ਮਾਝਾ

ਐਸ.ਡੀ.ਐਮ ਫ਼ਤਿਹਗੜ੍ਹ ਚੂੜੀਆਂ ਵੀਰਪਾਲ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਮੀਨਾਰ ਫ਼ਤਿਹਗੜ੍ਹ ਚੂੜੀਆਂ, 13 ਮਾਰਚ 2025 : ਡੀ.ਡੀ.ਆਈ ਸਕੂਲ ਪਿੰਡੀ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਇਕ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਬਲਾਕ ਡੇਰਾ ਬਾਬਾ ਨਾਨਕ ਅਤੇ ਫ਼ਤਿਹਗੜ੍ਹ ਚੂੜੀਆਂ ਦੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲਾਂ, ਮੈਨੇਜਮੈਂਟ ਅਤੇ ਡਰਾਈਵਰਾਂ ਨੇ ਆਪਣੀ ਹਾਜ਼ਰੀ ਯਕੀਨੀ ਬਣਾਈ। ਇਸ ਮੌਕੇ ਐਸ.ਡੀ.ਐਮ ਫ਼ਤਿਹਗੜ੍ਹ ਚੂੜੀਆਂ ਵੀਰਪਾਲ ਕੌਰ ਮੁੱਖ ਮਹਿਮਾਨ ਵਜੋਂ ਪਹੁੰਚੇ, ਜਿੰਨ੍ਹਾਂ ਦਾ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਇੰਦਰਜੀਤ ਸਿੰਘ ਭਾਟੀਆ....
ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਵਿਖੇ ਹੋਈ ਅੱਗ ਸੁਰੱਖਿਆ ਮੋਕ ਡਰਿਲ
ਬਟਾਲਾ, 13 ਮਾਰਚ 2025 : ਸਥਾਨਕ ਫਾਇਰ ਐਂਡ ਐਮਰਜੈਂਸੀ ਸਰਵਿਸ ਬਟਾਲਾ ਵੱਲੋਂ ਅੱਜ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਵਿਖੇ ਮੌਕ ਡਰਿੱਲ ਕਰਕੇ ਡਾਕਟਰਾਂ, ਸਟਾਫ ਅਤੇ ਮਰੀਜਾਂ ਨੂੰ ਅੱਗ ਉੱਪਰ ਕਾਬੂ ਪਾਉਣ ਅਤੇ ਮੌਕ ਡਰਿਲ ਕਰਵਾਈ ਗਈ। ਇਸ ਮੋਕ ਡਰਿਲ ਵਿਚ ਸਟੇਸ਼ਨ ਇੰਚਾਰਜ ਨੀਰਜ ਸ਼ਰਮਾਂ ਦੀ ਅਗਵਾਈ ਵਿਚ ਫਾਇਰ ਅਫ਼ਸਰ ਰਾਜੇਸ਼ ਸ਼ਰਮਾਂ, ਪੋਸਟ ਵਾਰਡਨ ਹਰਬਖਸ਼ ਸਿੰਘ, ਫਾਇਰ ਫਾਈਟਰਾਂ ਦੇ ਨਾਲ ਐਸਐਮਓ ਮਨਜਿੰਦਰਜੀਤ ਸਿੰਘ, ਡਾ. ਪੁਨੀਤ ਕਸ਼ਅਪ, ਡਾ. ਪ੍ਰਜੀਤ ਕੌਰ, ਨਰਸ ਸਿਸਟਰ ਕੰਵਲਜੀਤ ਕੌਰ ਤੇ ਪ੍ਰਮਜੀਤ ਕੌਰ ਤੇ....
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ
ਬਟਾਲਾ, 13 ਮਾਰਚ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਭਲਾਈ ਸਕੀਮਾਂ ਦੀ ਜਾਣਕਾਰੀ ਦੇਣ ਦੇ ਨਾਲ ਉਨਾਂ ਦਾ ਲਾਭ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਨਵ ਨਿਯੁਕਤ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਮਾਣਿਕ ਮਹਿਤਾ ਅਤੇ ਪਾਰਟੀ ਦੇ ਆਗੂਆਂ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਨ੍ਹਾਂ ਵਲੋਂ ਲੋਕਾਂ....
ਬੀਐਸਐਫ ਨੇ ਦੋ ਪਿਸਤੌਲ, 3.319 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
ਅੰਮ੍ਰਿਤਸਰ, 12 ਮਾਰਚ 2025 : ਸੀਮਾ ਸੁਰੱਖਿਆ ਬਲ ਨੇ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਸਮੇਤ ਦੋ ਪਿਸਤੌਲ ਬਰਾਮਦ ਕੀਤੇ ਹਨ। ਇਹ ਬਰਾਮਦਗੀ ਫੋਰਸ ਦੇ ਖੂਫੀਆ ਵਿੰਗ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਧਾਰ 'ਤੇ ਕੀਤੀ ਗਈ ਸੀ। ਦਰਅਸਲ, ਫੋਰਸ ਦੇ ਜਵਾਨਾਂ ਨੇ ਅੰਮ੍ਰਿਤਸਰ ਦੇ ਪਿੰਡ ਹਰਦੋ ਰਤਨ ਦੇ ਨਾਲ ਲੱਗਦੇ ਖੇਤਾਂ ਵਿਚ ਤਲਾਸ਼ੀ ਮੁਹਿੰਮ ਚਲਾਈ ਸੀ। ਇਸ ਦੌਰਾਨ ਛੇ ਪੈਕੇਟ ਬਰਾਮਦ ਕੀਤੇ ਗਏ, ਜਿਨ੍ਹਾਂ ਵਿਚ 3.319 ਕਿਲੋਗ੍ਰਾਮ ਹੈਰੋਇਨ ਸੀ। ਇਸ ਦੇ ਨਾਲ ਹੀ ਦੋ 30 ਬੋਰ ਪਿਸਤੌਲ, ਇਕ ਈਅਰਫੋਨ ਅਤੇ ਦੋ....
ਪੋਸ਼ਟਿਕ ਖੁਰਾਕ ਅਤੇ ਫ਼ੂਡ ਫੋਰਟੀ-ਫਿਕੇਸ਼ਨ ਸੰਬੰਧੀ ਲਗਾਇਆ ਗਿਆ ਦੋ ਰੋਜ਼ਾ ਸੈਮੀਨਾਰ 
ਤੰਦਰੁਸਤ ਸਿਹਤ ਲਈ ਵਰਤੋਂ ਪਲੱਸ ਐੱਫ ਖਾਣ-ਪੀਣ ਵਾਲੀਆ ਵਸਤੂਆਂ-ਜ਼ਿਲ੍ਹਾ ਸਿਹਤ ਅਫਸਰ ਤਰਨ ਤਾਰਨ, 12 ਮਾਰਚ 2025 : ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਸਿਹਤ ਅਫਸਰ ਡਾ. ਸੁਖਬੀਰ ਕੌਰ ਦੀ ਅਗਵਾਈ ਹੇਠ ਮੰਗਲਵਾਰ ਅਤੇ ਬੁਧਵਾਰ ਨੂੰ ਤਰਨ ਤਾਰਨ ਸ਼ਹਿਰ ਅਤੇ ਸਰਕਰੀ ਸੀਨੀਅਰ ਸੈਕੰਡਰੀ ਸਕੂਲ, ਅਲੀਦੀਨਪੁਰ ਵਿਖੇ ਅਤੇ ਪੋਸ਼ਟਿਕ ਖੁਰਾਕ ਅਤੇ ਫੂਡ ਫੋਰਟੀ-ਫੀਕੇਸ਼ਨ ਬਾਰੇ ਦੋ ਰੋਜ਼ਾ ਵਿਸ਼ੇਸ਼ ਸੈਮੀਨਾਰ ਕਰਵਾਏ ਗਏ।ਇਨਾ ਸੈਮੀਨਾਰਾਂ ਵਿਚ ਖਪਤਕਾਰ....
ਯੁਵਕ ਸੇਵਾਵਾਂ ਵਿਭਾਗ ਨੇ ਲਗਾਈ ਸਿਖਲਾਈ ਵਰਕਸ਼ਾਪ, 40 ਯੂਥ ਕਲੱਬਾਂ ਦੇ ਅਹੁਦੇਦਾਰਾਂ ਤੇ ਮੈਂਬਰ ਹੋਏ ਸ਼ਾਮਿਲ
ਖੂਨਦਾਨ ਕੈਂਪ ਦੌਰਾਨ 30 ਯੂਨਿਟ ਖੂਨ ਕੀਤਾ ਇਕੱਤਰ ਯੂਥ ਕਲੱਬਾਂ ਦੀ ਕਾਰਜ-ਕੁਸ਼ਲਤਾ ਸੁਧਾਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ ਇਹ ਵਰਕਸ਼ਾਪ -ਪ੍ਰੀਤ ਕੋਹਲੀ ਤਰਨਤਾਰਨ 12 ਮਾਰਚ 2025 : ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਹੁਕਮਾਂ ਅਨੁਸਾਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਤਰਨਤਾਰਨ ਪ੍ਰੀਤ ਕੋਹਲੀ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ਦੀ 2 ਰੋਜ਼ਾ ਸਿਖਲਾਈ ਵਰਕਸ਼ਾਪ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿੱਖੇ ਲਗਾਈ ਗਈ। ਇਸ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਵਿਚ ਜੰਗਲਾਤ ਵਿਭਾਗ, ਪੰਚਾਇਤ....
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਵੱਲੋਂ ਫਿਜੀਓਥਰੈਪੀ ਕੇਂਦਰ ਅਤੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ
ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸ਼ੁਰੂ ਹੋਣ ਵਾਲੇ ਫਿਜੀਓਥਰੈਪੀ ਕੇਂਦਰ ਵਿੱਚ ਆਧੁਨਿਕ ਮਸ਼ੀਨਾਂ ਨਾਲ ਕੀਤਾ ਜਾਵੇਗਾ ਇਲਾਜ -ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਤਰਨ ਤਾਰਨ, 12 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਵੱਲੋਂ ਬੁੱਧਵਾਰ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਨਵੇਂ ਤਿਆਰ ਕੀਤੇ ਗਏ ਫਿਜੀਓਥਰੈਪੀ ਕੇਂਦਰ ਦਾ ਦੌਰਾ ਕੀਤਾ। ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਕਰਨਵੀਰ ਸਿੰਘ, ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੀ ਮੌਜੂਦ ਰਹੇ। ਫਿਜੀਓਥਰੈਪੀ ਕੇਂਦਰ ਦੀ ਫੇਰੀ....
ਹਲਕੇ ਦਾ ਚਹੁਪੱਖੀ ਵਿਕਾਸ ਹੀ ਮੇਰੀ ਪਹਿਲੀ ਤਰਜੀਹ ਹੈ-ਵਿਧਾਇਕ ਸ਼ੈਰੀ ਕਲਸੀ
ਕਿਹਾ-ਲੋਕਾਂ ਤੱਕ ਪਹੁੰਚ ਕਰਕੇ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ ਬਟਾਲਾ, 12 ਮਾਰਚ 2025 : ਬਟਾਲਾ ਹਲਕੇ ਅਤੇ ਖਾਸਕਰਕੇ ਸ਼ਹਿਰ ਬਟਾਲਾ ਦਾ ਚਹੁਪੱਖੀ ਵਿਕਾਸ ਮੇਰੀ ਪਹਿਲੀ ਤਰਜ਼ੀਹ ਹੈ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੂਰ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਲੋਕ ਮਿਲਣੀ ਦੌਰਾਨ ਕੀਤਾ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ....
ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੀ ਭਲਾਈ ਲਈ ਕੀਤੇ ਗਏ ਵੱਡੇ ਉਪਰਾਲੇ-ਚੇਅਰਮੈਨ ਬਲਬੀਰ ਸਿੰਘ ਪਨੂੰ
ਚੇਅਰਮੈਨ ਬਲਬੀਰ ਸਿੰਘ ਪਨੂੰ ਦੀ ਅਗਵਾਈ ਹੇਠ ਰਵਾਇਤੀ ਪਾਰਟੀ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ ਫਤਿਹਗੜ੍ਹ ਚੂੜੀਆਂ, 12 ਮਾਰਚ 2025 : ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਅਗਵਾਈ ਹੇਠ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਉਮਰਵਾਲ ਤੋਂ ਦਲਜਿੰਦਰ ਸਿੰਘ ਰਵਾਇਤੀ ਪਾਰਟੀ ਅਕਾਲੀ ਦਲ ਨੂੰ ਛੱਡ ਆਪਣੀ ਪੂਰੀ ਟੀਮ ਨਾਲ ਮੁੜ ਆਮ ਆਦਮੀ ਪਾਰਟੀ ਸ਼ਾਮਿਲ ਹੋਏ। ਇਸ ਮੌਕੇ ਰਣਜੀਤ ਸਿੰਘ, ਗੁਲਾਬ ਸਿੰਘ, ਸੁਰਜੀਤ ਸਿੰਘ ਤੇ ਸੁਖਵਿੰਦਰ ਸਿੰਘ ਸ਼ਾਮਲ ਸਨ। ਇਸ ਮੌਕੇ ਆਪ ਪਾਰਟੀ ਵਿੱਚ ਸ਼ਾਮਲ ਹੋਣ....
ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ, ਲਾਲ ਚੰਦ ਕਟਾਰੂਚੱਕ ਨਾਲ ਕੀਤੀ ਮੁਲਾਕਾਤ-ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਕੀਤੀ ਵਿਚਾਰ ਚਰਚਾ
ਬਟਾਲਾ, 12 ਮਾਰਚ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕਰਕੇ ਆਗਾਮੀ ਕਣਕ ਦੀ ਖਰੀਦ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਖ਼ੁਰਾਕ, ਸਿਵਲ ਸਪਲਾਈ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਵਿਸਥਾਰ ਵਿੱਚ ਗੱਲਬਾਤ ਕੀਤੀ। ਇਸ ਮੌਕੇ ਗੱਲ ਕਰਦਿਆਂ ਕੈਬਨਿਟ....
ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕਲੂ ਬ੍ਰਾਂਚ ਨੰਬਰ 5 ਬਟਾਲਾ ਵਿਖੇ ਜਾਗਰੂਕਤਾ ਸੈਮੀਨਾਰ
ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰਕੂ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਕੀਤਾ ਜਾਗਰੂਕ ਬਟਾਲਾ, 11 ਮਾਰਚ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਮਾਰਟ ਸਕਲੂ ਬ੍ਰਾਂਚ ਨੰਬਰ 5 ਬਟਾਲਾ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਵਾਤਾਵਰਣ ਦੀ ਸੰਭਾਲ, ਨਸ਼ਿਆਂ ਦੇ ਦੁਰਪ੍ਰਭਾਵਾਂ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ....
ਸੜਕ ਦੁਰਘਟਨਾਵਾਂ ਦੇ ਜਖਮੀਆਂ ਲਈ ਹਰ ਤਹਿਸੀਲ ਵਿੱਚ ਬਣਾਇਆ ਜਾਵੇ ਇੱਕ ਇੱਕ ਟਰੋਮਾ ਸੈਂਟਰ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 11 ਮਾਰਚ 2025 : ਸੜਕ ਸੁਰੱਖਿਆ ਸਬੰਧੀ ਕੀਤੀ ਗਈ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਜਿਲੇ ਦੀਆਂ ਸਾਰੀਆਂ ਤਹਿਸੀਲਾਂ ਵਿੱਚ ਸੜਕ ਦੁਰਘਟਨਾਵਾਂ ਦੇ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹੂਲਤ ਦੇਣ ਲਈ ਇੱਕ ਇੱਕ ਟਰੋਮਾ ਸੈਂਟਰ ਬਣਾਉਣ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਸਬੰਧਤ ਐਸਡੀਐਮ ਅਤੇ ਸਿਵਲ ਸਰਜਨ ਮਿਲ ਕੇ ਉਸ ਇਲਾਕੇ ਦੇ ਹਸਪਤਾਲ ਨੂੰ ਟਰੋਮਾ ਸੈਂਟਰ ਵਜੋਂ ਵਿਕਸਿਤ ਕਰਨ ਜਿੱਥੇ ਕਿ ਸੜਕ ਦੁਰਘਟਨਾਵਾਂ ਜਿਆਦਾ ਵਾਪਰਦੀਆਂ ਹਨ।....
ਤਖ਼ਤ ਸ੍ਰੀ ਕੇਸਗੜ੍ਹ ਦੇ ਕਾਰਜਕਾਰੀ ਜੱਥੇਦਾਰ ਦੀ ਤਾਜਪੋਸ਼ੀ ਸਮੇਂ ਹੋਇਆ ਮਰਿਆਦਾ ਦਾ ਬਹੁਤ ਵੱਡਾ ਘਾਣ : ਜੱਥੇਦਾਰ ਰਘਬੀਰ ਸਿੰਘ
ਅੰਮ੍ਰਿਤਸਰ, 11 ਮਾਰਚ 2025 : ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਜੋ ਐਸਜੀਪੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਉਨ੍ਹਾਂ ਨੂੰ ਤੇ ਜੱਥੇਦਾਰ ਗਿਆਨੀ ਸੁਲਤਾਨ ਸਿੰਘ ਹੋਰਾਂ ਨੂੰ ਸੇਵਾ ਮੁਕਤ ਕਰਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਹ ਮੀਡੀਆ ਦੀ ਕਿਸੇ ਵੀ ਅਜਿਹੀ ਗੱਲ ਦਾ ਜਵਾਬ ਨਹੀਂ ਦੇਣਾ ਕਿ ਤੈਸ਼ ਵਿੱਚ ਆ ਕੇ ਬਾਬਾ ਬੁੱਢਾ ਸਾਹਿਬ ਜੀ ਦੀ ਪਵਿੱਤਰ ਗੱਦੀ ਤੇ ਕੋਈ ਕਿੰਤੂ ਕੀਤਾ ਜਾਵੇ। ਜੱਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਅੰਤ੍ਰਿੰਗ....
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਟਕਰਾਅ ਤੋਂ ਬਚਣ ਲਈ ਕੀਤਾ ਸੰਖੇਪ ਸਮਾਗਮ : ਸਕੱਤਰ ਸ਼੍ਰੋਮਣੀ ਕਮੇਟੀ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਸੇਵਾ ਸੰਭਾਲ ਸਬੰਧੀ ਸਮਾਗਮ ਬਾਰੇ ਸ਼੍ਰੋਮਣੀ ਕਮੇਟੀ ਦਾ ਪ੍ਰਤੀਕਰਮ ਸ਼੍ਰੋਮਣੀ ਕਮੇਟੀ ਨੇ ਟਕਰਾਅ ਤੋਂ ਬਚਣ ਲਈ ਕੀਤਾ ਸੰਖੇਪ ਸਮਾਗਮ-ਸਕੱਤਰ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 11 ਮਾਰਚ 2025 : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਦੇ ਸੇਵਾ ਸੰਭਾਲਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਸਬੰਧੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ....
ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਉਦਮਿਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ 
ਬਟਾਲਾ, 11 ਮਾਰਚ 2025 : ਪ੍ਰਮੁੱਖ ਸਕੱਤਰ ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਅਧੀਨ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਮੰਤਵ ਨਾਲ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਅਤੇ ਕਾਲਜ ਦੇ ਪਲੇਸਮੈਂਟ ਅਫਸਰ ਜਸਬੀਰ ਸਿੰਘ ਦੀ ਦੇਖਰੇਖ ਹੇਠ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਵਿਖੇ ਉਦਮਿਤਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਹ ਪ੍ਰੋਗਰਾਮ ਐਮ ਐਸ ਐਮ ਈ, ਵਿਕਾਸ ਦਫ਼ਤਰ ਲੁਧਿਆਣਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ....