ਮਾਝਾ

ਬਟਾਲਾ ਵਿਖੇ ਨਹਿਰ 'ਚ ਨਹਾ ਰਹੇ ਤਿੰਨ ਲੋਕ ਡੁੱਬੇ, ਦੋ ਵਿਅਕਤੀਆਂ ਦੀਆਂ ਮਿਲੀਆਂ ਲਾਸ਼ਾਂ, ਇੱਕ ਦੀ ਭਾਲ ਜਾਰੀ
ਬਟਾਲਾ, 20 ਜੁਲਾਈ 2024 : ਬਟਾਲਾ ਦੇ ਪਿੰਡ ਅਲੀਵਾਲ ਵਿਖੇ ਦੇਰ ਸ਼ਾਮ ਅਪਰਬਾਰੀ ਦੁਆਬ ਨਹਿਰ 'ਚ ਨਹਾ ਰਹੇ ਤਿੰਨ ਲੋਕਾ ਦੇ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਸਰਪੰਚ ਨਹਿਰ ‘ਚ ਨਹਾਉਣ ਦੌਰਾਨ ਡੁੱਬਣ ਲੱਗਾ ਸੀ, ਡੁੱਬ ਰਹੇ ਸਾਥੀ ਨੂੰ ਬਚਾਉਂਦੇ ਸਮੇਂ 2 ਹੋਰ ਲੋਕ ਪਾਣੀ ਵਿੱਚ ਰੁੜ੍ਹ ਗਏ। ਦੋ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋ ਗਈਆਂ ਹਨ, ਜਦਕਿ ਤੀਸਰੇ ਦੀ ਭਾਲ ਜਾਰੀ ਹੈ। ਜਾਣਕਾਰੀ ਅਨੁਸਾਰ ਪਿੰਡ ਭਰਥਵਾਲ ਦਾ ਮੌਜੂਦਾ ਸਰਪੰਚ ਰਣਬੀਰ ਸਿੰਘ ਤੇਜ਼ ਪਾਣੀ ਦੇ ਵਹਾਅ ਵਿੱਚ ਰੁੜ੍ਹ ਗਿਆ ਸੀ।....
ਅੰਮ੍ਰਿਤਸਰ ਹਵਾਈ ਅੱਡੇ ’ਤੇ ਬਜ਼ੁਰਗ ਕੋਲੋਂ 50 ਲੱਖ ਦਾ ਸੋਨਾ ਹੋਇਆ ਬਰਾਮਦ 
ਅੰਮ੍ਰਿਤਸਰ, 20 ਜੁਲਾਈ 2024 : ਇਟਲੀ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਇਕ ਬਜ਼ੁਰਗ ਕੋਲੋਂ 50 ਲੱਖ ਦਾ ਸੋਨਾ ਬਰਾਮਦ ਹੋਇਆ ਹੈ। ਹਵਾਈ ਅੱਡੇ ਦੇ ਅਧਿਕਾਰੀਆਂ ਅਨੁਸਾਰ ਬਜ਼ੁਰਗ ਮਹਿਲਾ ਯਾਤਰੀ ਦੀ ਸ਼ੱਕ ਪੈਣ ’ਤੇ ਜਾਂਚ ਕੀਤੀ ਗਈ। ਇਸ ਦੌਰਾਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਸਾਢੇ ਛੇ ਸੌ ਗਰਾਮ ਤੋਂ ਵੱਧ ਸੋਨਾ ਬਰਾਮਦ ਕੀਤਾ ਜਿਸ ਦੀ ਕੀਮਤ 50 ਲੱਖ ਦੇ ਕਰੀਬ ਦੱਸੀ ਜਾ ਰਹੀ ਹੈ। ਕਸਟਮ ਵਿਭਾਗ ਵਲੋਂ ਸੋਨੇ ਨੂੰ ਜ਼ਬਤ ਕਰ ਲਿਆ ਗਿਆ ਹੈ ਤੇ ਯਾਤਰੀ ’ਤੇ ਨਿਯਮਾਂ....
ਪਠਾਨਕੋਟ 'ਚ ਸਰਕਾਰੀ ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਮਿਲੇ ਪੋਸਟਰ 
ਪਠਾਨਕੋਟ, 20 ਜੁਲਾਈ 2024 : ਪਠਾਨਕੋਟ 'ਚ ਸਰਕਾਰੀ ਦਫਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੇ ਪੋਸਟਰ ਮਿਲੇ ਹਨ। ਪੋਸਟਰਾਂ 'ਤੇ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਹਰੇ ਵੀ ਲਿਖੇ ਹੋਏ ਹਨ। ਇਹ ਪੋਸਟਰ ਢਾਕੀ ਰੋਡ 'ਤੇ ਪਏ ਵਿਖਾਈ ਦਿੱਤੇ, ਜਿਨ੍ਹਾਂ ਨੂੰ ਅਣਪਛਾਤਿਆਂ ਵੱਲੋਂ ਸੁੱਟਿਆ ਗਿਆ। ਇਸ ਦੇ ਨਾਲ ਹੀ ਇੰਨ੍ਹਾਂ ਪੋਸਟਰਾਂ 'ਚ ਪਠਾਨਕੋਟ ਦੇ ਸਰਕਾਰੀ ਦਫ਼ਤਰ ਨੂੰ ਉਡਾਉਣ ਤੋਂ ਇਲਾਵਾ ਕਈ ਹੋਰ ਥਾਵਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਲਿਖੀ ਗਈ ਹੈ। ਇੰਨਾ ਹੀ ਨਹੀਂ ਇਸ ਦੌਰਾਨ ਇਕ ਕਾਰ ਦਾ ਸ਼ੀਸ਼ਾ ਵੀ....
ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਵੱਡੇ ਨੈਟਵਰਕ ਦਾ ਕੀਤਾ ਪਰਦਾਫਾਸ਼, ਤਿੰਨ ਕਾਬੂ
ਪੁਲਿਸ ਟੀਮਾਂ ਨੇ 1 ਕਿਲੋ ਆਈਸ ਡਰੱਗ, 2.45 ਕਿਲੋ ਹੈਰੋਇਨ ਅਤੇ 520 ਗ੍ਰਾਮ ਪ੍ਰੀਕਰਸਰ ਕੈਮੀਕਲ ਸੂਡੋਫੈਡਰਾਈਨ ਵੀ ਕੀਤੀ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਸਪਲਾਈ ਚੇਨ ਨੂੰ ਤੋੜਨ ਵਿੱਚ ਸਫ਼ਲਤਾ ਦੇ ਰਾਹ ’ਤੇ ; ਤਸਕਰਾਂ ਨੂੰ ਅਖ਼ਤਿਆਰ ਕਰਨਾ ਪੈ ਰਿਹਾ ਹੈ ਹੁਣ ਸਿੰਥੈਟਿਕ ਡਰੱਗਜ਼ ਗ੍ਰਿਫਤਾਰ ਕੀਤਾ ਗੁਰਬਖਸ਼ ਲਾਲਾ ਕੱਚੇ ਹੈਰੋਇਨ ’ਚ ਮਿਲਾਵਟ ਕਰਨ ਅਤੇ ਆਈਸ ਡਰੱਗ ਬਣਾਉਣ ਲਈ ਕਰਦਾ ਸੀ ਪ੍ਰੀਕਰਸਰ ਕੈਮੀਕਲ ਇਸਤੇਮਾਲ : ਡੀਜੀਪੀ ਗੌਰਵ ਯਾਦਵ ਦੋਸ਼ੀ ਗੁਰਬਖਸ਼ ਉਰਫ਼....
ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ-ਵਿਧਾਇਕ ਸ਼ੈਰੀ ਕਲਸੀ 
ਵਿਧਾਇਕ ਸ਼ੈਰੀ ਕਲਸੀ ਨੇ ਨਗਰ ਨਿਗਮ ਬਟਾਲਾ ਦੇ ਦਫਤਰ ਵਿੱਖੇ ਕੀਤੀ ਲੋਕ ਮਿਲਣੀ ਬਟਾਲਾ, 19 ਜੁਲਾਈ 2024 : ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀਆਂ ਦਹਾਕਿਆਂ ਪੁਰਾਣੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਦਫਤਰਾਂ ਵਿੱਚ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਮੰਤਵ ਤਹਿਤ ਉਨਾਂ ਵਲੋਂ ਲਗਾਤਾਰ ਲੋਕ ਮਿਲਣੀ ਕੀਤੀ ਜਾ ਰਹੀ ਹੈ। ਵਿਧਾਇਕ ਸ਼ੈਰੀ ਕਲਸੀ ਫਿਰ ਹਫਤੇ ਬਾਅਦ ਨਿਗਰ ਨਿਗਮ ਦਫਤਰ ਬਟਾਲਾ ਵਿਖੇ ਪਹੁੰਚੇ ਅਤੇ ਲੋਕਾਂ....
ਧਰਤੀ ਮਾਂ ਨੂੰ ਸਿਹਤਮੰਦ,  ਪ੍ਰਦੂਸ਼ਣ ਰਹਿਤ ਅਤੇ ਹਰਾ-ਭਰਾ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਸਮੇਂ ਦੀ ਮੁੱਖ ਲੋੜ-ਚੇਅਰਮੈਨ ਪਨੂੰ
ਚੇਅਰਮੈਨ ਪਨੂੰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ ਤੇ ਲੜਕੀਆਂ) ਫਤਿਹਗੜ੍ਹ ਚੂੜੀਆਂ ਵਿਖੇ ਪੌਦੇ ਲਗਾਏ ਫਤਹਿਗੜ੍ਹ ਚੂੜੀਆਂ, 19 ਜੁਲਾਈ : ਵਾਤਾਵਰਣ ਨੂੰ ਹਰਿਆ ਭਰਿਆ ਬਣਾਉਣ ਦੇ ਮੰਤਵ ਨਾਲ ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਿਹਗੜ੍ਹ ਚੂੜੀਆਂ ਵਲੋਂ ਸਰਕਾਰੀ ਸੀਨੀਅ੍ਰ ਸੈਕੰਡਰੀ ਸਕੂਲ (ਲੜਕੇ ਤੇ ਲੜਕੀਆਂ) ਫਤਿਹਗੜ੍ਹ ਚੂੜੀਆਂ ਵਿਖੇ ਪੌਦੇ ਲਗਾਏ ਗਏ। ਇਸ ਮੌਕੇ ਰਾਜੀਵ ਸ਼ਰਮਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਅਤੇ ਸਕੂਲ ਦੇ ਪਿ੍ਰੰਸੀਪਲ ਅਤੇ ਸਟਾਫ....
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਦਕੋਹਾ ਵਿਖੇ ਸ਼ਹੀਦ ਸੂਬੇਦਾਰ ਅਜੀਤ ਸਿੰਘ ਦੇ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ
ਬਟਾਲਾ, 19 ਜੁਲਾਈ 2024 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਪਿੰਡ ਦਕੋਹਾ ਵਿਖੇ ਸ਼ਹੀਦ ਸੂਬੇਦਾਰ ਅਜੀਤ ਸਿੰਘ ਦੇ ਯਾਦਗਾਰੀ ਗੇਟ ਦਾ ਉਦਘਾਟਨ ਕਰਦਿਆਂ ਉਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਕੀਮਤੀ ਸਰਮਾਇਆ ਹਨ ਅਤੇ ਇਨਾਂ ਦਾ ਮਾਣ-ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਫਰਜ਼ ਹੈ। ਉਨਾਂ ਅੱਗੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੁੰਜਾਬ ਦੀ ਅਗਵਾਈ ਹੇਠ....
ਚੇਅਰਮੈਨ ਸੇਖਵਾਂ ਨੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨਾਲ ਮੁਲਾਕਾਤ ਕਰਕੇ ਤੁਗਲਵਾਲ-ਚੱਕ ਸ਼ਰੀਫ਼ ਰੋਡ ਉੱਪਰ ਨੁਕਸਾਨੇ ਪੁਲ ਦੀ ਉਸਾਰੀ ਜਲਦ ਕਰਨ ਦੀ ਸਿਫ਼ਾਰਸ਼ ਕੀਤੀ
ਤੁਗਲਵਾਲ-ਚੱਕ ਸ਼ਰੀਫ਼ ਰੋਡ ਦੀ ਮੁਰੰਮਤ ਕਰਨ ਦੀ ਵੀ ਕੀਤੀ ਮੰਗ ਲੋਕ ਨਿਰਮਾਣ ਮੰਤਰੀ ਨੇ ਪੁਲ ਦੀ ਉਸਾਰੀ ਤੇ ਸੜਕ ਦੀ ਮੁਰੰਮਤ ਜਲਦ ਕਰਨ ਦਾ ਦਿੱਤਾ ਭਰੋਸਾ ਗੁਰਦਾਸਪੁਰ, 19 ਜੁਲਾਈ 2024 : ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨਾਲ ਮੁਲਾਕਾਤ ਕਰਕੇ ਤੁਗਲਵਾਲ-ਚੱਕ ਸ਼ਰੀਫ਼ ਰੋਡ ਉੱਪਰ ਪਿਛਲੇ ਸਾਲ ਹੜ੍ਹਾਂ ਕਾਰਨ....
ਸਖੀ ਵਨ ਸਟੋਪ ਸੈਂਟਰ ਰਾਹੀ 1214 ਤੋਂ ਵੀ ਵੱਧ ਲੋੜਵੰਦ ਔਰਤਾਂ ਨੇ ਉਠਾਇਆ ਲਾਭ
ਗੁਰਦਾਸਪੁਰ, 19 ਜੁਲਾਈ 2024 : ਇਸਤਰੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਉਣ ਸਬੰਧੀ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਾਰਤ ਸਰਕਾਰ ਵੱਲੋਂ ਪ੍ਰਾਪਤ ਸਪੈਸ਼ਲ ਜਾਗਰੂਕਤਾ 100 ਦਿਨਾਂ ਕਲੰਡਰ ਦੇ ਸਬੰਧ ਵਿੱਚ ਲੋਕਾਂ ਨੂੰ ਸਖੀ ਵਨ ਸਟੋਪ ਸੈਂਟਰ ਅਤੇ ਜ਼ਿਲ੍ਹਾ ਹੱਬ (ਡੀ.ਐੱਚ.ਈ.ਡਬਲਯੂ) ਰਾਹੀ ਔਰਤਾਂ ਦੇ ਵੱਖ –ਵੱਖ ਅਧਿਕਾਰਾਂ ਤੇ ਸਕੀਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ । ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੰਜੀਵ ਕੁਮਾਰ ਬਸ਼ੀਨ ਨੇ....
28 ਜੁਲਾਈ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਾਈਕਲਿੰਗ ਖਿਡਾਰੀਆਂ ਦੇ ਹੋਣਗੇ ਟਰਾਇਲ 
ਚੁਣੇ ਖਿਡਾਰੀਆਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੀਆਂ ਅਕੈਡਮੀਆਂ ਵਿੱਚ ਖੇਡਣ ਦਾ ਮਿਲੇਗਾ ਸੁਨਹਿਰੀ ਮੌਕਾ ਗੁਰਦਾਸਪੁਰ, 19 ਜੁਲਾਈ 2024 : ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੇਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਪਠਾਨਕੋਟ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਸਾਈਕਲਿੰਗ ਦੇ ਖਿਡਾਰੀ ਸ੍ਰੀ ਗੁਰ ਨਾਨਕ ਦੇਵ ਯੂਨੀਵਰਸਿਟੀ ਦੇ ਸਾਈਕਲਿੰਗ....
ਮਿਤੀ 23 ਜੁਲਾਈ ਨੂੰ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ
ਤਰਨ ਤਾਰਨ 19 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੁੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 23 ਜੁਲਾਈ ਨੂੰ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਹ ਜਾਣਕਾਰੀ ਮਾਨਯੋਗ ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋ ਸਾਂਝੀ ਕੀਤੀ ਗਈ । ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਵਿੱਚ ਰਖਸ਼ਾ ਸਕਿਉਰਿਟੀ ਸਰਵਿਸਜ਼ ਲਿਮਟਿਡ (ਜੀ.ਐਮ.ਆਰ....
ਬਰਸਾਤ ਦੇ ਮੌਸਮ ਦੌਰਾਨ ਹੈਜੇ ਦੀ ਰੋਕਥਾਮ ਲਈ ਸ਼ੁਰੂ ਕੀਤੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਜ਼ਿਲਾ ਵਾਸੀ : ਡਿਪਟੀ ਕਮਿਸ਼ਨਰ
ਸਟਾਪ ਡਾਇਰੀਆ " ਮੁਹਿੰਮ ਤਹਿਤ ਲੋਕਾਂ ਨੂੰ ਘਰ-ਘਰ ਜਾ ਕੇ ਕੀਤਾ ਜਾ ਰਿਹਾ ਜਾਗਰੂਕ ਤਰਨ ਤਾਰਨ, 19 ਜੁਲਾਈ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜ਼ਿਲਾ ਵਾਸੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਨੂੰ ਗੰਦੇ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ " ਸਟਾਪ ਡਾਇਰੀਆ " ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਜ਼ਿਲ੍ਹੇ ਵਿੱਚ ਹੈਜੇ ਵਰਗੀ ਬਿਮਾਰੀ ਨੂੰ ਫੈਲਣ ਤੋਂ....
'ਸਿੱਟ ਵੱਲੋਂ ਮੈਨੂੰ ਜਾਣ ਬੁਝ ਕੇ ਪਰੇਸ਼ਾਨ ਕਰਨ ਦੀ ਕੀਤੀ ਗਈ ਕੋਸ਼ਿਸ਼ : ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ, 18 ਜੁਲਾਈ 2024 : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ‘ਆਪ’ ਆਗੂਆਂ ਖ਼ਿਲਾਫ਼ ਦਾਇਰ ਮਾਣਹਾਨੀ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਏ। ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਹੁਣ ਮਾਮਲੇ ਦੀ ਅਗਲੀ ਤਰੀਕ ਰੱਖੀ ਗਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਦੀ ਮਾਨਯੋਗ ਅਦਾਲਤ ਵੱਲੋਂ ਉਹਨਾਂ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਦੂਸਰੇ ਪਾਸੇ ਭਗਵੰਤ ਮਾਨ ਦੀ ਸ਼ਹਿ ਦੇ ਉੱਪਰ ਸਿੱਟ ਵੱਲੋਂ....
ਬੀਐਸਐਫ ਨੇ ਤਰਨਤਾਰਨ ਦੇ ਸਰਹੱਦੀ ਖੇਤਰ ਤੋਂ ਚੀਨ ਦੇ 4 ਪਿਸਤੌਲ ਅਤੇ 50 ਰਾਊਂਡ ਗੋਲੀਆਂ ਕੀਤੀਆਂ ਬਰਾਮਦ 
ਤਰਨਤਾਰਨ, 18 ਜੁਲਾਈ 2024 : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਤਰਨਤਾਰਨ ਸੈਕਟਰ 'ਚ ਅੰਤਰਰਾਸ਼ਟਰੀ ਸਰਹੱਦ ਨੇੜੇ 50 ਰਾਉਂਡ ਗੋਲਾ-ਬਾਰੂਦ ਸਮੇਤ ਚੀਨ ਦੇ ਬਣੇ ਚਾਰ ਪਿਸਤੌਲ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਡਰੋਨ ਰਾਹੀਂ ਸੁੱਟਿਆ ਗਿਆ ਮੰਨਿਆ ਜਾ ਰਿਹਾ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਖੇਤਰ ਵਿੱਚ ਇੱਕ ਸ਼ੱਕੀ ਪੈਕਟ ਬਰਾਮਦ ਹੋਇਆ ਹੈ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨ ਸ਼ੱਕੀ ਇਲਾਕੇ ਵਿੱਚ ਪੁੱਜੇ ਅਤੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ।....
ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦਾ ਇੱਕ ਅੱਤਵਾਦੀ ਪਿਸਤੌਲ ਅਤੇ ਕਾਰਤੂਸ ਸਮੇਤ ਗ੍ਰਿਫਤਾਰ 
ਅੰਮ੍ਰਿਤਸਰ 18 ਜੁਲਾਈ 2024 : ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਵੱਡੀ ਕਾਮਯਾਬੀ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਟੀਮ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਮਾਡਿਊਲ ਦੇ ਇੱਕ ਅੱਤਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਵਿੱਕੀ ਵਾਸੀ ਪਿੰਡ ਬੰਗੜ ਗੁਰਦਾਸਪੁਰ ਵਜੋਂ ਹੋਈ ਹੈ। ਅੱਤਵਾਦੀ ਦੇ ਕਬਜ਼ੇ 'ਚੋਂ ਇਕ ਪਿਸਤੌਲ, ਦੋ ਮੈਗਜ਼ੀਨ, 9 ਜਿੰਦਾ ਕਾਰਤੂਸ ਅਤੇ ਇਕ ਖਾਲੀ ਗੋਲੀ ਦਾ ਖੋਲ ਬਰਾਮਦ ਹੋਇਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ....