ਸਬੰਧਤ ਅਧਿਕਾਰੀਆਂ ਨੂੰ ਸਾਫ਼ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਅੰਮ੍ਰਿਤਸਰ 4 ਨਵੰਬਰ 2024 : ਅੱਜ ਹਲਕਾ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਅਤੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵਲੋਂ ਸਾਫ਼ ਸਫ਼ਾਈ ਦੇ ਪ੍ਰਬੰਧਾਂ ਨੂੰ ਲੈ ਕੇ ਵੱਲ੍ਹਾ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੇ ਨਾਲ ਜਿਲ੍ਹਾ ਮੰਡੀ ਅਫ਼ਸਰ ਸ: ਅਮਨਦੀਪ ਸਿੰਘ, ਨਗਰ ਨਿਗਮ ਦੇ ਸਿਹਤ ਅਫ਼ਸਰ ਡਾ. ਕਿਰਨ ਕੁਮਾਰ, ਤਹਿਸੀਲਦਾਰ ਡਾ. ਰਾਜਵਿੰਦਰ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਿਧਾਇਕਾ....
ਮਾਝਾ
ਕਲਾਨੌਰ, 03 ਨਵੰਬਰ 2024 : ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡੇਰਾ ਬਾਬਾ ਨਾਨਕ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿੱਚ ਵਿਸ਼ਾਲ ਰੈਲੀ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਗੁਰਦੀਪ ਸਿੰਘ ਰੰਧਾਵਾ, ਅਮਨ ਸ਼ੇਰ ਸਿੰਘ ਸੈਰੀ ਕਲਸੀ ਵੀ ਹਾਜ਼ਰ ਸਨ। ਇਸ ਮੌਕੇ ਭਰਵੇਂ ਇੱਕਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਜੋ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ....
ਅੰਮ੍ਰਿਤਸਰ 3 ਨਵੰਬਰ 2024 : ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਕੋਹਾਲਾ ਵਿਖੇ ਪਤੀ ਵੱਲੋਂ ਪਤਨੀ ਦਾ ਕਤਲ ਕਰਕੇ ਲਾਸ਼ ਨੂੰ ਜ਼ਮੀਨ ਵਿਚ ਦੱਬਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਵਰਿਆਮ ਸਿੰਘ, ਜੋ ਨਸ਼ੇ ਦਾ ਆਦੀ ਸੀ, ਪਿਛਲੇ 15 ਸਾਲਾਂ ਤੋਂ ਪਿੰਡ ਕੋਹਾਲਾ ਵਿਖੇ ਆਪਣੀ ਪਤਨੀ ਮਨਜੀਤ ਕੌਰ ਨਾਲ ਰਹਿ ਰਿਹਾ ਸੀ। ਬੀਤੇ ਦਿਨੀਂ ਵਰਿਆਮ ਸਿੰਘ ਨੇ ਨਸ਼ੇ ਦੀ ਹਾਲਤ ਵਿਚ ਆਪਣੀ ਪਤਨੀ ਦੇ ਸਿਰ ਵਿਚ ਕੋਈ ਨੁਕੀਲੀ ਚੀਜ਼ ਮਾਰ ਕੇ ਕਤਲ ਕਰ ਦਿੱਤਾ। ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਘਰ ਵਿਚ ਟੋਇਆ ਪੁੱਟ ਕੇ ਜ਼ਮੀਨ ਵਿਚ ਦੱਬ....
ਭਾਰਤੀ ਫ਼ੌਜ ਵੱਲੋਂ ਲੜਦਿਆਂ ਸ਼ਹੀਦ ਹੋਣ ਵਾਲੇ ਸੂਰਬੀਰ ਯੋਧਿਆਂ ਨੇ ਸੰਸਾਰ ਦੇ ਵੱਖ ਵੱਖ ਦੇਸ਼ਾਂ ਦੀ ਆਜ਼ਾਦੀ ਵਿੱਚ ਵਡਮੁੱਲੇ ਯੋਗਦਾਨ ਪਾਏ-ਮੇਜਰ ਜਨਰਲ ਬਲਵਿੰਦਰ ਸਿੰਘ, ਵੀਐਸਐਮ ਬਟਾਲਾ, 3 ਨਵੰਬਰ 2024 : ਯਾਦਗਾਰ ਪਹਿਲਾ ਵਿਸ਼ਵ ਯੁੱਧ, ਪਿੰਡ ਸਰਵਾਲੀ, ਤਹਿਸੀਲ ਬਟਾਲਾ ਵਿਖੇ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾਂ, ਹਵਲਦਾਰ ਕਾਲਾ ਸਿੰਘ 45 ਰੈਟਰੇ ਸਿੱਖਸ (ਹੁਣ 3 ਸਿੱਖ ਬਟਾਲੀਅਨ ) ਦੇ 106ਵੇਂ ਸ਼ਹੀਦੀ ਦਿਵਸ ਅਤੇ ਸਿਪਾਹੀ ਹਜਾਰਾ ਸਿੰਘ,45 ਰੈਟਰੇ ਸਿੱਖ (ਹੁਣ 3 ਸਿੱਖ ਬਟਾਲੀਅਨ ) ਦੇ 107ਵੇਂ....
ਖੇਤਾਂ ਵਿਚ ਪਹੁੰਚ ਕੇ ਅਧਿਕਾਰੀ ਕਰ ਰਹੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਬਟਾਲਾ, 3 ਨਵੰਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਰਾਲੀ ਦੇ ਨਿਪਟਾਰੇ ਵਿਚ ਸਹਿਕਾਰੀ ਸਭਾਵਾਂ ਵਲੋਂ ਕਿਸਾਨਾਂ ਨੂੰ ਨਵੀਨਤਮ ਮਸ਼ੀਨਰੀ ਦੇ ਕੇ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਡਿਪਟੀ ਰਜਿਸਟਰਾਰ, ਜਸਪਰਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਦੇ ਖੇਤਾਂ ਵਿਚ ਜਾ ਕੇ ਜਿੱਥੇ ਉਨ੍ਹਾਂ ਨੂੰ ਪਰਾਲੀ ਦੇ ਯੋਗ ਨਿਪਟਾਰੇ ਬਾਰੇ ਦੱਸਿਆ ਜਾ ਰਿਹਾ ਹੈ....
ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਦੀ ਅਪੀਲ ਬਟਾਲਾ, 3 ਨਵੰਬਰ 2024 : ਜਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ 2 ਨਵੰਬਰ ਤੱਕ 505260 ਮੀਟਰਕ ਟਨ ਝੋਨੇ ਦੀ ਫਸਲ ਦੀ ਆਮਦ ਹੋਈ ਸੀ, ਜਿਸ ਵਿੱਚੋਂ 482219 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ ਹੈ, ਕਿਸਾਨਾਂ ਨੂੰ 965 ਦੀ ਅਦਾਇਗੀ ਕੀਤੀ ਜਾ ਚੁੱਕੀ....
ਅੰਮ੍ਰਿਤਸਰ, 2 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨਾਲ ਓਐਸਡੀ ਵਜੋਂ ਸ. ਸਤਬੀਰ ਸਿੰਘ ਧਾਮੀ ਸੇਵਾਵਾਂ ਨਿਭਾਉਣਗੇ। ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਜੋਂ ਸੇਵਾ ਮੁਕਤ ਹੋਏ ਸ. ਸਤਬੀਰ ਸਿੰਘ ਧਾਮੀ ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਓਐਸਡੀ ਵਜੋਂ ਸੇਵਾ ਨਿਭਾ ਰਹੇ ਸਨ। ਅੱਜ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ....
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰਨਾਂ ਨੇ ਦਿੱਤੀਆਂ ਸ਼ੁੱਭ ਕਾਮਨਾਵਾਂ ਅੰਮ੍ਰਿਤਸਰ, 2 ਨਵੰਬਰ 2024 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਦਿਨੀਂ ਹੋਏ ਜਨਰਲ ਇਜਲਾਸ ਦੌਰਾਨ ਨਿਯੁਕਤ ਕੀਤੇ ਗਏ ਆਨਰੇਰੀ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਅਹੁਦੇਦਾਰਾਂ ਦੀ ਹਾਜ਼ਰੀ ਵਿਚ ਅਹੁਦਾ ਸੰਭਾਲ ਲਿਆ। ਸ਼੍ਰੋਮਣੀ ਕਮੇਟੀ ਦੇ ਲੰਮੇ ਅਰਸੇ ਤੋਂ ਮੈਂਬਰ ਚੱਲੇ ਆ ਰਹੇ ਸ. ਕੁਲਵੰਤ ਸਿੰਘ ਮੰਨਣ....
17 ਅਕਤੂਬਰ ਤੋਂ 2 ਨਵੰਬਰ ਤੱਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਨਿਭਾਈ ਕਥਾ ਵਿਚਾਰ ਦੀ ਸੇਵਾ ਅੰਮ੍ਰਿਤਸਰ, 2 ਨਵੰਬਰ 2024 : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਦੀ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਹ 17 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ....
ਅੰਮ੍ਰਿਤਸਰ, 2 ਨਵੰਬਰ 2024 : ਨਵੰਬਰ 1984 ’ਚ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਏ ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ....
ਅੰਮ੍ਰਿਤਸਰ, 2 ਨਵੰਬਰ 2024 : ਅੰਮ੍ਰਿਤਸਰ ਦਿਹਾਤੀ ਪੁਲਿਸ (CIA ਸਟਾਫ) ਵੱਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਪਾਕਿਸਤਾਨ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 2.5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੇ ਖਿਲਾਫ਼ FIR ਨੰਬਰ 262 ਮਿਤੀ 01-11-24 ਅ/ਧ 21(C)-61-85 NDPS ACT ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਤਸਕਰੀ ਦੇ ਨੈਟਵਰਕਾਂ ਨੂੰ ਟਰੈਕ ਕਰਨ ਅਤੇ ਡਰੱਗ ਮਨੀ ਰਾਹੀਂ ਹਾਸਲ ਕੀਤੀਆਂ ਜਾਇਦਾਦਾਂ ਦੀ ਤਸਦੀਕ ਕਰਨ 'ਤੇ....
ਗੁਰਦਾਸਪੁਰ, 30 ਅਕਤੂਬਰ 2024 : ਗੁਰਦਾਸਪੁਰ ਦੇ ਥਾਣਾ ਬਹਿਰਾਮਪੁਰ ਦੇ ਤਹਿਤ ਪੈਂਦੇ ਪਿੰਡ ਰਾਏਪੁਰ ਦੇ ਬਾਂਠਾਂ ਵਾਲੇ ਮੋੜ ਉੱਤੇ ਸਵੇਰੇ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਜਦੋਂ ਇੱਕ ਤੇਜ਼ ਰਫਤਾਰ ਕਰੇਟਾ ਗੱਡੀ ਬਸ ਸਟਾਪ ਉੱਤੇ ਖੜ੍ਹੀਆਂ ਤਿੰਨ ਔਰਤਾਂ ਤੇ ਬੱਚੀ ਨੂੰ ਕੁਚਲਦੀ ਹੋਈ ਥੋੜੀ ਅੱਗੇ ਜਾ ਕੇ ਇੱਕ ਦੁਕਾਨ ਵਿੱਚ ਵੱਜੀ। ਹਾਦਸੇ ਵਿੱਚ ਦੋ ਔਰਤਾਂ ਦੀ ਮੌਕੇ ਉੱਤੇ ਮੌਤ ਹੋ ਗਈ, ਜਦਕਿ ਬੱਚੀ ਅਤੇ ਇੱਕ ਹੋਰ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈਆਂ ਹਨ, ਜਿਨਾਂ ਨੂੰ ਹਸਪਤਾਲ ਵਿੱਚ ਦਾਖਲ....
ਖੇਡਾਂ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਜਿੱਤ ਹਾਰ ਬਰਦਾਸ਼ਤ ਕਰਨ ਦੀ ਸ਼ਕਤੀ ਵੀ ਕਰਦੀਆਂ ਹਨ ਪ੍ਰਦਾਨ:- ਕੈਪਟਨ ਸੁਨੀਲ ਗੁਪਤਾ। ਜ਼ਿਲ੍ਹਾ ਪੱਧਰੀ ਜੇਤੂ ਖਿਡਾਰੀ ਸੂਬਾ ਪੱਧਰੀ ਖੇਡਾਂ ਵਿੱਚ ਲੈਣਗੇ ਭਾਗ:- ਕਮਲਦੀਪ ਕੌਰ। ਖੇਡਾਂ ਨੂੰ ਸਫਲਤਾ ਪੂਰਵਕ ਸੰਪੰਨ ਕਰਵਾਉਣ ਵਿੱਚ ਅਧਿਕਾਰੀਆਂ ਅਤੇ ਅਧਿਆਪਕਾਂ ਦਾ ਵਿਸ਼ੇਸ਼ ਯੋਗਦਾਨ:- ਡੀਜੀ ਸਿੰਘ। ਪਠਾਨਕੋਟ, 30 ਅਕਤੂਬਰ 2024 : ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਕਮਲਦੀਪ ਕੌਰ ਜ਼ਿਲ੍ਹਾ....
ਉੱਦਮੀ ਕਿਸਾਨਾਂ ਨੂੰ ਮੌਕੇ ਤੇ ਸਨਮਾਨਿਤ ਕੀਤਾ ਗਿਆ ਤਰਨ ਤਾਰਨ 30 ਅਕਤੂਬਰ 2024 : ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਤਹਿਤ ਪਰਾਲੀ ਪ੍ਰਬੰਧਨ ਕਰ ਰਹੇ ਕਿਸਾਨਾਂ ਨੂੰ ਉਤਸਾਹਿਤ ਕਰਨ ਹਿੱਤ ਬਲਾਕ ਖੇਤੀਬਾੜੀ ਅਫਸਰ , ਪੱਟੀ ਡਾ ਭੁਪਿੰਦਰ ਸਿੰਘ ਅਤੇ ਮਨਮੋਹਨ ਸਿੰਘ ਏਈਓ ਨੇ ਪਿੰਡ ਬਰਵਾਲਾ ਵਿਖੇ ਨਿਰੀਖਣ ਕੀਤਾ। ਇਸ ਮੌਕੇ ਸੂਝਵਾਨ ਕਿਸਾਨ ਹਰਪ੍ਰੀਤ ਸਿੰਘ, ਸਰਬਜੀਤ ਸਿੰਘ , ਗੁਰਪ੍ਰੀਤ ਸਿੰਘ ,ਬਲਜੀਤ ਸਿੰਘ, ਪਰਵਿੰਦਰ ਸਿੰਘ ਅਤੇ ਸਾਥੀ ਕਿਸਾਨਾਂ ਦੁਆਰਾ ਲਗਭਗ....
ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ 9,10, 23 ਤੇ 24 ਨਵੰਬਰ ਨੂੰ ਬੂਥ ਲੈਵਲ ਅਫ਼ਸਰਾਂ ਵੱਲੋਂ ਸਪੈਸ਼ਲ ਕੈਂਪਾਂ ਦੌਰਾਨ ਪ੍ਰਾਪਤ ਕੀਤੇ ਜਾਣਗੇ ਫਾਰਮ ਤਰਨ ਤਾਰਨ, 30 ਅਕਤੂਬਰ 2024 : ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ-2025 ਸਬੰਧੀ ਜਾਰੀ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਗਈ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਸਮੂਹ ਰਾਜਨੀਤਿਕ....