ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 202179 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ : ਡਿਪਟੀ ਕਮਿਸ਼ਨਰ

  • ਹੁਣ ਤੱਕ ਮੰਡੀਆਂ ਵਿੱਚ 206367 ਮੀਟਰਿਕ ਟਨ ਝੌਨੇ ਦੀ ਹੋਈ ਆਮਦ
  • ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਜਾਰੀ ਕੀਤੇ ਗਏ 400.36 ਕਰੋੜ ਰੁਪਏ
  • ਮੰਡੀਆਂ ਵਿੱਚੋਂ 88719 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ

ਫ਼ਤਹਿਗੜ੍ਹ ਸਾਹਿਬ, 23 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 206367 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 202179 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ 400.36 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਮੰਡੀਆਂ ਵਿੱਚੋਂ 88179 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 32 ਮੰਡੀਆਂ ਵਿੱਚ ਖਰੀਦੇ ਗਏ ਕੁੱਲ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 87114 ਮੀਟਰਿਕ ਟਨ, ਮਾਰਕਫੈੱਡ ਵੱਲੋਂ 48118 ਮੀਟਰਿਕ ਟਨ, ਪਨਸਪ ਵੱਲੋਂ 44123 ਮੀਟਰਿਕ ਟਨ ਤੇ ਵੇਅਰ ਹਾਊਸ ਵੱਲੋਂ 22824 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨਾ ਫੈਲ ਸਕੇ।