ਮਾਝਾ

ਆਪਰੇਸ਼ਨ ਸੰਪਰਕ: ਪੰਜਾਬ ਪੁਲਿਸ ਅਧਿਕਾਰੀਆਂ ਨੇ ਇੱਕ ਮਹੀਨੇ ਵਿੱਚ ਕੀਤੀਆਂ 4153 ਜਨਤਕ ਮੀਟਿੰਗਾਂ
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਤਰਨਤਾਰਨ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਇਸ ਜਨਤਕ ਪਹੁੰਚ ਪ੍ਰੋਗਰਾਮ ਨੂੰ ਵੱਡੀ ਸਫਲਤਾ ਦੱਸਿਆ ਪੁਲਿਸ ਅਤੇ ਭਾਈਚਾਰੇ ਦਰਮਿਆਨ ਮਜ਼ਬੂਤ ਸਬੰਧ ਸਥਾਪਤ ਕਰਨਾ ਇਸ ਆਪਰੇਸ਼ਨ ਸੰਪਾਰਕ ਦਾ ਉਦੇਸ਼ ਸਪੈਸ਼ਲ ਡੀਜੀਪੀ ਨੇ ਤਰਨਤਾਰਨ ਵਿੱਚ ਤਿੰਨ ਥਾਣਿਆ ਦਾ ਵੀ ਕੀਤਾ ਅਚਨਚੇਤ ਦੌਰਾ, ਪੁਲਿਸ ਅਧਿਕਾਰੀਆਂ, ਪੈਰਾ ਮਿਲਟਰੀ ਫੋਰਸਿਜ਼ ਨਾਲ ਕੀਤੀਆਂ ਮੀਟਿੰਗਾਂ ਤਰਨਤਾਰਨ, 13 ਦਸੰਬਰ 2024 : ਜਨਤਕ ਪਹੁੰਚ ਪ੍ਰੋਗਰਾਮ 'ਆਪਰੇਸ਼ਨ ਸੰਪਰਕ' ਦੀ ਸ਼ੁਰੂਆਤ ਤੋਂ ਇੱਕ ਮਹੀਨੇ ਬਾਅਦ....
ਸੁਖਬੀਰ ਬਾਦਲ ਅਤੇ ਅਕਾਲੀ ਆਗੂਆਂ ਧਾਰਮਿਕ ਤਨਖਾਹ ਭੁਗਤਣ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਈ ਅਰਦਾਸ
ਅੰਮ੍ਰਿਤਸਰ, 13 ਦਸੰਬਰ 2024 : ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਹੋਰ ਆਗੂਆਂ ਨੇ ਅੱਜ ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪਹੁੰਚ ਕੇ ਮੱਥਾ ਟੇਕਿਆ। ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਧਾਰਮਿਕ ਤਨਖਾਹ ਭੁਗਤਨ ਉਪਰੰਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੁੱਲ ਬਖਸ਼ਾਉਣ ਲਈ ਅਰਦਾਸ ਕਰਵਾਈ। ਇਸ ਉਪਰੰਤ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਹੁਕਮਾਂ ਨੂੰ ਪ੍ਰਵਾਨ ਕਰਦਿਆਂ ਆਪਣੀ ਸੇਵਾ ਪੂਰੀ ਕਰ ਲਈ ਹੈ। ਮੈਂ ਸਾਰੀ ਲੀਡਰਸ਼ਿਪ....
ਥਾਣਾ ਅਜਨਾਲਾ ਦੇ ਬਾਹਰ ਆਈਈਡੀ ਰੱਖਣ ਵਾਲੇ ਕਾਬੂ, 2 ਹੈਂਡ ਗ੍ਰਨੇਡ ਅਤੇ ਇਕ ਪਿਸਤੌਲ, ਇਕ ਮੋਟਰਸਾਈਕਲ ਬਰਾਮਦ
ਅੰਮ੍ਰਿਤਸਰ, 13 ਦਸੰਬਰ 2024 : ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਬੰਬ ਰੱਖਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਦੋਵਾਂ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ਨੇ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੋਡਿਊਲ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਆਪਰੇਟਿਵ ਹਰਵਿੰਦਰ ਰਿੰਦਾ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆਂ ਦੁਆਰਾ ਚਲਾਇਆ ਜਾ ਰਿਹਾ ਸੀ। ਡੀਜੀਪੀ ਪੰਜਾਬ ਨੇ ਦੱਸਿਆ ਕਿ ਇਸ ਮੋਡਿਊਲ ਨੂੰ....
ਪ੍ਰਧਾਨ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮੰਗੀ ਮੁਆਫ਼ੀ
ਅੰਮ੍ਰਿਤਸਰ, 13 ਦਸੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਕੋਲੋਂ ਮਾਫੀ ਮੰਗੀ ਹੈ। ਧਾਮੀ ਨੇ ਪੱਤਰ ਵਿੱਚ ਲਿਖਿਆ ਕਿ ਬੀਤੇ ਦਿਨੀਂ ਇੱਕ ਵਿਅਕਤੀ ਨਾਲ ਮੋਬਾਈਲ ਫੋਨ ‘ਤੇ ਗੱਲ ਕਰਦਿਆਂ ਉਹਨਾਂ ਵੱਲੋਂ ਕੁਝ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ ਜੋ ਕਿ ਨਹੀਂ ਵਰਤਣੀ ਚਾਹੀਦੀ ਸੀ। ਹੁਣ ਐਡਵੋਕੇਟ ਧਾਮੀ ਨੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਦਰਖ਼ਾਸਤ ਦਿੰਦਿਆਂ ਬੋਲੇ ਹੋਏ ਅਪਸ਼ਬਦਾਂ ਦੀ ਮਾਫ਼ੀ ਮੰਗੀ ਹੈ ਅਤੇ ਇਸ....
ਕੇਂਦਰ ਸਰਕਾਰ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਉਹਨਾਂ ਦੀਆਂ ਮੰਗਾਂ ਪ੍ਰਵਾਨ ਕਰੇ : ਮਜੀਠੀਆ 
ਅੰਮ੍ਰਿਤਸਰ, 12 ਦਸੰਬਰ 2204 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰੇ ਅਤੇ ਉਹਨਾਂ ਦੀਆਂ ਮੰਗਾਂ ਪ੍ਰਵਾਨ ਕਰੇ ਨਾ ਕਿ ਰੱਦ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਅੰਸ਼ ਪਿਛਲੇ ਦਰਵਾਜ਼ੇ ਰਾਹੀਂ ਮੁੜ ਤੋਂ ਲਾਗੂ ਕਰਨ ਦਾ ਯਤਨ ਕਰੇ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਖੇਤੀਬਾੜੀ ਮੰਡੀਕਰਨ ’ਤੇ ਕੌਮੀ ਫਰੇਮਵਰਕ ਦੇ ਖਰੜੇ ’ਤੇ ਕਿਸਾਨਾਂ ਨੇ....
ਸਰਕਾਰਾਂ ਹੱਠੀ ਰਵੱਈਆ ਛੱਡਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨਣ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ. ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਪ੍ਰਗਟਾਈ ਚਿੰਤਾ ਅੰਮ੍ਰਿਤਸਰ, 12 ਦਸੰਬਰ 2024 : ਕਿਸਾਨਾਂ ਦੀ ਹੱਕੀ ਮੰਗਾਂ ਲਈ ਪੰਜਾਬ-ਹਰਿਆਣਾ ਦੇ ਬਾਰਡਰ ਉੱਤੇ ਸੰਘਰਸ਼ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਦੀ ਲਗਾਤਾਰ ਵਿਗੜ ਰਹੀ ਸਿਹਤ ਬਾਰੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਆਪਣਾ....
ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਗਰੀਨਡੇਲਸ ਪਬਲਿਕ ਸਕੂਲ ਚੀਮਾ ਖੁੱਡੀ ਵਿਖੇ ਜਾਗਰੂਕਤਾ ਸੈਮੀਨਾਰ
ਬਟਾਲਾ, 12 ਦਸੰਬਰ 2024 : ਐਸ.ਐਸ.ਪੀ ਬਟਾਲਾ, ਸ੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਗਰੀਨਡੇਲਸ ਪਬਲਿਕ ਸਕੂਲ ਚੀਮਾ ਖੁੱਡੀ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟਚ, ਚਾਈਲਡ ਐਬਿਊਜ਼ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, (ਐਸ.ਪੀ.ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ....
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਸ੍ਰੀ ਹਰਗੋਬਿੰਦਪੁਰ ਸਾਹਿਬ, 12 ਦਸੰਬਰ 2024 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿੱਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪੰਜਾਬ ਸਰਕਾਰ ਨੇ ਲੋਕਹਿੱਤ ਵਿੱਚ ਇਤਿਹਾਸਕ ਫੈਸਲੇ ਲਏ ਹਨ।....
ਪਾਠੀ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੇਰਹਮੀ ਨਾਲ ਕੀਤੀ ਹੱਤਿਆ 
ਅੰਮ੍ਰਿਤਸਰ, 11 ਦਸੰਬਰ 2024 : ਅੰਮ੍ਰਿਤਸਰ ਵਿਚ ਦੇਰ ਰਾਤ ਇੱਕ ਪਾਠੀ ਸਿੰਘ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੇਰਹਮੀ ਨਾਲ ਹੱਤਿਆ ਕਰ ਦਿੱਤੀ ਗਈ। ਪਾਠੀ ਸਿੰਘ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਤੋਂ ਰਾਤ ਡਿਊਟੀ ਕਰ ਕੇ ਘਰ ਵਾਪਸ ਆ ਰਿਹਾ ਸੀ। ਮ੍ਰਿਤਕ ਦੀ ਪਛਾਣ ਰਈਆ ਦੇ ਪਿੰਡ ਮੱਧ ਦੇ ਰਮਨਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕਾਤਲਾਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇ ਮਾਰੇ ਜਾ ਰਹੇ ਹਨ। ਮ੍ਰਿਤਕ ਨੌਜਵਾਨ ਦੇ....
ਬਟਾਲਾ ਨਗਰ ਨਿਗਮ ਦੇ ਵਾਰਡ ਨੰਬਰ 24 ਦੀ ਉਪ ਚੋਣ, ਤੀਜੇ ਦਿਨ ਵੀ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ
ਕੱਲ 12 ਦਸੰਬਰ ਨੂੰ ਨਾਮਜ਼ਦਗੀ ਪੱਤਰ ਭਰਨ ਦਾ ਆਖਰੀ ਦਿਨ ਬਟਾਲਾ, 11 ਦਸੰਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ ਦੇ ਵਾਰਡ ਨੰਬਰ 24 (ਐਸ.ਸੀ) ਦੀ ਉਪ ਚੋਣ 21 ਦਸੰਬਰ ਨੂੰ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ, ਤਹਿਸੀਲਦਾਰ -ਕਮ-ਰਿਟਰਨਿੰਗ ਅਫਸਰ ਬਟਾਲਾ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦੇ ਅੱਜ ਤੀਜੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜਦਗੀ ਪੱਤਰ ਨਹੀਂ ਭਰਿਆ ਗਿਆ।....
ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਕਰਵਾਈ ਗਈ ਅਲੂਮਨੀ ਮੀਟ
ਬਟਾਲਾ,11 ਦਸੰਬਰ 2024 : ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਯੋਗ ਅਗਵਾਈ ਅਤੇ ਸਿਵਲ ਵਿਭਾਗ ਦੇ ਮੁਖੀ ਸ਼ਿਵਰਾਜਨ ਪੁਰੀ ਦੀ ਦੇਖਰੇਖ ਹੇਠ ਸਿਵਲ ਵਿਭਾਗ ਦੇ ਸਾਬਕਾ ਵਿਦਿਆਰਥੀਆਂ ਦੀ ਅਲੂਮਨੀ ਮੀਟ ਕਰਵਾਈ ਗਈ। ਇਸ ਅਲੂਮਨੀ ਮੀਟ ਵਿੱਚ ਕਰੀਬ ਪੰਜ ਦਹਾਕੇ ਪਹਿਲਾਂ ਕਾਲਜ ਦੇ ਸ਼ੁਰੂਆਤੀ ਦੌਰ ਸਮੇਂ ਸਿਵਲ ਇੰਜੀਨੀਅਰਿੰਗ ਦਾ ਡਿਪਲੋਮਾ ਕਰਨ ਵਾਲੇ ਵੀ ਕਈ ਸਾਬਕਾ ਵਿਦਿਆਰਥੀਆਂ ਨੇ ਹਿੱਸਾ ਲਿਆ ਜੋ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਅਦਾਰਿਆਂ ਵਿੱਚੋਂ ਉੱਚ ਪਦਵੀਆਂ ਤੋਂ....
ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਸਰਕਾਰਾਂ, ਡੱਲੇਵਾਲ ਦੀ ਵਿਗੜ ਰਹੀ ਸਿਹਤ ਚਿੰਤਾ ਦਾ ਵਿਸ਼ਾ : ਜੱਥੇਦਾਰ ਹਰਪ੍ਰੀਤ ਸਿੰਘ
ਅੰਮ੍ਰਿਤਸਰ, 11 ਦਸੰਬਰ 2024 : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਵੱਲੋਂ ਕੀਤੀ ਗਈ ਭੁੱਖ ਹੜਤਾਲ ਨੂੰ ਲੈ ਕੇ ਤਖ਼ਤ ਸ੍ਰੀ ਦਮਦਮਾ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਪਿਛਲੇ 15-16 ਦਨਿਾਂ ਤੋਂ ਬੀਕੇਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਖਨੌਰੀ ਬਾਰਡਰ ਤੇ ਮਰਨ ਵਰਤ ਤੇ ਹਨ, ਜਿੰਨ੍ਹਾਂ ਦੀ ਦਿਨ ਬਦਿਨ ਸਿਹਤ ਵਿਗੜ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਜੱਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ....
ਸਰਕਾਰੀ ਹਾਈ ਸਕੂਲ ਕੋਟ ਮੁਹੰਮਦ ਖਾਂ  ਵਿਖੇ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀਵਿਸ਼ੇ ਦੀ ਪ੍ਰਦਰਸ਼ਨੀ ਲਗਾਈ 
ਤਰਨ ਤਾਰਨ 11 ਦਸੰਬਰ 2024 : ਡਾਇਰੈਕਟਰ ਐਸ ਸੀ ਈ ਆਰ ਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਿਦਿਆਰਥੀਆਂ ਵਿੱਚ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਵਿੱਚ ਹੋਰ ਵਧੇਰੇ ਦਿਲਚਸਪੀ ਵਧਾਉਣ ਲਈ ਸਰਕਾਰੀ ਹਾਈ ਸਕੂਲ ਕੋਟ ਮੁਹੰਮਦ ਖਾਂ ਵਿਖੇ ਵਿਸ਼ਾ ਮੇਲਾ ਲਗਾਇਆ ਗਿਆ। ਜਿਸ ਵਿੱਚ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵੱਲੋਂ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਤ ਚਾਰਟਾਂ ਦੀ ਪ੍ਰਦਰਸ਼ਨੀ ਲਗਾਈ ਅਤੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਤ ਰੋਲ ਪਲੇ ਵੀ ਕੀਤੇ। ਇਸ ਮੌਕੇ ਗੱਲਬਾਤ....
ਸਿੱਖ ਜਥੇਬੰਦੀਆਂ ਦੀ ਜਥੇਦਾਰ ਅਕਾਲ ਤਖ਼ਤ ਸਾਹਿਬ ਅੱਗੇ ਫ਼ਰਿਆਦ, ਸੁਖਬੀਰ ਬਾਦਲ ਨੂੰ ਪੰਥ 'ਚੋਂ ਛੇਕਣ ਦੀ ਮੰਗ  
ਅੰਮ੍ਰਿਤਸਰ, 11 ਦਸੰਬਰ 2024 : ਸਿੱਖ ਜਥੇਬੰਦੀਆਂ ਦੇ ਵਲੋਂ ਇੱਕ ਫ਼ਰਿਆਦ ਜਥੇਦਾਰ ਅਕਾਲ ਤਖ਼ਤ ਸਾਹਿਬ ਨੂੰ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਮੰਗ ਕੀਤੀ ਹੈ ਕਿ, ਸੁਖਬੀਰ ਬਾਦਲ ਨੂੰ ਪੰਥ ਵਿਚੋਂ ਛੇਕਿਆ ਜਾਵੇ।ਦੱਸ ਦਈਏ ਕਿ, 2 ਦਸੰਬਰ 2024 ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾ ਦੀ ਹੋਈ ਇਕੱਤਰਤਾ ਦੇ ਵਿੱਚ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਮੰਨਿਆ ਹੈ ਕਿ ਉਨ੍ਹਾਂ ਦੇ ਕਹਿਣ ਤੇ ਹੀ ਗੁਰਮੀਤ ਰਾਮ ਰਹੀਮ ਨੂੰ ਸਿੰਘ ਸਾਹਿਬਾਨਾ ਵੱਲੋਂ ਮਾਫ਼ੀ ਦਿੱਤੀ ਗਈ ਸੀ ਤੇ ਸ਼੍ਰੀ ਅਕਾਲ....
ਅੰਮ੍ਰਿਤਸਰ ਪੁਲਿਸ ਨੇ ਪੰਜ ਕਿਲੋ ਹੈਰੋਇਨ ਸਮੇਤ ਮੁਲਜ਼ਮ ਕੀਤਾ ਕਾਬੂ, ਫੋਰਚੂਨਰ ਕਾਰ ਬਰਾਮਦ
ਅੰਮ੍ਰਿਤਸਰ, 9 ਦਸੰਬਰ 2024 : ਸਰਹੱਦ ਪਾਰੋਂ ਨਸ਼ਿਆਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਫ਼ਿਰੋਜ਼ਪੁਰ ਦੇ ਸਿਵਲ ਸਰਜਨ ਦਫ਼ਤਰ ਵਿੱਚ ਕੰਮ ਕਰਦੇ ਗੁਰਵੀਰ ਸਿੰਘ ਨਾਮਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 5.1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਕਾਬੂ ਕੀਤਾ ਗਿਆ ਮੁਲਜ਼ਮ ਅੰਮ੍ਰਿਤਸਰ ਵਿੱਚ ਵੱਖ-ਵੱਖ ਭੇਸ ਬਦਲ ਕੇ ਘੁੰਮ ਰਿਹਾ ਸੀ। ਪੁਲਿਸ ਥਾਣਾ ਕੈਂਟ ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕਰਕੇ ਇਸ ਨੈਟਵਰਕ ਵਿੱਚ ਸ਼ਾਮਲ ਹੋਰ ਲੋਕਾਂ ਦੀ ਪਛਾਣ ਕਰਨ....