ਮਾਝਾ

ਵਿਦਿਆਰਥੀਆਂ ਨੂੰ ਪੜ੍ਹਾਈ ਦੌਰਾਨ ਆਪਣੇ ਜੀਵਨ ਦਾ ਟੀਚਾ ਜ਼ਰੂਰ ਨਿਰਧਾਰਿਤ ਕਰਨ : ਈ ਟੀ ਓ
ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੱਲੀਆਂ ਦਾ ਕੀਤਾ ਦੌਰਾ ਅੰਮ੍ਰਿਤਸਰ 9 ਨਵੰਬਰ 2024 : ਹਰ ਵਿਦਿਆਰਥੀ ਨੂੰ ਪੜ੍ਹਾਈ ਦੌਰਾਨ ਜੀਵਨ ਵਿੱਚ ਕੋਈ ਟੀਚਾ ਜਰੂਰ ਨਿਰਧਾਰਿਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਦੀ ਪ੍ਰਾਪਤੀ ਲਈ ਅਣਥੱਕ ਮਿਹਨਤ ਕਰਨੀ ਚਾਹੀਦੀ ਹੈ ਤਾਂ ਹੀ ਵਿਦਿਆਰਥੀ ਆਪਣੇ ਜੀਵਨ ਵਿਚ ਸਫ਼ਲ ਹੋ ਸਕਦੇ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਹਲਕੇ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮੱਲੀਆਂ ਦਾ ਦੌਰਾ ਕਰਨ ਉਪਰੰਤ ਕੀਤਾ।....
ਈਟੀਓ ਵੱਲੋਂ ਬਿਜਲੀ ਸਪਲਾਈ ਵਿੱਚ ਸੁਧਾਰ ਲਈ ਨਵੇਂ ਪਾਵਰ ਟਰਾਂਸਫਾਰਮ ਲਗਾਉਣ ਦੀ ਹਦਾਇਤ 
ਬਿਜਲੀ ਸਪਲਾਈ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 9 ਨਵੰਬਰ 2024 : ਬਿਜਲੀ ਮੰਤਰੀ ਸ੍ਰ: ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐਸ.ਸੀ.ਸੀ.ਐਲ. ਵਿਭਾਗ ਦੇ ਅੰਮ੍ਰਿਤਸਰ ਸ਼ਹਿਰ ਅਤੇ ਦਿਹਾਤੀ ਏਰੀਏ ਦੇ ਉੱਪ ਮੁੱਖ ਇੰਜੀਨੀਅਰ ਅਤੇ ਐਕਸੀਅਨਜ਼ ਨਾਲ ਕੀਤੀ ਮੀਟਿੰਗ ਵਿੱਚ ਖਪਤਕਾਰਾਂ ਨੂੰ ਸੁਚਾਰੂ ਅਤੇ ਨਿਰਵਿਘਨ ਸਪਲਾਈ ਦੇਣੀ ਯਕੀਨੀ ਬਨਾਉਣ ਦੀ ਹਦਾਇਤ ਕੀਤੀ। ਬਿਜਲੀ ਮੰਤਰੀ ਸ੍ਰ: ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੰਮ੍ਰਿਤਸਰ ਸ਼ਹਿਰ ਅਤੇ ਦਿਹਾਤੀ ਏਰੀਏ ਦੇ ਲਈ ਜਰੂਰੀ ਪਾਵਰ ਟਰਾਂਸਫਾਰਮਰਾਂ ਦੀ....
ਕਾਂਗਰਸੀ ਆਗੂ ਸੋਚਦੇ ਹਨ ਕਿ ਰਾਜਨੀਤੀ ਇੱਕ ਵਪਾਰ ਹੈ, ਪਰ ਅਸੀਂ ਇੱਥੇ ਪੈਸੇ ਲਈ ਨਹੀਂ ਆਏ ਹਾਂ, ਅਸੀਂ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਾਂ : ਮਾਨ
ਲੋਕਤੰਤਰ ਵਿੱਚ ਸਾਰੀ ਤਾਕਤ ਲੋਕਾਂ ਕੋਲ ਹੁੰਦੀ ਹੈ, ਉਹ ਇਹ ਸੋਚ ਕੇ ਹੰਕਾਰੀ ਹੋ ਗਏ ਹਨ ਕਿ ਉਹ ਲੋਕਾਂ ਤੋਂ ਵੱਡੇ ਹਨ, ਸਿਰਫ਼ ਤੁਸੀਂ ਹੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਹੰਕਾਰ ਨੂੰ ਹਰਾ ਸਕਦੇ ਹੋ : ਭਗਵੰਤ ਮਾਨ 'ਆਪ' ਦਾ ਵਿਧਾਇਕ ਚੁਣਨ ਦਾ ਹੈ,ਸਾਡੇ ਕੋਲ ਢਾਈ ਸਾਲ ਹਨ, ਅਸੀਂ ਡੇਰਾ ਬਾਬਾ ਨਾਨਕ ਦੇ ਵਿਕਾਸ ਲਈ ਹੋਰ ਤੇਜ਼ੀ ਨਾਲ ਕੰਮ ਕਰਾਂਗੇ : ਭਗਵੰਤ ਮਾਨ ਡੇਰਾ ਬਾਬਾ ਨਾਨਕ, 9 ਨਵੰਬਰ 2024 : ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸੀ ਆਗੂਆਂ....
ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਹਥਿਆਰਾਂ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
ਅੰਮ੍ਰਿਤਸਰ, 08 ਨਵੰਬਰ 2024 : ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ 2 ਵਿਅਕਤੀਆਂ ਆਦਿਤਿਆ ਕਪੂਰ ਉਰਫ ਮੱਖਣ ਅਤੇ ਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਆਦਿਤਿਆ ਕਪੂਰ ਖ਼ਿਲਾਫ਼ 12 ਅਪਰਾਧਿਕ ਮਾਮਲੇ ਦਰਜ ਹਨ। ਉਹ ਅਮਰੀਕਾ ਸਥਿਤ ਅਪਰਾਧੀ ਬਲਵਿੰਦਰ ਸਿੰਘ ਉਰਫ ਡੌਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ ਪ੍ਰਭ ਦਾਸੂਵਾਲ ਅਤੇ ਪੁਰਤਗਾਲ ਸਥਿਤ ਅਪਰਾਧੀ ਮਨਪ੍ਰੀਤ....
ਏਅਰਪੋਰਟ ‘ਤੇ ਅੰਮ੍ਰਿਤਧਾਰੀ ਕਰਮਚਾਰੀਆਂ ਵਿਰੁੱਧ ਕਿਰਪਾਨ ਪਹਿਨਣ ‘ਤੇ ਪਾਬੰਦੀ ਦੇ ਆਦੇਸ਼ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ‘ਤੇ ਹਮਲਾ : ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 8 ਨਵੰਬਰ 2024 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਭਾਰਤ ਦੇ ਸਿਵਲ ਏਵੀਏਸ਼ਨ ਸੁਰੱਖਿਆ ਬਿਊਰੋ ਵਲੋਂ ਦੇਸ਼ ਦੇ ਹਵਾਈ ਅੱਡਿਆਂ ‘ਤੇ ਸੁਰੱਖਿਆ ਸੇਵਾਵਾਂ ਵਿਚ ਨੌਕਰੀ ਕਰਨ ਵਾਲੇ ਅੰਮ੍ਰਿਤਧਾਰੀ ਕਰਮਚਾਰੀਆਂ ਵਿਰੁੱਧ ਕਿਰਪਾਨ ਪਹਿਨਣ ‘ਤੇ ਪਾਬੰਦੀ ਦੇ ਜਾਰੀ ਕੀਤੇ ਆਦੇਸ਼ ਨੂੰ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ‘ਤੇ ਹਮਲਾ ਕਰਾਰ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ....
ਸਰਹੱਦਾਂ ਦੇ ਨਾਲ ਲਗਦੇ ਪਿੰਡਾਂ ਦੀਆਂ ਜੋ ਸਮੱਸਿਆਵਾਂ ਸਾਹਮਣੇ ਆਈਆਂ ਹਨ ਪਹਿਲ ਦੇ ਅਧਾਰ ਤੇ ਉਨ੍ਹਾਂ ਨੂੰ ਕੀਤਾ ਜਾਵੇਗਾ ਹੱਲ : ਗਵਰਨਰ 
ਗਵਰਨਰ ਪੰਜਾਬ ਗੁਲਾਬ ਚੰਦ ਕਟਾਰੀਆ ਨੇ ਸੁਣੀਆਂ ਵੀ.ਡੀ.ਸੀਜ ਦੀਆਂ ਸਮੱਸਿਆਵਾਂ ਹਿੰਦ ਪਾਕ ਸਰਹੱਦ ਦਾ ਮਾਨਯੋਗ ਗਵਰਨਰ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਕੀਤਾ ਨਿਰੀਖਣ ਪਠਾਨਕੋਟ, 8 ਨਵੰਬਰ 2024 : ਅੱਜ ਹਿੰਦ ਪਾਕ ਸਰਹੱਦ ਦੇ ਨਾਲ ਲਗਦੇ ਖੇਤਰ ਬਮਿਆਲ ਵਿਖੇ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਆਦਰਸ ਵਿਦਿਆਲਿਆ ਮਨਵਾਲ ਮੰਗਵਾਲ ਵਿਖੇ ਵੀ.ਡੀ.ਸੀਜ (ਵਿਲਜ ਡਿਫੈਂਸ ਕਮੇਟੀਆਂ) ਦਾ ਇੱਕ ਵਿਸੇਸ ਪ੍ਰੋਗਰਾਮ ਕਰਵਾਇਆ ਗਿਆ। ਇਸ ਮੋਕੇ ਤੇ ਮਾਨਯੋਗ ਗਵਰਨਰ ਪੰਜਾਬ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਮੁੱਖ....
ਬਟਾਲਾ ਪੁਲਿਸ ਦਾ ਵਿਸ਼ੇਸ਼ ਉਪਰਾਲਾ “ਤੁਹਾਡਾ ਗੁੰਮ ਹੋਇਆ ਮੋਬਾਇਲ ਫੋਨ ਹੁਣ ਵਾਪਸ ਤੁਹਾਡੇ ਹੱਥ”
ਗੁੰਮ ਹੋਏ 120 ਮੋਬਾਇਲ ਜਿੰਨਾ ਦੀ ਕੀਮਤ ਕ੍ਰੀਬ 20 ਲੱਖ ਰੁਪਏ ਸੀ ਨੂੰ ਇੱਕ ਮਹੀਨੇ ਦੇ ਅੰਦਰ ਟਰੇਸ ਕਰਕੇ ਕੀਤਾ ਉਹਨਾ ਦੇ ਵਾਰਸਾਂ ਦੇ ਹਵਾਲੇ- ਐਸ.ਐਸ.ਪੀ. ਬਟਾਲਾ ਬਟਾਲਾ, 8 ਨਵੰਬਰ 2024 : ਆਈ.ਪੀ.ਐਸ. ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐੱਸ.ਪੀ. ਬਟਾਲਾ ਵੱਲੋਂ ਪਬਲਿਕ ਦੇ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕਰਨ ਦਾ ਇਕ ਵਿਸ਼ੇਸ਼ ਉਪਰਾਲਾ ਕਰਦੇ ਹੋਏ ਇੱਕ ਵਿਸ਼ੇਸ ਮੁਹਿੰਮ ਜਿਸਦਾ ਨਾਮ “ਤੁਹਾਡਾ ਗੁੰਮ ਹੋਇਆ ਮੋਬਾਇਲ ਫੋਨ ਹੁਣ ਵਾਪਸ ਤੁਹਾਡੇ ਹੱਥ” ਦੀ ਸੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਦੇ ਪਹਿਲੇ....
ਐੱਸ.ਡੀ.ਐੱਮ ਬਟਾਲਾ ਵਲੋਂ ਹਾਟ-ਸਪਾਟ ਪਿੰਡ ਸੰਕਰਪੁਰਾ, ਖੋਖਰ, ਘੋਗਾ, ਕੋਟਲਾ ਬਾਂਮਾ ਅਤੇ ਬੁਲੋਵਾਲ ਦਾ ਦੌਰਾ
ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਪੈਲੀ ਵਿੱਚ ਵਾਹ ਕੇ ਕਣਕ ਬੀਜਣ ਦੀ ਅਪੀਲ ਬਟਾਲਾ, 8 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਦੇ ਦਿਸ਼ਾ- ਨਿਰਦੇਸ਼ਾਂ ਹੇਠ ਜ਼ਿਲ੍ਹੇ ਭਰ ਅੰਦਰ ਵੱਖ- ਵੱਖ ਵਿਭਾਗਾਂ ਵੱਲ਼ੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਚੱਲਦਿਆ ਅੱਜ ਐੱਸ.ਡੀ.ਐੱਮ.ਬਟਾਲਾ, ਵਿਰਕਮਜੀਤ ਸਿੰਘ ਵੱਲੋਂ ਹਾਟ-ਸਪਾਟ ਪਿੰਡਾਂ ਸੰਕਰਪੁਰਾ, ਖੋਖਰ, ਘੋਗਾ, ਕੋਟਲਾ ਬਾਮਾ ਅਤੇ ਬੁਲੋਵਾਲ ਵਿਖੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਨਾਇਬ....
ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ  ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ 
ਅੰਮ੍ਰਿਤਸਰ 8 ਨਵੰਬਰ 2024 : ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਐਂਟੀਲਾਰਵਾ ਗਤੀਵਿਧੀਆ ਕਰਵਾਈਆਂ ਗਈਆਂ। ਇਸ ਤੋਂ ਪਹਿਲਾਂ ਅੱਜ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਦੀ ਅਗਵਾਹੀ ਹੇਠਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਮਜੀਠਾ ਰੋਡ, ਪਾਵਰ ਕਲੌਨੀ, ਸ਼ਿਵ ਪੁਰੀ, ਤੁੰਗ ਬਾਲਾ ਆਦਿ ਦੇ ਇਲਾਕਿਆਂ ਵਿੱਚ ਡੇਂਗੂ/ਚਿਕਨਗੁਨੀਆਂ ਦੇ ਸੰਬਧ ਵਿਚ ਐਂਟੀ ਲਾਰਵਾ ਦੀਆਂ 15 ਟੀਮਾਂ ਵਲੋਂ ਸਮੂਹ ਇਲਾਕੇ ਦੇ ਲਗਭਗ 321....
24 ਨਵੰਬਰ ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹੋਵੇਗੀ ਹਾਫ ਮੈਰਾਥਨ-ਸਹਾਇਕ ਕਮਿਸ਼ਨਰ
5,10 ਅਤੇ 21 ਕਿਲੋਮੀਟਰ ਦੀ ਹੋਵੇਗੀ ਦੌੜ ਹਾਫ ਮੈਰਾਥਨ ਦੀ ਦੌੜ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ ਅੰਮ੍ਰਿਤਸਰ 8 ਨਵੰਬਰ 2024 : ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਨਵੰਬਰ 2024 ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹਾਫ ਮੈਰਾਥਨ ਦੌੜ ਦਾ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਇਹ ਹਾਫ ਮੈਰਾਥਨ ਤਿੰਨ ਕੈਟਾਗਰੀਆਂ 5, 10 ਅਤੇ 21 ਕਿਲੋਮੀਟਰ ਦੀ ਹੋਵੇਗੀ ਅਤੇ ਜੇਤੂ ਉਮੀਦਾਵਾਰਾਂ ਨੂੰ....
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ 
ਅੰਮ੍ਰਿਤਸਰ 8 ਨਵੰਬਰ 2024 : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਖਾਲਸਾ ਕਾਲਜ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਈਆਂ ਜਾ ਰਹੀਆ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦਸਿੱਆ ਕਿ ਗੇਮ ਰਗਬੀ ਦੇ ਖੇਡ ਮੁਕਾਬਲੇ ਅੰ-14,17,21 ਅਤੇ 21-30 ਉਮਰ ਵਰਗ ਅਤੇ ਗੇਮ ਗੱਤਕਾ ਦੇ ਖੇਡ ਮੁਕਾਬਲੇ ਅੰ-14,17,21,21-30 ਅਤੇ 31 ਤੋ 40....
ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਨੇ ਆਪਣੀ ਹਾਜਰੀ ਵਿੱਚ ਕਰਵਾਈ ਡੀ:ਏ:ਵੀ:ਪੀ ਖਾਦ ਦੀ ਵੰਡ
ਡੀ ਏ ਪੀ ਖਾਦ ਦੀ ਵੰਡ ਸਬੰਧੀ ਅਜਨਾਲਾ ਵਿਖੇ ਮੁੱਖ ਖੇਤੀਬਾੜੀ ਅਫਸਰ ਨੇ ਖਾਦ ਡੀਲਰਾਂ ਦੀ ਕੀਤੀ ਅਚਨਚੇਤ ਚੈਕਿੰਗ ਅੰਮ੍ਰਿਤਸਰ, 8 ਨਵੰਬਰ 2024 : ਕਿਸਾਨਾਂ ਨੂੰ ਡੀ:ਏ:ਵੀ:ਪੀ ਖਾਦ ਦੀ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਅੱਜ ਰਈਆ ਬਲਾਕ ਦੇ ਖੇਤੀਬਾੜੀ ਵਿਕਾਸ ਅਫਸਰ ਡਾ: ਹਰਮੀਤ ਸਿੰਘ ਨੇ ਆਪਣੀ ਹਾਜਰੀ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮਿਲ ਕੇ 350 ਡੀ:ਏ:ਵੀ:ਪੀ ਖਾਦ ਦੇ ਬੈਗ ਕਿਸਾਨਾਂ ਨੂੰ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਮੈਡਮ....
ਜਨਰਲ ਅਬਜ਼ਰਵਰ ਤੇ ਡਿਪਟੀ ਕਮਿਸ਼ਨਰ ਦੀ ਹਾਜ਼ਰੀ ਵਿੱਚ ਮਾਈਕਰੋ ਅਬਜ਼ਰਵਾਂ ਦੀ ਰੈਂਡੇਮਾਈਜੇਸ਼ਨ ਹੋਈ
ਗੁਰਦਾਸਪੁਰ, 8 ਨਵੰਬਰ 2024 : ਭਾਰਤ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ -10 ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਹਾਜ਼ਰੀ ਵਿੱਚ ਅੱਜ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੌਰਾਨ ਪੋਲਿੰਗ ਸਟੇਸ਼ਨਾਂ ਉੱਪਰ ਤਾਇਨਾਤ ਕੀਤੇ ਜਾਣ ਵਾਲੇ ਮਾਈਕਰੋ ਅਬਜ਼ਰਵਰ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ....
ਜ਼ਿਲ੍ਹਾ ਚੋਣ ਅਧਿਕਾਰੀ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ  ਸ੍ਰੀ ਉਮਾ ਸ਼ੰਕਰ ਗੁਪਤਾ ਦੀ ਹਾਜ਼ਰੀ ਵਿੱਚ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ
ਗੁਰਦਾਸਪੁਰ, 8 ਨਵੰਬਰ 2024 : ਜ਼ਿਮਨੀ ਚੋਣ ਡੇਰਾ ਬਾਬਾ ਨਾਨਕ -10 ਦੇ ਮੱਦੇਨਜ਼ਰ ਜਨਰਲ ਅਬਜ਼ਰਵਰ ਸ੍ਰੀ ਅਜੇ ਸਿੰਘ ਤੋਮਰ ਅਤੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਦੀ ਹਾਜ਼ਰੀ ਵਿੱਚ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਰਿੰਦਰ ਸਿੰਘ, ਐਸ.ਡੀ.ਐਮ, ਡੇਰਾ ਬਾਬਾ ਨਾਨਕ, ਰਾਜਪਾਲ ਸਿੰਘ ਸੇਖੋਂ, ਚੌਣ ਤਹਿਸੀਲਦਾਰ ਸ. ਮਨਜਿੰਦਰ ਸਿੰਘ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੋਨੀ ਤੋਂ....
ਸੁਰਿੰਦਰ ਸਿੰਘ,ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ‘ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ’ ਮਨਾਉਣ ਦੀ ਰੂਪ ਰੇਖਾ ਉਲੀਕਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਗੁਰਦਾਸਪੁਰ, 8 ਨਵੰਬਰ 2024 : ਸੈਰ ਸਪਾਟਾ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ਼੍ਰੀ ਉਮਾ ਸ਼ੰਕਰ ਗੁਪਤਾ ਦੇ ਦਿਸ਼ਾ- ਨਿਰਦੇਸ਼ਾਂ ਹੇਠ 'ਸਰਦਾਰ ਹਰੀ ਸਿੰਘ ਨਲਵਾ ਜੋਸ਼ ਉਤਸ਼ਵ' ਮਨਾਉਣ ਦੀ ਰੂਪ ਰੇਖਾ ਉਲੀਕਨ ਸਬੰਧੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫਤਰ ਵਿਖੇ ਹੋਈ। ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਪ੍ਰੋ. ਰਾਜ ਕੁਮਾਰ ਸ਼ਰਮਾ ਨੇ ਹੋਣ ਵਾਲੇ 'ਜੋਸ਼ ਉਤਸਵ' ਦੇ ਪ੍ਰਸਤਾਵ ਦੀ ਰੂਪ ਰੇਖਾ ਦੀ ਵਿਸਥਾਰ ਵਿੱਚ ਜਾਣਕਾਰੀ,ਵਧੀਕ....