ਮਾਝਾ

ਅੰਮ੍ਰਿਤਸਰ ਬਾਰਡਰ ਰੇਂਜ ਵਿੱਚ 15 ਲੱਖ ਲੀਟਰ ਨਜਾਇਜ਼ ਸ਼ਰਾਬ 64 ਹਜ਼ਾਰ ਕਿਲੋ ਲਾਹਣ ਬਰਾਮਦ, 50 ਗ੍ਰਿਫਤਾਰ 
ਅੰਮ੍ਰਿਤਸਰ 28 ਮਾਰਚ : ਅੰਮ੍ਰਿਤਸਰ ਬਾਰਡਰ ਰੇਂਜ ਨਵੇਂ ਡੀਆਈਜੀ ਰਾਕੇਸ਼ ਕੌਸ਼ਲ ਜਿਨਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਬਾਰਡਰ ਰੇਂਜ ਦੇ ਨਵੇਂ ਡੀਆਈਜੀ ਵਜੋਂ ਅਹੁਦਾ ਸੰਭਾਲਿਆ ਗਿਆ ਹੈ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੇ ਹਨ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਬਾਰਡਰ ਰੇਂਜ ਜਿਸ ਵਿੱਚ ਅੰਮ੍ਰਿਤਸਰ ਦਿਹਾਤੀ ਬਟਾਲਾ ਗੁਰਦਾਸਪੁਰ ਅਤੇ ਪਠਾਨਕੋਟ ਇਲਾਕੇ ਸ਼ਾਮਿਲ ਹਨ, ਡੀਆਈ ਜੀ ਰਾਕੇਸ਼ ਕੌਸ਼ਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਨਜਾਇਜ਼ ਸ਼ਰਾਬ ਦੇ ਧੰਦੇ ਤੇ ਕਾਬੂ ਕਰਦੇ ਹੋਏ ਪਿਛਲੇ ਕੁਝ ਦਿਨਾਂ ਚ ਹੀ....
ਜ਼ਿਲ੍ਹਾ ਮੈਜਿਸਟਰੇਟ ਨੇ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਸਾਂਝੀ ਦਾਖਲਾ ਪ੍ਰੀਖਿਆ ਮੌਕੇ ਪ੍ਰੀਖਿਆਵਾਂ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ `ਤੇ ਲਗਾਈ ਪਾਬੰਦੀ
ਤਰਨ ਤਾਰਨ, 28 ਮਾਰਚ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2024-25 ਲਈ ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਅਤੇ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਸਾਂਝੀ ਦਾਖਲਾ ਪ੍ਰੀਖਿਆ ਮਿਤੀ 30 ਮਾਰਚ, 2024 ਨੂੰ ਸਵੇਰੇ 10:00 ਵਜੇ ਤੋਂ ਦੁਪਹਿਰ 01:00 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਵੱਖ-ਵੱਖ ਪਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਇਹਨਾਂ ਪਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਹਿਤ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਫ਼ੌਜਦਾਰੀ....
ਪ੍ਰੀਖਿੱਆਵਾਂ ਕੇਂਦਰਾਂ ਦੇ ਆਲੇ ਦੁਆਲੇ ਇਕੱਠੇ ਹੋਣ ਤੇ ਪਾਬੰਦੀ ਦੇ ਹੁਕਮ
ਅੰਮ੍ਰਿਤਸਰ 28 ਮਾਰਚ : ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਆਉਦੇ ਪੰਜਾਬ ਸਰਕਾਰ ਸਿੱਖਿਆ ਬੋਰਡ ਵੱਲੋਂ ਪਰੀਖਿਆਵਾਂ ਮਿਤੀ 30 ਮਾਰਚ 2024 ਨੂੰ ਸਵੇਰੇ 10.00 ਵਜੇ ਤੋਂ 1.00 ਵਜੇ ਤੱਕ ਸ਼ੈਸਨ ਵਿੱਚ ਬੋਰਡ ਵਲੋਂ ਸਥਾਪਿਤ ਕੀਤੇ ਗਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ....
ਮੈਗਾ ਪੇਰੈਂਟਸ-ਟੀਚਰ ਦੌਰਾਨ ਦੱਸਿਆ ਗਿਆ ਵੋਟ ਦਾ ਮਹੱਤਵ
ਅੰਮ੍ਰਿਤਸਰ 28 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਿਸ਼ਾਮ ਥੋਰੀ ਦੇ ਦਿਸ਼ਾ ਨਿਦਰੇਸ਼ਾਂ ਤੇ ਲੋਕਸਭਾ ਚੋਣਾਂ-2024 ਦੇ ਮੱਦੇਨਜ਼ਰ ਚੱਲ ਰਹੀਆਂ ਸਵੀਪ ਗਤੀਵਿਧੀਆਂ ਨੂੰ ਹੋਰ ਤੇਜ਼ ਕਰਦੇ ਹੋਏ ਚੈਅਰਪਰਸਨ ਸਵੀਪ-ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਅੰਮ੍ਰਿਤਸਰ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਜਿਲ੍ਹੇ ਦੇ 1365 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਮੈਗਾ ਪੇਰੈਂਟਸ-ਟੀਚਰ ਮੀਟਿੰਗ ਦੌਰਾਨ ਵੋਟ ਪਾਉਣ ਦੇ ਲੋਕਤਾਂਤਰਿਕ ਹੱਕਾਂ ਬਾਰੇ ਜਾਗਰੂਕ....
ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸੀ ਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ ਸਿ਼ਕਾਇਤ - ਜਿਲ੍ਹਾ ਚੋਣ ਅਧਿਕਾਰੀ
ਕੰਟਰੋਲ ਰੂਮ ਦਾ ਕੀਤਾ ਦੌਰਾ ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 28 ਮਾਰਚ : ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਦਿਹਾਤੀ ਸ੍ਰੀ ਸਤਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਵਿੱਚ ਆਪਸੀ ਤਾਲਮੇਲ ਨੂੰ ਲੈ ਕੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਿਲ੍ਹਾ ਚੋਣ ਅਧਿਕਾਰੀ ਨੇ ਸਹਾਇਕ....
ਨਾਜਾਇਜ਼ ਸ਼ਰਾਬ ਸਬੰਧੀ 79738-67446 `ਤੇ ਦਿੱਤੀ ਜਾ ਸਕਦੀ ਹੈ ਸੂਚਨਾ - ਜਿਲ੍ਹਾ ਚੋਣ ਅਧਿਕਾਰੀ
ਸੂਚਨਾ ਦੇਣ ਵਾਲੇ ਦਾ ਨਾਮ ਰੱਖਿਆ ਜਾਵੇਗਾ ਗੁਪਤ ਅੰਮ੍ਰਿਤਸਰ 28 ਮਾਰਚ : ਆਮ ਵੇਖਣ ਵਿੱਚ ਆਇਆ ਹੈ ਕਿ ਚੋਣਾਂ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵਲੋਂ ਨਾਜਾਇਜ਼ ਸ਼ਰਾਬ ਦੀ ਵਿਕਰੀ ਕੀਤੀ ਜਾਂਦੀ ਹੈ, ਜਿਸ ਨਾਲ ਕਈ ਜਾਨਾਂ ਅਜਾਈ ਚਲੀਆਂ ਜਾਂਦੀਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਕਿਸੇ ਵੀ ਜਗ੍ਹਾ ਤੇ ਨਾਜਾਇਜ਼ ਸ਼ਰਾਬ ਦੀ ਵਿਕਰੀ ਜਾਂ ਭੰਡਾਰ ਬਾਰੇ ਪਤਾ ਲਗਦਾ ਹੈ ਤਾਂ ਉਹ ਮੋਬਾਇਲ ਨੰਬਰ....
ਅਜਨਾਲਾ 'ਚ ਪ੍ਰੇਮ ਸੰਬੰਧਾਂ ਦੇ ਸ਼ੱਕ ਕਾਰਨ ਨੌਜਵਾਨ ਦਾ ਕਤਲ, ਕਾਤਲ ਗ੍ਰਿਫਤਾਰ
ਅਜਨਾਲਾ, 27 ਮਾਰਚ : ਅਜਨਾਲਾ ਦੇ ਪਿੰਡ ਡੱਲਾ ਤੋਂ ਇੱਕ ਨੌਜਵਾਨ ਦਾ ਪਿਛਲੇ ਦਿਨੀ ਭੇਦ ਭਰੇ ਹਾਲਾਤਾਂ ਵਿੱਚ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਤੇਜ਼ਧਾਰ ਹਥਿਆਰ ਬਰਾਮਦ ਕੀਤਾ ਗਿਆ ਹੈ ਜਿਸ ਨਾਲ ਨੌਜਵਾਨ ਦਾ ਕਤਲ ਕੀਤਾ ਗਿਆ ਸੀ। ਇਸ ਸਬੰਧੀ ਡੀਐਸਪੀ ਅਜਨਾਲਾ ਰਾਜ ਕੁਮਾਰ ਨੇ ਦੱਸਿਆ ਕਿ ਪਿਛਲੇ ਦਿਨੀ ਇੱਕ ਵਿਅਕਤੀ ਦੀ ਭੇਦ ਭਰੇ ਹਾਲਾਤਾਂ ਵਿੱਚ ਲਾਸ਼ ਮਿਲੀ ਸੀ। ਜਿਸ ਤੇ ਪੁਲਿਸ ਵੱਲੋਂ ਮਾਮਲੇ ਦੀ....
ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਸੁਰੱਖਿਅਤ ਅਤੇ ਸ਼ਾਂਤਮਈ ਚੋਣਾਂ ਨੂੰ ਬਣਾਇਆ ਜਾਵੇਗਾ ਯਕੀਨੀ-ਜ਼ਿਲ੍ਹਾ ਚੋਣ ਅਫ਼ਸਰ
ਲੋਕਤੰਤਰ ਦੇ ਉਤਸਵ ਵਿੱਚ ਆਪਣਾ ਵੱਧ ਤੋਂ ਵਧ ਯੋਗਦਾਨ ਪਾਉਣ ਲਈ ਹਲਕੇ ਦੇ ਹਰ ਇੱਕ ਵੋਟਰ ਨੂੰ ਕੀਤੀ ਅਪੀਲ 85 ਸਾਲ ਤੋਂ ਵੱਧ ਉਮਰ ਦੇ ਵੋਟਰਾਂ ਨੂੰ ਦਿੱਤੀ ਜਾਵੇਗੀ ਘਰ ਦੇ ਵਿੱਚ ਵੋਟ ਪਾਉਣ ਦੀ ਸਹੂਲਤ ਦਿਵਿਆਂਗਜਨ ਵੋਟਰਾਂ ਦਾ ਵੀ ਰੱਖਿਆ ਜਾਵੇਗਾ ਵਿਸ਼ੇਸ਼ ਧਿਆਨ ਤਰਨ ਤਾਰਨ, 27 ਮਾਰਚ : ਲੋਕ ਸਭਾ ਹਲਕਾ ਖਡੂਰ ਸਾਹਿਬ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਦੇ ਮੰਤਵ ਨਾਲ ਜ਼ਿਲਾ੍ਹ ਚੋਣ ਦਫਤਰ ਤਰਨਤਾਰਨ ਪੂਰੀ ਤਰਾਂ੍ਹ ਮੁਸਤੈਦ ਹੈ ਅਤੇ ਹਲਕੇ ਵਿੱਚ ਸੁਰੱਖਿਅਤ ਅਤੇ ਸ਼ਾਂਤਮਈ ਚੋਣਾਂ ਨੂੰ ਯਕੀਨੀ....
1 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਸਰਕਾਰੀ ਖਰੀਦ-ਡਿਪਟੀ ਕਮਿਸ਼ਨਰ
ਖਰੀਦ ਪ੍ਰਬੰਧਾਂ ਲਈ ਕੀਤੀ ਤਿਆਰੀ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 27 ਮਾਰਚ : ਆ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਮੰਡੀ ਬੋਰਡ ਦੇ ਅਧਿਕਾਰੀਆਂ, ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੁੱਖ ਸਕੱਤਰ ਪੰਜਾਬ ਨਾਲ ਵੀਡਿਓ ਕਾਨਫਰੰਸਿੰਗ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਕਣਕ ਦੇ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੀਜਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ....
ਪੰਜਾਬ ਪੁਲਿਸ ਨੇ 4 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਕੀਤੀ ਜ਼ਬਤ, 12 ਗ੍ਰਿਫਤਾਰ
ਅੰਮ੍ਰਿਤਸਰ, 26 ਮਾਰਚ : ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਹੈਰੋਇਨ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਡਰੱਗ ਮਨੀ ਅਤੇ ਸਰਹੱਦ ਪਾਰ ਹੈਰੋਇਨ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ 12 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਇਹ ਮੋਡੀਊਲ ਮਲੇਸ਼ੀਆ ਵਿੱਚ ਸਥਿਤ ਇੱਕ ਚੋਟੀ ਦੇ ਸਮੱਗਲਰ ਦੁਆਰਾ ਚਲਾਇਆ ਜਾਂਦਾ ਹੈ। ਜੋ ਕਿ 2019 ਵਿੱਚ....
ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਸੀ-ਵਿਜ਼ਲ ਐਪ ਰਾਹੀਂ ਕੀਤੀ ਜਾ ਸਕਦੀ ਹੈ ਸ਼ਿਕਾਇਤ-ਜ਼ਿਲ੍ਹਾ ਚੋਣ ਅਫ਼ਸਰ
ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਦਰਜ ਕਰਾਈ ਸ਼ਿਕਾਇਤ ’ਤੇ 100 ਮਿੰਟ ਦੇ ਅੰਦਰ-ਅੰਦਰ ਕੀਤੀ ਜਾਵੇਗੀ ਕਾਰਵਾਈ ਤਰਨ ਤਾਰਨ, 26 ਮਾਰਚ : ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਨੂੰ ਸਖਤੀ ਨਾਲ ਲਾਗੂ ਕਰਨ ਲਈ ਚੋਣ ਕਮਿਸ਼ਨ ਵੱਲੋਂ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾ ਸਕੇ।....
ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਉਮੀਦਵਾਰ ਅਤੇ ਸਿਆਸੀ ਪਾਰਟੀਆਂ ਆਨਲਾਈਨ ਵੀ ਲੈ ਸਕਦੀਆਂ ਹਨ ਮਨਜੂਰੀਆਂ-ਜ਼ਿਲ੍ਹਾ ਚੋਣ ਅਫ਼ਸਰ
ਤਰਨਤਾਰਨ, 26 ਮਾਰਚ : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਹਿਤ ਹੋਣ ਵਾਲੀਆਂ ਵੱਖ-ਵੱਖ ਸਭਾਵਾਂ ਤੋਂ ਇਲਾਵਾ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਬਹੁਤ ਸਾਰੀਆਂ ਜ਼ਰੂਰੀ ਪ੍ਰਵਾਣਗੀਆਂ ਲੈਣੀਆਂ ਹੁੰਦੀਆਂ ਹਨ। ਉਮੀਦਵਾਰ ਅਤੇ ਸਿਆਸੀ ਪਾਰਟੀਆਂ ਹੁਣ ਇਹ ਪ੍ਰਵਾਨਗੀਆਂ ਆਨਲਾਈਨ ਅਪਲਾਈ ਕਰਕੇ ਵੀ ਲੈ ਸਕਦੀਆਂ ਹਨ। ਇਸ ਲਈ ਪੋਰਟਲ ਦਾ ਲਿੰਕ https://suvidha.eci.gov.in/pc/public/login ਹੈ । ਇਸ ਸਬੰਧੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ, ਸ਼੍ਰੀ ਸੰਦੀਪ....
ਲੋਕ ਸਭਾ ਚੋਣਾਂ ਦੌਰਾਨ ਸ਼ਰਾਬ ਜਾਂ ਹੋਰ ਨਸ਼ਿਆਂ ਦੇ ਪ੍ਰਵਾਹ ਨੂੰ ਰੋਕਣ ਲਈ ਜ਼ਿਲਾ ਚੋਣ ਅਫਸਰ ਵੱਲੋਂ ਆਬਕਾਰੀ ਵਿਭਾਗ ਤੇ ਪੁਲਿਸ ਵਿਭਾਗ ਨੂੰ ਹਦਾਇਤਾਂ ਜਾਰੀ
ਗੁਆਂਢੀ ਜ਼ਿਲ੍ਹਿਆਂ ਅਤੇ ਸਰਹੱਦੀ ਇਲਾਕਿਆਂ ਵਿੱਚ ਪੂਰੀ ਚੌਕਸੀ ਰੱਖਣ ਲਈ ਸਬੰਧਿਤ ਅਧਿਕਾਰੀਆਂ ਨੂੰ ਦਿੱਤੇ ਆਦੇਸ਼ ਤਰਨਤਾਰਨ, 26 ਮਾਰਚ : ਲੋਕ ਸਭਾ ਚੋਣਾਂ-2024 ਨੂੰ ਧਨ ਬਲ ਅਤੇ ਨਸ਼ਿਆਂ ਤੋਂ ਪੂਰੀ ਤਰਾਂ ਮੁਕਤ ਕਰਨ ਲਈ ਚੋਣ ਕਮਿਸ਼ਨ ਵੱਲੋਂ ਸਖਤ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਅੱਜ ਜ਼ਿਲਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਆਬਕਾਰੀ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਉਹ....
ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਕਾਰੋਬਾਰੀਆਂ ਉਤੇ ਨਜ਼ਰ ਰੱਖੀ ਜਾਵੇ- ਜ਼ਿਲ੍ਹਾ ਚੋਣ ਅਧਿਕਾਰੀ
ਹੁਣ ਤੱਕ ਟੀਮਾਂ ਨੇ 42 ਹਜ਼ਾਰ ਲਿਟਰ ਤੋਂ ਵੱਧ ਲਾਹਣ ਤੇ ਸ਼ਰਾਬ ਜ਼ਬਤ ਕੀਤੀ ਸਪਿਰਟ ਅਤੇ ਸ਼ਰਾਬ ਦੇ ਭੰਡਾਰ ਦੀ ਵੀ ਲਗਾਤਾਰ ਹੋਵੇ ਜਾਂਚ ਅੰਮ੍ਰਿਤਸਰ, 26 ਮਾਰਚ : ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਰਾਬ ਦੇ ਕਾਰੋਬਾਰੀਆਂ ਉਤੇ ਲਗਾਤਾਰ ਨਜ਼ਰ ਰੱਖਣ ਦੀ ਹਦਾਇਤ ਕਰਦੇ ਕਿਹਾ ਕਿ ਚੋਣਾਂ ਮੌਕੇ ਨਾਜਾਇਜ਼ ਅਤੇ ਨਕਲੀ ਸ਼ਰਾਬ ਦੀ ਵਿਕਰੀ ਦੀ ਸੰਭਾਵਨਾ ਬਣੀ ਰਹਿੰਦੀ ਹੈ, ਇਸ ਲਈ ਜਰੂਰੀ ਹੈ ਕਿ ਸ਼ਰਾਬ ਅਤੇ ਸਪਿਰਟ ਦੇ ਵਪਾਰ ਉਤੇ ਐਕਸਾਈਜ਼ ਵਿਭਾਗ ਲਗਾਤਾਰ....
ਸਕਸ਼ਮ ਐਪ ਰਾਹੀ  ਦਿਵਿਯਾਂਗ ਵੋਟਰ ਲੈ ਸਕਦੇ ਹਨ ਹਰ ਤਰ੍ਹਾ ਦੀ ਸਹੂਲਤ
ਵਿਦਿਆਰਥੀਆਂ ਵਲੋਂ ਚੋਣ ਮੋਬਾਈਲ ਐਪਾਂ ਕੀਤੀਆਂ ਗਈਆਂ ਡਾਊਨਲੋਡ ਅੰਮ੍ਰਿਤਸਰ 26 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਲੋਕ ਸਭਾ ਚੋਣਾਂ-2024 ਵਿੱਚ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਲਈ ਸਵੀਪ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਜੋਂ ਅੱਜ ਜਿਲ੍ਹੇ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਸੈਂਕੜਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਮੋਬਾਈਲ ਫੋਨਾਂ ਤੇ ਲੋਕ ਸਭਾ ਚੋਣਾਂ ਸਬੰਧੀ ਵੋਟਰ ਹੈਲਪਲਾਈਨ ਐਪ, ਸੀ....