੇ, ਨੰਗਲੀ ਕਲਾ, ਬੁੱਟਰ ਕਲਾ ਤੇ ਦਿਆਲਗੜ ਵਿਖ਼ੇ ਲਿੰਕ ਸ਼ੜਕਾਂ ਦਾ ਉਦਘਾਟਨ 
ਅੰਮ੍ਰਿਤਸਰ, 24 ਅਗਸਤ 2024 : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਆਪਣੇ ਜੱਦੀ ਹਲਕਾ ਜੰਡਿਆਲਾ ਗੁਰੂ ਅੰਦਰ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਲੱਖਾਂ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਸ ਹਰਭਜਨ ਸਿੰਘ ਈ. ਟੀ. ਓ. ਵੱਲੋਂ ਅੱਜ ਕੀਤੇ ਗਏ ਉਦਘਾਟਨਾਂ ਵਿੱਚ ਉਦੋਨੰਗਲ ਸ਼ਮਸ਼ਾਨਘਾਟ ਤੋਂ ਆਦੋਵਾਲੀ ਵੱਡੇ ਸੂਏ ਨੂੰ ਆਪਸ ਵਿਚ ਜੋੜਦੀ ਲਿੰਕ ਸ਼ੜਕ ਨੂੰ ਪੱਕਾ ਕਰਨ ਦੀ ਸ਼ੁਰੂਆਤ ਕੀਤੀ ਗਈ। ਮੰਤਰੀ ਈ. ਟੀ. ਓ. ਨੇ ਦੱਸਿਆ ਕਿ ਇਹ ਸ਼ੜਕ ਕਰੀਬ 24 ਲੱਖ ਰੁਪਏ ਦੀ ਲਾਗਤ ਨਾਲ ਬਹੁਤ ਜਲਦ....
ਕਸਬਾ ਅਟਾਰੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 24 ਅਗਸਤ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਮ੍ਰਿਤਸਰ ਦੇ ਕਸਬਾ ਅਟਾਰੀ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ। ਗੁਰਦੁਆਰਾ ਸਾਹਿਬ ਪੰਚਾਇਤ ਘਰ ਅਟਾਰੀ ਵਿਖੇ ਵਾਪਰੀ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਜੋ ਮਾਮਲੇ ਦੀ ਵਿਸਥਾਰਤ ਰਿਪੋਰਟ ਦੇਣਗੇ।....
ਡਿਪਟੀ ਕਮਿਸ਼ਨਰ ਓਮਾ ਸ਼ੰਕਰ ਗੁਪਤਾ ਵੱਲੋਂ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦਾ ਦੌਰਾ
ਸ਼ਿਵ ਮੰਦਰ ਕਲਾਨੌਰ ਅਤੇ ਗੁਰਦੁਆਰਾ ਸ੍ਰੀ ਚੋਲ੍ਹਾ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਹੋਏ ਨਤਮਸਤਕ ਡੇਰਾ ਬਾਬਾ ਨਾਨਕ ਅਤੇ ਕਲਾਨੌਰ ਤਹਿਸੀਲਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਵੀ ਦੌਰਾ ਕੀਤਾ ਗੁਰਦਾਸਪੁਰ, 24 ਅਗਸਤ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਓਮਾ ਸ਼ੰਕਰ ਗੁਪਤਾ ਵੱਲੋਂ ਅੱਜ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ ਗਿਆ। ‌ਉਨ੍ਹਾਂ ਸਭ ਤੋਂ ਪਹਿਲਾਂ ਸ਼ਿਵ ਮੰਦਰ ਕਲਾਨੌਰ ਅਤੇ ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸ੍ਰੀ....
ਅੰਮ੍ਰਿਤਸਰ 'ਚ ਦਿਨ-ਦਿਹਾੜੇ ਘਰ 'ਚ ਇਕੱਲੀ ਔਰਤ ਦਾ ਕਤਲ
ਅੰਮ੍ਰਿਤਸਰ, 23 ਅਗਸਤ 2024 : ਅੰਮ੍ਰਿਤਸਰ ਦੇ ਵਿੱਚ ਕਾਨੂੰਨ ਵਿਵਸਥਾ ਇਕਦਮ ਡਗਮਗਾਉਂਦੀ ਹੋਈ ਨਜ਼ਰ ਆ ਰਹੀ ਹੈ। ਆਏ ਦਿਨ ਇਹ ਲੁੱਟ ਖੋਹ ਕਤਲ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਘਰ ਦੇ ਵਿੱਚ ਔਰਤਾਂ ਵੀ ਸੁਰੱਖਿਅਤ ਨਜ਼ਰ ਨਹੀਂ ਆ ਰਹੀਆਂ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੀਨਿਊ, ਏਅਰਪੋਰਟ ਰੋਡ ਦਾ ਹੈ ਜਿੱਥੇ ਕੁਝ ਹਮਲਾਵਰਾਂ ਵੱਲੋਂ ਇੱਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਸਮੇਂ ਔਰਤ ਘਰ 'ਚ ਇਕੱਲੀ ਸੀ। ਮ੍ਰਿਤਕਾ ਦੇ ਪਰਵਾਰਿਕ ਮੈਬਰ ਸ਼ਹਿਰ ਤੋਂ ਬਾਹਰ ਗਏ....
ਵਿਧਾਇਕ ਡਾ. ਗੁਪਤਾ ਅਤੇ ਡਾ. ਨਿੱਜਰ ਨੇ ਸ਼ਹਿਰ ਵਿੱਚ ਕੂੜੇ ਦੀ ਲਿਫਟਿੰਗ ਅਤੇ ਪ੍ਰੋਸੈਸਿੰਗ ਸਬੰਧੀ ਡਿਪਟੀ ਕਮਿਸ਼ਨਰ ਅਤੇ ਨਿਗਮ ਕਮਿਸ਼ਨਰ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਸ਼ਹਿਰ ਦੇ ਕੂੜੇ ਦੀ ਲਿਫਟਿੰਗ ਵਿੱਚ ਲਿਆਂਦੀ ਜਾਵੇਗੀ ਤੇਜੀ – ਡਿਪਟੀ ਕਮਿਸ਼ਨਰ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਨਗਰ ਨਿਗਮ ਦੀ ਪਹਿਲੀ ਤਰਜੀਹ – ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, 23 ਅਗਸਤ 2024 : ਸ਼ਹਿਰ ਵਿੱਚ ਇਸ ਸਮੇਂ ਸਫ਼ਾਈ ਵਿਵਸਥਾ ਦੇ ਮਾੜੇ ਪ੍ਰਬੰਧਾਂ ਕਾਰਨ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਅਤੇ ਹਲਕਾ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ, ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ, ਨਗਰ ਨਿਗਮ ਦੇ ਸਿਹਤ ਅਧਿਕਾਰੀ ਡਾ: ਕਿਰਨ....
ਭਾਸ਼ਾ ਵਿਭਾਗ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 10 ਅਕਤੂਬਰ ਨੂੰ ਹੋਣਗੇ: ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਕਲਸੀ
ਜ਼ਿਲ੍ਹਾ ਪੱਧਰ ‘ਤੇ ਹਰ ਵਰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਜੇਤੂ ਭਾਸ਼ਾ ਵਿਭਾਗ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ ਭਾਗ ਲੈਣਗੇ ਸਕੂਲਾਂ ਅਤੇ ਕਾਲਜਾਂ ਦੇ ਗਰੈਜੂਏਸ਼ਨ ਪੱਧਰ ਤੱਕ ਤਿੰਨ ਵਰਗਾਂ ਵਿੱਚ ਕਰਵਾਏ ਜਾਣਗੇ ਇਹ ਮੁਕਾਬਲੇ ਅੰਮ੍ਰਿਤਸਰ, 23 ਅਗਸਤ 2024 : ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੇ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੀ ਸੁਯੋਗ ਅਗਵਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਹੇਠ ਨੈਸ਼ਨਲ ਐਵਾਰਡੀ ਜ਼ਿਲ੍ਹਾ....
ਬਾਬੇ ਦਾ ਵਿਆਹ ਪੁਰਬ ਮੱਦੇਨਜ਼ਰੇ “ਅੱਗ ਤੋ ਬਚਾਅ ਤੇ ਸਾਵਧਾਨੀਆਂ” ਵਿਸ਼ੇ ‘ਤੇ ਕੈਂਪ
ਬਟਾਲਾ 23 ਅਗਸਤ 2024 : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੀ ਯਾਦ ਵਿਚ “ਵਿਆਹ-ਪੁਰਬ” (ਸਲਾਨਾ ਜੋੜ ਮੇਲਾ) ਮੌਕੇ ਸੰਗਤਾਂ ਦੇ ਭਾਰੀ ਇੱਕਠ ਦੇ ਮੱਦੇਨਜ਼ਰ, ਕਮਿਸ਼ਨਰ, ਨਗਰ ਨਿਗਮ –ਕਮ- ਡਿਪਟੀ ਕੰਟਰੋਲਰ ਸਿਵਲ ਡਿਫੈਂਸ ਬਟਾਲਾ ਦੀ ਹਦਾਇਤਾਂ ਅਨੁਸਾਰ ਦਫ਼ਤਰ ਫਾਇਰ ਬ੍ਰਿਗੇਡ ਬਟਾਲਾ ਤੇ ਸਿਵਲ ਡਿਫੈਂਸ ਵਲੋ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਤੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ “ਅੱਗ ਤੋ ਬਚਾਅ ਤੇ ਸਾਵਧਾਨੀਆਂ” ਵਿਸ਼ੇ ‘ਤੇ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਫਾਇਰ....