ਮੋਹਾਲੀ : ਆਰੀਅਨਜ਼ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਦਾ 2 ਦਿਨਾਂ 7ਵਾਂ ਅੰਤਰ-ਜ਼ੋਨਲ ਯੁਵਕ ਮੇਲਾ ਸਮਾਪਤ ਹੋਇਆ। ਸਮਾਪਤੀ ਅਤੇ ਇਨਾਮ ਵੰਡ ਸਮਾਰੋਹ ਨੂੰ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ, ਪੰਜਾਬ ਸਰਕਾਰ ਨੇ ਕੀਤੀ ਜਦਕਿ ਸ. ਚੇਤਨ ਸਿੰਘ ਜੌੜਾਮਾਜਰਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਉਦਘਾਟਨ ਕੀਤਾ| ਸ. ਗੁਰਲਾਲ ਸਿੰਘ, ਐਮ.ਐਲ.ਏ, ਘਨੌਰ ਵਿਸ਼ੇਸ਼ ਮਹਿਮਾਨ ਅਤੇ ਪ੍ਰੋ. ਡਾ. ਬੂਟਾ ਸਿੰਘ ਸਿੱਧੂ, ਵਾਈਸ ਚਾਂਸਲਰ, ਐਮ.ਆਰ.ਐਸ.ਪੀ.ਟੀ.ਯੂ., ਬਠਿੰਡਾ ਮੁੱਖ ਸਰਪ੍ਰਸਤ ਸਨ। ਡਾ. ਭੁਪਿੰਦਰ ਪਾਲ ਸਿੰਘ ਢੋਟ, ਡਾਇਰੈਕਟਰ, ਖੇਡਾਂ ਅਤੇ ਯੁਵਕ ਭਲਾਈ, ਐਮ. ਆਰ. ਐਸ. ਪੀ. ਟੀ. ਯੂ., ਬਠਿੰਡਾ ਵਿਸ਼ੇਸ਼ ਮਹਿਮਾਨ ਸਨ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਆਫ਼ ਕਾਲੇਜਿਸ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਡਾ. ਬਲਜੀਤ ਕੌਰ ਨੇ ਇਨਾਮ ਵੰਡ ਸਮਾਰੋਹ ਦੌਰਾਨ ਸਾਰੇ ਜੇਤੂ ਅਤੇ ਭਾਗ ਲੈਣ ਵਾਲੇ ਕਾਲਜਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਯੁਵਕ ਮੇਲਿਆਂ ਦਾ ਉਦੇਸ਼ ਰਾਸ਼ਟਰੀ ਏਕਤਾ, ਭਾਈਚਾਰਕ ਸਾਂਝ ਦੀ ਭਾਵਨਾ, ਅਤੇ ਸਾਹਸ ਦੇ ਸੰਕਲਪ ਦਾ ਪ੍ਰਚਾਰ ਕਰਨਾ ਹੈ। ਯੂਥ ਫੈਸਟ ਦੀ ਮੇਜ਼ਬਾਨੀ ਕਰਨ ਲਈ ਆਰੀਅਨਜ਼ ਟੀਮ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਨੇ ਅੱਗੇ ਕਿਹਾ ਕਿ ਆਰੀਅਨਜ਼ ਗਰੁੱਪ ਹੁਣ ਪ੍ਰਮੁੱਖ ਵਿਦਿਅਕ ਸੰਸਥਾਵਾਂ ਵਿੱਚੋਂ ਇੱਕ ਹੈ। ਉਨ੍ਹਾਂ ਨੇ ਪਿਛਲੇ ਸਮੇਂ ਵਿੱਚ ਆਰੀਅਨਜ਼ ਦੇ ਵੱਖ-ਵੱਖ ਸਮਾਗਮਾਂ ਵਿੱਚ ਭਾਗ ਲਿਆ ਹੈ ਅਤੇ ਗਰੁੱਪ ਲੋੜਵੰਦ ਅਤੇ ਯੋਗ ਵਿਦਿਆਰਥੀਆਂ ਲਈ ਬਿਨਾਂ ਕਿਸੇ ਟਿਊਸ਼ਨ ਫੀਸ ਦੇ ਸਿੱਖਿਆ ਪ੍ਰਦਾਨ ਕਰਨ ਵਿੱਚ ਅਸਲ ਵਿੱਚ ਸ਼ਾਨਦਾਰ ਕੰਮ ਕਰ ਰਿਹਾ ਹੈ।