ਮਾਝਾ

ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਵਾਲੀ ਸੰਗਤਾਂ ਦਾ ਉਮੜਿਆ ਸੈਲਾਬ 
ਅੰਮ੍ਰਿਤਸਰ, 01 ਜਨਵਰੀ 2025 : ਨਵੇਂ ਸਾਲ ਮੌਕੇ ਪੰਜਾਬ ਭਰ ਦੇ ਧਾਰਮਿਕ ਅਸਥਾਨਾਂ ‘ਤੇ ਮੱਥਾ ਟੇਕਣ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ। ਇਸ ਦੌਰਾਨ ਅੰਮ੍ਰਿਤਸਰ ਦੇ ਨਿਵਾਸੀਆਂ ਦੇ ਨਾਲ-ਨਾਲ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਸਾਲ 2025 ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਜਿੱਥੇ ਮੱਥਾ ਟੇਕਣ ਵਾਲੀ ਸੰਗਤਾਂ ਦਾ ਸੈਲਾਬ ਉਮੜਿਆ। 31 ਦਸੰਬਰ ਦੀ ਸਵੇਰ ਤੋਂ ਹੀ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚ ਰਹੇ ਸਨ। ਰਾਤ 9 ਤੋਂ 12 ਵਜੇ ਤੱਕ 2 ਲੱਖ ਤੋਂ ਵੱਧ ਸ਼ਰਧਾਲੂਆਂ....
ਸਿਵਲ ਪਸ਼ੂ ਹਸਪਤਾਲ ਪਠਾਨਕੋਟ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗੂਰਤਾ ਕੈਪ ਲਗਾਇਆ : ਸੀਨੀਅਰ ਵੈਟਨਰੀ ਅਫਸਰ
ਪਠਾਨਕੋਟ, 1 ਜਨਵਰੀ 2024 : ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਜੀ ਦੀ ਯੋਗ ਅਗਵਾਈ ਹੇਠ ਅਤੇ ਪ੍ਮੱਖ ਸਕੱਤਰ ਸੀ੍ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਡਾਕਟਰ ਗੁਰਸਰਨਜੀਤ ਸਿੰਘ ਬੇਦੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜ ਪਸ਼ੂ ਹਸਪਤਾਲ ਪਠਾਨਕੋਟ ਵਿਖੇ ਪਸ਼ੂ ਭਲਾਈ ਅਤੇ ਕਿਸਾਨ ਜਾਗੂਰਤਾ ਕੈਪ ਲਗਾਇਆ ਗਿਆ ਇਸ ਕੈਪ ਵਿੱਚ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪਠਾਨਕੋਟ ਡਾਕਟਰ ਮੁਕੇਸ਼ ਕੁਮਾਰ....
ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ
ਅੰਮ੍ਰਿਤਸਰ, 1 ਜਨਵਰੀ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਕੁਲਵੰਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਲਿਆ। ਸਿੰਘ ਸਾਹਿਬ ਗਿਆਨੀ....
ਸਿਵਲ ਡਿਫੈਂਸ ਬਟਾਲਾ ਵਲੋਂ ਮੈਡੀਕਲ ਕੈਂਪ
ਬਟਾਲਾ, 1 ਜਨਵਰੀ 2024 : ਸਿਵਲ ਡਿਫੈਂਸ ਬਟਾਲਾ ਦੇ ਸਟੋਰ ਸੁਪਰਡੈਂਟ ਦਵਿੰਦਰ ਸਿੰਘ ਭੰਗੂ ਅਤੇ ਡਿਪਟੀ ਚੀਫ ਵਾਰਡਨ ਹਰਦੀਪ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੋਸਟਰ ਵਾਰਡਨ ਧਰਮਿੰਦਰ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਨੇ ਅੱਜ ਨਵੇਂ ਸਾਲ ਵਿਖੇ ਸਵੇਰੇ 5:30 ਵਜੇ ਤੋ 7:30 ਵਜੇ ਤੱਕ ਮੈਡੀਕਲ ਕੈਂਪ ਲਗਾ ਕੇ ਕੀਤੀ ਗਈ। ਇਹ ਕੈਂਪ ਗਾਂਧੀ ਚੌਕ ਕਾਂਗਰਸ ਭਵਨ ਲਾਗੇ ਜਿਸ ਜਗ੍ਹਾ ਤੇ ਸਹਾਰਾ ਕਲੱਬ ਦਾ ਚਾਹ ਅਤੇ ਕੱਪੜਿਆ ਦਾ ਲੰਗਰ ਚਲਦਾ ਹੈ। ਇਸ ਕੈੰਪ ਵਿੱਚ 50 ਦੇ ਕਰੀਬ ਮਰੀਜਾਂ ਨੂੰ ਦਵਾਈਆ ਦਿੱਤੀਆਂ....
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ 
ਗੁਰਦਾਸਪੁਰ, 1 ਜਨਵਰੀ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2025 ਦੀ ਵਧਾਈ ਦਿੱਤੀ ਹੈ। ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਅਰਦਾਸ ਕੀਤੀ ਕਿ ਸਾਲ 2025 ਜ਼ਿਲ੍ਹਾ ਵਾਸੀਆਂ ਸਮੇਤ ਸੂਬੇ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਖ਼ੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ....
ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ
ਅਧਿਕਾਰੀਆਂ ਨੂੰ ਵਿਕਾਸ ਕਾਰਜ ਤਹਿ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗੁਰਦਾਸਪੁਰ, 1 ਜਨਵਰੀ 2024 : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ....
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ, ਸ. ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਦੀ ਮੰਗ ਦਾ ਮਤਾ ਕੀਤਾ ਰੱਦ
ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਦੇ ਪੁਲਿਸ ਮੁਕਾਬਲੇ ਦੀ ਹੋਵੇ ਨਿਆਂਇਕ ਜਾਂਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਵਿਚ ਜਾਂਚ ਕਮੇਟੀ ਦਾ ਸਮਾਂ ਇਕ ਮਹੀਨਾ ਵਧਾਇਆ ਅੰਮ੍ਰਿਤਸਰ, 31 ਦਸੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਕਰੜੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ....
ਗਿਆਨੀ ਹਰਪ੍ਰੀਤ ਸਿੰਘ ਹਾਲੇ ਇਕ ਮਹੀਨਾ ਰਹਿਣਗੇ ਸਸਪੈਂਡ, ਸ਼੍ਰੋਮਣੀ ਕਮੇਟੀ ਨੇ ਜਾਂਚ ਕਮੇਟੀ ਦੀ ਮਿਆਦ ਵਧਾਈ
ਅੰਮ੍ਰਿਤਸਰ, 31 ਦਸੰਬਰ, 2024 : ਗਿਆਨੀ ਹਰਪ੍ਰੀਤ ਸਿੰਘ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਹਾਲੇ ਇਕ ਮਹੀਨਾ ਹੋਰ ਸਸਪੈਂਡ ਰਹਿਣਗੇ। ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿਚ ਉਹਨਾਂ ਖਿਲਾਫ ਸਾਂਢੂ ਵੱਲੋਂ ਲਗਾਏ ਦੋਸ਼ਾਂ ਦੀ ਜਾਂਚ ਵਾਸਤੇ ਬਣਾਈ ਤਿੰਨ ਮੈਂਬਰੀ ਕਮੇਟੀ ਦੀ ਮਿਆਦ ਇਕ ਮਹੀਨਾ ਹੋਰ ਵਧਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਨੇ ਇਹ ਵੀ ਕਿਹਾ ਹੈ ਕਿ ਮਾਮਲੇ ਦੀ ਪੂਰੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇਗੀ। ਕਮੇਟੀ ਨੂੰ ਅੱਜ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ....
ਵਿਧਾਇਕ ਸ਼ੈਰੀ ਕਲਸੀ ਨੇ ਜੋਗੀਆ ਮਹੁੱਲਾ ਵਿਖੇ ਲੋਕਾਂ ਦੀ ਪਿੱਛਲੇ ਲੰਬੇ ਸਮੇਂ ਤੋਂ ਨਾਲੇ ਦੀ ਸਮੱਸਿਆ ਦਾ ਕੀਤਾ ਹੱਲ- ਵਿਕਾਸ ਕੰਮ ਸ਼ੁਰੂ ਕਰਵਾਇਆ 
ਬਟਾਲਾ, 31 ਦਸੰਬਰ 2024 : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਬਾਵਾ ਲਾਲ ਦੇ ਹਸਪਤਾਲ ਦੇ ਬਾਹਰ ਜੋਗੀਆ ਮਹੁੱਲਾ ਵਿਖੇ ਪਿੱਛਲੇ ਲੰਬੇ ਸਮੇਂ ਤੋਂ ਨਾਲੇ ਦੀ ਪੇਸ਼ ਆ ਰਹੀ ਸਮੱਸਿਆ ਨੂੰ ਹੱਲ ਕਰਨ ਲਈ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਯੋਗੀਆਂ ਮਹੁੱਲਾ ਦੇ ਲੋਕਾਂ ਵਲੋਂ ਕੀਤੇ ਗਏ ਉਪਰਾਲੇ ਤੋਂ ਵਿਧਾਇਕ ਸ਼ੈਰੀ ਕਲਸੀ ਦਾ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ....
ਡਿਪਟੀ ਕਮਿਸ਼ਨਰ ਨੇ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਹਿੰਮ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ ਕੀਤਾ ਸਨਮਾਨਿਤ
ਅੰਮ੍ਰਿਤਸਰ 31 ਦਸੰਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਸਿਹਤ ਵਿਭਾਗ ਵਿੱਚ ਕੰਮ ਕਰ ਰਹੀਆਂ 10 ਆਸ਼ਾ ਵਰਕਰਾਂ ਨੂੰ ਟੀ ਬੀ ਮੁਕਤ ਭਾਰਤ ਅਭਿਯਾਨ ਵਿੱਚ ਵਧੀਆ ਕਾਰਗੁਜਾਰੀ ਵਿਖਾਉਣ ਲਈ "ਮਹੀਨੇ ਦੇ ਬਿਹਤਰ ਕਰਮਚਾਰੀ" ਐਵਾਰਡ ਦੇ ਕੇ ਸਨਮਾਨਿਤ ਕੀਤਾ ਹੈ। ਇਹਨਾਂ ਆਸ਼ਾ ਵਰਕਰਾਂ ਵਿੱਚ ਬਾਬਾ ਦੀਪ ਸਿੰਘ ਕਲੋਨੀ ਦੀ ਸੁਮਨ ਕੁਮਾਰੀ, ਇੱਬਨ ਕਲਾਂ ਦੀ ਕੁਲਦੀਪ ਕੌਰ, ਆਜ਼ਾਦ ਨਗਰ ਕੋਟ ਖਾਲਸਾ ਦੀ ਗੀਤਾ, ਦਯਾਨੰਦ ਨਗਰ ਦੀ ਇੰਦੂਬਾਲਾ, ਦਸ਼ਮੇਸ਼ ਨਗਰ ਕੋਟ ਖਾਲਸਾ ਦੀ ਸੰਦੀਪ ਅਤੇ....
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਂਡਿਗ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਦੇ ਦਿੱਤੇ ਆਦੇਸ਼
ਆਮ ਲੋਕਾਂ ਦੇ ਕੰਮ ਪਹਿਲ ਦੇ ਆਧਾਰ ਤੇ ਨਿਬੇੜੇ ਜਾਣ - ਡਿਪਟੀ ਕਮਿਸ਼ਨਰ ਅੰਮ੍ਰਿਤਸਰ 31 ਦਸੰਬਰ 2024 : ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸੀ ਸਾਹਨੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਜਿੰਨਾਂ ਦੇ ਖੇਤਰਾਂ ਵਿੱਚ ਇੰਤਕਾਲਾ....
ਕੇਂਦਰੀ ਵਿਧਾਨ ਸਭਾ ਹਲਕੇ ਦੇ ਕਿਸੇ ਵੀ ਵਾਰਡ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ: ਵਿਧਾਇਕ ਡਾ: ਅਜੇ ਗੁਪਤਾ
ਵਿਧਾਇਕ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ, ਹਰੀਪੁਰਾ ਵਿੱਚ ਦੂਸ਼ਿਤ ਪੀਣ ਵਾਲੇ ਪਾਣੀ ਦੀਆਂ ਸ਼ਿਕਾਇਤਾਂ ਦਾ ਹੱਲ ਕੀਤਾ ਅੰਮ੍ਰਿਤਸਰ, 31 ਦਸੰਬਰ 2024 : ਵਿਧਾਨ ਸਭਾ ਹਲਕਾ ਕੇਂਦਰੀ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਕਿਹਾ ਕਿ ਕਿਸੇ ਵੀ ਵਾਰਡ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਵਿਧਾਇਕ ਡਾ: ਗੁਪਤਾ ਨੇ ਅੱਜ ਵਾਰਡ ਨੰ: 69 ਗੁਰਬਖਸ਼ ਨਗਰ ਇਲਾਕੇ ਵਿਚ ਵਾਟਰ ਸਪਲਾਈ ਦੀ ਨਵੀਂ ਪਾਈਪ ਵਿਛਾਉਣ, ਵਾਰਡ ਨੰ: 63 ਹਰੀਪੁਰਾ ਸ਼ੀਸ਼ੇਵਾਲਾ ਪਾਰਕ ਵਿਚ ਨਵਾਂ ਟਿਊਬਵੈੱਲ....
ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਕੀਤੀ ਕਾਰਵਾਈ ਅੰਮ੍ਰਿਤਸਰ, 31 ਦਸੰਬਰ 2024 : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਮਜੀਠਾ ਅਤੇ ਥਾਣਾ ਕੱਥੂਨੰਗਲ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ....
ਲਾਭਪਾਤਰੀਆਂ ਨੂੰ ਘੱਟ ਕਣਕ ਦੇਣ ਵਾਲੇ ਡਿਪੂ ਹੋਲਡਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ: ਵਿਧਾਇਕ ਡਾ: ਅਜੇ ਗੁਪਤਾ 
ਅੰਮ੍ਰਿਤਸਰ, 31 ਦਸੰਬਰ 2024 : ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਿਧਾਇਕ ਡਾ: ਗੁਪਤਾ ਨੇ ਸਪੱਸ਼ਟ ਕਿਹਾ ਕਿ ਲਾਭਪਾਤਰੀਆਂ ਨੂੰ ਘੱਟ ਕਣਕ ਦੇਣ ਵਾਲੇ ਡਿਪੂ ਹੋਲਡਰਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਰਡ ਵਾਈਜ਼ ਜਿਨ੍ਹਾਂ ਸ਼੍ਰੇਣੀ ਦੇ ਨਵੇਂ ਡਿਪੂ ਅਜੇ ਸ਼ੁਰੂ ਨਹੀਂ ਹੋਏ ਹਨ, ਉਨ੍ਹਾਂ ਨੂੰ ਆਉਂਦੇ ਦਿਨਾਂ ਵਿੱਚ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ....
ਲੋਕਾਂ ਨੇ ਪੰਜਾਬ ਬੰਦ ਦਾ ਦਿਲੋਂ ਸਮਰਥਨ ਕੀਤਾ ਹੈ : ਸਰਵਣ ਸਿੰਘ ਪੰਧੇਰ 
ਅੰਮ੍ਰਿਤਸਰ, 30 ਦਸੰਬਰ 2024 : ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਦੌਰਾਨ ਕਿਸਾਨਾਂ ਨੇ ਸੋਮਵਾਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਪੰਜਾਬ ਬੰਦ ਕਾਰਨ ਸੂਬੇ ਵਿੱਚ ਸੜਕੀ ਅਤੇ ਰੇਲ ਆਵਾਜਾਈ ਵਿੱਚ ਵਿਘਨ ਪਿਆ ਹੈ। ਪੰਜਾਬ ਬੰਦ ਦਾ ਸੱਦਾ ਦੋ ਕਿਸਾਨ ਯੂਨੀਅਨਾਂ-ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਚੱਲ ਰਹੇ ਕਿਸਾਨ ਧਰਨੇ ਦੌਰਾਨ ਦਿੱਤਾ ਗਿਆ ਹੈ। ਪੱਤਰਕਾਰ ਸੰਮੇਲਨ ਨੂੰ....