ਫ਼ਤਹਿਗੜ੍ਹ ਸਾਹਿਬ, 26 ਜੁਲਾਈ 2024 : ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਸ਼੍ਰੀ ਜਗਦੀਸ਼ ਸਿੰਘ ਨੇ ਜ਼ਿਲ੍ਹੇ ਦੇ 10+2 ਪਾਸ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਨਾਰਦਨ ਇੰਡੀਆ ਇੰਸਟੀਚਿਊਟ ਆਫ ਫੈਸ਼ਨ ਤਕਨਾਲੌਜੀ, ਮੋਹਾਲੀ ਵੱਲੋਂ ਕਰਵਾਏ ਜਾਣ ਵਾਲੇ ਤਿੰਨ ਸਾਲ ਦੇ ਬੀ.ਐਸ. ਸੀ. ਫੈਸ਼ਨ ਡਿਜਾਇਨ ਤੇ ਬੀ.ਐਸ. ਸੀ. ਟੈਕਸਟਾਈਲ ਡਿਜਾਇਨ ਦੇ ਕੋਰਸਾਂ ਵਿੱਚ ਦਾਖਲਾ ਲੈਣ। ਉਨ੍ਹਾਂ ਦੱਸਿਆ ਕਿ ਨਿਫਟ ਵੱਲੋਂ ਇਨ੍ਹਾਂ ਕੋਰਸਾਂ ਵਿੱਚ ਦਾਖਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ ਜੋ ਕਿ ਵੈਬਸਾਈਟ www.niiftindia.com ਦੇ 15 ਅਗਸਤ, 2024 ਤੱਕ ਭਰੀਆਂ ਜਾ ਸਕਦੀਆਂ ਹਨ। ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਇਲਾਵਾ ਗਰੈਜੁਏਸ਼ਨ ਪਾਸ ਵਿਦਿਆਰਥੀ 2 ਸਾਲਾਂ ਦਾ ਮਾਰਕੀਟਿੰਗ ਤੇ ਮੈਨੇਜਮੈਂਟ ਦੀ ਐਮ.ਐਸ.ਸੀ. ਵੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸੰਸਥਾ ਪੰਜਾਬ ਸਰਕਾਰ ਦੇ ਉਦਯੋਗ ਤੇ ਕਮਰਸ ਵਿਭਾਗ ਅਧੀਨ ਕੰਮ ਕਰਦੀ ਹੈ ਜੋ ਕਿ ਇੰਦਰ ਕੁਮਾਰ ਗੁਜਰਾਲ, ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਤੋਂ ਮਾਨਤਾ ਪ੍ਰਾਪਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਨਾਲ ਸੰਪਰਕ ਕਰਕੇ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਨਿਫਟ ਮੋਹਾਲੀ ਵਿਖੇ ਡਾ: ਦੀਪਾ ਸਾਵਰੀ ਨਾਲ ਮੋਬਾਇਲ ਨੰਬਰ 93164-43030 ਤੇ ਸੰਪਰਕ ਕੀਤਾ ਜਾ ਸਕਦਾ ਹੈ।