ਮਾਝਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਲਣ ਵਾਲੀਆਂ ਸੇਵਾਵਾਂ ਅਤੇ ਰੋਡ ਸੇਫਟੀ ਸਬੰਧੀ ਜਾਣਕਾਰੀ ਦੇਣ ਲੱਗਾ ਸੈਮੀਨਾਰ
ਗੁਰਦਾਸਪੁਰ,15 ਨਵੰਬਰ 2024 : ਅੱਜ ਥਰੀ ਵੀਲਰ ਆਟੋ ਯੂਨੀਅਨ ਬਟਾਲਾ ਰੋਡ ਗੁਰਦਾਸਪੁਰ ਵਿਖੇ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਦੇ ਸਹਿਯੋਗ ਨਾਲ ਥਰੀ ਵੀਲਰ ਚਾਲਕਾਂ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਲਣ ਵਾਲੀਆਂ ਸੇਵਾਵਾਂ ਅਤੇ ਰੋਡ ਸੇਫਟੀ ਸਬੰਧੀ ਜਾਣਕਾਰੀ ਦੇਣ ਦੇ ਲਈ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਵਿੱਚ ਟਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਏ.ਐਸ.ਆਈ ਅਮਨਦੀਪ ਸਿੰਘ ਏ.ਐਸ.ਆਈ ਸੰਜੀਵ ਕੁਮਾਰ ਹਾਜ਼ਰ ਸਨ। ਸੈਮੀਨਾਰ ਵਿੱਚ ਏਐਸਆਈ ਅਮਨਦੀਪ....
ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਪ੍ਰਾਇਮਰੀ ਸਿੱਖਿਆ ਸੈਂਟਰ, ਮਾਨ ਕੌਰ ਵਿਖੇ ਬਾਲ ਦਿਵਸ ਮਨਾਇਆ
ਗੁਰਦਾਸਪੁਰ, 15 ਨਵੰਬਰ 2024 : ਸ੍ਰੀ ਰਜਿੰਦਰ ਅਗਰਵਾਲ, ਮਾਨਯੋਗ ਜਿਲਾ ਅਤੇ ਸੈਸ਼ਨ ਜੱਜ ਗੁਰਦਾਸਪੁਰ, ਮੈਡਮ ਰਮਨੀਤ ਕੌਰ, ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ, ਸ੍ਰੀ ਰਜੇਸ ਆਹਲੂਵਾਲੀਆ ਸਿਵਲ ਜੱਜ ਸੀਨੀਅਰ ਡਵੀਜਨ ਗੁਰਦਾਸਪੁਰ ਅਤੇ ਸ੍ਰੀ ਰਜੀਵ ਪਾਲ ਸਿੰਘ ਚੀਮਾ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੁਆਰਾ ਪ੍ਰਾਇਮਰੀ ਸਿੱਖਿਆ ਸੈਂਟਰ ਝੁੱਗੀ ਝੌਂਪੜੀ ਵਾਲੇ ਮਾਨ ਕੌਰ ਵਿਖੇ ਬਾਲ ਦਿਵਸ 2024 ਮਨਾਇਆ ਗਿਆ। ਇਸ ਮੌਕੇ ਨੈਸ਼ਨਲ ਐਵਾਰਡੀ ਰੋਮੋਸ ਮਹਾਜਨ ਵੀ ਮੋਜੂਦ ਸਨ। ਇਸ ਮੌਕੇ ਸ੍ਰੀ ਰਜਿੰਦਰ....
ਕਿਸਾਨ ਨੂੰ ਖਾਦਾਂ ਦੀ ਲੋੜ ਅਨੁਸਾਰ ਹੀ ਵਰਤੋਂ ਕਰਨ ਦੀ ਸਲਾਹ
ਝੋਨੇ ਦੀ ਰਹਿੰਦ-ਖੂੰਹਦ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਲਈ ਕੀਤਾ ਪ੍ਰੇਰਿਤ ਗੁਰਦਾਸਪੁਰ, 15 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਲੋਂ ਜਿਥੇ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਖੇਤ ਵਿੱਚ ਵਾਹ ਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ ਹੈ, ਉਸਦੇ ਨਾਲ ਕਿਸਾਨਾਂ ਨੂੰ ਖਾਦਾਂ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦੇਣ ਲਈ ਪਿੰਡਾਂ ਵਿੱਚ ਜਾ ਕੇ ਜਾਗਰੂਕ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ....
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 14 ਨਵੰਬਰ 2024 : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ....
ਮਾਝੇ ਦੇ ਗਦਰੀਆਂ ਦੀ ਯਾਦ ਵਿਚ ਉਨਾਂ ਦੇ ਪਿੰਡਾਂ ਦਾ ਵਿਕਾਸ ਕਰਾਂਗੇ-ਧਾਲੀਵਾਲ
ਸਰਕਾਰੀ ਹਾਈ ਸਮਾਰਟ ਸਕੂਲ ਗੁਰੂਵਾਲੀ ਨੂੰ ਸ਼ਹੀਦਾਂ ਦੇ ਨਾਮ ਤੇ ਲਾਇਬ੍ਰੇਰੀ ਬਨਾਉਣ ਲਈ ਦਿੱਤਾ 10 ਲੱਖ ਰੁਪਏ ਦਾ ਚੈਕ ਗਦਰੀਆਂ ਦੇ ਨਾਮ ਉਤੇ ਰੱਖਿਆ ਜਾਵੇਗਾ ਸਕੂਲ ਦਾ ਨਾਮ ਬਾਲ ਦਿਵਸ ਤੇ ਬੱਚਿਆਂ ਨੂੰ ਦਿੱਤੀ ਵਧਾਈ ਅੰਮ੍ਰਿਤਸਰ, 14 ਨਵੰਬਰ 2024 : ‘ਮਾਝੇ ਦੀ ਧਰਤੀ ਨੇ ਗਦਰ ਲਹਿਰ ਵਿਚ ਵੱਡਾ ਯੋਗਦਾਨ ਪਾਇਆ ਹੈ, ਇੰਨਾਂ ਸ਼ਹੀਦਾਂ ਨੇ ਨਾ ਸਿਰਫ ਅਜ਼ਾਦੀ ਦੀ ਲੜਾਈ ਵਿਚ ਹਿੱਸਾ ਪਾਇਆ ਬਲਕਿ ਅਜ਼ਾਦੀ ਦੇ ਅਰਥ ਵੀ ਦੇਸ਼ ਵਾਸੀਆਂ ਨੂੰ ਸਮਝਾਏ, ਜਿਸ ਨਾਲ ਲੋਕਾਂ ਦਾ ਸਾਥ ਗਦਰੀਆਂ ਨੂੰ ਮਿਲਿਆ, ਜੋ ਕਿ ਦੇਸ਼ ਨੂੰ....
ਗੁਰਦਾਸਪੁਰ ਪੁੁਲਿਸ ਲੋਕਾਂ ਦੀਆਂ ਮੁਸ਼ਕਿਲਾਂ ਕਰ ਰਹੀ ਹੈ ਪਹਿਲ ਦੇ ਆਧਾਰ 'ਤੇ ਹੱਲ
ਐਸ.ਐਸ.ਪੀ, ਹਰੀਸ਼ ਦਾਯਮਾ ਨੇ ਦਫਤਰ ਵਿੱਚ ਆਏ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਕੀਤੀਆਂ ਹੱਲ ਗੁਰਦਾਸਪੁਰ, 14 ਨਵੰਬਰ 2024 : ਗੁਰਦਾਸਪੁਰ ਪੁਲਿਸ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰ ਰਹੀ ਹੈ ਅਤੇ ਖੁਦ ਐਸ. ਐਸ. ਪੀ, ਸ੍ਰੀ ਹਰੀਸ਼ ਦਾਯਮਾ ਵਲੋਂ ਦਫਤਰ ਵਿੱਚ ਬੈਠ ਕੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਦੁੱਖ ਤਕਲੀਫ਼ਾਂ ਸੁਣ ਕੇ ਹੱਲ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਗੱਲ ਕਰਦਿਆਂ ਐਸ. ਐਸ.ਪੀ, ਹਰੀਸ਼ ਦਾਯਮਾ ਨੇ ਕਿਹਾ ਕਿ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਜੋ ਵੀ ਲੋਕ....
ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਤਿੱਬੜ ਵਿਖੇ ਜਾਗਰੂਕਤਾ ਸੈਮੀਨਾਰ
ਗੁਰਦਾਸਪੁਰ, 14 ਨਵੰਬਰ 2024 : ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਪਿੰਡ ਤਿੱਬੜ ਵਿਖੇ ਸਕੂਲ ਦੇ ਪ੍ਰਿੰਸੀਪਲ ਗੁਰਪਾਲ ਸਿੰਘ ਦੇ ਸਹਿਯੋਗ ਨਾਲ ਟਰੈਫਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਵੱਲੋਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸੈਕਟਰੀ ਸ੍ਰੀਮਤੀ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੈਮੀਨਾਰ ਲਗਾਇਆ ਗਿਆ। ਸੈਮੀਨਾਰ ਵਿੱਚ ਐਡਵੋਕੇਟ ਕੇਵਲ ਸਿੰਘ ਸੈਣੀ ਅਤੇ ਟਰੈਫਿਕ ਐਜੂਕੇਸ਼ਨ ਸੈੱਲ ਗੁਰਦਾਸਪੁਰ ਵੱਲੋਂ ਏ.ਐਸ.ਆਈ ਅਮਨਦੀਪ ਸਿੰਘ ਤੇ ਏ.ਐਸ.ਆਈ ਸੰਜੀਵ ਕੁਮਾਰ ਹਾਜ਼ਰ ਸਨ। ਐਡਵੋਕੇਟ....
ਵਿਸ਼ਵ ਕੱਪ ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰਦਾਸਪੁਰ ਦੇ ਖਿਡਾਰੀਆਂ ਮਾਰੀਆਂ ਮੱਲਾਂ-ਖਿਡਾਰੀਆਂ ਨੂੰ ਕੀਤਾ ਸਨਮਾਨਿਤ
ਗੁਰਦਾਸਪੁਰ, 14 ਨਵੰਬਰ 2024 : 24ਵੀਂ ਐਫ.ਐਸ.ਕੇ.ਐਸ. ਵਿਸ਼ਵ ਕੱਪ ਕਰਾਟੇ ਚੈਂਪੀਅਨਸ਼ਿਪ, ਵਿਸ਼ਵ ਫੁਨਾਕੋਸ਼ੀ ਸ਼ੋਟੋਕਨ ਕਰਾਟੇ ਸੰਗਠਨ ਦੁਆਰਾ, ਮਾਪੁਸਾ ਗੋਆ ਵਿੱਚ ਸਫਲਤਾਪੂਰਵਕ ਸਮਾਪਤ ਹੋਈ। ਗੁਰਦਾਸਪੁਰ ਜ਼ਿਲ੍ਹੇ ਦੇ ਅੱਠ ਨੌਜਵਾਨ ਐਥਲੀਟਾਂ ਨੇ ਇਸ ਚੈਂਪੀਅਨਸ਼ਿਪ ਵਿੱਚ ਸ਼ਾਮਲ ਹੋ ਕੇ ਆਪੋ-ਆਪਣੇ ਵਰਗਾਂ ਵਿੱਚ ਸੋਨ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਆਪਣੇ ਜਿਲ੍ਹੇ ਦਾ ਨਾਮ ਰੋਸ਼ਨ ਕੀਤਾ। ਤਮਗਾ ਜਿੱਤਣ ਵਾਲੀ ਟੀਮ ਵਿੱਚ ਜਤਿਨ ਕਲਸੀ, ਏਕਮਜੋਤ ਸਿੰਘ ਦੁੱਗਰੀ, ਏਕਮਜੋਤ ਸਿੰਘ ਚੋਹਾਨ, ਏਕਮਜੋਤ ਸਿੰਘ....
ਉਪ ਚੋਣਾਂ ਨਗਰ ਕੌਂਸਲ ਗੁਰਦਾਸਪੁਰ ਵਾਰਡ ਨੰਬਰ-16 ਦੀ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਜਾਰੀ
18 ਨਵੰਬਰ ਤੋਂ 25 ਨਵੰਬਰ 2024 ਤੱਕ ਦਾਅਵੇ ਜਾਂ ਇਤਰਾਜ਼, ਦਫਤਰ ਨਗਰ ਕੌਂਸਲ ਗੁਰਦਾਸਪੁਰ ਵਿਖੇ ਕੀਤੇ ਜਾ ਸਕਦੇ ਹਨ ਗੁਰਦਾਸਪੁਰ, 14 ਨਵੰਬਰ 2024 : ਸਬ ਡਵੀਜ਼ਨਲ ਮੈਜਿਸਟਰੇਟ ਗੁਰਦਾਸਪੁਰ-ਕਮ-ਚੋਣਕਾਰ ਰਜਿਸ਼ਟਰੇਸ਼ਨ ਅਫਸਰ, ਨਗਰ ਕੌਂਸਲ ਚੋਣਾਂ ਗੁਰਦਾਸਪੁਰ, ਸ੍ਰੀ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪ ਚੋਣਾਂ-2024 ਨਗਰ ਕੌਂਸਲ ਗੁਰਦਾਸਪੁਰ ਵਾਰਡ ਨੰਬਰ 16 ਦੀ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ ਅੱਜ ਕਰ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲ ਦੀਆਂ ਚੋਣਾਂ....
ਨਗਰ ਕੌਂਸਲ ਗੁਰਦਾਸਪੁਰ ਤੇ ਨਗਰ ਨਿਗਮ ਬਟਾਲਾ ਦੀ ਉੱਪ ਚੋਣ ਲਈ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ
ਨਗਰ ਕੌਂਸਲ ਗੁਰਦਾਸਪੁਰ ਦੀ ਵਾਰਡ ਨੰਬਰ 16 ਅਤੇ ਨਗਰ ਨਿਗਮ ਬਟਾਲਾ ਦੀ ਵਾਰਡ ਨੰਬਰ 24 ਦੀ ਉੱਪ ਚੋਣ ਹੋਵੇਗੀ ਗੁਰਦਾਸਪੁਰ, 14 ਨਵੰਬਰ 2024 : ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਮਿਤੀ 01 ਨਵੰਬਰ 2024 ਨੂੰ ਵੋਟਰਾਂ ਦੀ ਯੋਗਤਾ ਆਧਾਰ ਮਿਤੀ ਮੰਨਦੇ ਹੋਏ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਵੋਟਰ....
ਕਿਸਾਨਾਂ ਨੂੰ ਡੀ.ਏ.ਪੀ. ਖਾਦ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ ਸਰਗਰਮ
ਗੁਰਦਾਸਪੁਰ, 14 ਨਵੰਬਰ 2024 : ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਅਤੇ ਹੋਰ ਫ਼ਸਲਾਂ ਦੀ ਬਿਜਾਈ ਲਈ ਖਾਦਾਂ ਉਪਲਬੱਧ ਕਰਵਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਸਰਗਰਮੀ ਨਾਲ ਆਪਣੀ ਭੂਮਿਕਾ ਨਿਭਾਅ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਕਰਨ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਖਾਦ ਵਿਕਰੇਤਾਵਾਂ ਦੇ ਸਟਾਕ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨਾਂ ਨੇ ਦੱਸਿਆ ਕਿ ਸਾਰੇ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ 7 ਲੱਖ 15 ਹਜਾਰ 859 ਮੀਟਰਕ ਟਨ ਦੀ ਖਰੀਦ
ਕਿਸਾਨਾਂ ਨੂੰ 1564.03 ਕਰੋੜ ਰੁਪਏ ਦੀ ਕੀਤੀ ਅਦਾਇਗੀ ਬਟਾਲਾ, 14 ਨਵੰਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 13 ਨਵੰਬਰ ਤੱਕ 722541 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 715859 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 8 ਲੱਖ ਮੀਟਰਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ 1564.03 ਕਰੋੜ ਰੁਪਏ....
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਲਾਠੀਚਾਰਜ ਕਰਨਾ, ਅਤਿ ਨਿੰਦਣਯੋਗ- ਐਡਵੋਕੇਟ ਧਾਮੀ 
ਅੰਮ੍ਰਿਤਸਰ, 13 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੈਨੇਟ ਚੋਣਾਂ ਲਈ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਉੱਤੇ ਲਾਠੀਚਾਰਜ ਕਰਨ ਦੀ ਕਾਰਵਾਈ ਨੂੰ ਅਤਿ ਨਿੰਦਣਯੋਗ ਕਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਜਮਹੂਰੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਸੈਨੇਟ ਚੋਣਾਂ ਦੀ ਮੰਗ ਕਰਦਿਆਂ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਵਿਰੁੱਧ ਚੰਡੀਗੜ੍ਹ ਪੁਲਿਸ ਵੱਲੋਂ....
ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਵੱਖ ਵੱਖ ਧਰਮਾਂ ਦੇ ਆਗੂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ 
ਅੰਮ੍ਰਿਤਸਰ, 13 ਨਵੰਬਰ 2024 : ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਕਰਵਾਏ ਜਾ ਰਹੇ ਬੁਲੰਦਪੁਰ ਜਲੰਧਰ ਵਿਖੇ ਇੰਟਰਫੇਥ ਕੌਂਸਲ ਵਿੱਚ ਸ਼ਮੂਲੀਅਤ ਕਰਨ ਪਹੁੰਚੇ ਵੱਖ ਵੱਖ ਧਰਮਾਂ ਦੇ ਆਗੂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕਾਨਫਰੰਸ ਜਲੰਧਰ ਦੇ ਕਰਤਾਰਪੁਰ ਨਜ਼ਦੀਕ ਇੱਕ ਸਥਾਨ ਉੱਤੇ ਹੋ ਰਹੀ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ....
ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਧਾਰਮਿਕ ਸਜ਼ਾ ਛੇਤੀ ਲਗਾਏ ਜਾਣ ਦੀ ਕੀਤੀ ਬੇਨਤੀ
ਅੰਮ੍ਰਿਤਸਰ 13 ਨਵੰਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਇੱਕ ਬੇਨਤੀ ਪੱਤਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਇਸ ‘ਚ ਉਹਨਾਂ ਨੂੰ ਧਾਰਮਿਕ ਸਜ਼ਾ ਸੱਜਣ ਤੋਂ ਛੇਤੀ ਲਗਾਏ ਜਾਣ ਦੀ ਬੇਨਤੀ ਕੀਤੀ ਹੈ। ਉਹਨਾਂ ਨੇ ਕਿਹਾ ਕਿ ਢਾਈ ਮਹੀਨਿਆਂ ਤੋਂ ਉਹਨਾਂ ਵੱਲੋਂ ਕਿਸੇ ਵੀ ਸਮਾਜਿਕ ਜਾਂ ਧਾਰਮਿਕ ਪ੍ਰੋਗਰਾਮ ਦੇ ‘ਚ ਆਪਣਾ ਯੋਗਦਾਨ....