ਮਾਝਾ

ਵਧੀਕ ਡਿਪਟੀ ਕਮਿਸ਼ਨਰ ਨੇ ਮਹੀਨਾਵਾਰ ਮੀਟਿੰਗ ਦੌਰਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਕਾਰਜਗੁਜ਼ਾਰੀ ਦਾ ਲਿਆ ਜਾਇਜ਼ਾ
ਤਰਨ ਤਾਰਨ, 07 ਅਗਸਤ 2024 : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਰਹਿਨੁਮਾਈ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਜਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ, ਜਿਸ ਵਿੱਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵੱਲੋਂ ਜੁਲਾਈ ਮਹੀਨੇ ਦੀਆਂ ਆਪਣੀਆਂ ਉਪਲੱਬਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਗਿਆ ਕਿ ਜੁਲਾਈ ਮਹੀਨੇ ਦੌਰਾਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿੱਚ 145 ਪ੍ਰਾਰਥੀਆਂ ਨੂੰ ਵਿਅਕਤੀਗਤ ਅਗਵਾਈ ਅਤੇ 157 ਪ੍ਰਾਰਥੀਆਂ ਨੂੰ ਗਰੁੱਪ....
ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਫਰੀ ਲੀਗਲ ਏਡ, ਮੀਡੀਏਸ਼ਨ  ਸੈਂਟਰ, ਵਿਕਟਮ ਕੰਮਪਨਸੇਸ਼ਨ, ਪਰਮਾਨੈਂਟ ਲੋਕ ਅਦਾਲਤ, ਨਾਲਸਾ ਦੀਆਂ ਸਕੀਮਾਂ ਅਤੇ ਨੈਸ਼ਨਲ ਲੋਕ ਅਦਾਲਤ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ (ਕੁੜੀਆਂ) ਵਿਖੇ ਸੈਮੀਨਰ ਲਗਾਇਆ ਗਿਆ
ਮਾਨਯੋਗ ਜੱਜ ਸਾਹਿਬ ਜੀ ਵੱਲੋਂ ਸਕੂਲ ਵਿੱਚ ਪੌਦੇ ਲਗਾਏ ਗਏ। ਤਰਨ ਤਾਰਨ, 07 ਅਗਸਤ 2024 : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ ਸ਼ਿਲਪਾ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਵੱਲੋਂ ਫਰੀ ਲੀਗਲ ਏਡ, ਮੀਡੀਏਸ਼ਨ ਸੈਂਟਰ, ਵਿਕਟਮ ਕੰਮਪਨਸੇਸ਼ਨ, ਪਰਮਾਨੈਂਟ ਲੋਕ ਅਦਾਲਤ, ਨਾਲਸਾ ਦੀਆਂ ਸਕੀਮਾਂ ਅਤੇ ਨੈਸ਼ਨਲ ਲੋਕ ਅਦਾਲਤ ਸੰਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਟੀ (ਕੁੜੀਆਂ)....
ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਸਬ-ਡਵੀਜ਼ਨ ਪੱਟੀ ਦੇ ਕਸਬਾ ਹਰੀਕੇ ਵਿਖੇ ਲਗਾਇਆ ਗਿਆ ਵਿਸ਼ੇਸ਼ ਸੁਵਿਧਾ ਕੈਂਪ
ਕੈਂਪ ਦੌਰਾਨ ਐੱਸ. ਡੀ. ਐੱਮ. ਪੱਟੀ ਸ੍ਰ. ਕਿਰਪਾਲਵੀਰ ਸਿੰਘ ਤੇ ਚੇਅਰਮੈਨ ਦਿਲਬਾਗ਼ ਸਿੰਘ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਤਰਨ ਤਾਰਨ, 07 ਅਗਸਤ 2024 : ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਢੁਕਵੇਂ ਹੱਲ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੇ “ਸਰਕਾਰ, ਤੁਹਾਢੇ ਦੁਆਰ” ਪ੍ਰੋਗਰਾਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵਲੋਂ ਸਬ-ਡਵੀਜ਼ਨ ਪੱਟੀ ਦੇ ਕਸਬਾ ਹਰੀਕੇ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦੌਰਾਨ ਐੱਸ. ਡੀ. ਐੱਮ. ਪੱਟੀ ਸ੍ਰ. ਕਿਰਪਾਲਵੀਰ....
ਮਿਸ ਸ਼ਿਲਪਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਗਿਆ
ਤਰਨ ਤਾਰਨ, 07 ਅਗਸਤ 2024 : ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ ਸ਼ਿਲਪਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਸਬ ਜੇਲ੍ਹ ਪੱਟੀ ਦਾ ਅਚਨਚੇਤ ਦੌਰਾ ਕੀਤਾ ਗਿਆ। ਸ਼੍ਰੀ ਜਤਿੰਦਰਪਾਲ ਸਿੰਘ, ਸੁਪਰਡੰਟ, ਸਬ ਜੇਲ੍ਹ ਪੱਟੀ ਅਤੇ ਉੱਥੋਂ ਦਾ ਸਟਾਫ ਹਾਜ਼ਰ ਸਨ। ਜੱਜ ਸਾਹਿਬ ਜੀ ਨੇ ਇਸ ਮੌਕੇ ਤੇ ਬੰਦ ਹਵਾਲਾਤੀ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਮੌਕੇ ਤੇ ਹੀ....
ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕਰਵਾਈ ਸਨਤਕਾਰਾਂ ਅਤੇ ਬੇਲਰ ਮਾਲਕਾਂ ਦੀ ਮੀਟਿੰਗ 
ਇਸ ਵਾਰ ਨਹੀਂ ਸਾੜਨ ਦਿੱਤੀ ਜਾਵੇਗੀ ਝੋਨੇ ਦੀ ਪਰਾਲੀ - ਡਿਪਟੀ ਕਮਿਸ਼ਨਰ ਅੰਮ੍ਰਿਤਸਰ 7 ਅਗਸਤ 2024 : ਆ ਰਹੇ ਝੋਨੇ ਦੀ ਕਟਾਈ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਸਨਤਕਾਰਾਂ ਅਤੇ ਖੇਤਾਂ ਵਿੱਚੋਂ ਪਰਾਲੀ ਇਕੱਠੀ ਕਰਨ ਵਾਲੇ ਬੇਲਰਾਂ ਦੇ ਮਾਲਕਾਂ ਦੀ ਆਹਮੋ ਸਾਹਮਣੀ ਗੱਲਬਾਤ ਕਰਵਾਈ ਤਾਂ ਜੋ ਦੋਵੇਂ ਧਿਰਾਂ ਇਸ ਸੀਜਨ ਵਿੱਚ ਪਰਾਲੀ ਨੂੰ ਸਹੀ ਢੰਗ ਨਾਲ ਵਰਤੋਂ ਵਿੱਚ ਲਿਆ ਸਕਣ। ਸ਼੍ਰੀ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਾਤਾਵਰਨ....
ਪਛੜੀਆਂ ਜਾਤੀਆਂ ਦੇ ਰਾਸ਼ਟਰੀ ਚੇਅਰਮੈਨ ਵਲੋਂ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ
ਪਛੜੀਆਂ ਸ਼੍ਰੇਣੀਆਂ ਦੇ ਰਾਖਵਾਂਕਰਨ ਨੂੰ ਅਣਗੌਲਿਆਂ ਨਾ ਕੀਤਾ ਜਾਵੇ – ਹੰਸ ਰਾਜ ਗੰਗਾ ਰਾਮ ਅਹੀਰ ਅੰਮ੍ਰਿਤਸਰ 7 ਅਗਸਤ 2024 : ਪਛੜੀਆਂ ਸ਼੍ਰੇਣੀਆਂ ਬਾਰੇ ਰਾਸ਼ਟਰੀ ਚੇਅਰਮੈਨ ਸ੍ਰੀ ਹੰਸ ਰਾਜ ਗੰਗਾ ਰਾਮ ਅਹੀਰ ਜੋ ਕਿ ਕੇਂਦਰੀ ਰਾਜ ਮੰਤਰੀ ਦਾ ਦਰਜ਼ਾ ਭਾਰਤ ਸਰਕਾਰ ਵਲੋਂ ਪ੍ਰਾਪਤ ਹਨ ਅਤੇ ਕਮਿਸ਼ਨਰ ਦੇ ਮੈਂਬਰ ਸ੍ਰੀ ਭਵਨ ਭੂਸ਼ਨ ਕਮਲ ਵਲੋਂ ਜਿਲ੍ਹੇ ਦੀਆਂ ਸੰਸਥਾਵਾਂ ਵਿੱਚ ਪਛੜੀਆਂ ਸ਼੍ਰੇਣੀਆਂ ਦੇ ਰਾਖਵਾਂਕਰਨ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਕਮਿਸ਼ਨਰ ਦੇ ਸੈਕਟਰੀ....
ਡਿਪਟੀ ਕਮਿਸ਼ਨਰ ਵੱਲੋਂ 10 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ ਜਾਰੀ 
100 ਤੋਂ ਵੱਧ ਵਿਅਕਤੀਆਂ ਨੂੰ ਮਿਲੇਗਾ ਰੋਜ਼ਗਾਰ ਅੰਮਿ੍ਤਸਰ, 7 ਅਗਸਤ 2024 : ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੱਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੱ ਵਖ-ਵਖ ਦਫ਼ਤਰ ਦੇ ਚਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ ਦਿਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੱਮਿ੍ਤਸਰ ਸ੍ਰੀ ਘਨਸ਼ਾਮ....
ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਰਸਲ ਕਰਵਾਈ ਗਈ -ਅਗਲੀ ਰਿਹਰਸਲ 12 ਅਗਸਤ ਨੂੰ ਹੋਵੇਗੀ
ਬਟਾਲਾ, 7 ਅਗਸਤ 2024 : ਆਜ਼ਾਦੀ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਲੂ’ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ। ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਹਿਸੀਲਦਾਰ ਜਗਤਾਰ ਸਿੰਘ ਦੀ ਅਗਵਾਈ ਹੇਠ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਚੱਲ ਰਹੀਆਂ ਰਿਹਰਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ ਡੀ ਐਫ.ਸੀ ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਹਰਜਿੰਦਰ ਸਿੰਘ ਕਲਸੀ ਡੀਪੀਆਰਓ....
ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਵਿਕਾਸ ਕਾਰਜ ਜਾਰੀ
ਪਿੰਡ ਕਿਲਾ ਦੇਸਾ ਸਿੰਘ ਵਿੱਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤ ਫਤਿਹਗੜ੍ਹ ਚੂੜੀਆਂ (ਬਟਾਲਾ) , 7 ਅਗਸਤ 2024 : ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਵਲੋਂ ਹਲਕੇ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਨ ਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਪਿੰਡ ਕਿਲਾ ਦੇਸਾ ਸਿੰਘ ਵਿਖੇ ਚੇਅਰਮੈਨ ਬਲਬੀਰ ਸਿੰਘ ਪੰਨੂ ਦੀ ਅਗਵਾਈ ਵਿੱਚ ਉਥੋਂ ਦੇ ਮੋਹਤਬਰ ਗੁਰ ਪ੍ਰਗਟ ਸਿੰਘ ਨੇ ਪਿੰਡ ਦੇ ਵਿੱਚ ਜੋ 40 ਸਾਲ ਪੁਰਾਣੇ ਗਲੀ ਕਿਸੇ ਵੀ ਵਲੋਂ....
ਪੰਜਾਬ ਸਰਕਾਰ ਵਲੋਂ ਢਾਈ ਸਾਲਾਂ ਵਿੱਚ 44250 ਨੋਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ-ਵਿਧਾਇਕ ਸ਼ੈਰੀ ਕਲਸੀ
ਕਿਹਾ- ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਇਕੋ-ਇਕ ਏਜੰਡਾ ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਅਖ਼ਤਿਆਰ ਦੇਣਾ ਹੈ ਬਟਾਲਾ, 7 ਅਗਸਤ 2024 : ਬਟਾਲਾ ਦੇ ਨੌਜਵਾਨ ਵਿਧਾਇਕ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨੋਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਖਾਸ ਉਪਰਾਲੇ ਕੀਤੇ ਗਏ ਹਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ....
ਐੱਸ.ਜੀ.ਪੀ.ਸੀ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਵਧਾਉਣ ਲਈ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ
ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਟੀਆਂ ਨੂੰ 10 ਤੇ 11 ਅਗਸਤ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਬੂਥ ਲੈਵਲ ਅਫ਼ਸਰਾਂ ਨੂੰ ਘਰ ਘਰ ਜਾ ਕੇ ਯੋਗ ਵੋਟਰਾਂ ਨੂੰ ਵੋਟਾਂ ਬਣਵਾਉਣ ਲਈ ਪ੍ਰੇਰਿਤ ਕਰਨ ਦੀ ਹਦਾਇਤ ਗੁਰਦਾਸਪੁਰ, 7 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਗੁਰਦੁਆਰਾ ਚੋਣ ਹਲਕਿਆਂ ਦੇ ਰਿਵਾਇਜਿੰਗ ਅਥਾਰਿਟੀ-ਕਮ-ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ....
ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਆਵਾਜਾਈ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ
ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਵੀ ਚੁਕਾਇਆ ਗੁਰਦਾਸਪੁਰ, 7 ਅਗਸਤ 2024 : ਪੰਜਾਬ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫ਼ਿਕ ਤੇ ਸੜਕ ਸੁਰੱਖਿਆ ਦੇ ਦਿਸ਼ਾ ਨਿਰਦੇਸ਼ਾਂ ਅਤੇ ਐੱਸ.ਐੱਸ.ਪੀ ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਦੀ ਅਗਵਾਈ ਹੇਠ ਜ਼ਿਲ੍ਹਾ ਟਰੈਫ਼ਿਕ ਪੁਲਿਸ ਵੱਲੋਂ ਵੱਖ-ਵੱਖ ਵਿੱਦਿਅਕ ਅਦਾਰਿਆਂ ਅਤੇ ਜਨਤਕ ਥਾਵਾਂ ਉੱਪਰ ਲਗਾਤਾਰ ਸੈਮੀਨਾਰਾਂ ਦਾ ਆਯੋਜਨ ਕਰਕੇ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ....
ਭਗਵੰਤ ਮਾਨ ਸਰਕਾਰ ਨੇ ਢਾਈ ਸਾਲਾਂ ਵਿੱਚ ਨੌਜਵਾਨਾਂ ਨੂੰ 44250 ਸਰਕਾਰੀ ਨੌਕਰੀਆਂ ਦਿੱਤੀਆਂ : ਜਗਰੂਪ ਸਿੰਘ ਸੇਖਵਾਂ
ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕੀਤੇ ਜਾਣਗੇ ਗੁਰਦਾਸਪੁਰ, 7 ਅਗਸਤ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਦੇਣ ਲਈ ਵਚਨਬੱਧ ਹੈ ਅਤੇ ਮਾਨ ਸਰਕਾਰ ਨੇ ਆਪਣੇ ਢਾਈ ਸਾਲ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ। ਇਹ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ....
ਵਾਤਾਵਰਣ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟੇ ਲਾਉਣੇ ਅੱਜ ਦੇ ਸਮੇਂ ਦੀ ਵੱਡੀ ਲੋੜ : ਵਿਧਾਇਕ ਸ਼ੈਰੀ ਕਲਸੀ
ਬੂਟੇ ਲਗਾਉਣ ਦੀ ਮੁਹਿੰਮ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਜਰੂਰੀ ਬਟਾਲਾ, 6 ਅਗਸਤ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਦੇ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਲਈ ਮੁਹਿੰਮ ਸ਼ੁਰੂ ਕਰਨ ਲਈ ਗਈ ਹੈ ਤਾਂ ਜੋ ਸਾਡਾ ਵਾਤਾਵਰਣ ਸਵੱਛ ਬਣ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਣ- ਮਹਾਂਉਤਸਵ ਮੌਕੇ ਨਗਰ ਨਿਗਮ ਬਟਾਲਾ ਵਿਖੇ ਬੂਟੇ ਲਗਾਉਣ ਸਮੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਇਸ ਮੌਕੇ ਐਸਡੀਐਮ-ਕਮ....
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ
ਚੇਅਰਮੈਨ ਰਮਨ ਬਹਿਲ, ਏ.ਡੀ.ਸੀ. ਸੁਭਾਸ਼ ਚੰਦਰ, ਸਹਾਇਕ ਕਮਿਸ਼ਨਰ ਅਸ਼ਵਨੀ ਅਰੋੜਾ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਨੇ ਲਗਾਏ ਪੌਦੇ ਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੱਦਾ ਗੁਰਦਾਸਪੁਰ, 6 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਵਣ-ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ....