ਅੰਮ੍ਰਿਤਸਰ, 5 ਜੂਨ : ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਚੋਣਾਂ ਤੋਂ ਇਕ ਦਿਨ ਬਾਅਦ ਇਕ ਤਸਕਰ ਦੇ ਘਰ ਛਾਪਾ ਮਾਰ ਕੇ 2 ਕਰੋੜ ਰੁਪਏ ਜ਼ਬਤ ਕੀਤੇ ਹਨ। ਬੀਐਸਐਫ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਪੰਜਾਬ ਪੁਲਿਸ ਦੀ ਮਦਦ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ। ਅੰਮ੍ਰਿਤਸਰ ਦੀ ਸਰਹੱਦ ਨਾਲ ਲੱਗਦੇ ਕੱਕੜ ਪਿੰਡ ਵਿੱਚ ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਬੀਐਸਐਫ ਅਧਿਕਾਰੀਆਂ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਸ਼ਾਮਲ ਇੱਕ ਸ਼ੱਕੀ ਤਸਕਰ ਦੇ ਘਰ ਤਲਾਸ਼ੀ ਮੁਹਿੰਮ ਚਲਾਈ ਗਈ।....
ਮਾਝਾ
ਅੰਮ੍ਰਿਤਸਰ, 5 ਜੂਨ : ਸਾਕਾ ਨੀਲਾ ਤਾਰਾ ਦੀ ਬਰਸੀ 6 ਜੂਨ ਨੂੰ ਮਨਾਈ ਜਾ ਰਹੀ ਹੈ। ਦਲ ਖਾਲਸਾ ਅਤੇ ਕੁਝ ਹੋਰ ਸਿੱਖ ਜਥੇਬੰਦੀਆਂ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਗਿਆ ਹੈ। ਕੱਟੜਪੰਥੀ ਸਿੱਖ ਜਥੇਬੰਦੀਆਂ ਵੱਲੋਂ ਅੱਜ ਬੁੱਧਵਾਰ ਸ਼ਾਮ ਨੂੰ ਖਾਲਸਾ ਮਾਰਚ ਕੱਢਿਆ ਜਾਵੇਗਾ। ਇਸ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਵੀ ਪੰਜਾਬ ਪੁਲਿਸ ਦੇ ਮੋਢਿਆਂ 'ਤੇ ਹੈ। ਪੁਲਿਸ ਨੇ ਇੱਕ ਵਾਰ ਫਿਰ ਗੁਰੂਨਗਰੀ ਅੰਮ੍ਰਿਤਸਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ....
ਅੰਮ੍ਰਿਤਸਰ ਸਾਹਿਬ, 05 ਜੂਨ : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਬੀਐਸਐਫ ਨਾਲ ਕੀਤੇ ਗਏ ਇੱਕ ਸਾਂਝੇ ਆਪਰੇਸ਼ਨ ‘ਚ ਵੱਡੇ ਨਸ਼ਾ ਤਸਕਰਾਂ ਨੂੰ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਿੰਦਰ ਸਿੰਘ (ਆਈਪੀਐਸ) ਸੀਨੀਅਰ ਕਪਤਾਨ ਪੁਲਿਸ (ਅੰਮ੍ਰਿਤਸਰ ਦਿਹਾਤੀ) ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾਂ ਮਿਲੀ ਸੀ ਕਿ ਬਲਵਿੰਦਰ ਸਿੰਘ ਪੁੱਤਰ ਬਹਾਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀਆਨ ਪਿੰਡ ਕੱਕੜ ਥਾਣਾ ਲੋਪੋਕੇ ਜੋ ਕਿ ਪਾਕਿਸਤਾਨੀ ਨਸ਼ਾ ਤਸਰਕਾਂ ਦੇ....
ਅੰਮ੍ਰਿਤਸਰ, 4 ਜੂਨ : ਜੂਨ 1984 ਦੇ ਘੱਲੂਘਾਰਾ ਦਿਵਸ ਨੂੰ ਲੈ ਕੇ ਸ਼ਹੀਦੀ ਹਫਤਾ ਮਨਾਇਆ ਜਾ ਰਿਹਾ ਹੈ। ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦਿਆਂ ਪੰਜ ਸਿੰਘ ਸਾਹਿਬਾਨ ਨੇ ਹੁਕਮ ਜਾਰੀ ਕੀਤਾ ਹੈ ਕਿ 4 ਤੋਂ 6 ਜੂਨ ਨੂੰ ਸਾਰੇ ਸਿੱਖ ਕਾਲੀਆਂ ਦਸਤਾਰਾਂ ਪਹਿਨਣ ਅਤੇ ਸਿੱਖ ਬੀਬੀਆਂ ਕਾਲੇ ਦੁਪੱਟੇ ਪਾ ਕੇ ਸਾਕਾ ਨੀਲਾ ਤਾਰਾ ਪ੍ਰਤੀ ਆਪਣਾ ਗੁੱਸਾ ਜ਼ਾਹਰ ਕਰਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 6 ਜੂਨ ਨੂੰ ਸਾਕਾ ਨੀਲਾ....
ਖਡੂਰ ਸਾਹਿਬ, 4 ਜੂਨ : ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ ਵੱਡੀ ਲੀਡ ਨਾਲ ਜਿੱਤ ਹਾਸਿਲ ਕਰ ਲਈ ਹੈ। ਇਹ ਸੀਟ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਂਅ ਕਰ ਲਈ ਹੈ। ਉਹ ਰੁਝਾਨਾਂ ਵਿੱਚ ਸ਼ੁਰੂ ਤੋਂ ਹੀ ਅੱਗੇ ਚੱਲ ਰਹੇ ਸਨ। ਖੰਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਆਜ਼ਾਦ ਉਮੀਦਵਾਰ ਦੀ 79704 ਦੀ ਲੀਡ ਨਾਲ ਜਿੱਤ ਨੂੰ ਲੈ ਕੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਮਹਿਲਾ ਸਾਰ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜੀਤ ਕੌਰ ਦੀ ਅਗਵਾਈ ਵਿੱਚ ਕੇਸਰੀ ਨਿਸ਼ਾਨ ਹੱਥਾਂ ਵਿੱਚ ਲੈ ਕੇ....
ਤਰਨਤਾਰਨ, 3 ਮਈ : ਸਥਾਨਕ ਸ਼ਹਿਰ ਦੇ ਕਸਬਾ ਸਰਹਾਲੀ ਨੇੜੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋ ਜਾਣ ਕਾਰਨ ਦੋਵੇਂ ਮੋਟਰਸਾਈਕਲਾਂ ਦਾ ਚਾਲਕਾਂ ਦੀ ਮੌਤ ਹੋ ਗਈ। ਦੋਵੇਂ ਮੋਟਰਸਾਈਕਲ ਚਾਲਕ ਪਿੰਡ ਖਾਰਾ ਦੇ ਵਸਨੀਕ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬਜੀਤ ਕੌਰ ਖਾਰਾ ਨੇ ਦੱਸਿਆ ਕਿ ਉਸਦਾ ਪਤੀ ਇੰਦਰਪਾਲ ਸਿੰਘ, ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਘਰੇਲੂ ਸਮਾਨ ਖ੍ਰੀਦਣ ਕੇ ਪਿੰਡ ਨੂੰ ਵਾਪਸ ਆ ਰਿਹਾ....
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਬੈਠਕ ਅੰਮ੍ਰਿਤਸਰ, 3 ਜੂਨ : ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੀ 40ਵੀਂ ਸਾਲਾਨਾ ਯਾਦ ਦੇ ਸਬੰਧ ਵਿੱਚ ਭਲਕੇ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ....
ਅੰਮ੍ਰਿਤਸਰ, 3 ਜੂਨ : ਦੇਸ਼ ਭਰ ਦੀਆਂ ਸਿੱਖ ਸੰਗਤਾਂ ਵੱਲੋਂ ਜੂਨ 1984 ਘੱਲੂਘਾਰੇ ਨੂੰ ਲੈ ਕੇ ਸ਼ਹੀਦੀ ਹਫ਼ਤਾ ਮਨਾਇਆ ਜਾ ਰਿਹਾ ਹੈ, ਘੱਲੂਘਾਰੇ ਦੇ ਸ਼ਹੀਦਾਂ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਸ੍ਰੀ ਦਰਬਾਰ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਥਾ ਕਰਨ ਪਹੁੰਚੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਵਾਰ ਐਸਜੀਪੀਸੀ ਤੇ ਸੰਗਤਾਂ ਦੇ ਸਹਿਯੋਗ ਨਾਲ 40ਵਾਂ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ। ਉਹਨਾਂ ਕਿਹਾ ਕਿ ਭਾਵੇਂ 40 ਸਾਲ ਹੋ ਜਾਣ....
ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਕੀਤਾ ਧੰਨਵਾਦ ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ ਬਟਾਲਾ, 2 ਜੂਨ : ਡਾ ਸ਼ਾਇਰੀ ਭੰਡਾਰੀ, ਐਸਡੀਐਮ ਬਟਾਲਾ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ 'ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ....
ਸਖ਼ਤ ਮਿਹਨਤ ਅਤੇ ਸਮਰਪਣ ਨਾਲ ਡਿਊਟੀ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਦਾ ਵੀ ਕੀਤਾ ਧੰਨਵਾਦ ਗੁਰਦਾਸਪੁਰ, 2 ਜੂਨ : ਲੋਕ ਸਭਾ ਹਲਕਾ 01-ਗੁਰਦਾਸਪੁਰ ਦੇ ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਵੋਟ ਦੇ ਜਮਹੂਰੀ ਹੱਕ ਦੀ ਵਰਤੋਂ ਲਈ ਚੋਣਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਹਲਕੇ ਦੇ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਬਾਵਜੂਦ ਵੋਟਰਾਂ ਵੱਲੋਂ ਵੋਟਿੰਗ ਪ੍ਰਕਿਰਿਆ 'ਚ ਦਿਖਾਇਆ ਗਿਆ ਉਤਸ਼ਾਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਚੋਣ....
ਈ.ਵੀ.ਐੱਮ. ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗੁਰਦਾਸਪੁਰ, 2 ਜੂਨ : ਲੋਕ ਸਭਾ ਹਲਕਾ-01 ਗੁਰਦਾਸਪੁਰ ਵਿੱਚ ਸਨਿਚਰਵਾਰ ਨੂੰ ਪੋਲਿੰਗ ਬੰਦ ਹੋਣ ਤੋਂ ਬਾਅਦ ਸਾਰੀਆਂ ਈ.ਵੀ.ਐੱਮ. ਮਸ਼ੀਨਾਂ ਨੂੰ ਸੁਰੱਖਿਆ ਇੰਤਜ਼ਾਮਾਂ ਦੇ ਸਖ਼ਤ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਬੀਤੀ ਰਾਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ ਗੁਰਦਾਸਪੁਰ ਲਈ ਨਿਯੁਕਤ ਕੀਤੇ ਜਨਰਲ ਅਬਜ਼ਰਵਰ ਸ੍ਰੀ ਕੇ. ਮਹੇਸ਼ ਆਈ.ਏ.ਐੱਸ, ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ, ਏ.ਆਰ.ਓ....
ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਵਿਧਾਨ ਸਭਾ ਹਲਕਾ ਸੁਜਾਨਪੁਰ ਵਿੱਚ ਸਭ ਤੋਂ ਵੱਧ 73.71 ਫ਼ੀਸਦੀ ਪੋਲਿੰਗ ਹੋਈ ਜਦਕਿ ਸਭ ਤੋਂ ਘੱਟ ਪੋਲਿੰਗ ਬਟਾਲਾ ਹਲਕੇ ਵਿੱਚ 59.82 ਫ਼ੀਸਦੀ ਰਹੀ ਗੁਰਦਾਸਪੁਰ, 2 ਜੂਨ : ਰਿਟਰਨਿੰਗ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਲੋਕ ਸਭਾ ਹਲਕਾ 01-ਗੁਰਦਾਸਪੁਰ ਦੀ ਸੋਧੀ ਹੋਈ ਫਾਈਨਲ ਪੋਲਿੰਗ ਪ੍ਰਸੈਂਟੇਜ ਜਾਰੀ ਕੀਤੀ ਗਈ ਹੈ। ਲੋਕ ਸਭਾ ਹਲਕਾ ਗੁਰਦਾਸਪੁਰ ਵਿੱਚ 66.67 ਫ਼ੀਸਦੀ ਵੋਟਰਾਂ ਨੇ ਆਪਣੀ....
ਤਰਨਤਾਰਨ, 02 ਜੂਨ : ਤਰਨਤਾਰਨ ‘ਚ ਦੋ ਵੱਖ ਵੱਖ ਵਾਪਰੇ ਭਿਆਨਕ ਸੜਕ ਹਾਦਸਿਆਂ ਵਿੱਚ ਮਾਂ-ਪੁੱਤ ਸਮੇਤ ਤਿੰਨ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਇੱਕ ਘਟਨਾਂ ਪਿੰਡ ਘਸੀਟਪੁਰਾ ਦੇ ਨੇੜੇ ਇੱਕ ਸੜਕ ਹਾਦਸੇ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ ਜਦੋਂ ਕਿ ਦੂਜਾ ਹਾਦਸਾ ਪੱਟੀ ਸੜਕ ਵਾਪਰਿਆ ਜਿੱਥੇ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮੌਕੇ ਤੇ ਪੁੱਜੀ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰਦਿੱਤੀ ਗਈ ਹੈ। ਇਸ ਸਬੰਧੀ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ....
ਅੰਮ੍ਰਿਤਸਰ, 2 ਜੂਨ : 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾਣੇ ਹਨ। ਇਸ ਦੇ ਨਾਲ ਹੀ ਜੂਨ 1984 ਦੇ ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਨੂੰ ਮੁੱਖ ਰੱਖਦੇ ਹੋਏ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ‘ਜੂਨ 1984 ਘੱਲੂਘਾਰਾ ਸ਼ਹੀਦੀ ਹਫ਼ਤੇ ਦੇ ਚਲਦਿਆਂ ਇਨ੍ਹਾਂ ਦਿਹਾੜਿਆਂ ਪ੍ਰਤੀ ਸਿੱਖਾਂ ਭਾਵਨਾਵਾਂ ਦੇ ਮੱਦੇਨਜ਼ਰ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਜਿੱਤਣ ਵਾਲੇ ਉਮੀਦਵਾਰ....
ਗੁਰਦਾਸਪੁਰ, 1 ਜੂਨ : ਜ਼ਿਲ੍ਹਾ ਗੁਰਦਾਸਪੁਰ ਦੇ ਵੋਟਰਾਂ ਵੱਲੋਂ ਅੱਜ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਨੌਜਵਾਨਾਂ, ਬਜ਼ੁਰਗਾਂ ਸਮੇਤ ਹਰ ਉਮਰ ਵਰਗ ਦੇ ਵੋਟਰਾਂ ਵੱਲੋਂ ਪੋਲਿੰਗ ਬੂਥਾਂ ਉੱਪਰ ਪਹੁੰਚ ਕੇ ਆਪਣੇ ਪਸੰਦੀਦਾ ਉਮੀਦਵਾਰਾਂ ਨੂੰ ਵੋਟ ਪਈ ਜਾ ਰਹੀ ਹੈ। ਸਵੇਰੇ 9:00 ਵਜੇ ਤੱਕ ਜ਼ਿਲ੍ਹੇ ਵਿੱਚ 10.01 ਫ਼ੀਸਦੀ ਪੋਲਿੰਗ ਹੋਈ ਸੀ ਜਦਕਿ 11:00 ਵਜੇ ਤੱਕ 24.79 ਫ਼ੀਸਦੀ ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰ ਚੁੱਕੇ ਹਨ। ਰਿਟਰਨਿੰਗ ਅਫ਼ਸਰ ਲੋਕ ਸਭਾ....