- ਖੇਡਾਂ ਵਤਨ ਪੰਜਾਬ ਦੀਆਂ ਨੇ ਬਦਲੀ ਪੰਜਾਬ ਦੀ ਨੁਹਾਰ, ਪੰਜਾਬੀਆਂ ਨੇ ਜਿੱਤੇ ਏਸ਼ੀਅਨ ਗੇਮਜ਼ ਵਿੱਚ 19 ਤਮਗੇ
- ਖੇਡਾਂ ਵਤਨ ਪੰਜਾਬ ਦੀਆਂ ਚ ਇਸ ਵਾਰ 4 ਲੱਖ ਖਿਡਾਰੀ ਲੈ ਰਹੇ ਹਨ ਹਿੱਸਾ
ਬਰਨਾਲਾ, 13 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਿਥੇ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਖੇਡ ਸੱਭਿਆਚਾਰ ਨੂੰ ਮੁੜ ਪੰਜਾਬ ਦਾ ਹਿੱਸਾ ਬਣਾਈਆਂ ਜਾ ਰਿਹਾ ਹੈ ਉਥੇ ਨਾਲ ਹੀ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿਚ ਕੀਤੀ ਗਈ ਪਹਿਲਾਂ ਨਾਲ ਖਿਡਾਰੀਆਂ ਨੂੰ ਫਾਇਦਾ ਹੋ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਰਨਾਲਾ ਦੇ ਲਾਲ ਬਹਾਦੁਰ ਸ਼ਾਸਤਰੀ ਕਾਲਜ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਮੁਕਾਬਲਿਆਂ ‘ਚ ਸ਼ਿਰਕਤ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਲਈ ਬੜੀ ਹੀ ਮਾਣ ਵਾਲੀ ਗੱਲ ਹੈ ਕਿ ਹਾਂਗਜ਼ੂ ਵਿਖੇ ਸੰਪੰਨ ਹੋਈਆਂ ਏਸ਼ੀਅਨ ਗੇਮਜ਼ ਵਿੱਚ ਭਾਰਤ ਨੇ ਖਿਡਾਰੀਆਂ ਨੇ ਜਿੱਥੇ ਆਪਣਾ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਕਰਦਿਆਂ 28 ਸੋਨੇ, 38 ਚਾਂਦੀ ਤੇ 41 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 107 ਤਮਗ਼ੇ ਜਿੱਤ ਕੇ ਤਮਗ਼ਾ ਸੂਚੀ ਵਿੱਚ ਚੌਥਾ ਸਥਾਨ ਹਾਸਲ ਕੀਤਾ ਉੱਥੇ ਪੰਜਾਬ ਦੇ 33 ਖਿਡਾਰੀਆਂ ਨੇ ਵੀ ਏਸ਼ੀਅਨ ਗੇਮਜ਼ ਦੇ 72 ਵਰ੍ਹਿਆਂ ਦੇ ਸਾਰੇ ਰਿਕਾਰਡ ਤੋੜਦਿਆਂ 8 ਸੋਨੇ, 6 ਚਾਂਦੀ ਤੇ 5 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 19 ਤਮਗ਼ੇ ਜਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉੱਤੇ ਇਸ ਵਾਰ ਏਸ਼ੀਅਨ ਗੇਮਜ਼ ਵਿੱਚ ਹਿੱਸਾ ਲੈਣ ਗਏ 48 ਪੰਜਾਬੀ ਖਿਡਾਰੀਆਂ ਨੂੰ ਤਿਆਰੀ ਲਈ ਪ੍ਰਤੀ ਖਿਡਾਰੀ 8 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 4.64 ਕਰੋੜ ਰੁਪਏ ਦਿੱਤੇ ਗਏ। ਹੁਣ ਸਰਕਾਰ ਵਾਲੀ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ 2300 ਕੋਚਾਂ ਦੀ ਜਲਦ ਹੀ ਭਰਤੀ ਕੀਤੀ ਜਾ ਰਹੀ ਹੈ। ਨਾਲ ਹੀ ਖੇਡਾਂ ਵਤਨ ਪੰਜਾਬ ਦੀਆਂ ਦੀ ਸਫ਼ਲਤਾ ਨੂੰ ਵੇਖਦੇ ਹੋਏ ਜਿਥੇ ਪਿਛਲੇ ਸਾਲ 3 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ, ਇਸ ਸਾਲ 4 ਲੱਖ ਖਿਡਾਰੀ ਇਸ ਦਾ ਹਿੱਸੇ ਬਣੇ ਹਨ। ਨਾਲ ਹੀ ਸਰਕਰ ਵੱਲੋਂ ਇਸ ਸਾਲ ਤੋਂ 50 ਸਾਲ ਤੋਂ ਵੱਧ ਉਮਰ ਵਾਲੇ ਖਿਡਾਰੀਆਂ ਨੂੰ ਕੈਸ਼ ਇਨਾਮ ਦਿੱਤੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖੇਡ ਅਫਸਰ ਉਮੇਸ਼ਵਰੀ ਸ਼ਰਮਾ, ਪ੍ਰਿੰਸੀਪਲ ਨੀਲਮ ਸ਼ਰਮਾ, ਡਾ ਰਮਨਦੀਪ ਸਿੰਘ, ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਦੇ ਪਰਧਾਨ ਇਸ਼ਵਿੰਦਰ ਜੰਡੂ, ਸਕੱਤਰ ਜਸਵੰਤ ਸਿੰਘ ਅਤੇ ਹੋਰ ਲੋਕ ਹਾਜ਼ਰ ਸਨ।