ਮਾਲਵਾ

ਜ਼ਮੀਨ ਦੀ ਸਿਹਤ ਸੁਧਾਰਨ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕਰਨ ਦੀ  ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ
ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਨਾਲ ਫਸਲੀ ਰਹਿੰਦ ਖੂੰਹਦ ਦੀ ਸੁਚੱਜੀ ਸੰਭਾਲ ਸੰਬੰਧੀ ਵਿਚਾਰ ਚਰਚਾ ਕੀਤੀ ਕੰਬਾਈਨ ਹਾਰਵੈਸਟਰ ਉੱਪਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਗਾ ਕੇ ਝੋਨੇ ਦੀ ਕਟਾਈ ਕਰਨੀ ਜ਼ਰੂਰੀ ਫ਼ਰੀਦਕੋਟ 18 ਅਕਤੂਬਰ 2024 : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ,ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਫਰੀਦਕੋਟ ਵਿੱਚ ਪਰਾਲੀ ਨੁੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਲਈ ਆਰੰਭੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ....
ਪੇਂਡੂ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਯੁਵਕ ਸੇਵਾਵਾਂ ਵਿਭਾਗ ਨੇ ਮੰਗੀਆਂ ਅਰਜ਼ੀਆਂ
05 ਨਵੰਬਰ ਤੱਕ ਪੇਂਡੂ ਯੂਥ ਕਲੱਬ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ, -ਡਿਪਟੀ ਕਮਿਸ਼ਨਰ ਫ਼ਰੀਦਕੋਟ 18 ਅਕਤੂਬਰ 2024 : ਯੁਵਕ ਸੇਵਾਵਾਂ ਵਿਭਾਗ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਪੇਂਡੂ ਖੇਤਰ ਦੇ ਯੂਥ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਇਹ ਗ੍ਰਾਂਟ ਕੇਵਲ ਪਿਛਲੇ ਤਿੰਨ ਸਾਲ ਤੋਂ ਪਿੰਡ ਪੱਧਰ 'ਤੇ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੇ ਆਧਾਰ 'ਤੇ ਯੁਵਕ ਸੇਵਾਵਾਂ ਵਿਭਾਗ ਨਾਲ ਐਫਲੀਏਟਿਡ....
ਪਰਾਲੀ ਪ੍ਰਬੰਧਨ ਤਹਿਤ ਮਸ਼ੀਨਰੀ ਦੀ ਵਰਤੋਂ 'ਤੇ ਜਾ ਰਿਹਾ ਜ਼ੋਰ: ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਪਰਾਲੀ ਨਾ ਸਾੜਨ ਅਤੇ ਮਸ਼ੀਨਰੀ ਦੀ ਵਰਤੋਂ ਦੀ ਅਪੀਲ ਡਿਪਟੀ ਕਮਿਸ਼ਨਰ ਵਲੋਂ 15 ਪਿੰਡਾਂ ਦੇ ਵਾਸੀਆਂ ਨਾਲ ਲੜੀਵਾਰ ਮੀਟਿੰਗਾਂ ਬਰਨਾਲਾ, 18 ਅਕਤੂਬਰ 2024 : ਜ਼ਿਲ੍ਹਾ ਬਰਨਾਲਾ ਵਿੱਚ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਵਿਆਪਕ ਪੱਧਰ 'ਤੇ ਜਾਰੀ ਹੈ। ਇਸ ਲੜੀ ਤਹਿਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਲੋਂ ਅੱਜ ਪਿੰਡ ਕਰਮਗੜ੍ਹ, ਝਲੂਰ, ਚੰਨਣਵਾਲ, ਬਖਤਗੜ੍ਹ, ਰਾਏਸਰ ਪੰਜਾਬ, ਚੁਹਾਣਕੇ ਕਲਾਂ, ਹਮੀਦੀ, ਧਨੇਰ, ਮੂੰਮ, ਭੈਣੀ ਜੱਸਾ, ਰਾਜੀਆ....
ਜ਼ਿਮਨੀ ਚੋਣ ਦੇ ਮੱਦੇਨਜ਼ਰ ਹਥਿਆਰ ਚੁੱਕ ਕੇ ਚੱਲਣ 'ਤੇ ਪਾਬੰਦੀ
ਬਰਨਾਲਾ, 18 ਅਕਤੂਬਰ 2024 : ਭਾਰਤੀ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਬਰਨਾਲਾ-103 ਦੀ ਜ਼ਿਮਨੀ ਚੋਣ ਘੋਸ਼ਿਤ ਕਰਨ ਨਾਲ ਜ਼ਿਲ੍ਹਾ ਬਰਨਾਲਾ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਮਨੀ ਚੋਣ ਦੇ ਮੱਦੇਨਜ਼ਰ ਅਸਲਾ ਲੈ ਕੇ ਚੱਲਣ 'ਤੇ....
ਪਰਾਲੀ ਦਾ ਜ਼ਮੀਨ ਵਿੱਚ ਸੁਚੱਜਾ ਨਿਬੇੜਾ ਕਰਕੇ ਮਿਸਾਲ ਕਾਇਮ ਕਰਨ ਕਿਸਾਨ: ਪੂਨਮਦੀਪ ਕੌਰ
ਡਿਪਟੀ ਕਮਿਸ਼ਨਰ ਵਲੋਂ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਅਤੇ ਮੋਹਤਬਰਾਂ ਨਾਲ ਲੜੀਵਾਰ ਮੀਟਿੰਗਾਂ ਬਰਨਾਲਾ, 18 ਅਕਤੂਬਰ 2024 : ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਵਾਤਵਰਣ ਸੰਭਾਲ ਸਬੰਧੀ ਹੁਕਮਾਂ/ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਵਾਸਤੇ ਵਿਆਪਕ ਮੁਹਿੰਮ ਵਿੱਢੀ ਹੋਈ ਹੈ। ਇਸ ਮੁਹਿੰਮ ਤਹਿਤ ਜਿੱਥੇ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਪਿੰਡਾਂ ਦੇ ਮੋਹਤਬਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ....
ਬਿਜਲੀ ਸਪਲਾਈ ਬੰਦ ਰਹੇਗੀ
ਬਰਨਾਲਾ, 18 ਅਕਤੂਬਰ 2024 : ਬਰਨਾਲਾ ਦੇ ਵੱਖ ਵੱਖ ਇਲਾਕਿਆਂ ਵਿਚ 19 ਅਕਤੂਬਰ 2024 ਦਿਨ ਸ਼ਨੀਵਾਰ ਨੂੰ ਬਿਜਲੀ ਸਪਲਾਈ ਬੰਦ ਰਹੇਗੀ। ਗਗਨਦੀਪ ਸਿੰਘ ਵਧੀਕ ਨਿਗਰਾਨ ਇੰਜੀਨੀਅਰ ਵੰਡ ਮੰਡਲ ਸ਼ਹਿਰੀ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਹੋਏ ਕਿਹਾ ਕਿ 11 ਕੇ. ਵੀ. ਬਰਨਾਲਾ ਗਰਿੱਡ 'ਤੇ ਜ਼ਰੂਰੀ ਮੈਨਟੀਨੈਂਸ ਕਾਰਨ ਆਸਥਾ ਕਲੋਨੀ , ਐਵਰਗਰੀਨ ਕਲੋਨੀ, ਪ੍ਰੇਮ ਨਗਰ, ਧਨੌਲਾ ਰੋਡ, ਮਹਿਲ ਨਗਰ, ਭਾਈ ਗੁਰਦਾਸ ਨਗਰ, ਹੇਮਕੁੰਟ ਨਗਰ ਅਤੇ ਕੇ.ਸੀ ਰੋਡ, ਰਾਮ ਬਾਗ ਰੋਡ, 16 ਏਕੜ, ਗਿੱਲ ਨਗਰ ਆਦਿ ਇਲਾਕਿਆਂ ਦੀ ਸਪਲਾਈ....
ਬਰਨਾਲਾ ਜ਼ਿਮਨੀ ਚੋਣ: ਬਿਨਾਂ ਸਬੂਤਾਂ ਦੇ 50,000 ਰੁਪਏ ਤੋਂ ਵੱਧ ਨਗਦੀ ਲਿਜਾਣ ਦੀ ਨਹੀਂ ਇਜਾਜ਼ਤ 
ਤਿਉਹਾਰਾਂ ਅਤੇ ਵਾਢੀ ਦੇ ਮੱਦੇਨਜ਼ਰ ਲੋਕ 50,000 ਰੁਪਏ ਤੋਂ ਵੱਧ ਦੀ ਨਕਦੀ ਦਾ ਸਬੂਤ ਨਾਲ ਰੱਖਣ: ਏ.ਡੀ.ਸੀ ਆਮ ਲੋਕਾਂ ਨੂੰ ਪ੍ਰੇਸ਼ਾਨੀ ਨਾ ਆਉਣ ਦੇਣਾ ਯਕੀਨੀ ਬਣਾਉਣ ਦੇ ਟੀਮਾਂ ਨੂੰ ਨਿਰਦੇਸ਼ ਬਰਨਾਲਾ, 18 ਅਕਤੂਬਰ 2024 : ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਬਰਨਾਲਾ ਵਿਧਾਨ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਦੇ ਮੱਦੇਨਜ਼ਰ ਬਿਨਾਂ ਸਬੂਤਾਂ ਦੇ 50,000 ਰੁਪਏ ਤੋਂ ਵੱਧ ਦੀ ਨਗਦੀ ਲੈ ਕੇ ਜਾਣ ਦੀ ਮਨਾਹੀ ਹੈ। ਇਹ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲਤੀਫ਼ ਅਹਿਮਦ ਨੇ ਜ਼ਿਲ੍ਹੇ ਅੰਦਰ ਲਾਗੂ ਚੋਣ....
ਡੇਂਗੂ ਕੰਟਰੋਲ ਮੁਹਿੰਮ, ਡੀ.ਸੀ ਨੇ ਨਗਰ ਨਿਗਮ, ਨਗਰ ਕੌਂਸਲਾਂ ਅਤੇ ਸਿਹਤ ਟੀਮਾਂ ਨੂੰ ਲਾਰਵਾ ਲੱਭਣ ਦੇ ਨਿਰਦੇਸ਼ ਦਿੱਤੇ 
ਸਕੂਲਾਂ ਅਤੇ ਸਿਖਿਅਕ ਸੰਸਥਾਵਾਂ ਬੱਚਿਆਂ ਨੂੰ ਪੂਰੀਆਂ ਬਾਹਵਾਂ ਵਾਲੇ ਕੱਪੜੇ ਪਵਾਉਣ ਸੰਵੇਦਨਸ਼ੀਲ ਥਾਵਾਂ ਤੇ ਜ਼ੋਰਦਾਰ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਲੁਧਿਆਣਾ, 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਵੱਖ-ਵੱਖ ਵਿਭਾਗਾਂ ਦੇ ਨਾਲ ਮੀਟਿੰਗ ਕਰਦਿਆਂ ਸ੍ਰੀ ਜੋਰਵਾਲ ਨੇ ਡੇਂਗੂ ਦੀ ਰੋਕਥਾਮ ਦੀਆਂ ਰਣਨੀਤੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਉੱਤੇ....
ਡੀ.ਸੀ ਨੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਬਨਾਵਟੀ ਅੰਗ ਵੰਡੇ
ਲੁਧਿਆਣਾ, 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੀ ਪਹਿਲਕਦਮੀ ਤਹਿਤ ਭਾਰਤ ਵਿਕਾਸ ਪ੍ਰੀਸ਼ਦ ਚੈਰੀਟੇਬਲ ਟਰੱਸਟ ਪੰਜਾਬ ਵੱਲੋਂ ਦਿਵਿਆਂਗ ਸਹਾਇਤਾ ਕੇਂਦਰ, ਰਿਸ਼ੀ ਨਗਰ, ਲੁਧਿਆਣਾ ਵਿਖੇ ਲਗਾਏ ਗਏ ਮੁਫਤ ਬਨਾਵਟੀ ਅੰਗ ਵੰਡ ਕੈਂਪ ਦਾ ਉਦਘਾਟਨ ਕੀਤਾ। ਟਰੱਸਟ ਦੇ ਪ੍ਰਧਾਨ ਪੰਕਜ ਜਿੰਦਲ ਨੇ ਦੱਸਿਆ ਕਿ ਟਰੱਸਟ ਵੱਲੋਂ ਹੁਣ ਤੱਕ 1700 ਦੇ ਕਰੀਬ ਕੈਂਪ ਲਗਾਏ ਜਾ ਚੁੱਕੇ ਹਨ, ਜਿਨ੍ਹਾਂ ਵਿੱਚ ਬਨਾਵਟੀ ਅੰਗ ਅਤੇ ਏਡਜ਼ ਅਤੇ ਉਪਕਰਨ....
ਡੀ.ਸੀ ਨੇ ਝੋਨੇ ਦੀ ਚੱਲ ਰਹੀ ਖਰੀਦ ਦੀ ਸਮੀਖਿਆ ਕੀਤੀ
ਪ੍ਰਸ਼ਾਸਨ ਨੇ 127448.9 ਮੀਟਰਿਕ ਟਨ ਝੋਨਾ ਖਰੀਦਿਆ, ਕਿਸਾਨਾਂ ਨੂੰ 289.9 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਲੁਧਿਆਣਾ, 17 ਅਕਤੂਬਰ 2024 : ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਅੱਜ ਇੱਥੇ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ....
ਸਾਨੂੰ ਸਭ ਨੂੰ ਭਗਵਾਨ ਵਾਲਮੀਕੀ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ  : ਗਰੇਵਾਲ 
ਪ੍ਰਗਟ ਦਿਵਸ ਮੌਕੇ ਕਰਵਾਏ ਗਏ ਵੱਖ-ਵੱਖ ਸਮਾਗਮਾਂ ਚ ਵਿਧਾਇਕ ਗਰੇਵਾਲ ਦੇ ਭਰੀ ਹਾਜਰੀ ਲੁਧਿਆਣਾ: 17 ਅਕਤੂਬਰ 2024 : ਭਗਵਾਨ ਵਾਲਮੀਕੀ ਜੀ ਦੇ ਪ੍ਰਗਟ ਦਿਵਸ ਦੇ ਸ਼ੁਭ ਮੌਕੇ ਤੇ ਸ਼ਹਿਰ ਭਰ ਵਿੱਚ ਕਰਵਾਏ ਗਏ ਸਮਾਗਮਾਂ ਚ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਹਾਜ਼ਰੀ ਭਰੀ। ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਗਰੇਵਾਲ ਨੇ ਸ਼ਹਿਰ ਵਾਸੀਆਂ ਨੂੰ ਇਸ ਸ਼ੁਭ ਦਿਹਾੜੇ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਅੱਜ ਉਹ ਸਮਾਂ ਆ ਗਿਆ ਹੈ ਕਿ ਸਾਨੂੰ ਸਭ ਨੂੰ ਮਿਲ ਕੇ ਭਗਵਾਨ ਵਾਲਮੀਕੀ ਜੀ ਦੇ....
ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਆਈਈਡੀ ਬੰਬ ਬਰਾਮਦ
ਫਾਜ਼ਿਲਕਾ, 17 ਅਕਤੂਬਰ 2024 : ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਭੇਜਿਆ ਗਿਆ ਆਈਈਡੀ ਬੰਬ ਬਰਾਮਦ ਕੀਤਾ ਗਿਆ ਹੈ। ਆਰਡੀਐਕਸ ਨਾਲ ਭਰੀ ਇਸ ਖੇਪ ਵਿੱਚ ਬੰਬ ਦੇ ਨਾਲ ਬੈਟਰੀਆਂ ਅਤੇ ਟਾਈਮਰ ਵੀ ਹਨ। ਜਦੋਂ ਬੀਐਸਐਫ ਵੱਲੋਂ ਬੰਬ ਲੱਭਿਆ ਗਿਆ ਤਾਂ ਇਸ ਨੂੰ ਬਰਾਮਦ ਕਰਨ ਤੋਂ ਬਾਅਦ ਸਟੇਟ ਸਪੈਸ਼ਲ ਸੈੱਲ ਨੂੰ ਸੌਂਪ ਦਿੱਤਾ ਗਿਆ। ਇਸ ਤੋਂ ਬਾਅਦ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਜਾਣਕਾਰੀ ਦਿੰਦੇ ਸਟੇਟਸ ਸਪੈਸ਼ਲ ਸੇਲ ਦੇ ਅਧਿਕਾਰੀਆ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੇ ਹਨ।....
ਲੁਧਿਆਣਾ 'ਚ ਫਲਾਈਓਵਰ ‘ਤੇ ਵਾਪਰਿਆ ਦਰਦਨਾਕ ਹਾਦਸਾ, 2 ਨੌਜਵਾਨਾਂ ਦੀ ਮੌਤ
ਲੁਧਿਆਣਾ, 17 ਅਕਤੂਬਰ 2024 : ਲੁਧਿਆਣਾ ਦੇ ਜਗਰਾਉਂ ਪੁੱਲ ਤੋਂ ਗਾਂਧੀ ਨਗਰ ਤੱਕ ਬਣੇ ਫਲਾਈਓਵਰ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਦੋਵੇਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਹਜੇ ਤੱਕ ਨਹੀਂ ਹੋਈ। ਪੁਲਿਸ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਉਹ ਆਪਣੇ ਆਹਾਤੇ ਤੋਂ ਘਰ ਜਾ ਰਹੇ ਸਨ ਕਿ ਪੁਰਾਣੀ ਸਬਜ਼ੀ ਮੰਡੀ ਚੌਂਕ ਨੇੜੇ ਪੁਲ ਦੇ....
ਭਗਵਾਨ ਵਾਲਮੀਕਿ ਜੀ ਦੀਆਂ ਅਮਰ ਰਚਨਾਵਾਂ ਰਹਿੰਦੀ ਦੁਨੀਆ ਤੱਕ ਮਨੁੱਖਤਾ ਨੂੰ ਸੇਧ ਦਿੰਦੀਆਂ ਰਹਿਣਗੀਆਂ : ਸਿਹਤ ਮੰਤਰੀ
ਕਿਹਾ, ਪੰਜਾਬ ਸਰਕਾਰ ਵਾਲਮੀਕਿ ਸਮਾਜ ਦੀ ਭਲਾਈ ਲਈ ਵਚਨਬੱਧ ਪਟਿਆਲਾ, 17 ਅਕਤੂਬਰ 2024 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰੇ ਵਰਗੀਆਂ ਹਨ, ਜੋ ਸਮਾਜ ਨੂੰ ਸਦੀਆਂ ਤੋਂ ਸੇਧ ਦਿੰਦੀਆਂ ਆ ਰਹੀਆਂ ਹਨ। ਉਹ ਅੱਜ ਪਟਿਆਲਾ ਦੇ ਪੀ.ਐਮ.ਡਬਲਿਊ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਕਰਵਾਏ....
ਪੰਚਾਇਤਾਂ ਦੇ ਚੁਣੇ ਹੋਏ ਨੁਮਾਇੰਦਿਆਂ ਸਰਪੰਚ, ਪੰਚ ਸਮੇਤ ਨੰਬਰਦਾਰ ਅਤੇ ਸਰਕਾਰੀ ਕਰਮਚਾਰੀ ਦੁਆਰਾ ਪਰਾਲੀ ਨੂੰ ਅੱਗ ਲਗਾਉਣ ਤੇ ਹੋਵੇਗੀ ਕਾਨੂੰਨੀ ਕਾਰਵਾਈ : ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ 17 ਅਕਤੂਬਰ 2024 : ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ ਅਤੇ ਪਿਛਲੇ ਸਮਿਆਂ ਵਿੱਚ ਕਿਸਾਨਾਂ ਵੱਲੋਂ ਅਕਸਰ ਹੀ ਆਪਣੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ ਵਾਤਾਵਰਣ ਅਤੇ ਆਮ ਜਨ-ਜੀਵਨ ਕਾਫ਼ੀ ਪ੍ਰਭਾਵਿਤ ਹੁੰਦਾ ਹੈ। ਇਸ ਸਬੰਧੀ ਸਰਕਾਰ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਸਖ਼ਤ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ ਕਿ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ । ਪੰਜਾਬ ਰਾਜ ਵਿੱਚ ਝੋਨੇ ਦੀ ਪਰਾਲੀ ਨੂੰ ਸਾਂਭ-ਸੰਭਾਲ ਲਈ ਰਾਜ....