ਮਾਝਾ

ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਪ੍ਰਗਤੀ ਵਾਚਣ ਲਈ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹਫ਼ਤਾਵਾਰੀ ਮੀਟਿੰਗ
ਤਰਨ ਤਾਰਨ 28 ਜੂਨ 2024 : ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਵਰਿਦਰਪਾਲ ਸਿੰਘ ਬਾਜਵਾ,ਪੀ.ਸੀ.ਐਸ.ਵੱਲੋਂ ਮਹਤਾਮਾਂ ਗਾਂਧੀ ਨਰੇਗਾ ਸਕੀਮ ਤਹਿਤ ਹਫ਼ਤਾਵਾਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਬੀ.ਡੀ.ਪੀ.ੳ., ਭਿੱਖੀਵਿੰਡ, ਵਲਟੋਹਾ ਅਤੇ ਸਮੂਹ ਮਗਨਰੇਗਾ ਸਟਾਫ਼ ਬਲਾਕ ਪੱਟੀ ਨੌਸ਼ਹਿਰਾ ਪੰਨੂਆਂ, ਵਲਟੋਹਾ ਅਤੇ ਭਿੱਖੀਵਿੰਡ ਹਾਜਰ ਆਏ। ਮਗਨਰੇਗਾ ਦੀ ਪ੍ਰਗਤੀ ਵਾਚਣ ਤੋਂ ਪਾਇਆ ਗਿਆ ਕਿ ਬਲਾਕ ਭਿੱਖੀਵਿੰਡ, ਪੱਟੀ ਅਤੇ ਵਲਟੋਹਾ ਵੱਲੋਂ ਲੇਬਰ ਦੀ ਪ੍ਰਗਤੀ ਵਿੱਚ ਵਾਧਾ ਕੀਤਾ ਗਿਆ। ਪ੍ਰੰਤੂ ਨੋਸ਼ਹਿਰਾ....
ਅੰਮ੍ਰਿਤਸਰ 'ਚ 40 ਸਾਲ ਪਹਿਲਾਂ ਵੰਡੀ ਗਈ ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲ਼ੀਬਾਰੀ, 2 ਲੋਕਾਂ ਦੀ ਮੌਤ, 5 ਵਿਅਕਤੀ ਜ਼ਖ਼ਮੀ 
ਚੰਡੀਗੜ੍ਹ, 27 ਜੂਨ 2024 : ਅੰਮ੍ਰਿਤਸਰ ਦੇ ਥਾਣਾ ਲੋਪੋਕੇ ਦੇ ਅਧੀਨ ਆਉਂਦੇ ਪਿੰਡ ਕਾਕੜ ਤ੍ਰਿਨ ਵਿੱਚ 40 ਸਾਲ ਪਹਿਲਾਂ ਵੰਡੀ ਗਈ ਜ਼ਮੀਨ ਦੇ ਝਗੜੇ ਨੂੰ ਲੈ ਕੇ ਹੋਈ ਗੋਲ਼ੀਬਾਰੀ 'ਚ ਜ਼ਮੀਨ 'ਤੇ ਕੰਮ ਕਰ ਰਹੇ 2 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 5 ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ 4 ਜ਼ਖ਼ਮੀਆਂ ਦੀ ਹਾਲਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਇਕ....
ਜਨਮ ਦਿਨ ਦੀ ਪਾਰਟੀ ਕਰਕੇ ਪਰਤ ਰਹੇ ਨੌਜਵਾਨਾਂ ਦੀ ਕਾਰ ਨਹਿਰ ‘ਚ ਡਿੱਗੀ, 2 ਨੌਜਵਾਨਾਂ ਦੀ ਮੌਤ 
ਪਠਾਨਕੋਟ , 27 ਜੂਨ 2024 : ਪਠਾਨਕੋਟ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਸ਼ਹਿਰ ‘ਚ ਇਕ ਗੱਡੀ ‘ਚ ਸਵਾਰ 6 ਨੌਜਵਾਨਾਂ 'ਚ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ 4 ਲੋਕ ਗੰਭੀਰ ਜ਼ਖਮੀ ਹੋ ਗਏ। ਇਹ ਹਾਦਸਾ ਬੁੱਧਵਾਰ ਦੇਰ ਰਾਤ ਪਠਾਨਕੋਟ ਦੇ ਕਾਠਵਾਲਾ ਨਹਿਰ ਦੇ ਪੁਲ ਕੋਲ ਵਾਪਰਿਆ। ਜਾਣਕਾਰੀ ਮੁਤਾਬਕ 6 ਦੋਸਤ ਜਨਮ ਦਿਨ ਦੀ ਪਾਰਟੀ ਮਨਾ ਕੇ ਕਾਰ 'ਚ ਸਵਾਰ ਹੋ ਕੇ ਘਰ ਪਰਤ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਧੀਰਾ ਪੁਲ 'ਤੇ ਪਹੁੰਚੀ ਤਾਂ ਬੇਕਾਬੂ ਹੋ ਕੇ ਨਹਿਰ 'ਚ ਜਾ ਡਿੱਗੀ। ਕਾਰ ਦੇ ਨਹਿਰ ਵਿੱਚ....
ਜਿਲ੍ਹਾ ਤਰਨ ਤਾਰਨ ਵਿਖੇ 05 ਯੋਗਾ ਇੰਸਟਰੱਕਟਰਜ਼ (ਪਾਰਟ ਟਾਇਮ) (03 ਮੇਲ, 02 ਫੀਮੇਲ) ਦੀਆਂ ਖਾਲੀ ਪਈਆਂ ਅਸਾਮੀਆਂ ਦੀ ਪਾਰਟ ਟਾਈਮ ਤੌਰ ‘ਤੇ ਕੀਤੀ ਜਾਵੇਗੀ ਨਿਯੁਕਤੀ
ਚਾਹਵਾਨ ਉਮੀਦਵਾਰ 12 ਜੁਲਾਈ, 2024 ਤੱਕ ਸਿਵਲ ਹਸਪਤਾਲ ਕੰਪਲੈਕਸ, ਦਫ਼ਤਰ ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ, ਤਰਨ ਤਾਰਨ ਵਿਖੇ ਦੇ ਸਕਦੇ ਹਨ ਅਰਜ਼ੀਆਂ ਤਰਨ ਤਾਰਨ, 27 ਜੂਨ 2024 : ਪੰਜਾਬ ਸਰਕਾਰ ਵੱਲੋਂ ਆਯੂਸ਼ ਹੈਲਥ ਐਂਡ ਵੈਲਨੈਸ ਸੈਂਟਰ, ਨੈਸ਼ਨਲ ਆਯੂਸ਼ ਮਿਸ਼ਨ (ਐੱਨ. ਏ. ਐੱਮ.) ਤਹਿਤ ਜਿਲ੍ਹਾ ਤਰਨ ਤਾਰਨ ਵਿਖੇ 05 ਯੋਗਾ ਇੰਸਟਰੱਕਟਰਜ਼ (ਪਾਰਟ ਟਾਇਮ) (03 ਮੇਲ, 02 ਫੀਮੇਲ) ਦੀਆਂ ਖਾਲੀ ਪਈਆਂ ਅਸਾਮੀਆਂ ਦੀ ਪਾਰਟ ਟਾਈਮ ਤੌਰ ‘ਤੇ ਨਿਯੁਕਤੀ ਕੀਤੀ ਜਾਣੀ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ....
ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 300 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਲਗਾਈਆਂ ਜਾਣਗੀਆਂ ਕਲੱਸਟਰ ਪ੍ਰਦਰਸ਼ਨੀਆਂ-ਡਿਪਟੀ ਕਮਿਸ਼ਨਰ
ਮੱਕੀ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜ ਸਬਸਿਡੀ ‘ਤੇ ਲੈਣ ਲਈ ਕਿਸਾਨ agrimachinerypb.com ਪੋਰਟਲ ‘ਤੇ ਕਰ ਸਕਦੇ ਹਨ ਅਪਲਾਈ ਤਰਨ ਤਾਰਨ, 27 ਜੂਨ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 300 ਹੈਕਟੇਅਰ ਰਕਬੇ ਵਿੱਚ ਮੱਕੀ ਦੀਆਂ ਕਲੱਸਟਰ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੱਕੀ ਦੇ ਪਲਾਟਾਂ ਦੀਆਂ ਪ੍ਰਦਰਸ਼ਨੀਆਂ ਲਈ 6000 ਰੁਪਏ ਪ੍ਰਤੀ ਹੈਕਟੇਅਰ ਦੀ ਦਰ ਨਾਲ....
ਡਿਪਟੀ ਕਮਿਸ਼ਨਰ ਵੱਲੋਂ ਸੁਣੀਆਂ ਗਈਆਂ ਲੋਕਾਂ ਦੀਆਂ ਮੁਸ਼ਕਿਲਾਂ, ਸਬੰਧਿਤ ਵਿਭਾਗਾਂ ਨੂੰ ਸਮੱਸਿਆਵਾਂ ਦੇ ਢੁਕਵੇਂ ਤੇ ਜਲਦ ਨਿਪਟਾਰੇ ਲਈ ਜਾਰੀ ਕੀਤੇ ਆਦੇਸ਼
ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਵੀਰਵਾਰ ਨੂੰ 9:30 ਵਜੇ ਤੋਂ ਲੈ ਕੇ 01:30 ਵਜੇ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਗੇ ਡਿਪਟੀ ਕਮਿਸ਼ਨਰ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਥਾਪਿਤ ਕੀਤਾ ਗਿਆ ਹੈੱਲਪ ਡੈਸਕ ਤਰਨ ਤਾਰਨ, 27 ਜੂਨ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਸਵੇਰੇ 9:30 ਵਜੇ ਤੋਂ ਲੈ ਕੇ 01:30 ਵਜੇ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਨੂੰ ਇਹਨਾਂ ਸਮੱਸਿਆਵਾਂ ਦੇ....
ਵਿਧਾਇਕ ਡਾ. ਗੁਪਤਾ ਨੇ ਲੋਕਲ ਬਾਡੀ ਵਿਭਾਗ ਦੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਮੁਲਾਕਾਤ ਕੀਤੀ 
ਕੇਂਦਰੀ ਹਲਕੇ ਦੀਆਂ ਸਮੱਸਿਆਵਾਂ ਦੱਸੀਆਂ ਅੰਮ੍ਰਿਤਸਰ, 27 ਜੂਨ 2024 : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਉਨ੍ਹਾਂ ਦੇ ਦਫ਼ਤਰ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਵਿਧਾਇਕ ਡਾ: ਗੁਪਤਾ ਨੇ ਉਨ੍ਹਾਂ ਨੂੰ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਲੋਕਲ ਬਾਡੀ ਵਿਭਾਗ ਵੱਲੋਂ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੀ.ਐਮ.ਆਈ.ਡੀ.ਸੀ. ਵੱਲੋਂ ਨਗਰ ਨਿਗਮ ਨੂੰ ਵਿਕਾਸ....
ਆਈ.ਟੀ.ਆਈ ਇਸਤਰੀਆਂ ਬੇਰੀ ਗੇਟ ਵਿਖੇ ਦਾਖਲਾ ਸ਼ੁਰੂ
ਅੰਮ੍ਰਿਤਸਰ 27 ਜੂਨ 2024 : ਆਈ.ਟੀ.ਆਈ ਇਸਤਰੀਆਂ ਬੇਰੀ ਗੇਟ ਅੰਮ੍ਰਿਤਸਰ ਵਿਖੇ ਲੜਕੀਆਂ ਲਈ ਵੱਖ ਵੱਖ ਕੋਰਸਾਂ ਵਿੱਚ ਦਾਖਲਾ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇਆਂ ਆਈ.ਟੀ.ਆਈ ਦੇ ਪ੍ਰਿੰਸੀਪਲ ਨਵਜੋਤ ਸਿੰਘ ਨੇ ਕਿਹਾ ਕਿ ਸੰਸਥਾ ਵਿੱਚ ਬਿਊਟੀ ਪਾਰਲਰ ਸਲਾਈ ਕਢਾਈ ਇਲੈਕਟਰੋਨਿਕ,ਫੈਸ਼ਨ ਡਿਜ਼ਾਇਨਿੰਗ,ਫਰੂਟ ਅਤੇ ਵੈਜੀਟੇਬਲ ਦੀ ਸਾਂਭ ਸੰਭਾਲ ਆਦਿ ਦੇ ਕੋਰਸ ਕਰਵਾਏ ਜਾਂਦੇ ਹਨ। ਜਿਨਾਂ ਲਈ 3400 ਰੁਪਏ ਸਲਾਨਾ ਫੀਸ ਲਈ ਜਾਂਦੀ ਹੈ ਅਤੇ ਘੱਟ ਆਮਦਨ ਵਾਲੇ ਐਸੀ ਸਿਖਿਆਰਥੀਆਂ ਪਾਸੋਂ ਸਿਰਫ 100 ਰੁਪਏ....
ਅੰਮ੍ਰਿਤਸਰ ‘ਚ ਇੱਕ ਬਜ਼ੁਰਗ ਜੋੜੇ ਨੂੰ ਬੰਧਕ ਬਣਾ ਕੇ ਲੁਟੇਰੇ ਇੱਕ ਕਰੋੜ ਨਗਦ ਅਤੇ ਤਿੰਨ ਕਿਲੋ ਸੋਨਾ ਲੁੱਟ ਕੇ ਹੋਏ ਫਰਾਰ
ਅੰਮ੍ਰਿਤਸਰ, 26 ਜੂਨ 2024 : ਅੰਮ੍ਰਿਤਸਰ ਦੀ ਟੋਕਰੀਆਂ ਵਾਲੀ ਗਲੀ ‘ਚ ਇੱਕ ਬਜ਼ੁਰਗ ਜੋੜੇ ਨੂੰ ਘਰ ‘ਚ ਬੰਧਕ ਬਣਾ ਕੇ ਚਾਰ ਲੁਟੇਰਿਆਂ ਵੱਲੋਂ ਘਰ ਵਿੱਚੋ ਇੱਕ ਕਰੋੜ ਰੁਪਏ ਅਤੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋਣ ਜਾਣ ਦੀ ਖਬਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਘਰ ਦੇ ਮਾਲਕ ਜੀਆ ਲਾਲ ਨੇ ਦੱਸਿਆ ਕਿ ਲੁਟੇਰਿਆਂ ਨੇ ਉਨ੍ਹਾਂ ਨਾਲ ਪਹਿਲਾਂ ਕੁੁੱਟਮਾਰ ਕੀਤੀ, ਉਸਤੋਂ ਬਾਅਦ ਉਨ੍ਹਾਂ ਨੂੰ ਬੰਧਕ ਬਣਾ ਕੇ ਪੂਰੇ ਘਰ ਦੀ ਤਲਾਸੀ ਲਈ ਘਰ ਵਿੱਚ ਪਏ 1 ਕਰੋੜ ਰੁਪੈ ਨਗਦ, ਸੋਨੇ ਦੇ ਗਹਿਣੇ ਜਿੰਨ੍ਹਾਂ ਦੀ ਕੀਮਤ....
ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ ਦੀਨਾਨਗਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ
ਦੀਨਾਨਗਰ ਦੀ ਵਿਰਾਸਤੀ ਬਾਰਾਂਦਰੀ ਦੀ ਸੰਭਾਲ ਲਈ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਮੁੱਦਾ ਚੁੱਕਿਆ ਜਾਵੇਗਾ - ਸੰਤ ਸੀਚੇਵਾਲ ਗੁਰਦਾਸਪੁਰ, 26 ਜੂਨ 2024 : ਵਾਤਾਵਰਨ ਅਤੇ ਵਿਰਾਸਤਾਂ ਨਾਲ ਪ੍ਰੇਮ ਰੱਖਣ ਵਾਲੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਦੀਨਾਨਗਰ ਵਿਖੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਇਤਿਹਾਸਕ ਬਾਰਾਂਦਰੀ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਗੁਰਦਾਸਪੁਰ ਸ. ਇੰਦਰਜੀਤ ਸਿੰਘ ਵੀ ਮੌਜੂਦ ਸਨ। ਸੰਤ ਬਲਬੀਰ ਸਿੰਘ ਸੀਚੇਵਾਲ....
'ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ' ਮੌਕੇ ਡਾ. ਰੁਪਿੰਦਰ'ਜ ਨਿਊਰੋ ਸਾਇਕੈਟਰੀ ਸੈਂਟਰ ਗੁਰਦਾਸਪੁਰ ਵੱਲੋਂ ਮੁਫ਼ਤ ਨਸ਼ਾ ਛਡਾਓ ਕੈਂਪ ਦਾ ਆਯੋਜਿਨ
ਚੇਅਰਮੈਨ ਰਮਨ ਬਹਿਲ ਨੇ ਸਮਾਜ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਹਰ ਵਰਗ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਗੁਰਦਾਸਪੁਰ, 26 ਜੂਨ 2024 : ਅੱਜ 'ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ ਕਾਨੂੰਨੀ ਤਸਕਰੀ ਵਿਰੋਧੀ ਦਿਵਸ' ਮੌਕੇ ਡਾ. ਰੁਪਿੰਦਰ'ਜ ਨਿਊਰੋ ਸਾਇਕੈਟਰੀ ਸੈਂਟਰ ਗੁਰਦਾਸਪੁਰ ਵੱਲੋਂ ਮੁਫ਼ਤ ਨਸ਼ਾ ਛਡਾਓ ਕੈਂਪ ਦਾ ਆਯੋਜਿਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤੀ ਗਈ। ਨਸ਼ਾ ਛਡਾਓ ਕੈਂਪ ਦੌਰਾਨ ਡਾਕਟਰ ਰੁਪਿੰਦਰ ਕੌਰ ਅਤੇ ਉਨ੍ਹਾਂ....
ਅੰਤਰਰਾਸ਼ਟਰੀ ਨਸਾ-ਖੋਰੀ ਅਤੇ ਗੈਰ ਕਨੂੰਨੀ ਤਸਕਰੀ ਵਿਰੋਧੀ ਦਿਵਸ ਮੌਕੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਗੁਰਦਾਸਪੁਰ ਵਿਖੇ ਵਿਸ਼ੇਸ਼ ਸਮਾਗਮ
ਨਸ਼ਿਆਂ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਦੇ ਪੁਨਰਵਾਸ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਯਤਨ : ਰਮਨ ਬਹਿਲ ਗੁਰਦਾਸਪੁਰ, 26 ਜੂਨ 2024 : ਅੰਤਰਰਾਸ਼ਟਰੀ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੋਧੀ ਦਿਵਸ" ਮੌਕੇ ਅੱਜ ਸਥਾਨਕ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਕੀਤੀ ਗਈ। ਇਸ ਮੌਕੇ ਬੋਲਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ....
ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ- ਡਿਪਟੀ ਕਮਿਸ਼ਨਰ
ਲੋਕਾਂ ਦੇ ਸਾਥ ਬਿਨਾਂ ਨਸ਼ੇ ਦਾ ਪੂਰੀ ਤਰਾਂ ਖਾਤਮਾ ਅਸੰਭਵ-ਪੁਲਿਸ ਕਮਿਸ਼ਨਰ ਅੰਮ੍ਰਿਤਸਰ 26 ਜੂਨ 2024 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਸ਼ੇ ਨੂੰ ਮੁਕੰਮਲ ਤੌਰ ਉਤੇ ਠੱਲ ਪਾਉਣ ਲਈ ਹਰ ਜਿਲ੍ਹਾ ਵਾਸੀ ਦੇ ਸਾਥ ਦੀ ਲੋੜ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਨਸ਼ਿਆਂ ਦੀ ਮੌਜੂਦਾ ਸਥਿਤੀ ਬਾਬਤ ਸਿਵਲ, ਪੁਲਿਸ, ਬੀ ਐਸ ਐਫ ਅਤੇ....
ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ
ਅੰਮ੍ਰਿਤਸਰ 26 ਜੂਨ 2024 : ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਵੱਲੋਂ ਚਿਤਰਾ ਟਾਕੀ ਮਾਰਕੀਟ ਵਿਖੇ ਸਥਿਤ ਖਾਦ, ਬੀਜ, ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਇਸ ਮੌਕੇ ਬਲਾਕ ਪੱਧਰੀ ਫਲਾਇੰਗ ਸਕੁਐਡ ਟੀਮਾਂ ਵੱਲੋਂ ਮੁੱਖ ਖੇਤੀਬਾੜੀ....
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਲਗਾਏ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਹੋਏ ਲਾਹੇਵੰਦ ਸਾਬਤ
ਬੀ.ਡੀ.ਪੀ.ਓ ਦਫ਼ਤਰ ਫਤਿਹਗੜ੍ਹ ਚੂੜੀਆਂ ਵਿਖੇ ਲੱਗਾ ਪਲੇਸਮੈਂਟ ਕੈਂਪ- ਕੱਲ 27 ਜੂਨ ਨੂੰ ਬੀ.ਡੀ.ਪੀ.ਓ ਦਫ਼ਤਰ ਬਟਾਲਾ ਵਿਖੇ ਲੱਗੇਗਾ ਪਲੇਸਮੈਂਟ ਕੈਂਪ ਫਤਿਹਗੜ੍ਹ ਚੂੜੀਆਂ, 26 ਜੂਨ 2024 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਨੌਜਵਾਨਾਂ ਨੂੰ ਵੱਖ-ਵੱਖ ਸੈਕਟਰਾਂ ਵਿੱਚ ਰੋਜਗਾਰ ਮੁਹੱਈਆ ਕਰਵਾਉਣ ਹਿੱਤ ਲਗਾਏ ਜਾ ਰਹੇ ਪਲੇਸਮੈਂਟ ਕੈਂਪ ਬੇਰੁਜਗਾਰ ਨੌਜਵਾਨਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਅੱਜ ਬੀ.ਡੀ.ਪੀ.ਓ ਦਫ਼ਤਰ ਫਤਿਹਗੜ੍ਹ ਚੂੜੀਆਂ, ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ। ਕੈਂਪ....