ਮਾਝਾ

ਸਟਾਰਟਅੱਪ ਨੂੰ ਆਪਣੇ ਨਾਲ ਜੋੜਨ ਉਦਯੋਗਪਤੀ, ਸਰਕਾਰ ਕਰੇਗੀ ਮਦਦ : ਹਰਜੋਤ ਬੈਂਸ
ਪਾਈਟੈਕਸ ਵਿੱਚ ਰੀਜਨਲ ਸਟਾਰਟਅੱਪ ਐਂਡ ਐਮਐਸਐਮਈ ਕਨਕਲੇਵ ਦਾ ਆਯੋਜਨ ਅਗਲੇ ਦੋ ਸਾਲਾਂ ਵਿੱਚ 50 ਹਜ਼ਾਰ ਹੋਣਗੀਆਂ ਆਈਟੀਆਈ ਸੀਟਾਂ ਪੰਜਾਬ ਦੇ ਸਕੂਲਾਂ 'ਚ ਤਿਆਰ ਹੋ ਰਹੇ ਹਨ ਬਿਜ਼ਨੈੱਸ ਬਲਾਸਟਰ, 50 ਹਜ਼ਾਰ ਨੂੰ ਦਿੱਤੀ ਸੀਡ ਮਨੀ ਅੰਮ੍ਰਿਤਸਰ, 9 ਦਸੰਬਰ 2024 : ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਸਟਾਰਟ-ਅੱਪ ਤਿਆਰ ਕਰਦੇ ਹੋਏ ਪੰਜਾਬ ਨੂੰ ਸਟਾਰਟ-ਅੱਪ ਹੱਬ ਬਣਾਉਣ ਦਾ ਸੱਦਾ ਦਿੱਤਾ ਹੈ। ਬੈਂਸ ਨੇ ਕਿਹਾ ਕਿ ਸਟਾਰਟਅੱਪ ਗਤੀਵਿਧੀਆਂ ਸਮੇਂ ਦੀ ਲੋੜ ਹਨ।....
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਨੂੰ ਕੀਤਾ ਸਵੀਕਾਰ, ਅਕਾਲੀ ਦਲ ਸੁਧਾਰ ਲਹਿਰ ਨੂੰ ਕੀਤਾ ਭੰਗ 
ਅੰਮ੍ਰਿਤਸਰ, 7 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਰਸਮੀ ਤੌਰ ‘ਤੇ ਅੱਜ ਮੀਟਿੰਗ ਕਰਕੇ ਭੰਗ ਕਰ ਦਿੱਤਾ ਗਿਆ ਹੈ। ਇਸ ਸਬੰਧੀ ਗੁਰਪ੍ਰਤਾਪ ਸਿੰਘ ਵਡਾਲਾ ਨੇ ਨੇ ਕਿਹਾ ਕਿ ਸੁਧਾਰ ਲਹਿਰ ਬਣੀ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਆਦਾ ਬਹਾਲ ਕਰਾਵਾਉਣਾਂ, ਸੁਧਾਰ ਲਹਿਰ ਦੇ ਏਜੰਡੇ ਵਿੱਚ ਸਭ ਤੋਂ ਅਹਿਮ ਏਜੰਡਾ ਸੀ। ਅੱਜ ਸੁਧਾਰ ਲਹਿਰ ਦੀ ਹੋਈ ਇਕੱਤਰਤਾ ਦੇ ਵਿੱਚ ਸਾਰੇ ਹੀ ਮੈਂਬਰਾਂ ਵੱਲੋਂ ਸਮੁੱਚਤਾ ਨਾਲ ਇਹ ਕਿਹਾ ਗਿਆ ਕਿ ਸਾਰੇ ਹੀ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ....
ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕੀਤੀ ਟੀਬੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ
ਲਗਾਤਾਰ 100 ਦਿਨਾਂ ਤੱਕ ਚੱਲੇਗੀ ਟੀਬੀ ਜਾਗਰੂਕਤਾ ਮੁਹਿੰਮ , ਸ਼ੱਕੀ ਮਰੀਜ਼ਾਂ ਦੀ ਕਰਵਾਈ ਜਾਵੇਗੀ ਜਾਂਚ ਅਤੇ ਇਲਾਜ :ਕਾਰਜਕਾਰੀ ਸਿਵਲ ਸਰਜਨ ਡਾ. ਵਰਿੰਦਰ ਪਾਲ ਕੌਰ ਤਰਨ ਤਾਰਨ, 09 ਦਸੰਬਰ 2024 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਤਪਦਿਕ ਦੀ ਬਿਮਾਰੀ ਦੀ ਰੋਕਥਾਮ ਲਈ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਨੂੰ ਜ਼ਿਲਾ ਤਰਨ ਤਾਰਨ ਤੋਂ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ ਵੱਲੋਂ ਸ਼ਨੀਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਹਰੀ ਝੰਡੀ ਵਿਖਾ ਕੇ ਪ੍ਰਚਾਰ ਪ੍ਰਸਾਰ....
ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਕਰਵਾਇਆ ਗਿਆ ਜ਼ਿਲਾ ਪੱਧਰੀ ਸਮਾਗਮ 
ਤਰਨ ਤਾਰਨ 09 ਦਸੰਬਰ 2024 : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਰਾਹੁਲ ਆਈ.ਏ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ, ਤਰਨਤਾਰਨ ਗਗਨਦੀਪ ਸਿੰਘ, ਵਲੋਂ ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਜ਼ਿਲਾ ਪੱਧਰੀ ਸਮਾਗਮ ਸ਼੍ਰੀ ਗੁਰੁ ਅਰਜਨ ਦੇਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਰਨਤਾਰਨ ਵਿਖੇ ਕਰਵਾਇਆ ਗਿਆ। ਇਸ ਮੌਕੇ ਪੈਰਾ ਪਾਵਰ ਲਿਫਟਰ ਖਿਡਾਰੀ ਗੁਰਸੇਵਕ ਸਿੰਘ ਨੂੰ ਵਿਸ਼ੇਸ਼ ਸਨਮਾਨ ਦਿਤਾ ਗਿਆ ਅਤੇ ਜ਼ਿਲੇ ਵਿਚ ਦਿਵਿਆਂਗਜਨਾਂ ਲਈ ਕੰਮ ਕਰਨ ਵਾਲੇ ਐਨ ਜ਼ੀ ਓ ਅਤੇ ਅਧਿਆਪਕਾਂ ਨੂੰ ਵੀ....
ਪਲਸ ਪੋਲੀਓ ਮੁਹਿੰਮ ਦੇ ਤੀਜੇ ਦਿਨ ਘਰ ਘਰ ਪਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ: ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ
ਤਰਨ ਤਾਰਨ, 09 ਦਸੰਬਰ 2024 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਕਾਰਜਕਾਰੀ ਸਿਵਲ ਸਰਜਨ ਕਮ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਸੋਮਵਾਰ ਨੂੰ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੌਰਾਨ ਵੱਖ ਵੱਖ ਬਲਾਕਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ। ਉਹਨਾਂ ਦੱਸਿਆ ਕਿ ਹੁਣ ਤੱਕ ਪਲਸ ਪੋਲੀਓ ਮੁਹਿੰਮ ਦੌਰਾਨ ਸਿਹਤ ਕਰਮੀਆਂ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਵਿੱਚ 0 ਤੋਂ 5 ਸਾਲਾਂ ਦੇ 125391....
ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
ਆਰੰਭਤਾ ਸਮੇਂ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਸੁਲਤਾਨ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਸ਼ੋ੍ਰਮਣੀ ਕਮੇਟੀ ਵੱਲੋਂ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ ਸੇਵਾ ਅੰਮ੍ਰਿਤਸਰ 9 ਦਸੰਬਰ 2024 : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਵਿੱਚੋਂ ਗਾਰ ਕੱਢਣ ਦੀ ਕਾਰ ਸੇਵਾ ਅੱਜ ਪੰਥਕ ਰਵਾਇਤ ਅਨੁਸਾਰ ਆਰੰਭ ਕੀਤੀ ਗਈ। ਕਾਰ ਸੇਵਾ ਦੀ ਆਰੰਭਤਾ....
ਸ਼੍ਰੋਮਣੀ ਕਮੇਟੀ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ’ਚੋਂ ਛੇਕਣ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ 
ਅਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ’ਚ ਸ੍ਰੀ ਦਰਬਾਰ ਸਾਹਿਬ ’ਤੇ ਗੋਲੀ ਮਾਰਨ ਦੀ ਘਟਨਾ ਸਬੰਧੀ ਨਿੰਦਾ ਮਤਾ ਪਾਸ, ਪੜਤਾਲ ਲਈ ਬਣਾਈ ਕਮੇਟੀ ਅੰਮ੍ਰਿਤਸਰ, 9 ਦਸੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਸੇਵਾ ਨਿਭਾਅ ਰਹੇ ਸੇਵਾਦਾਰ ਉੱਤੇ 4 ਦਸੰਬਰ ਨੂੰ ਨਰਾਇਣ ਸਿੰਘ ਚੌੜਾ ਵੱਲੋਂ ਗੋਲੀਆਂ ਨਾਲ ਹਮਲਾ ਕਰਨ ਅਤੇ ਸਿੱਖਾਂ ਦੇ ਪਾਵਨ....
ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸ਼੍ਰੀ ਗੁਰੂ ਰਾਮ ਦਾਸ ਪਬਲਿਕ ਸਕੂਲ ਭਾਮ ਵਿਖੇ ਜਾਗਰੂਕਤਾ ਸੈਮੀਨਾਰ
ਬਟਾਲਾ, 9 ਦਸੰਬਰ 2024 : ਐਸ.ਐਸ.ਪੀ ਬਟਾਲਾ, ਸ੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸ਼੍ਰੀ ਗੁਰੂ ਰਾਮ ਦਾਸ ਪਬਲਿਕ ਸਕੂਲ ਭਾਮ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟਚ, ਚਾਈਲਡ ਐਬਿਊਜ਼ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਐਸ.ਪੀ. (ਐੱਚ) ਬਟਾਲਾ, ਸ੍ਰੀਮਤੀ ਜਸਵੰਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ....
ਲੋਕਾਂ ਦੀ ਭਲਾਈ ਲਈ ਪਾਰਟੀ ਦੇ ਪ੍ਰੋਗਰਾਮਾਂ ਨੂੰ ਪੂਰੀ ਮਿਹਨਤ ਤੇ ਸ਼ਿੱਦਤ ਨਾਲ ਅੱਗੇ ਵਧਾਇਆ ਜਾਵੇਗਾ-ਚੇਅਰਮੈਨ ਪਨੂੰ
ਚੇਅਰਮੈਨ ਬਲਬੀਰ ਸਿੰਘ ਪਨੂੰ, ਡੇਰਾ ਬਾਬਾ ਨਾਨਕ, ਨਗਰ ਕੌਂਸਲ ਚੋਣਾਂ ਲਈ ਸਕਰੀਨਿੰਗ ਕਮੇਟੀ ਦੇ ਮੈਂਬਰ ਨਿਯੁਕਤ ਫਤਿਹਗੜ੍ਹ ਚੂੜੀਆਂ, 9 ਦਸੰਬਰ 2024 : ਆਮ ਆਦਮੀ ਪਾਰਟੀ ਵਲੋਂ ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਨੂੰ ਡੇਰਾ ਬਾਬਾ ਨਾਨਕ, ਨਗਰ ਕੌਂਸਲ ਚੋਣਾਂ ਲਈ ਸਕਰੀਨਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਪਨੂੰ ਨੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਸਿਰਫ਼ ਇੱਕ ਸੇਵਾ ਦਾ ਮੌਕਾ ਨਹੀਂ ਹੈ ਸਗੋਂ ਲੋਕਾਂ ਦੀ ਭਲਾਈ ਲਈ....
ਬਟਾਲਾ ਨਗਰ ਨਿਗਮ ਦੇ ਵਾਰਡ ਨੰਬਰ 24 ਦੀ ਉਪ ਚੋਣ 21 ਦਸੰਬਰ ਨੂੰ
ਅੱਜ ਪਹਿਲੇ ਦਿਨ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ ਬਟਾਲਾ, 9 ਦਸੰਬਰ 2024 : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਣੇ ਚੋਣ ਪ੍ਰੋਗਰਾਮ ਅਨੁਸਾਰ ਬਟਾਲਾ ਨਗਰ ਨਿਗਮ ਦੇ ਵਾਰਡ ਨੰਬਰ 24 (ਐਸ.ਸੀ) ਦੀ ਉਪ ਚੋਣ 21 ਦਸੰਬਰ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ, ਤਹਿਸੀਲਦਾਰ -ਕਮ-ਰਿਟਰਨਿੰਗ ਅਫਸਰ ਬਟਾਲਾ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦੇ ਅੱਜ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜਦਗੀ ਪੱਤਰ ਨਹੀਂ ਭਰਿਆ ਗਿਆ। 12....
ਉਰਦੂ ਆਮੋਜ਼ ਜਮਾਤਾਂ ਦਾ ਦਾਖ਼ਲਾ 10 ਜਨਵਰੀ ਤੱਕ: ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਕਲਸੀ
ਬਟਾਲਾ, 9 ਦਸੰਬਰ 2024 : ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਗੁਰਦਾਸਪੁਰ ਦੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਪਰਮਜੀਤ ਸਿੰਘ ਕਲਸੀ (ਨੈਸ਼ਨਲ ਐਵਾਰਡੀ) ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਗੁਰਦਾਸਪੁਰ ਵਿੱਚ 01 ਜਨਵਰੀ , 2025 ਤੋਂ ਜੂਨ , 2025 ਤੱਕ ਛਿਮਾਹੀ ਸੈਸ਼ਨ ਲਈ ਦਫ਼ਤਰੀ ਸਮੇਂ ਤੋਂ ਬਾਅਦ (ਸ਼ਾਮ 5 ਵਜੇ ਤੋਂ 6 ਵਜੇ ਤੱਕ) ਰੋਜ਼ਾਨਾ ਇੱਕ ਘੰਟੇ ਲਈ ਉਰਦੂ ਆਮੋਜ਼ ਜਮਾਤ ਲਗਾਈ ਜਾ ਰਹੀ ਹੈ।ਉਨਾਂ ਅੱਗੇ ਦੱਸਿਆ ਕਿ ਛਿਮਾਹੀ ਉਰਦੂ ਜਮਾਤ....
ਅੰਮ੍ਰਿਤਸਰ ਦੀ ਮਾਨਯੋਗ ਕੋਰਟ ਚ ਨਰਾਇਣ ਸਿੰਘ ਚੌੜਾ ਨੂੰ ਕੀਤਾ ਪੇਸ਼ ਤਿੰਨ ਦਿਨ ਦਾ ਮਿਲਿਆ ਪੁਲਿਸ ਰਿਮਾਂਡ 
ਪੁਲਿਸ ਵੱਲੋਂ ਕਿਸੇ ਵੀ ਤਰ੍ਹ ਦੇ ਸਹੀ ਤੱਤ ਨਹੀਂ ਕੀਤੇ ਗਏ ਪੇਸ਼ ਨਰਾਇਣ ਸਿੰਘ ਚੌੜਾ ਦੇ ਵਕੀਲ ਅੰਮ੍ਰਿਤਸਰ, 8 ਦਸੰਬਰ 2024 : ਸੁਖਬੀਰ ਸਿੰਘ ਬਾਦਲ ਦੁਆਰਾ ਸੇਵਾ ਕਰਦੇ ਹੋਏ ਨਰਾਇਣ ਸਿੰਘ ਚੋੜਾ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੋਂ ਬਾਅਦ ਮੌਕੇ ਤੇ ਹੀ ਨਾਰਾਇਣ ਸਿੰਘ ਚੌੜਾ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿੱਤਾ ਗਿਆ ਸੀ ਅਤੇ ਉਹਨਾਂ ਦਾ ਰਿਮਾਂਡ ਵੀ ਹਾਸਿਲ ਕੀਤਾ ਗਿਆ ਸੀ। ਉਸ ਤੋਂ ਬਾਅਦ ਅੱਜ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਦੀ ਕੋਰਟ ਦੇ ਵਿੱਚ ਨਰਾਇਣ ਸਿੰਘ ਚੋੜਾ ਨੂੰ....
ਸ਼ਹੀਦੀ ਦਿਹਾੜਿਆਂ ਦੇ ਮੱਦੇਨਜਰ  ਚੋਣਾਂ ਦੀ ਤਾਰੀਖ਼ ਬਦਲੀ ਜਾਵੇ - ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਐਲਾਨੇ ਜਾਣ ਤੇ ਪ੍ਰਗਟਾਇਆ ਸਖਤ ਇਤਰਾਜ਼ ਅੰਮ੍ਰਿਤਸਰ, 8 ਦਸੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਵੱਲੋਂ ਨਗਰ ਨਿਗਮ ਤੇ ਨਗਰ ਕੌਂਸਲ ਦੀਆਂ ਚੋਣਾਂ 21 ਦਸੰਬਰ ਨੂੰ ਕਰਵਾਏ ਜਾਣ ਦਾ ਐਲਾਨ ਕੀਤੇ ਜਾਣ ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸੰਬਰ ਮਹੀਨਾ ਸਿੱਖ ਇਤਿਹਾਸ ਅੰਦਰ ਵੱਡੀ ਮਹੱਤਤਾ ਰੱਖਦਾ ਹੈ, ਕਿਉਂਕਿ....
ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਗੁਨਾਹਗਾਰ ਬਾਦਲ ਲੀਡਰਸ਼ਿਪ ਕਿਰਦਾਰਕੁਸ਼ੀ ਬੰਦ ਕਰੇ : ਬਾਬਾ ਸਰਬਜੋਤ ਸਿੰਘ ਬੇਦੀ 
ਅੰਮ੍ਰਿਤਸਰ, 8 ਦਸੰਬਰ 2024 : ਪੰਥਕ ਆਗੂ ਬਾਬਾ ਸਰਬਜੋਤ ਸਿੰਘ ਬੇਦੀ ਅੰਸ਼ ਵੰਸ਼ਜ ਖਾਲਸਾ ਰਾਜ ਦੇ ਬਾਨੀ ਬਾਬਾ ਸਾਹਿਬ ਸਿੰਘ ਬੇਦੀ ਜਥੇਦਾਰ ਅਕਾਲ ਤਖਤ ਸਾਹਿਬ (ਅਠਾਰਵੀਂ ਸਦੀ) ਨੇ ਕਿਹਾ ਕਿ ਬਾਦਲ ਦਲ ਵਲੋਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਦਮਦਮਾ ਸਾਹਿਬ ਦੀ ਕਿਰਦਾਰਕੁਸ਼ੀ ਘਟੀਆ ਮਿਥਾਂ ਘੜਕੇ ਤਾਂ ਕੀਤੀ ਜਾ ਰਹੀ ਹੈ ,ਕਿਉਂਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਥਕ ਸੋਚ ਉਪਰ ਅਟਲ ਰਹਿਕੇ ਬਾਕੀ ਸਿੰਘ ਸਾਹਿਬਾਨ ਨਾਲ ਸਹਿਮਤੀ ਬਣਾਕੇ ਸੁਖਬੀਰ ਸਿੰਘ ਬਾਦਲ ਤੇ ਉਸਦੀ ਅਗਵਾਈ ਵਿਚ ਚਲ....
ਜਥੇਦਾਰ ਅਕਾਲ ਤਖਤ ਨੇ ਅਕਾਲੀ ਲੀਡਰਸ਼ਿਪ ਦੇ ਅਸਤੀਫਿਆਂ ’ਤੇ ਫੈਸਲਾ ਲੈਣ ਲਈ 20 ਦਿਨ ਦਾ ਦਿੱਤਾ ਸਮਾਂ
ਅੰਮ੍ਰਿਤਸਰ, 8 ਦਸੰਬਰ 2024 : ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਦਿੱਤੇ ਅਸਤੀਫਿਆਂ ’ਤੇ ਫੈਸਲਾ ਲੈਣ ਵਾਸਤੇ ਅਕਾਲੀ ਦਲ ਨੂੰ 20 ਦਿਨ ਦਾ ਸਮਾਂ ਹੋਰ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਪੰਜ ਸਿੰਘ ਸਹਿਬਾਨਾਂ ਵੱਲੋਂ ਦਿੱਤੇ ਫੈਸਲੇ ਅਨੁਸਾਰ 3 ਦਿਨ ਦੇ ਅੰਦਰ-ਅੰਦਰ ਅਸਤੀਫਿਆਂ ’ਤੇ ਫੈਸਲਾ ਲੈਣ ਵਾਸਤੇ ਕਿਹਾ ਸੀ ਪਰ ਹੁਣ ਜਥੇਦਾਰ ਨੇ ਲਿਖਤੀ ਤੌਰ ’ਤੇ 20 ਦਿਨ ਦਾ ਸਮਾਂ ਹੋਰ ਦੇ ਦਿੱਤਾ ਹੈ।