ਮਾਝਾ

ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੇ ਪੰਚ ਸਰਪੰਚ ਪਾਇਟੈਕਸ ਗਰਾਉਂਡ ਵਿਖੇ ਕਰਨਗੇ ਗੱਡੀਆਂ ਪਾਰਕ
ਸ਼ਟਲ ਬੱਸਾਂ ਰਾਹੀਂ ਲੋਕਾਂ ਨੂੰ ਲੈ ਕੇ ਜਾਇਆ ਜਾਵੇਗਾ ਸਮਾਗਮ ਵਾਲੀ ਥਾਂ ਤੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਅੰਮ੍ਰਿਤਸਰ, 18 ਨਵੰਬਰ 2024 : ਨਵੇਂ ਚੁਣੇ ਗਏ ਪੰਚਾਂ ਨੂੰ ਜ਼ਿਲਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ ਦਿਨ ਮੰਗਲਵਾਰ ਨੂੰ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਕਰਵਾਇਆ ਜਾਵੇਗਾ । ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਮਾਗਮ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚਲੀਆਂ ਹਨ ਅਤੇ....
ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ ਨੂੰ ਲਈ ਜਾਣ ਵਾਲੀ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ ਹੋਵੇਗੀ
ਜਿਮਨੀ ਚੋਣਾਂ ਕਾਰਨ ਬਦਲੀ ਪ੍ਰੀਖਿਆ ਦੀ ਤਾਰੀਕ ਅੰਮ੍ਰਿਤਸਰ 18 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 19 ਅਤੇ 20 ਨਵੰਬਰ 2024 ਨੂੰ ਹੋਣ ਵਾਲੀ ਧਾਰਮਿਕ ਪ੍ਰੀਖਿਆ ਹੁਣ 19 ਅਤੇ 21 ਨਵੰਬਰ ਨੂੰ ਹੋਵੇਗੀ। ਇਹ ਫੈਸਲਾ ਵੱਖ-ਵੱਖ ਇਲਾਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਦੇ ਕਾਰਨ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸਾਲ 2024-25 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜਾ....
ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਪਬਲਿਕ ਮੀਟਿੰਗ ਕਰਨ 'ਤੇ ਪਾਬੰਦੀ
ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਗੁਰਦਾਸਪੁਰ, 18 ਨਵੰਬਰ 2024 : ਵਿਧਾਨ ਸਭਾ ਹਲਕਾ 10- ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਮਿਤੀ 20 ਨਵੰਬਰ ਨੂੰ ਹੋਣੀ ਨਿਸ਼ਚਿਤ ਹੋਈਆਂ ਹਨ। ਇਸ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਚ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ ਅਤੇ ਰੈਲੀ ਕਰਨ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਸ਼੍ਰੀ ਸੁਰਿੰਦਰ ਸਿੰਘ, ਵਧੀਕ ਜਿਲ੍ਹਾ ਮੈਜਿਸਟਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ....
ਜ਼ਿਮਨੀ ਚੋਣ ਡੇਰਾ ਬਾਬਾ ਨਾਨਕ
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਚੋਣ ਪ੍ਰਚਾਰ ਕਰਨ ‘ਤੇ ਪ੍ਰਬੰਦੀ ਦੇ ਹੁਕਮ ਜਾਰੀ ਗੁਰਦਾਸਪੁਰ, 18 ਨਵੰਬਰ 2024 : ਸ੍ਰੀ ਸੁਰਿੰਦਰ ਸਿੰਘ, ਵਧੀਕ ਜਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਭਾਰਤ ਚੋਣ ਕਮਿਸ਼ਨ, ਵੱਲੋਂ ਜਾਰੀ ਸਟੈਡਰਡ ਓਪਰੇਟਿੰਗ ਪਰਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸ਼ਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ....
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 218 ਬਲਾਕ ਬੀ ਵਿੱਚ ਪੈਨਸ਼ਨ ਅਦਾਲਤ ਲੱਗੇਗੀ
ਗੁਰਦਾਸਪੁਰ, 18 ਨਵੰਬਰ 2024 : ਜ਼ਿਲਾ ਪੱਧਰ ਤੇ 21 ਨਵੰਬਰ 2024 ਨੂੰ ਪੈਨਸ਼ਨ ਅਦਾਲਤ ਲੱਗੇਗੀ ਜਿਸ ਵਿੱਚ ਪੰਜਾਬ ਸਰਕਾਰ ਦੇ ਰਿਟਾਇਰਡ ਕਰਮਚਾਰੀਆਂ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਸਬੰਧੀ ਪ੍ਰਾਪਤ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਣਾ ਹੈ। ਇਹ ਜਾਣਕਾਰੀ ਦਿੰਦਿਆ ਆਦਿਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਨੇ ਦੱਸਿਆ ਕਿ 21 ਨਵੰਬਰ 2024 ਨੂੰ ਸਵੇਰੇ 11.00 ਵਜੇ ਤੋ ਸ਼ਾਮ 4.00 ਵਜੇ ਤੱਕ ਜ਼ਿਲਾ ਰੋਜਗਾਰ ਦਫਤਰ, ਜਿਲਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 218 ਬਲਾਕ ਬੀ ਵਿੱਚ....
ਜਨਰਲ ਅਬਜ਼ਰਵਰ ਤੇ ਜ਼ਿਲ੍ਹਾ ਚੋਣ ਅਫਸਰ ਦੀ ਹਾਜ਼ਰੀ ਵਿੱਚ ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਰੈਂਡੇਮਾਇਜੇਸ਼ਨ ਮੁਕੰਮਲ ਹੋਈ
ਗੁਰਦਾਸਪੁਰ, 18 ਨਵੰਬਰ 2024 : ਜ਼ਿਮਨੀ ਚੋਣ, 10- ਡੇਰਾ ਬਾਬਾ ਨਾਨਕ ਲਈ 20 ਨਵੰਬਰ ਨੂੰ ਪੈ ਰਹੀਆਂ ਵੋਟਾਂ ਸਬੰਧੀ ਅੱਜ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਨਿਗਰਾਨੀ ਹੇਠ ਪੋਲਿੰਗ ਪਾਰਟੀਆਂ ਅਤੇ ਮਾਈਕਰੋ ਆਬਜ਼ਰਵਰ ਨੂੰ ਪੋਲਿੰਗ ਸਟੇਸ਼ਨ ਅਲਾਟ ਕਰਨ ਦੀ ਫਾਈਨਲ ਰੈਂਡੇਮਾਇਜੇਸ਼ਨ ਕੀਤੀ ਗਈ। ਇਸ ਮੌਕੇ ਸੁਰਿੰਦਰ ਸਿੰਘ, ਵਧੀਕ ਡਿਪਟੀ (ਜ) ਕਮਿਸ਼ਨਰ ਗੁਰਦਾਸਪੁਰ, ਰਾਜਪਾਲ ਸਿੰਘ ਸੇਖੋਂ, ਐਸਡੀਐਮ ਡੇਰਾ ਬਾਬਾ ਨਾਨਕ, ਚੋਣ ਤਹਿਸੀਲਦਾਰ ਸ....
ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ - ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ
ਗੁਰਦਾਸਪੁਰ, 18 ਨਵੰਬਰ 2024 : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ 2024 ਦੌਰਾਨ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 20 ਨਵੰਬਰ, 2024 ਨੂੰ ਵੋਟ ਪਾਉਣ ਲਈ ਫ਼ੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵਜੋਂ ਪੋਲਿੰਗ....
ਡੀਏਪੀ ਖਾਦ ਦੇ ਬਦਲ ਵੱਜੋ ਹੋਰ ਖਾਦਾਂ ਦੀ ਵਰਤੋਂ ਕਰਨ ਕਿਸਾਨ
ਸੰਜਮ ਨਾਲ ਖਾਂਦਾ,ਰਸਾਇਣ ਤੇ ਪਾਣੀ ਦੀ ਵਰਤੋਂ ਤੇ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਬਟਾਲਾ, 18 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ- ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਨਿਰੰਤਰ ਉਪਰਾਲੇ ਜਾਰੀ ਹਨ, ਖੇਤੀਬਾੜੀ ਯੂਨੀਵਰਸਿਟੀ ਦੇ ਮਾਹਰ ਲਗਾਤਾਰ ਕਿਸਾਨਾਂ ਨੂੰ ਖਾਂਦਾ, ਰਸਾਇਣ ਤੇ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਅਤੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕਰ ਰਹੇ ਹਨ। ਮੁੱਖ ਖੇਤੀਬਾੜੀ ਅਫਸਰ,ਸੁਰਿੰਦਰਪਾਲ....
ਤਰਨਤਾਰਨ 'ਚ ਪੰਚਾਇਤੀ ਚੋਣਾਂ ਦੀ ਰੰਜਿਸ਼ ਤਹਿਤ ਮੌਜੂਦਾ ਸਰਪੰਚ ਦਾ ਗੋਲੀਆਂ ਮਾਰਕੇ ਕਤਲ 
ਤਰਨਤਾਰਨ, 17 ਨਵੰਬਰ 2024 : ਤਰਨਤਾਰਨ ਦੇ ਪਿੰਡ ਲਾਲੂ ਘੁੰਮਣ ਵਿਖੇ ਪੰਚਾਇਤੀ ਚੋਣਾਂ ਦੀ ਰੰਜਿਸ਼ ਤਹਿਤ ਮੌਜੂਦਾ ਸਰਪੰਚ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਅਤੇ ਇਕ ਵਿਅਕਤੀ ਜ਼ਖ਼ਮੀ ਹੋ ਗਿਆ ਹੈ। ਮ੍ਰਿਤਕ ਸਰਪੰਚ ਦੀ ਪਹਿਚਾਣ ਪ੍ਰਤਾਪ ਸਿੰਘ ਵੱਜੋਂ ਹੋਈ ਹੈ।ਪ੍ਰਤਾਪ ਸਿੰਘ ਹਾਲ ਹੀ ਵਿੱਚ ਸਰਪੰਚ ਬਣਿਆ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਸਰਪੰਚ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਸਰਪੰਚ ਪ੍ਰਤਾਪ ਸਿੰਘ....
ਕਿਸਾਨ ਖਾਦਾਂ ਅਤੇ ਦਵਾਈਆਂ ਦੇ ਡੀਲਰਾਂ ਤੋਂ ਬਿੱਲ ਜਰੂਰ ਲੈਣ
ਡੀ.ਏ.ਪੀ ਦੀ ਬਦਲਵੇ ਸ੍ਰੋਤ ਅਪਨਾ ਕੇ ਕਿਸਾਨ ਆਪਣੀਆਂ ਫਸਲਾਂ ਦੀ ਕਰਨ ਸਾਂਭ ਸੰਭਾਲ ਬਟਾਲਾ, 16 ਨਵੰਬਰ 2024 : ਜਦੋਂ ਵੀ ਕਿਸਾਨ ਆਪਣੇ ਖੇਤਾਂ ਵਿੱਚ ਖਾਦਾਂ ਤੇ ਕੀਟਨਾਸ਼ਕ ਦੀ ਵਰਤੋਂ ਕਰਨ ਤਾਂ ਡੀਲਰਾਂ ਤੋ ਉਸ ਦੇ ਬਿੱਲ ਜਰੂਰ ਲੈਣ ਤੇ ਡੀਲਰ ਵੀ ਕਿਸਾਨਾਂ ਨੂੰ ਖਾਦਾਂ ਤੇ ਦਵਾਈਆਂ ਦੇ ਬਿੱਲ ਉਪਲੱਬਧ ਕਰਵਾਉਣ। ਮੁੱਖ ਖੇਤੀਬਾੜੀ ਅਫਸਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਉਪਰੰਤ ਕਿਸਾਨ ਕਣਕ ਦੀ ਬਿਜਾਈ ਕਰਦੇ ਹਨ, ਇਸ ਦੇ ਲਈ ਜ਼ਮੀਨ ਨੂੰ ਤਿਆਰ ਕਰਨ ਸਮੇਂ ਝੋਨੇ ਦੀ ਰਹਿੰਦ ਖੂੰਹਦ ਨੂੰ....
ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਲੈ ਕੇ ਜਾਣ ਵਾਲੀ ਬੱਸ ਦੀ ਕਰਵਾਈ ਸੇਵਾ
ਜਤਿੰਦਰ ਸਿੰਘ ਉੱਪਲ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 15 ਨਵੰਬਰ 2024 : ਆਸਟ੍ਰੇਲੀਆ ਨਿਵਾਸੀ ਸ. ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਸੰਗਤਾਂ ਲਈ ਲੈ ਕੇ ਜਾਣ ਲਈ ਵਿਸ਼ੇਸ਼ ਤੌਰ ਤੇ ਤਿਆਰ ਕਰਵਾਈ ਬੱਸ ਸੇਵਾ ਕੀਤੀ ਗਈ, ਜਿਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ....
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰ ਨਤਮਸਤਕ ਹੋਏ ਮੁੱਖ ਮੰਤਰੀ ਮਾਨ
ਅੰਮ੍ਰਿਤਸਰ,15 ਨਵੰਬਰ 2024 : ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ, ਅੰਮ੍ਰਿਤਸਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਪਹਿਲਾ ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ਵਧਾਈ ਦਿੰਦਿਆਂ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ “ਸਿੱਖ ਧਰਮ ਦੇ ਬਾਨੀ, ਯੁੱਗ ਪਰਿਵਰਤਕ, ਦੁਨੀਆ ਦੇ ਰਹਿਬਰ, ਪਹਿਲੇ ਪਾਤਸ਼ਾਹ ਸਾਹਿਬ....
ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ
ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 13.1 ਕਿਲੋ ਕੈਮੀਕਲ, 6 ਕਿਲੋ ਅਫੀਮ ਵੀ ਕੀਤੀ ਬਰਾਮਦ ਗ੍ਰਿਫ਼ਤਾਰ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ: ਡੀਜੀਪੀ ਗੌਰਵ ਯਾਦਵ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 15 ਨਵੰਬਰ 2024 : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ....
ਰਾਜ ਅੰਦਰ ਰਾਜ ਵਾਂਗ ਹੋਣ ਕਰਕੇ ਸਰਕਾਰਾਂ ਨੂੰ ਰੜਕਦੀ ਹੈ ਸ਼੍ਰੋਮਣੀ ਕਮੇਟੀ : ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਦਾ 104 ਸਾਲਾ ਸਥਾਪਨਾ ਦਿਵਸ ਮਨਾਇਆ ਅੰਮ੍ਰਿਤਸਰ, 15 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇੱਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਪ੍ਰਬੰਧਾਂ ਨੂੰ ਪੰਥਕ ਭਾਵਨਾ ਅਨੁਸਾਰ ਚਲਾਇਆ ਹੈ, ਉਥੇ ਹੀ ਸਿੱਖੀ ਪ੍ਰਚਾਰ ਅਤੇ ਸਿੱਖ ਸਰੋਕਾਰਾਂ ਦੀ ਪਹਿਰੇਦਾਰੀ ਲਈ ਵੀ....
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਅੰਮ੍ਰਿਤਸਰ 15 ਨਵੰਬਰ 2024 : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ....