ਮਾਝਾ

ਖੁਸ਼ਕ ਸਰਦੀ ਦੇ ਮੌਸਮ ਵਿਚ ਬੱਚੇ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਿਆ ਜਾਵੇ
ਬਟਾਲਾ, 2 ਜਨਵਰੀ 2024 : ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਸਰਦੀ ਨਾਲ ਆਮ ਜਨ-ਜੀਵਨ ਪ੍ਰਭਾਵਿਤ ਹੋਇਆ ਹੈ, ਜਿਸ ਨਾਲ ਇਲਾਕੇ ਵਿਚ ਸੀਤ ਲਹਿਰ ਨੇ ਹੋਰ ਜ਼ੋਰ ਫੜ ਲਿਆ ਹੈ। ਸਿਵਲ ਸਰਜਨ ਡਾ. ਭਾਰਤ ਭੂਸ਼ਨ ਨੇ ਦੱਸਿਆ ਕਿ ਖੁਸ਼ਕ ਸਰਦੀ ਦੇ ਮੌਸਮ ਵਿਚ ਬੱਚੇ, ਬਜ਼ੁਰਗ ਤੇ ਨੌਜਵਾਨ ਖੰਘ, ਜੁਕਾਮ, ਗਲਾ ਖਰਾਬ ਅਤੇ ਬੁਖਾਰ ਦੀ ਲਪੇਟ ਵਿਚ ਆ ਰਹੇ ਸਨ। ਇਹੋ ਜਿਹੇ ਮੌਸਮ ਵਿੱਚ ਬਜ਼ੁਰਗਾਂ ਅਤੇ ਬੱਚਿਆਂ ਲਈ ਠੰਢ ਵਿਚ ਜ਼ਿਆਦਾ ਦੇਰ ਰਹਿਣ ਨਾਲ ਗੰਭੀਰ ਮੈਡੀਕਲ ਸਥਿਤੀ ਪੈਦਾ ਹੋ ਸਕਦੀ ਹੈ। ਇਸ ਲਈ ਬਜ਼ੁਰਗ, ਬੱਚੇ....
ਡੇਅਰੀ ਵਿਕਾਸ ਵਿਭਾਗ ਨੇ ਪਿੰਡ ਦਾਖ਼ਲਾ ਵਿਖੇ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਗੁਰਦਾਸਪੁਰ, 2 ਜਨਵਰੀ 2025 : ਪੰਜਾਬ ਡੇਅਰੀ ਵਿਕਾਸ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਾਲ, ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ.ਡੀ.-6 ਸਕੀਮ ਅਧੀਨ ਬਲਾਕ ਦੀਨਾਨਗਰ ਦੇ ਪਿੰਡ ਦਾਖ਼ਲਾ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਜਾਗਰੂਕਤਾ ਕੈਂਪ ਵਿੱਚ ਦੁੱਧ ਉਤਪਾਦਕਾਂ ਨੂੰ ਪਸ਼ੂਆਂ ਦੀਆਂ ਬਿਮਾਰੀਆਂ, ਇਨ੍ਹਾਂ ਦੇ ਇਲਾਜ ਅਤੇ ਚਾਰੇ ਸਬੰਧੀ ਮਾਹਿਰਾਂ ਵੱਲੋਂ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ।....
ਸਾਲ 2024 ਦੌਰਾਨ ਸੂਬੇ ਭਰ ਵਿੱਚ 2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ : ਚੇਅਰਮੈਨ  
ਆਮ ਆਦਮੀ ਕਲੀਨਿਕਾਂ ਵਿਖੇ ਮਰੀਜ਼ਾਂ ਲਈ 80 ਕਿਸਮਾਂ ਦੀਆਂ ਦਵਾਈਆਂ ਅਤੇ 38 ਕਿਸਮਾਂ ਦੇ ਡਾਇਗਨੌਸਟਿਕ ਟੈੱਸਟ ਮੁਫ਼ਤ ਉਪਲਬਧ - ਰਮਨ ਬਹਿਲ ਗੁਰਦਾਸਪੁਰ, 2 ਜਨਵਰੀ 2024 : ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਹੈਲਥ ਸਿਸਟਮਜ਼....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ 3 ਜਨਵਰੀ ਹੋਵੇਗੀ
ਜਿੰਨਾ ਯੋਗ ਵੋਟਰਾਂ ਦੀਆਂ ਵੋਟਾਂ ਹਾਲੇ ਤੱਕ ਨਹੀਂ ਬਣੀਆਂ, ਉਹ ਉਹ ਮਿਤੀ 24 ਜਨਵਰੀ 2025 ਤੱਕ ਫਾਰਮ ਭਰ ਕੇ ਆਪਣੀਆਂ ਵੋਟਾਂ ਜ਼ਰੂਰ ਬਣਵਾ ਲੈਣ - ਡਿਪਟੀ ਕਮਿਸ਼ਨਰ ਗੁਰਦਾਸਪੁਰ, 2 ਜਨਵਰੀ 2025 : ਮਾਨਯੋਗ ਗੁਰਦੁਆਰਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿਚ ਪੈਂਦੇ ਸਮੂਹ 06 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣ ਹਲਕਿਆਂ 104-ਸ੍ਰੀ ਹਰਗੋਬਿੰਦਪੁਰ, 105-ਬਟਾਲਾ, 106-ਕਾਲਾ ਅਫ਼ਗ਼ਾਨਾਂ, 107-ਡੇਰਾ ਬਾਬਾ ਨਾਨਕ, 108-ਧਾਰੀਵਾਲ ਅਤੇ 109-ਗੁਰਦਾਸਪੁਰ ਵਿਚ....
ਵਧੀਕ ਡਿਪਟੀ ਕਮਿਸ਼ਨਰ ਹਰਜਿੰਦਰ ਸਿੰਘ ਬੇਦੀ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ
ਨਵੇਂ ਵਰ੍ਹੇ ਦੌਰਾਨ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ - ਵਧੀਕ ਡਿਪਟੀ ਕਮਿਸ਼ਨਰ ਚਾਈਨਾ ਡੋਰ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਜ਼ਿਲ੍ਹਾ ਵਾਸੀ ਵੀ ਪ੍ਰਸ਼ਾਸਨ ਦਾ ਸਹਿਯੋਗ ਦੇਣ ਗੁਰਦਾਸਪੁਰ, 2 ਜਨਵਰੀ 2024 : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਗੁਰਦਾਸਪੁਰ ਸ੍ਰੀ ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2025 ਦੀ ਵਧਾਈ ਦਿੱਤੀ ਹੈ। ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸ੍ਰੀ ਹਰਜਿੰਦਰ ਸਿੰਘ ਬੇਦੀ ਨੇ....
2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ : ਸ਼ੈਰੀ ਕਲਸੀ
ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ ਬਟਾਲਾ,1 ਜਨਵਰੀ 2025 : ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ,ਅਮਨਸ਼ੇਰ....
ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸ਼ਹਿਰ ਵਾਸੀਆਂ ਦੀ ਮੰਗ ਕੀਤੀ ਪੂਰੀ
ਫਤਿਹਗੜ੍ਹ ਚੂੜੀਆਂ ਤੋਂ ਬਟਾਲਾ ਰੋਡ ਪੈਟਰੋਲ ਪੰਪ ਦੇ ਨੇੜੇ ਬਣੇ ਡਵਾਈਡਰ ਨੂੰ ਸੜਕ ਵਿੱਚੋਂ ਹਟਾ ਕੇ ਸਹੀ ਕਰਵਾਇਆ ਬਟਾਲਾ,,1 ਜਨਵਰੀ 2025 : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਮਿਲਕੇ ਹਲਕੇ ਦੇ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ। ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸ਼ਹਿਰ ਫਤਿਹਗੜ੍ਹ ਚੂੜੀਆਂ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਫਤਿਹਗੜ੍ਹ....
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ
ਅਧਿਕਾਰੀਆਂ ਨੂੰ ਵਿਕਾਸ ਕਾਰਜ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 1 ਜਨਵਰੀ 2025 : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ....
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ
ਆਪਣੀ ਜਿੱਤ ਲਈ ਸਦਾ ਪ੍ਰਮਾਤਮਾ ਤੇ ਹਲਕਾ ਵਾਸੀਆਂ ਦਾ ਧੰਨਵਾਦੀ ਰਹਾਂਗਾ - ਵਿਧਾਇਕ ਰੰਧਾਵਾ ਕਿਹਾ- ਡੇਰਾ ਬਾਬਾ ਨਾਨਕ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਹਲਕਾ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਵੀ ਦਿੱਤੀ ਡੇਰਾ ਬਾਬਾ ਨਾਨਕ, 01 ਜਨਵਰੀ 2025 : ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਗੁਰਦੁਆਰਾ ਬਾਬਾ ਸ੍ਰੀ ਚੰਦ, ਟਾਹਲੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਵਾਹਿਗੁਰੂ ਅੱਗੇ ਆਪਣੀ ਜਿੱਤ ਦਾ ਸ਼ੁਕਰਾਨਾ ਕੀਤਾ ਗਿਆ। ਇਸ....
ਸਿਵਲ ਸਰਜਨ ਡਾ. ਰਾਏ ਵੱਲੋਂ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ 
ਵੱਖ-ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਕੀਤੇ ਗਏ ਵਿਚਾਰ ਵਟਾਂਦਰੇ ਤਰਨ ਤਾਰਨ, 1 ਜਨਵਰੀ 2025 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਜਿਲੇ ਨਾਲ ਸੰਬੰਧਿਤ ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਅਤੇ ਵੱਖ ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ....
ਜਿਲ੍ਹਾ ਪ੍ਰਸ਼ਾਸਨ ਨੇ 1700 ਟੀ ਬੀ ਮਰੀਜਾਂ ਨੂੰ ਖੁਰਾਕ ਲਈ ਗੋਦ ਲਿਆ
ਜਿਲ੍ਹਾ ਅਧਿਕਾਰੀਆਂ ਨੇ 100 ਮਰੀਜਾਂ ਨੂੰ ਆਪਣੇ ਪੱਧਰ ਤੇ ਕੀਤਾ ਅਡਾਪਟ ਟੀ ਬੀ ਦੇ ਖਾਤਮੇ ਲਈ ਚਲਾਈ ਜਾ ਰਹੀ 100 ਦਿਨਾਂ ਦੀ ਵਿਸ਼ੇਸ਼ ਮੁਹਿੰਮ ਜਿਲ੍ਹਾ ਪ੍ਰਸ਼ਾਸਨ ਨੇ ਹੈਲਪਲਾਈਨ ਨੰਬਰ ਕੀਤਾ ਜਾਰੀ ਅੰਮ੍ਰਿਤਸਰ 1 ਜਨਵਰੀ 2025 : ਰਾਸ਼ਟਰੀ ਤਪਦਿਕ ਮਿਟਾਓ ਪ੍ਰੋਗਰਾਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਟੀ ਬੀ ਮੁਕਤ ਭਾਰਤ ਅਭਿਆਨ ਤਹਿਤ 100 ਦਿਨਾਂ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਨ ਜਨ ਦਾ ਰੱਖੋ ਧਿਆਨ -ਟੀ ਬੀ ਮੁਕਤ ਭਾਰਤ ਅਭਿਆਨ ਅਤੇ ਸਾਰੇ ਹੋਣਗੇ ਜੇ ਸਾਥ- ਤਾਂ ਟੀ ਬੀ ਨੂੰ....
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਕੰਮਕਾਜ ਦੀ ਕੀਤੀ ਸਮੀਖਿਆ 
ਸਿਹਤ ਸੁਵਿਧਾਵਾਂ ਨੂੰ ਹੇਠਲੇ ਪੱਧਰ ਤੱਕ ਪੁਜਦਾ ਕਰਨਾ ਬਣਾਇਆ ਜਾਵੇ ਯਕੀਨੀ ਕੋਟਪਾ ਐਕਟ ਤਹਿਤ ਨਵੰਬਰ 2024 ਤੱਕ ਕੀਤੇ ਗਏ 2017 ਚਾਲਾਨ ਅੰਮ੍ਰਿਤਸਰ, 1 ਜਨਵਰੀ 2025 : ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਿਹਤ ਸੁਵਿਧਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਖਾਸ ਤੌਰ ਤੇ ਸਰਹੱਦੀ ਖੇਤਰ ਦੇ ਨਾਲ ਲੱਗਦੇ....
ਡਿਪਟੀ ਕਮਿਸ਼ਨਰ ਨੇ ਬਾਕਸਿੰਗ ਅਤੇ ਕਿਕ ਬਾਕਸਿੰਗ ਦੇ ਅਤੇ ਕੋਚ ਬਲਦੇਵ ਰਾਜ ਦੇਵ ਨੂੰ ਕੀਤਾ ਸਨਮਾਨਿਤ 
ਅੰਮ੍ਰਿਤਸਰ 1 ਜਨਵਰੀ 2025 : ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਆਲ ਇੰਡੀਆਂ ਇੰਟਰਵਸਟੀ ਖੇਡਾਂ ਵਤਨ ਪੰਜਾਬ ਖੇਲੋ ਇੰਡੀਆ ਇੰਟਰ ਕਾਲਜ ਸੀਨੀਅਰ ਨੈਸ਼ਨਲ ਪੰਜਾਬ ਸਟੇਟ ਵਿੱਚ ਮੈਡਲ ਪ੍ਰਾਪਤ ਕਰਨ ਵਾਲਿਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆਂ ਹੋਇਆਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਤੁਹਾਡੀ ਮੱਦਦ ਲਈ ਹਮੇਸ਼ਾ ਤੱਤਪਰ ਹੈ। ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਕਿਹਾ ਕਿ ਉਹ ਖੇਡਾਂ ਵਿੱਚ ਪੂਰੀ ਲਗਨ ਅਤੇ ਮਿਹਨਤ ਨਾਲ ਖੇਡਣ ਤਾਂ ਜੋ ਉਹ ਓਲੰਪਿਕ ਪੱਧਰ ਤੱਕ ਪਹੁੰਚ ਸਕਣ। ਉਨਾਂ ਨੇ ਖਿਡਾਰੀਆਂ ਨੂੰ ਸ਼ੁਭ....
ਬਲੜਵਾਲ ਡਰੇਨ ਨੂੰ ਚੜਨ ਵਾਲੇ ਦੋਵੇਂ ਕੱਚੇ ਰਸਤੇ ਤਰੁੰਤ ਪੱਕੇ ਕੀਤੇ ਜਾਣ : ਧਾਲੀਵਾਲ 
ਅਜਨਾਲਾ, 1 ਜਨਵਰੀ 2025 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਅੱਜ ਅਜਨਾਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰੇ ਉੱਤੇ ਸਨ, ਨੇ ਜਦ ਬਲੜਵਾਲ ਡਰੇਨ ਉੱਤੇ ਚੜਨ ਲਈ ਦੋਵਾਂ ਪਾਸਿਆਂ ਤੋਂ ਆਰੇ ਕੱਚੇ ਰਸਤੇ ਵੇਖੇ ਤਾਂ ਉਹਨਾਂ ਨੇ ਤੁਰੰਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਕੱਚੇ ਰਸਤੇ ਆਉਂਦੇ ਇਕ ਦੋ ਦਿਨਾਂ ਵਿੱਚ ਪੱਕੇ ਕਰਨ ਦੀ ਹਦਾਇਤ ਕੀਤੀ। ਉਨਾਂ ਨੇ ਇਸ ਮੌਕੇ ਗੰਨੇ ਦੀ ਭਰੀ ਹੋਈ ਟਰਾਲੀ, ਜਿਸ ਨੂੰ ਉਕਤ ਪੁਲ ਉੱਤੇ ਚੜਾਉਣ ਲਈ ਇਕ ਕਿਸਾਨ ਵੱਲੋਂ ਜ਼ੋਰ ਜਮਾਈ ਕੀਤੀ ਜਾ ਰਹੀ ਸੀ, ਨੂੰ....
ਅਸੀਂ ਸਿੱਖਿਆ, ਸਿਹਤ ਅਤੇ ਬੇਰੋਜ਼਼ਗਾਰੀ ਨੂੰ ਲੈ ਕੇ ਗੰਭੀਰ ਹਾਂ : ਕੈਬਨਿਟ ਮੰਤਰੀ ਧਾਲੀਵਾਲ
ਕੈਬਨਿਟ ਮੰਤਰੀ ਧਾਲੀਵਾਲ ਸਰਹੱਦ ਤੇ ਸਥਿਤ ਗੁਰਦੁਆਰਾ ਬਾਬਾ ਗਮ ਚੁੱਕ ਵਿਖੇ ਹੋਏ ਨਤਮਸਤਕ ਸਰਹੱਦੀ ਪਿੰਡਾਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਹੋਣਗੀਆਂ ਮੁਹੱਈਆ ਅਮ੍ਰਿੰਤਸਰ, 1 ਜਨਵਰੀ 2025 : ਅੱਜ ਨਵੇਂ ਸਾਲ ਦੀ ਆਮਦ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਰਬੱਤ ਦੇ ਭਲੇ ਲਈ ਭਾਰਤ ਪਾਕਿ ਬਾਰਡਰ ਤੇ ਸਥਿੱਤ ਪਿੰਡ ਬੱਲੜ੍ਹਵਾਲ ਵਿਖੇ ਰਾਏ ਸਿੱਖ ਬਰਾਦਰੀ ਦੇ ਪ੍ਰਮੁੱਖ ਧਾਰਮਿਕ ਸਥਾਨ ਬਾਬਾ ਗਮ ਚੁੱਕ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਕੈਬਨਿਟ ਮੰਤਰੀ ਧਾਲੀਵਾਲ....