ਮਾਝਾ

ਪੰਜਾਬ ਬਜਟ ਸਿਹਤ, ਸਿੱਖਿਆ, ਖੇਤੀ ਸਮੇਤ ਵਪਾਰ ਲਈ ਉਸਾਰੂ ਰਚਨਾਤਮਕ : ਜਸਕਰਨ ਬੰਦੇਸ਼ਾ
ਸਾਬਕਾ ਸਰਕਾਰਾਂ ਵਾਂਗੂੰ ਖਜਾਨਾ ਖਾਲੀ ਹੋਣ ਦੀ ਥਾਂ ਟੈਕਸਾਂ ਦਾ ਬੋਝ ਪਾਏ ਜਾਣ ਦੀ ਉਲਟ ਮਾਨ ਸਰਕਾਰ ਨੇ ਕੋਈ ਨਵਾਂ ਟੈਕਸ ਨਹੀਂ ਲਾਇਆ ਅੰਮ੍ਰਿਤਸਰ,5 ਮਾਰਚ : ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਸਰਕਾਰ ਦਾ ਬਜਟ ਪੇਸ਼ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਦੇ ਇਤਿਹਾਸ 'ਚ ਪਹਿਲੀ ਵਾਰ 2 ਲੱਖ ਕਰੋੜ....
ਜਿਲ੍ਹੇ ਵਿਚੋਂ ਭੀਖ ਨੂੰ ਖਤਮ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਲਵੇਗਾ ਸ਼ਹਿਰੀਆਂ ਦਾ ਸਾਥ
ਗਰੂਕਤਾ ਲਈ ਕਰਵਾਏ ਜਾਣਗੇ ਨਾਟਕ ਅੰਮ੍ਰਿਤਸਰ, 5 ਮਾਰਚ : ਅੰਮ੍ਰਿਤਸਰ ਜਿਲ੍ਹੇ ਵਿਚੋਂ ਭੀਖ ਦੀ ਲਾਹਨਤ ਨੂੰ ਖਤਮ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਖਤੀ ਦੇ ਨਾਲ-ਨਾਲ ਸ਼ਹਿਰ ਵਾਸੀਆਂ ਦਾ ਸਾਥ ਵੀ ਲਿਆ ਜਾਵੇਗਾ। ਇਸ ਕੰਮ ਲਈ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਥਾਂ-ਥਾਂ ਨੁੱਕੜ ਨਾਟਕ ਕਰਵਾਏ ਜਾਣਗੇ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਤੋਂ ਪਹਿਲਾਂ ਜਿਲ੍ਹਾ ਸਮਾਜ ਕਲਿਆਣ ਵਿਭਾਗ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮਦਦ ਨਾਲ ਸ਼ਹਿਰ ਦੇ ਮੁੱਖ ਚੌਕ ਜਿੱਥੇ ਕਿ ਭੀਖ ਦੀ ਸਮੱਸਿਆ ਜ਼ਿਆਦਾ ਹੈ....
83 ਪਿੰਡਾਂ ਵਿਚ ਲਗਾਈਆਂ ਜਾਣਗੀਆਂ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਲਾਇਟਾਂ- ਡਿਪਟੀ ਕਮਿਸ਼ਨਰ
1.43 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ ਅੰਮ੍ਰਿਤਸਰ, 5 ਮਾਰਚ : ਜਿਲ੍ਹੇ ਦੇ 83 ਪਿੰਡਾਂ ਵਿਚ ਛੇਤੀ ਹੀ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਸਟਰੀਟ ਲਾਇਟਾਂ ਲਗਾਈਆਂ ਜਾਣਗੀਆਂ ਅਤੇ ਇਸ ਕੰਮ ਲਈ 1.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਪੱਧਰੀ ਕਮੇਟੀ ਵਿਚ ਇਸ ਸਬੰਧੀ ਕੀਤੀ ਮੀਟਿੰਗ ਵਿਚ ਇਹ ਜਾਣਕਾਰੀ ਦਿੰਦੇ ਹਦਾਇਤ ਕੀਤੀ ਕਿ ਇੰਨਾ ਲਾਇਟਾਂ ਦੀ ਖਰੀਦ ਲਈ ਵਾਜਬ ਤੇ ਵਧੀਆ ਕੁਆਲਟੀ ਤੈਅ ਕਰਨ ਲਈ ਟੈਂਡਰ ਜਾਰੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ....
ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਤਕਸੀਮ ਕੀਤੀਆਂ ਇਲੈਕਟ੍ਰਿਕ ਵੀਲ੍ਹ ਚੇਅਰ
ਅੰਮ੍ਰਿਤਸਰ, 5 ਮਾਰਚ : ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਐਕਸਿਸ ਬੈਂਕ ਦੀ ਸਹਾਇਤਾ ਨਾਲ ਵਿਸ਼ੇਸ਼ ਲੋੜਾਂ ਵਾਲੇ ਸਕੂਲਾਂ ਵਿਚ ਪੜਦੇ ਬੱਚਿਆਂ ਨੂੰ ਇਲੈਕਟਿ੍ਰਕ ਵੀਲ ਚੇਅਰ, ਜੋ ਕਿ ਉਨਾਂ ਦੇ ਰੋਜ਼ਮਰੀ ਦੀਆਂ ਜਰੂਰਤਾਂ ਅਸਾਨੀ ਨਾਲ ਪੂਰਾ ਕਰਨ ਵਿਚ ਸਹਾਈ ਹੋ ਸਕਦੀ ਹੈ, ਤਕਸੀਮ ਕੀਤੀਆਂ। ਉਨਾਂ ਇਸ ਮੌਕੇ ਬੱਚਿਆਂ ਨਾਲ ਗੱਲਬਾਤ ਕਰਦੇ ਉਨਾਂ ਨੂੰ ਹੌਂਸਲਾ ਦਿੰਦੇ ਕਿਹਾ ਕਿ ਤੁਹਾਡੇ ਕੋਲ ਵੀ ਆਮ ਬੱਚਿਆਂ ਦੀ ਤਰਾਂ ਮੌਕੇ ਹਨ, ਤੁਸੀਂ ਅੱਗੇ ਵਧੋ, ਅਸੀਂ ਤੁਹਾਡੇ ਨਾਲ ਹਾਂ। ਉਨਾਂ ਕਿਹਾ ਕਿ ਵਿਗਿਆਨ ਦੇ....
ਕਲਾਨੌਰ ਵਿਚ ਇੱਕ ਘਰ 'ਚੋ ਦੋ ਬੱਚਿਆਂ ਦੀਆਂ ਮਿਲੀਆਂ ਲਾਸ਼ਾਂ, ਪੁਲਿਸ ਵੱਲੋਂ ਜਾਂਚ ਸ਼ੁਰੂ
ਕਲਾਨੌਰ, 4 ਮਾਰਚ : ਕਸਬਾ ਕਲਾਨੌਰ ਵਿਚ ਦੋ ਬੱਚਿਆਂ ਦੀ ਭੇਤਭਰੀ ਹਾਲਤ ਵਿਚ ਮੌਤ ਦੀ ਖਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਕਲਾਨੌਰ ਦੇ ਸ਼ਿਵ ਮੰਦਿਰ ਨੇੜੇ ਇੱਕ ਘਰ ਵਿੱਚ ਦੋ ਬੱਚਿਆਂ ਦੀਆਂ ਲਾਸ਼ਾਂ ਮਿਲੀਆਂ ਹਨ। ਬੱਚਿਆਂ ਦੀ ਬੱਚਿਆਂ ਦੀ ਪਛਾਣ ਲੜਕਾ ਹਰਪ੍ਰੀਤ (3) ਅਤੇ ਇੱਕ ਕਰੀਬ 6 ਸਾਲ ਬੱਚੀ ਦੱਸੀ ਜਾ ਰਹੀ ਹੈ। ਮੌਕੇ ਉਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਨ੍ਹ ਬੱਚਿਆਂ ਦੇ ਮਾਂ ਅਤੇ ਪਿਓ ਦੋਵੇਂ ਹੀ ਘਰੋਂ ਗ਼ਾਇਬ ਹਨ। ਬੱਚਿਆਂ ਦੀ ਉਮਰ ਕਰੀਬ ਤਿੰਨ ਸਾਲ ਦਾ ਲੜਕਾ ਹਰਪ੍ਰੀਤ ਅਤੇ ਇਕ....
ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਨਸ਼ਾ ਤਸਕਰ ਨੂੰ ਕੀਤਾ ਕਾਬੂ
ਅੰਮ੍ਰਿਤਸਰ, 04 ਮਾਰਚ : ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਟੀਮ ਨੂੰ ਉਦੋਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਇੱਕ ਹੈਰੋਇਨ ਤਸਕਰ ਨੂੰ ਕਾਬੂ ਕਰ ਕਰਕੇ ਉਸ ਕੋਲੋਂ ਦੋ ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਗਈ। ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਸਰਹੱਦੋਂ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ 01 ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਦੇ ਇੱਕ ਵੱਡੇ ਰੈਕੇਟ ਦਾ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਤਰੀਕ ਵਿੱਚ ਕੀਤਾ ਵਾਧਾ
ਹੁਣ ਵੋਟਾਂ ਦੀ ਰਜਿਸਟ੍ਰੇਸ਼ਨ ਲਈ ਫਾਰਮ 30 ਅਪ੍ਰੈਲ ਤੱਕ ਲਏ ਜਾਣਗੇ ਬਟਾਲਾ, 4 ਮਾਰਚ : ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ। ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਪਹਿਲਾ ਜਾਰੀ ਸ਼ਡਿਊਲ ਵਿੱਚ ਸੋਧ ਕਰਦੇ ਹੋਏ ਰਿਵਾਇਜ਼ਡ ਸ਼ਡਿਊਲ ਜਾਰੀ ਕੀਤਾ ਗਿਆ....
ਚੇਅਰਮੈਨ ਰਮਨ ਬਹਿਲ ਵੱਲੋਂ ਪਿੰਡ ਹਯਾਤ ਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ
ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ - ਰਮਨ ਬਹਿਲ ਗੁਰਦਾਸਪੁਰ, 4 ਮਾਰਚ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੇ ਪਿੰਡ ਹਯਾਤ ਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਭਾਰਤ ਭੂਸ਼ਨ ਸ਼ਰਮਾ, ਸ੍ਰੀ ਕੇਸ਼ੋ ਬਹਿਲ, ਧਰੁਵ ਬਹਿਲ, ਬੀ.ਡੀ.ਪੀ.ਓ. ਪ੍ਰਗਟ ਸਿੰਘ, ਸ. ਮੁਖਦੇਵ ਸਿੰਘ ਆਲੋਵਾਲ....
ਲੋਕ ਅਦਾਲਤਾਂ ਦਾ ਮੁੱਖ ਮਨੋਰਥ ਸਮਝੌਤੇ/ਰਾਜ਼ੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ : ਜ਼ਿਲ੍ਹਾ ਤੇ ਸੈਸ਼ਨ ਜੱਜ
ਲੋਕ ਅਦਾਲਤਾਂ ਵਿੱਚ ਛੇਤੀ ਨਿਆਂ ਮਿਲਣ ਦੇ ਨਾਲ ਸਮੇਂ ਤੇ ਧੰਨ ਦੀ ਬੱਚਤ ਹੋਣ ਤੋਂ ਇਲਾਵਾ ਆਪਸੀ ਦੁਸ਼ਮਣੀ ਵੀ ਖ਼ਤਮ ਹੁੰਦੀ ਹੈ ਗੁਰਦਾਸਪੁਰ, 4 ਮਾਰਚ : ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ੍ਰੀ ਰਜਿੰਦਰ ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ 9 ਮਾਰਚ 2024 ਨੂੰ ਲੱਗ ਰਹੀ ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਆਪਣੇ ਕੇਸਾਂ ਨੂੰ ਲਗਾ ਕੇ ਸਸਤਾ ਤੇ ਛੇਤੀ ਨਿਆਂ ਹਾਸਲ ਕਰਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਦਾ ਮੁੱਖ....
ਜਲ ਜੀਵਨ ਮਿਸ਼ਨ ਤਹਿਤ ਕੁੱਲ 23 ਜਲ ਸਪਲਾਈ ਸਕੀਮਾਂ ਦੀ ਜ਼ਿਲ੍ਹਾ ਜਲ ਸੈਨੀਟੇਸ਼ਨ ਕਮੇਟੀ ਵੱਲੋਂ ਦਿੱਤੀ ਗਈ ਪ੍ਰਵਾਨਗੀ : ਵਧੀਕ ਡਿਪਟੀ ਕਮਿਸ਼ਨਰ
ਤਰਨ ਤਾਰਨ, 04 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਝ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ ਤਹਿਤ ਮੀਟਿੰਗ ਕੀਤੀ ਗਈ। ਇਸ ਦੌਰਾਨ ਜਲ ਜੀਵਨ ਮਿਸ਼ਨ ਤਹਿਤ ਕੁੱਲ 23 ਜਲ ਸਪਲਾਈ ਸਕੀਮਾਂ ਦੀ ਜ਼ਿਲ੍ਹਾ ਜਲ ਸੈਨੀਟੇਸ਼ਨ ਕਮੇਟੀ ਵੱਲੋਂ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਸ਼੍ਰੀ ਰਜਤ ਗੋਪਾਲ ਕਾਰਜਕਾਰੀ ਇੰਜੀਨੀਅਰ ਜਲ ਸਪਲਾਈ....
ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਵੋਟਰਾਂ ਨੂੰ ਮੋਬਾਈਲ ਵੈਨਾਂ ਰਾਹੀਂ ਈ. ਵੀ. ਐੱਮ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ-ਜ਼ਿਲ੍ਹਾ ਚੋਣ ਅਫ਼ਸਰ
ਤਰਨ ਤਾਰਨ, 04 ਮਾਰਚ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਸੀਆਂ ਨੂੰ ਈ. ਵੀ. ਐਮਜ਼ ਅਤੇ ਵੀ. ਵੀ. ਪੈਟ ਦੀ ਵਰਤੋਂ ਕਰਨ ਦੇ ਤਰੀਕੇ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਤਰਨ ਤਾਰਨ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਦੋ ਮੋਬਾਇਲ ਵੈਨਾਂ ਚੱਲ ਰਹੀਆਂ ਹਨ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਕੁਮਾਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ....
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ, ਹੁਣ 30 ਅਪ੍ਰੈਲ ਤੱਕ ਲਏ ਜਾਣਗੇ ਫਾਰਮ : ਜ਼ਿਲ੍ਹਾ ਚੋਣ ਅਫ਼ਸਰ
ਕੋਈ ਵੀ ਕੇਸਾਧਾਰੀ ਸਿੱਖ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਸ੍ਰੀ ਸੰਦੀਪ ਕੁਮਾਰ ਤਰਨ ਤਾਰਨ, 04 ਮਾਰਚ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਮਿਤੀ ਵਿਚ ਵਾਧਾ ਕੀਤਾ ਗਿਆ ਹੈ, ਹੁਣ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਕੀਤੀ ਨਵੀਂ ਸਮਾਂ ਸਾਰਣੀ ਤਹਿਤ ਵੋਟਰ ਰਜਿਸਟਰੇਸ਼ਨ ਦਾ ਕੰਮ 30 ਅਪ੍ਰੈਲ 2024 ਤੱਕ ਕੀਤਾ ਗਿਆ ਹੈ। ਉਨ੍ਹਾਂ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ....
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਬਿਧੀਪੁਰ ਵਿਖੇ ਨਵੇਂ ਸੀਵਰੇਜ ਪਾਉਣ ਅਤੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ
ਕਿਹਾ-ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਬਟਾਲਾ, 3 ਮਾਰਚ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਬਿਧੀਪੁਰ ਵਿਖੇ ਸੀਵਰੇਜ਼ ਪਾਉਣ ਅਤੇ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੋਕੇ ਪਿੰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਵਰੇਜ ਨਾ ਪੈਣ ਕਰਕੇ ਗੰਦੇ ਪਾਣੀ ਦੀ ਸਮੱਸਿਆ ਨਾਲ ਲੋਕ ਜੂਝ ਰਹੇ ਸਨ ਪਰ ਹੁਣ ਸੀਵਰੇਜ ਪੈ ਜਾਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਪਿੰਡ ਵਾਸੀਆਂ ਨਾਲ....
ਅਕਾਲੀ ਦਲ ਦੀ ਭਾਜਪਾ ਨਾਲ ਅੰਦਰਖਾਤੇ ਹੋਇਆ ਸਮਝੌਤਾ, ਆਪ ਪਾਰਟੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ : ਰਾਜਾ ਵੜਿੰਗ 
ਗੁਰਦਾਸਪੁਰ, 2 ਮਾਰਚ : ਜਿਲਾ ਯੂਥ ਕਾਂਗਰਸ ਵੱਲੋਂ ਗਿਲਾ ਪ੍ਰਧਾਨ ਬਲਜੀਤ ਸਿੰਘ ਪਾਹੜਾ ਦੀ ਅਗਵਾਈ ਵਿੱਚ ਪਿੰਡ ਪਾਹੜਾ ਵਿਖੇ ਪੰਜਾਬ ਸਰਕਾਰ ਖਿਲਾਫ ਵਿਸ਼ਾਲ ਰੋਸ ਰੈਲੀ ਕੀਤੀ ਗਈ, ਜਿਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ 'ਚ ਅਕਾਲੀ ਦਲ ਦੀ ਭਾਜਪਾ....
ਵਿਧਾਇਕ ਸ਼ੈਰੀ ਕਲਸੀ ਵਲੋਂ ਫੈਜਪੁਰਾ ਅਤੇ ਦਾਣਾ ਮੰਡੀ ਬਟਾਲਾ ਵਿਖੇ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ
ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਿਤ ਹੋਏ : ਵਿਧਾਇਕ ਸ਼ੈਰੀ ਕਲਸੀ ਬਟਾਲਾ, 2 ਮਾਰਚ : ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋਂ ਅੱਜ ਫੈਜਪੁਰਾ ਅਤੇ ਦਾਣਾ ਮੰਡੀ ਬਟਾਲਾ ਵਿਖੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਾਲਾ 'ਆਮ ਆਦਮੀ ਕਲੀਨਿਕ' ਮਾਡਲ ਲਗਾਤਾਰ ਅੱਗੇ ਵਧ ਰਿਹਾ....