ਮਾਝਾ

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਪ੍ਰਾਈਵੇਟ ਹਸਪਤਾਲਾਂ ਸਬੰਧੀ ਨਵੇਂ ਆਦੇਸ਼ ਜਾਰੀ
ਅੰਮ੍ਰਿਤਸਰ,7 ਦਸੰਬਰ 2024 : ਮਰੀਜ਼ਾਂ ਨੂੰ ਕਿਡਨੀ ਟਰਾਂਸਪਲਾਂਟ ਲਈ ਸਰਕਾਰੀ ਹਸਪਤਾਲਾਂ ’ਚ ਨਹੀਂ ਜਾਣਾ ਪਵੇਗਾ। ਹੁਣ ਕਿਡਨੀ ਟਰਾਂਸਪਲਾਂਟ ਲਈ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਹਸਪਤਾਲ ਆਪਣੇ ਪੱਧਰ ’ਤੇ ਕਮੇਟੀ ਬਣਾ ਕੇ ਮਰੀਜ ਨੂੰ ਨਿਯਮਾਂ ਅਨੁਸਾਰ ਗੁਰਦਾ ਟਰਾਂਸਪਲਾਂਟ ਕਰਨ ਦੀ ਇਜਾਜ਼ਤ ਦੇ ਸਕਣਗੇ। ਸਰਕਾਰ ਦੇ ਇਸ ਫੈਸਲੇ ਨਾਲ ਜਿੱਥੇ ਮਰੀਜ਼ਾਂ ਦੀਆਂ ਮੁਸ਼ਕਲਾਂ ਦਾ ਹੱਲ ਹੋਵੇਗਾ, ਉਥੇ ਕਮੇਟੀ ਦੀ ਮੀਟਿੰਗ ਸਮੇਂ ਸਿਰ ਹੋਣ ਨਾਲ ਕਈ ਅਹਿਮ ਜਾਨਾਂ ਵੀ ਬਚ ਜਾਣਗੀਆਂ। ਇਸ ਸਬੰਧੀ ਸਰਕਾਰ ਨੇ....
ਖਟਕੜ ਕਲਾਂ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ : ਤਰੁਨਪ੍ਰੀਤ ਸੌਂਦ
ਹੈਰੀਟੇਜ ਸਿਟੀ ਆਫ ਅੰਮ੍ਰਿਤਸਰ ਨੂੰ ਮਿਲਿਆ ਪੰਜਾਬ ਟੂਰਿਜ਼ਮ ਡੈਸਟੀਨੇਸ਼ਨ ਆਫ ਦਿ ਈਅਰ ਐਵਾਰਡ ਪੀਐਚਡੀਸੀਸੀਆਈ ਨੇ ਕੀਤਾ ਪੰਜਾਬ ਟੂਰਿਜ਼ਮ ਅਵਾਰਡ 2024 ਦਾ ਆਯੋਜਨ ਅੰਮ੍ਰਿਤਸਰ, 7 ਦਸੰਬਰ 2024 : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਸੂਬੇ ਵਿੱਚ ਕਈ ਭਲਾਈ ਸਕੀਮਾਂ ਲਾਗੂ ਕਰ ਰਹੀ ਹੈ। ਹੁਣ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੈਰੀਟੇਜ ਸਟ੍ਰੀਟ....
ਜ਼ਿਲਾ ਗੁਰਦਾਸਪੁਰ ਵਿੱਚ 'ਯੋਗਾ ਅਧਿਅਨ ਕੇਂਦਰ' ਦੀ ਸ਼ੁਰੂਆਤ
ਬਟਾਲਾ, 7 ਦਸੰਬਰ 2024 : ਪੰਜਾਬ ਸਰਕਾਰ ਵਲੋਂ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਸਮੇਂ ਸਮੇਂ ਉੱਪਰ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਜਿਲ੍ਹਾ ਗੁਰਦਾਸਪੁਰ ਦੇ ਵਿੱਚ ਯੋਗਾ ਅਧਿਅਨ ਕੇਂਦਰ ਦੀ ਸ਼ੁਰੂਆਤ ਕੀਤੀ ਗਈ, ਜਿਸ ਦੇ ਵਿੱਚ ਵਿਸ਼ੇਸ਼ ਤੌਰ ਤੇ ਸੀ. ਐਮ. ਟੀਮ , ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਦੇ ਰਜਿਸਟਰਾਰ ਸੰਜੀਵ ਗੋਇਲ , ਡਾਕਟਰ ਗਗਨਦੀਪ ਸਿੰਘ ਧਾਕੜ ,ਸੀਐਮ ਦੀ ਯੋਗਸ਼ਾਲਾ ਦੇ ਕੰਸਲਟੈਂਟ ਅਮਰੇਸ਼ ਕੁਮਾਰ ਅਤੇ ਕਮਲੇਸ਼ ਮਿਸ਼ਰਾ ਨੇ ਵੀਡੀਓ ਕਾਨਫਰੰਸ....
ਸ੍ਰੀ ਹਰਗੋਬਿੰਦਪੁਰ ਸਾਹਿਬ ‘ਚ ਇੱਟਾਂ ਥੱਲੇ ਆਉਣ ਕਾਰਨ ਦੋ ਬੱਚਿਆਂ ਦੀ ਮੌਤ
ਬਟਾਲਾ, 06 ਦਸੰਬਰ 2024 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡ ਗਾਲੋਵਾਲ ‘ਚ ਇੱਕ ਇੱਟਾਂ ਦੇ ਭੱਠੇ ਤੇ ਵਾਪਰੀ ਇੱਕ ਘਟਨਾਂ ਵਿੱਚ ਦੋ ਬੱਚਿਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਪ੍ਰਵਾਸੀ ਮਜ਼ਦੂਰ ਜੋ ਭੱਠੇ ਤੇ ਕੰਮ ਕਰਦਾ ਸੀ ਦੇ ਬੱਚਿਆਂ ਤੇ ਕੱਚੀਆਂ ਇੱਟਾਂ ਦੀ ਲਗਾਈ ਵਾਰ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਲੜਕਾ ਗੋਪੀ (12) ਅਤੇ ਲੜਕੀ ਸਾਂਤੀ (6) ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਬੱਚਿਆਂ ਦੇ ਪਿਤਾ ਰਾਜੇਸ਼ ਕੁਮਾਰ ਨੇ ਦੱਸਿਆ ਉਹ ਇੱਟਾਂ....
ਰਵਾਇਤੀ ਪਾਰਟੀਆਂ ਨੇ ਸਰਹੱਦੀ ਖਿੱਤੇ ਦੇ ਜਾਂਬਾਜ਼ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ : ਮੁੱਖ ਮੰਤਰੀ ਮਾਨ
ਸਿਆਸੀ ਬਦਲਾਖੋਰੀ ਤਹਿਤ ਝੂਠੇ ਪਰਚਿਆਂ ਵਿੱਚ ਫਸਾ ਕੇ ਕਈ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਬਟਾਲਾ ਵਿਖੇ ਨਵੀਂ ਅਪਗ੍ਰੇਡ ਕੀਤੀ ਖੰਡ ਮਿੱਲ ਲੋਕਾਂ ਨੂੰ ਕੀਤੀ ਸਮਰਪਿਤ ਰਿਫਾਇੰਡ ਖੰਡ ਤਿਆਰ ਕਰਨ ਵਾਲੀ ਸੂਬੇ ਦੀ ਪਹਿਲੀ ਸਹਿਕਾਰੀ ਖੰਡ ਮਿੱਲ ਹੋਵੇਗੀ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲਿਆਂ ਨੂੰ ਲੋਕਾਂ ਨੇ ਸਿਆਸੀ ਗੁਮਨਾਮੀ ਵੱਲ ਧੱਕ ਦਿੱਤਾ ਬਟਾਲਾ, 6 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਉਤੇ ਵਰ੍ਹਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ....
ਤਰਨਤਾਰਨ ਦੇ ਦੋ ਨੌਜਵਾਨਾਂ ਤੇ ਕੈਨੇਡਾ ‘ਚ ਗੋਲੀਆਂ ਨਾਲ ਹਮਲਾ, ਇੱਕ ਦੀ ਮੌਤ
ਤਰਨਤਾਰਨ, 06 ਦਸੰਬਰ 2024 : ਕੈਨੇਡਾ ਦੇ ਬਰੈਂਪਟਨ ਵਿੱਚ ਦੋ ਭਰਾਵਾਂ ਤੇ ਕਾਰ ਸਵਾਰਾਂ ਨੇ ਗੋਲੀਆਂ ਚਲਾ ਕੇ ਇੱਕ ਨੂੰ ਮੌਤ ਦੇ ਘਾਟ ਉਤਾਰ ਦਿੱਤਾ, ਇਸ ਹਮਲੇ ‘ਚ ਦੂਜਾ ਭਰਾ ਗੰਭੀਰ ਰੂਪ ਵਿੱਚ ਹੋ ਗਿਆ। ਦੋਵੇਂ ਨੌਜਵਾਨ ਪੰਜਾਬ ਦੇ ਜਿਲ੍ਹਾ ਤਰਨਤਾਰਨ ਨਾਲ ਸਬੰਧਿਤ ਹਨ। ਮ੍ਰਿਤਕ ਨੌਜਵਾਨ ਪ੍ਰਿਤਪਾਲ ਸਿੰਘ ਤਕਰੀਬਨ 7 ਮਹੀਨੇ ਪਹਿਲਾਂ ਹੀ ਆਪਣੇ ਵੱਡੇ ਭਰਾ ਖੁਸ਼ਵੰਤਪਾਲ ਸਿੰਘ ਕੋਲ ਕੈਨੇਡਾ ਪੁੱਜਿਆ ਸੀ।ਇਸ ਘਟਨਾਂ ਸਬੰਧੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਨੌਜਵਾਨਾਂ ਦੇ ਪਿਤਾ ਕਿਸਾਨ ਸਰਬਜੀਤ ਸਿੰਘ ਵਾਸੀ....
ਅੰਮ੍ਰਿਤਸਰ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਹੈਰੋਇਨ ਅਤੇ ਹਥਿਆਰਾਂ ਸਮੇਤ ਕੀਤਾ ਕਾਬੂ
ਅੰਮ੍ਰਿਤਸਰ, 6 ਦਸੰਬਰ 2024 : ਪੰਜਾਬ ਪੁਲਿਸ ਨਸ਼ਿਆਂ ਦੀ ਤਸਕਰੀ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਅੰਮ੍ਰਿਤਸਰ ਪੁਲਿਸ ਵੱਲੋਂ ਵੱਡੀ ਸਫਲਤਾ ਹਾਸਲ ਕਰਦਿਆਂ ਨਾਕਾਬੰਦੀ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 5.060 ਕਿਲੋ ਹੈਰੋਇਨ, ਇੱਕ .32 ਬੋਰ ਦਾ ਰਿਵਾਲਵਰ ਅਤੇ 5 ਕਾਰਤੂਸ ਬਰਾਮਦ ਕੀਤੇ ਗਏ। ਇਸ ਮਾਮਲੇ ਸੰਬੰਧੀ ਥਾਣਾ ਅਜਨਾਲਾ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਫਰਾਰ ਹੋਏ ਦੋ ਸ਼ੱਕੀਆਂ ਦੀ....
ਚੱਲਦੀ ਗੱਡੀ ਨੂੰ ਲੱਗੀ ਅੱਗ, ਚਾਲਕ ਅਤੇ ਸਾਥੀ ਨੇ ਛਾਲ ਮਾਰ ਕੇ ਬਚਾਈ ਜਾਨ
ਗੁਰਦਾਸਪੁਰ, 6 ਦਸੰਬਰ 2024 : ਗੁਰਦਾਸਪੁਰ ‘ਚ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਕਸਬਾ ਧਾਰੀਵਾਲ ਦੇ ਬਾਈਪਾਸ ‘ਤੇ ਰਿਲਾਇੰਸ ਪੰਪ ਨੇੜੇ ਇਕ ਛੋਟੇ ਹਾਥੀ (ਗੱਡੀ) ਨੂੰ ਅਚਾਨਕ ਅੱਗ ਲੱਗ ਗਈ। ਗੱਡੀ ਅੰਮ੍ਰਿਤਸਰ ਤੋਂ ਬਹਿਰਾਮਪੁਰ ਜਾ ਰਹੀ ਸੀ। ਇਸ ਵਿੱਚ ਕੁਝ ਸਾਮਾਨ ਵੀ ਲੱਦਿਆ ਹੋਇਆ ਸੀ। ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਚਾਲਕ ਅਤੇ ਉਸ ਦੇ ਸਾਥੀ ਨੇ ਚੱਲਦੀ ਗੱਡੀ ‘ਚੋਂ ਛਾਲ ਮਾਰ ਕੇ ਜਾਨ ਬਚਾਈ। ਰਾਹਗੀਰਾਂ ਨੇ ਤੁਰੰਤ ਰੋਡ ਸੇਫਟੀ ਫੋਰਸ ਨੂੰ ਫੋਨ ਕਰ ਕੇ ਘਟਨਾ ਦੀ ਸੂਚਨਾ ਦਿੱਤੀ। ਜਿਸ ਤੋਂ....
6 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਬਟਾਲਾ ਇਲਾਕੇ ਨੂੰ ਦੇਣਗੇ ਵੱਡਾ ਤੋਹਫ਼ਾ
ਭਗਵੰਤ ਮਾਨ ਸਹਿਕਾਰੀ ਖੰਡ ਮਿੱਲ, ਬਟਾਲਾ ਵਿੱਚ 300 ਕਰੋੜ ਰੁਪਏ ਦੀ ਲਾਗਤ ਵਾਲੇ 3500 ਟੀ.ਸੀ.ਡੀ. ਸਮਰੱਥਾ ਦੇ ਪਲਾਂਟ ਅਤੇ 14 ਮੈਗਾਵਾਟ ਕੋ-ਜਨਰੇਸ਼ਨ ਪ੍ਰੋਜੈਕਟ ਦਾ ਕਰਨਗੇ ਉਦਘਾਟਨ - ਸ਼ੈਰੀ ਕਲਸੀ ਬਟਾਲਾ/ਗੁਰਦਾਸਪੁਰ, 5 ਦਸੰਬਰ 2024 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਟਾਲਾ ਇਲਾਕੇ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਸ. ਭਗਵੰਤ ਸਿੰਘ ਮਾਨ 6 ਦਸੰਬਰ ਨੂੰ ਸਹਿਕਾਰੀ ਖੰਡ ਮਿੱਲ, ਬਟਾਲਾ ਵਿੱਚ 300 ਕਰੋੜ ਰੁਪਏ ਦੀ ਲਾਗਤ ਵਾਲੇ 3500 ਟੀ.ਸੀ.ਡੀ....
ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਨਾਰਕੋ ਸਮੱਗਲਿੰਗ ਮਾਡਿਊਲ ਦਾ ਕੀਤਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ
ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਨਸ਼ੀਲੇ ਪਦਾਰਥਾਂ ਦੇ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖ਼ਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ ਬਰਾਮਦ ਨਸ਼ੀਲੇ ਪਦਾਰਥਾਂ ਦੀ ਕੀਮਤ ਦਾ ਅਨੁਮਾਨ ਲਗਾਉਣ ਲਈ ਯਤਨ ਜਾਰੀ: ਸੀ.ਪੀ. ਗੁਰਪ੍ਰੀਤ ਸਿੰਘ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 5 ਦਸੰਬਰ 2024 : ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ....
ਬਿਆਸ ਵਿੱਚ ਬੱਸ ਤੇ ਟਰੈਕਟਰ ਟਰਾਲੀ ਦੀ ਹੋਈ ਭਿਆਨਕ ਟੱਕਰ, ਦੋ ਲੋਕਾਂ ਦੀ ਮੌਤ
ਬਿਆਸ, 05 ਦਸੰਬਰ 2024 : ਸਥਾਨਕ ਸ਼ਹਿਰ ਦੇ ਨੇੜੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਇੱਟਾਂ ਨਾਲ ਭਰੀ ਟਰਾਲੀ ਦੀ ਬੱਸ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ 5 ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਘਟਨਾਂ ਦੀ ਸੂਚਨਾ ਮਿਲਦਿਆਂ ਮੌਕੇ ਤੇ ਪੁੱਜੀ ਪੁਲਿਸ ਪਾਰਟੀ ਨੇ ਦੋਵੇਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਅਗਲੇਰੀ ਕਰਵਾਈ ਸ਼ੁਰੂ ਕਰਦਿੱਤੀ....
ਅਦਾਲਤ ਵੱਲੋਂ ਨਰਾਇਣ ਸਿੰਘ ਚੌੜਾ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ
ਅੰਮ੍ਰਿਤਸਰ 5 ਦਸੰਬਰ 2024 : ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਪੁਲਿਸ ਦੇ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਦੇ ਵੱਲੋਂ ਉਸ ਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਜਾਣਕਾਰੀ ਲਈ ਦੱਸ ਦਈਏ ਕਿ ਬੀਤੇ ਕੱਲ ਸੁਖਬੀਰ ਸਿੰਘ ਬਾਦਲ ਜਦੋਂ ਦਰਬਾਰ ਸਾਹਿਬ ਵਿੱਚ ਸੇਵਾ ਨਿਭਾ ਰਹੇ ਸਨ ਤਾਂ ਉਸ ਵੇਲੇ ਖਾਲਿਸਤਾਨੀ ਨਰਾਇਣ ਸਿੰਘ ਚੌੜਾ ਦੇ ਵੱਲੋਂ ਸੁਖਬੀਰ ਤੇ ਗੋਲੀ ਚਲਾ ਦਿੱਤੀ ਗਈ, ਜੋ ਕਿ....
ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ 9 ਦਸੰਬਰ ਨੂੰ ਹੋਵੇਗੀ ਆਰੰਭ
ਅੰਮ੍ਰਿਤਸਰ, 5 ਦਸੰਬਰ 2024 : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਪਾਵਨ ਸਰੋਵਰ ਦੀ ਸੇਵਾ 9 ਦਸੰਬਰ 2024 ਨੂੰ ਆਰੰਭ ਹੋਵੇਗੀ। ਇਹ ਜਾਣਕਾਰੀ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਦੀ ਮੰਗ ਅਤੇ ਲੋੜ ਅਨੁਸਾਰ ਸੇਵਾਵਾਂ ਕਰਵਾਈਆਂ ਜਾਂਦੀਆਂ ਹਨ। ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਵੱਲੋਂ....
ਪੁਲਿਸ ਵੱਲੋਂ ਹੈਰੋਇਨ ਦੀ ਖੇਪ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਤਿੰਨ ਵਿਅਕਤੀ ਗ੍ਰਿਫਤਾਰ, 5 ਕਿਲੋ ਹੈਰੋਇਨ, 4.45 ਲੱਖ ਰੁਪਏ ਡਰੱਗ ਮਨੀ ਬਰਾਮਦ
ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪਾਕਿ-ਆਧਾਰਿਤ ਸਮੱਗਲਰਾਂ ਵੱਲੋਂ ਡਰੋਨ ਰਾਹੀਂ ਸੁੱਟੀ ਗਈ ਸੀ ਹੈਰੋਇਨ ਦੀ ਖੇਪ : ਡੀਜੀਪੀ ਗੌਰਵ ਯਾਦਵ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ, ਪਾਕਿ-ਅਧਾਰਿਤ ਤਸਕਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਚੰਡੀਗੜ੍ਹ/ਅੰਮ੍ਰਿਤਸਰ, 5 ਦਸੰਬਰ 2024 : ਨਸ਼ਿਆਂ ਵਿਰੁੱਧ ਚੱਲ ਰਹੀ ਫ਼ੈਸਲਾਕੁਨ ਜੰਗ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ....
ਕੈਬਨਿਟ ਮੰਤਰੀ ਈਟੀਓ ਨੇ ਐਕਸੀਡੈਂਟ ਵਿੱਚ ਜ਼ਖ਼ਮੀ ਪਰਿਵਾਰ ਦੇ ਜੀਆਂ ਨੂੰ ਆਪਣੀ ਐਸਕਾਰਟ ਪਾਇਲਟ ਰਾਹੀਂ ਹਸਪਤਾਲ ਪਹੁੰਚਾਇਆ
ਟੋਲ ਪਲਾਜ਼ੇ ‘ਤੇ ਐਮਬੂਲੈਂਸ ਦਾ ਹੋਣਾ ਯਕੀਨੀ ਬਣਾਉਣ ਲਈ ਸਬੰਧਿਤ ਅਥਾਰਿਟੀ ਨੂੰ ਦਿੱਤੇ ਦਿਸ਼ਾ ਨਿਰਦੇਸ਼ ਤਰਨ ਤਾਰਨ, 05 ਦਸੰਬਰ 2024 : ਕੈਬਨਿਟ ਮੰਤਰੀ ਪੰਜਾਬ ਸ੍ਰ. ਹਰਭਜਨ ਸਿੰਘ ਈ. ਟੀ. ਓ. ਨੇ ਜ਼ਿਲ੍ਹਾ ਤਰਨ ਤਾਰਨ ਦੇ ਉਸਮਾਂ ਟੋਲ ਪਲਾਜ਼ਾ ਤੇ ਹੋਏ ਐਕਸੀਡੈਂਟ ਨੂੰ ਦੇਖ ਤੁਰੰਤ ਆਪਣਾ ਕਾਫ਼ਲਾ ਰੋਕਦਿਆਂ, ਐਕਸੀਡੈਂਟ ਵਿੱਚ ਜ਼ਖ਼ਮੀ ਪਰਿਵਾਰ ਦੇ ਜੀਆਂ ਨੂੰ ਆਪਣੀ ਐਸਕਾਰਟ ਪਾਇਲਟ ਰਾਹੀਂ ਹਸਪਤਾਲ ਪਹੁੰਚਾਇਆ ਗਿਆ।ਇਸ ਮੌਕੇ ਉਹਨਾਂ ਸਬੰਧਿਤ ਅਥਾਰਿਟੀ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ....