ਮਾਝਾ

ਸਰਕਾਰ ਪੰਜਾਬ ਦਾ ਚੌਮੁਖੀ ਵਿਕਾਸ ਕਰਨ ਲਈ ਕੰਮ ਕਰ ਰਹੀ ਹੈ ਅਤੇ ਪਿੰਡ ਇਸ ਦੀ ਬੁਨਿਆਦ ਹਨ : ਕੈਬਨਿਟ ਮੰਤਰੀ ਧਾਲੀਵਾਲ
ਧਾਲੀਵਾਲ ਵੱਲੋਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਅੰਮ੍ਰਿਤਸਰ 13 ਨਵੰਬਰ 2024 : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡਾਂ ਵਿੱਚ ਵਿਕਾਸ ਕੰਮਾਂ ਨੂੰ ਕਰਵਾਉਣ ਲਈ ਪੰਚਾਇਤ ਵਿਭਾਗ ਦੇ ਅਧਿਕਾਰੀਆਂ, ਜਿਨਾਂ ਵਿੱਚ ਡੀਡੀਪੀਓ, ਬੀਡੀਪੀਓ ਅਤੇ ਐਕਸੀਅਨ ਪੰਚਾਇਤੀ ਰਾਜ ਸ਼ਾਮਿਲ ਸਨ, ਨਾਲ ਮੀਟਿੰਗ ਕਰਦੇ ਕਿਹਾ ਕਿ ਪਿੰਡਾਂ ਵਿੱਚ ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਦਾ ਕੰਮਾਂ ਨੂੰ ਲੈ ਕੇ ਬਹੁਤ ਉਤਸ਼ਾਹ ਹੈ ਅਤੇ ਤੁਹਾਡੇ ਕਰਮਚਾਰੀ ਪੰਚਾਇਤਾਂ ਨਾਲ ਸਲਾਹ ਮਸ਼ਵਰਾ ਕਰਕੇ ਪਿੰਡਾਂ ਦਾ ਕੰਮ....
ਚੰਡੀਗੜ੍ਹ ਅੰਦਰ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਲਈ ਜਗ੍ਹਾ ਦੇਣੀ ਪੰਜਾਬ ਦੇ ਹੱਕਾਂ ’ਤੇ ਡਾਕਾ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਪੱਖੀ ਧਿਰਾਂ ਨੂੰ ਇਸ ਦਾ ਕਰੜਾ ਵਿਰੋਧ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 13 ਨਵੰਬਰ 2024 : ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਲਈ ਵੱਖਰੇ ਤੌਰ ’ਤੇ ਜ਼ਮੀਨ ਦੇਣ ਦੇ ਫੈਸਲੇ ਨੂੰ ਪੰਜਾਬ ਦੇ ਹੱਕਾਂ ਉੱਪਰ ਸਿੱਧੇ ਤੌਰ ’ਤੇ ਡਾਕਾ ਕਰਾਰ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਪਹੁੰਚ ਪੰਜਾਬ ਅਤੇ ਪੰਜਾਬੀਆਂ ਦਾ ਸਿੱਧੇ ਤੌਰ ’ਤੇ ਨਿਰਾਦਰ ਹੈ। ਉਨ੍ਹਾਂ ਕਿਹਾ....
ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਭਲਕੇ 14 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ
ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਵੰਡੇ ਅੰਮ੍ਰਿਤਸਰ, 13 ਨਵੰਬਰ 2024 : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ....
ਸਾਕਸ਼ੀ ਸਾਹਨੀ ਵਲੋਂ ਵਿਰਾਸਤੀ ਗਲੀ ਦੀ ਸਾਂਭ ਸੰਭਾਲ ਵੱਲ ਤਵੱਜੋਂ ਦੇਣ ‘ਤੇ ਜ਼ੋਰ
ਅੰਮ੍ਰਿਤਸਰ 13 ਨਵੰਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਕਾਰਪੋਰੇਸ਼ਨ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਬਾਰੇ ਮੀਟਿੰਗ ਕਰਦੇ ਵਿਰਾਸਤੀ ਗਲੀ ਜੋ ਕਿ ਸ੍ਰੀ ਦਰਬਾਰ ਸਾਹਿਬ ਨੂੰ ਜਾਂਦਾ ਰਸਤਾ ਹੈ, ਦੀ ਸਾਂਭ ਸੰਭਾਲ ਅਤੇ ਸਾਫ ਸਫਾਈ ਨੂੰ ਲੈ ਕੇ ਵਿਸਥਾਰਿਤ ਚਰਚਾ ਕੀਤੀ। ਉਨਾਂ ਗਲੀ ਦੀ ਸਾਂਭ ਸੰਭਾਲ ਲਈ ਚੱਲ ਰਹੇ ਕੰਮ ਵਿੱਚ ਤੇਜੀ ਲਿਆਉਣ ਦੀ ਹਦਾਇਤ ਕੀਤੀ ਤਾਂ ਜੋ ਯਾਤਰੂਆਂ ਨੂੰ ਕਿਸੇ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਇਸ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ....
ਆਰਮੀ ਪਬਲਿਕ ਸਕੂਲ ਮਾਮੂਨ ਦੇ ਵਿਦਿਆਰਥੀ ਪਹੁੰਚੇ ਡਿਪਟੀ ਕਮਿਸਨਰ ਪਠਾਨਕੋਟ ਦੇ ਦਫਤਰ
ਪ੍ਰਤੀਦਿਨ ਦੀ ਦਿਨ ਚਰਿਆ ਅਤੇ ਕਾਰਜ ਪ੍ਰਣਾਲੀ ਦੀ ਦਿੱਤੀ ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ ਪਠਾਨਕੋਟ, 12 ਨਵੰਬਰ 2024 : ਅੱਜ ਜਿਲ੍ਹਾ ਪਠਾਨਕੋਟ ਦੇ ਆਰਮੀ ਪਬਲਿਕ ਸਕੂਲ ਮਾਮੂਨ ਦੇ ਵਿਦਿਆਰਥੀ ਦਫਤਰ ਡਿਪਟੀ ਕਮਿਸਨਰ ਪਠਾਨਕੋਟ ਵਿਖੇ ਪਹੁੰਚੇ ਅਤੇ ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਆਦਿੱਤਿਆ ਉੱਪਲ ਨੂੰ ਮਿਲੇ। ਜਿਕਰਯੋਗ ਹੈ ਕਿ ਜਿਸ ਸਮੇਂ ਵਿਦਿਆਰਥੀ ਦਫਤਰ ਡਿਪਟੀ ਕਮਿਸਨਰ ਪਠਾਨਕੋਟ ਵਿਖੇ ਪਹੁੰਚੇ ਤਾਂ ਡਿਪਟੀ ਕਮਿਸਨਰ ਪਠਾਨਕੋਟ ਵੱਖ ਵੱਖ ਵਿਭਾਗਾਂ ਦੀਆਂ ਰੀਵਿਓ ਅਤੇ ਮਹੀਨਾਵਾਰ ਮੀਟਿੰਗ ਕਰ ਰਹੇ....
ਨਗਰ ਨਿਗਮ ਪਠਾਨਕੋਟ ਦੀਆਂ ਵੱਖ ਵੱਖ ਯੂਨੀਅਨਾਂ ਨਾਲ ਨਗਰ ਨਿਗਮ ਕਮਿਸਨਰ-ਕਮ-ਡਿਪਟੀ ਕਮਿਸਨਰ ਪਠਾਨਕੋਟ ਨੇ ਕੀਤੀ ਵਿਸੇਸ ਮੀਟਿੰਗ 
ਸਹਿਰ ਨੂੰ ਸਾਫ ਸੁਥਰਾ ਰੱਖਣ ਦੇ ਲਈ ਸਹਿਰ ਅੰਦਰ ਚੰਗੀ ਤਰ੍ਹਾਂ ਨਾਲ ਬਣਾਈ ਰੱਖੀ ਜਾਵੈ ਸਫਾਈ ਵਿਵਸਥਾ ਯੂਨੀਅਨਾਂ ਦੀ ਮੰਗਾਂ ਜਲਦੀ ਹੀ ਪੂਰੀਆਂ ਕਰਨ ਦਾ ਡਿਪਟੀ ਕਮਿਸਨਰ ਨੇ ਦਿੱਤਾ ਭਰੋਸਾ ਨਗਰ ਨਿਗਮ ਪਠਾਨਕੋਟ ਵਿਖੇ ਜਲਦੀ ਸਥਾਪਿਤ ਕੀਤਾ ਜਾਵੇਗਾ ਹੇਲਪ ਡੈਸਕ-ਕਮਿਸਨਰ ਨਗਰ ਨਿਗਮ ਪਠਾਨਕੋਟ, 13 ਨਵੰਬਰ 2024 : ਅੱਜ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ-ਕਮ-ਕਮਿਸਨਰ ਨਗਰ ਨਿਗਮ ਪਠਾਨਕੋਟ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਨਗਰ ਨਿਗਮ ਪਠਾਨਕੋਟ ਦੀਆਂ ਵੱਖ....
ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਿਲਣ ਵਾਲੀਆਂ ਕਾਨੂੰਨੀ ਸੇਵਾਵਾਂ ਅਤੇ ਸੜਕ ਸੁਰੱਖਿਆ ਬਾਰੇ ਲੱਗਾ ਸੈਮੀਨਾਰ
ਗੁਰਦਾਸਪੁਰ, 13 ਨਵੰਬਰ 2024 : ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸੈਕਟਰੀ ਸੀ.ਜੇ.ਐੱਮ. ਸ਼੍ਰੀਮਤੀ ਰਮਨੀਤ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਟ੍ਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਕੂਲ ਆਫ ਐਮੀਨੈਂਸ ਵਿੱਚ ਸੈਮੀਨਾਰ ਲਗਾਇਆ ਗਿਆ।ਇਸ ਮੌਕੇ ਐਡਵੋਕੇਟ ਕੇਵਲ ਸਿੰਘ ਸੈਣੀ ਅਤੇ ਟ੍ਰੈਫਿਕ ਐਜੂਕੇਸ਼ਨ ਸੈਲ ਗੁਰਦਾਸਪੁਰ ਵੱਲੋਂ ਏਐਸਆਈ,ਅਮਨਦੀਪ ਸਿੰਘ, ਏਐਸਆਈ, ਸੰਜੀਵ ਕੁਮਾਰ ਆਦਿ ਹਾਜ਼ਰ ਸਨ। ਇਸ ਮੌਕੇ ਗੱਲ਼ ਕਰਦਿਆਂ ਐਡਵੋਕੇਟ ਕੇਵਲ ਸਿੰਘ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਆਮਦ 7 ਲੱਖ ਮੀਟਰਕ ਟਨ ਤੋਂ ਟੱਪੀ -ਕਿਸਾਨਾਂ ਨੂੰ 1545.15 ਕਰੋੜ ਰੁਪਏ ਦੀ ਕੀਤੀ ਅਦਾਇਗੀ
ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਪੈਲੀ ਵਿੱਚ ਵਾਹ ਕੇ ਕਣਕ ਦੀ ਬੀਜਾਈ ਕਰਨ ਦੀ ਅਪੀਲ ਗੁਰਦਾਸਪੁਰ, 13 ਨਵੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ,ਖਰੀਦ ਤੇ ਚੁਕਾਈ ਨਿਰਵਿਘਨ ਜਾਰੀ ਹੈ। ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 12 ਨਵੰਬਰ ਤੱਕ 702409 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 694779 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ....
ਅੰਤਰਰਾਸ਼ਟਰੀ ਬਾਲੜੀ ਦਿਵਸ ਅਤੇ ਚਿਲਡਰਨ ਡੇਅ ਮਨਾਇਆ -11 ਨਵ-ਜਨਮੀਆਂ ਬੱਚੀਆਂ ਨੂੰ ਕੀਤਾ ਗਿਆ ਸਨਮਾਨਤ
ਗੁਰਦਾਸਪੁਰ, 13 ਨਵੰਬਰ 2024 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ,ਪੰਜਾਬ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜਿਲ੍ਹਾ ਗੁਰਦਾਸਪੁਰ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਕੀਮ ਤਹਿਤ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ਼੍ਰੀ ਉਮਾ ਸ਼ੰਕਰ ਗੁਪਤਾ, ਦੀ ਅਗਵਾਈ ਵਿੱਚ ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਜਸਮੀਤ ਕੌਰ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਬਾਬੋਵਾਲ ਵਿਖੇ 13 ਨਵੰਬਰ ਨੂੰ ਅੰਤਰਰਾਸ਼ਟਰੀ ਬਾਲੜੀ ਦਿਵਸ ਅਤੇ ਚਿਲਡਰਨ ਡੇਅ ਮਨਾਇਆ ਗਿਆ। ਇਸ ਮੌਕੇ 11 ਨਵ-ਜਨਮੀਆਂ....
ਡੀਏਪੀ ਦੀਆਂ ਬਦਲਵੀਆਂ ਖਾਦਾਂ ਤੋਂ ਵੀ ਮਿਲਦੇ ਹਨ ਫਸਲਾਂ ਲਈ ਬਹੁਤ ਜ਼ਰੂਰੀ ਤੱਤ-ਮੁੱਖ ਖੇਤੀਬਾੜੀ ਅਫਸਰ
ਗੁਰਦਾਸਪੁਰ, 13 ਨਵੰਬਰ 2024 : ਮੁੱਖ ਖੇਤੀਬਾੜੀ ਅਫਸਰ, ਡਾ. ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲੇ ਵਿੱਚ ਕਣਕ ਦੀ ਬਿਜਾਈ ਜੋਰਾਂ ‘ਤੇ ਹੈ ਅਤੇ ਮੌਸਮ ਵੀ ਕਣਕ ਦੀ ਬਿਜਾਈ ਲਈ ਢੁੱਕਵਾਂ ਹੈ। ਇਸ ਲਈ ਕਿਸਾਨ ਵੀਰ ਕਣਕ ਦੀ ਬਿਜਾਈ ਵਿੱਚ ਡੀ. ਏ. ਪੀ. ਦੀਆਂ ਬਦਲਵੀਆਂ ਖਾਦਾਂ ਜਿਵੇਂ ਕਿ ਸਿੰਗਲ ਸੁਪਰ ਫਾਸਫੇਟ, ਟਰੀਪਲ ਸੁਪਰ ਫਾਸਫੇਟ, ਐਨ.ਪੀ.ਕੇ ਦੀ ਵਰਤੋਂ ਕਰਕੇ ਕਣਕ ਦੀ ਸਮੇਂ ਸਿਰ ਬਿਜਾਈ ਕਰਨ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਡੀ. ਏ. ਪੀ. ਦੀਆਂ ਬਦਲਵੀਆਂ ਖਾਦਾਂ ਵਿੱਚ ਫਾਸਫੋਰਸ ਦੇ ਨਾਲ-ਨਾਲ....
ਸਿੱਖ ਹੈਰੀਟੇਜ ਮਾਡਲ ਹਾਈ ਸਕੂਲ, ਹਰਚੋਵਾਲ ਵਿਖੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਵਿਰੁੱਧ ਕੀਤਾ ਜਾਗਰੂਕ
ਸ਼੍ਰੀ ਹਰਗੋਬਿੰਦਪੁਰ ਸਾਹਿਬ, 13 ਨਵੰਬਰ 2024 : ਐਸਐਸਪੀ, ਸ਼੍ਰੀ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੇਠ ਬਟਾਲਾ ਪੁਲਿਸ ਵਲੋਂ ਵਿਦਿਆਰਥੀਆਂ ਨੂੰ ਸਮਾਜਿਕ ਬੁਰਾਈਆਂ ਵਿਰੁੱਧ ਵੱਖ-ਵੱਖ ਪੱਧਰ ’ਤੇ ਜਾਗਰੂਕਤਾ ਸੈਮੀਨਾਰ ਲਗਾਏ ਜਾ ਰਹੇ ਹਨ , ਜਿਸ ਦੇ ਚਲਦਿਆਂ ਪੁਲਿਸ ਦੇ ਸ਼ਕਤੀ ਹੈਲਪਡੈਸਕ ਨੇ ਸਿੱਖ ਹੈਰੀਟੇਜ ਮਾਡਲ ਹਾਈ ਸਕੂਲ, ਹਰਚੋਵਾਲ ਵਿਖੇ ਵਿਦਿਆਰਥੀਆਂ ਨੂੰ ਘਰੇਲੂ ਹਿੰਸਾ, ਚੰਗੇ ਅਤੇ ਮਾੜੇ ਸਪਰਸ਼ ਦੀ ਪਹਿਚਾਣ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਹੈਲਪਲਾਈਨ 112 ਨੰਬਰ ਦੀ ਵਰਤੋਂ....
ਅਜਨਾਲਾ 'ਚ ਸਕੂਟਰੀ ਦਰੱਖਤ ਵਿਚ ਵੱਜਣ ਕਾਰਨ ਦੋ ਨੌਜਵਾਨਾਂ ਦੀ ਮੌਤ
ਅਜਨਾਲਾ, 12 ਨਵੰਬਰ 2024 : ਅਜਨਾਲਾ ਦੇ ਪਿੰਡ ਲਸ਼ਕਰੀ ਨੰਗਲ ਦੇ ਦੋ ਨੌਜਵਾਨਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਜਾਣਕਾਰੀ ਅਨੁਸਾਰ ਸਮਰੱਥ (17) ਪੁੱਤਰ ਰਸ਼ਪਾਲ ਸਿੰਘ ਅਤੇ ਲਵਪ੍ਰੀਤ ਸਿੰਘ (19) ਪੁੱਤਰ ਹਰਵਿੰਦਰ ਸਿੰਘ ਜੋ ਕਿ ਨੇੜਲੇ ਕਸਬਾ ਫਤਿਹਗੜ ਚੂੜੀਆਂ ਤੋਂ ਜਿੰਮ ਲਗਾ ਕੇ ਵਾਪਸ ਆਪਣੇ ਪਿੰਡ ਲਸ਼ਕਰੀ ਨੰਗਲ ਨੂੰ ਆ ਰਹੇ ਸਨ ਕਿ ਪਿੰਡ ਹਰਦੋਪੁਤਲੀ ਨੇੜੇ ਪਹੁੰਚਣ 'ਤੇ ਇਨ੍ਹਾਂ ਦੀ ਸਕੂਟਰੀ ਦਰੱਖਤ ਵਿਚ ਵੱਜਣ ਕਾਰਨ ਉਕਤ ਦੋਵੇਂ ਨੌਜਵਾਨ ਗੰਭੀਰ ਰੂਪ ਚੋਂ ਜ਼ਖਮੀ ਹੋ ਗਏ....
ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਪੰਜਾਬ ਦੀਆਂ ਧੀਆਂ ਨੂੰ ਮਿਲੇਗੀ ਸਰਕਾਰੀ ਨੌਕਰੀ 
ਹਰ ਖੇਤਰ ਵਿੱਚ ਲੜਕੀਆਂ ਲੜਕਿਆਂ ਨਾਲੋਂ ਅੱਗੇ ਜਾ ਰਹੀਆਂ ਹਨ : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੰਮ੍ਰਿਤਸਰ, 12 ਨਵੰਬਰ 2024 : ਪੰਜਾਬ ਸਰਕਾਰ ਲੜਕੀਆਂ ਲਈ ਬਰਾਬਰੀ ਦੇ ਮੌਕੇ ਪੈਦਾ ਕਰਨ ਲਈ ਅਨੇਕਾਂ ਉਪਰਾਲੇ ਕਰ ਰਹੀ ਹੈ ਅਤੇ ਇਨਾਂ ਉਪਰਾਲਿਆਂ ਤੇ ਤਹਿਤ ਹੀ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਅਧੀਨ ਸਰਕਾਰੀ ਨੌਕਰੀਆਂ ਦੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਲੜਕੀਆਂ ਨੂੰ ਮੁਫ਼ਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ....
ਜ਼ਿਲ੍ਹਾ ਮੈਜਿਸਟਰੇਟ ਵਲੋਂ ਮੈਰਿਜ ਪੈਲੇਸਾਂ ਵਿੱਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਦੇ ਹੁਕਮ ਜਾਰੀ
ਬਟਾਲਾ, 12 ਨਵੰਬਰ 2024 : ਸ੍ਰੀ ਸੁਰਿੰਦਰ ਸਿੰਘ, ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁਰਦਾਸਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਜਨਤਕ ਥਾਵਾਂ ’ਤੇ ਹਥਿਆਰਾਂ ਨੂੰ ਲਿਜਾਣ, ਪ੍ਰਦਰਸ਼ਨ ਕਰਨ, ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਅਤੇ ਮੈਰਿਜ ਪੈਲੇਸਾਂ ਵਿੱਚ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਹਥਿਆਰਾਂ ਦੇ ਜਨਤਕ....
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 12 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਪ੍ਰਗਟ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ....