- ਜ਼ਿਲ੍ਹਾ ਫਾਜ਼ਿਲਕਾ ਅੰਦਰ ਚੱਲ ਰਹੇ ਹਨ 6 ਫਰਦ ਕੇਂਦਰ : ਡਿਪਟੀ ਕਮਿਸ਼ਨਰ
ਫ਼ਾਜ਼ਿਲਕਾ, 30 ਜੂਨ : ਜ਼ਿਲ੍ਹਾ ਫ਼ਾਜਿਲਕਾ ਵਿਖੇ ਵੱਖ-ਵੱਖ ਤਹਿਸੀਲ ਪੱਧਰ ’ਤੇ ਸਥਾਪਿਤ 6 ਫਰਦ ਕੇਂਦਰ ਲੋਕਾਂ ਨੂੰ ਜਮੀਨੀ ਰਿਕਾਰਡ ਦੀ ਨਕਲ ਮੁਹੱਈਆ ਕਰਵਾਉਣ ਵਿਚ ਅਹਿਮ ਭੁਮਿਕਾ ਅਦਾ ਕਰ ਰਹੇ ਹਨ। 1 ਜਨਵਰੀ 2023 ਤੋਂ 31 ਮਈ 2023 ਤੱਕ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ 63501 ਬਿਨੈਕਾਰਾਂ ਨੂੰ ਉਨ੍ਹਾਂ ਦੀਆਂ ਜ਼ਮੀਨ ਦੇ ਰਿਕਾਰਡ ਦੀਆਂ ਨਕਲਾਂ ਦੇ 4 ਲੱਖ 14 ਹਜਾਰ 828 ਪੰਨੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਏ ਗਏ ਹਨ। ਇਨ੍ਹਾਂ ਨਕਲਾਂ ਦੇ ਪੰਨਿਆਂ ਤੋਂ 1 ਕਰੋੜ 3 ਲੱਖ 70 ਹਜਾਰ 700 ਰੁਪਏ ਦੀ ਸਰਕਾਰ ਨੂੰ ਆਮਦਨ ਹੋ ਚੁੱਕੀ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਫਰਦ ਕੇਂਦਰਾਂ ਵਿਖੇ ਲੋਕਾਂ ਦੇ ਕੀਮਤੀ ਸਮੇਂ ਦੀ ਬਚਤ ਹੋ ਜਾਂਦੀ ਹੈ ਉਥੇ ਹੀ ਪਾਰਦਰਸ਼ੀ ਢੰਗ ਨਾਲ ਜਮੀਨੀ ਰਿਕਾਰਡ ਦੀ ਕਾਪੀ ਹਾਸਲ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵੈਬਸਾਈਟ www.plrs.org.in ਅਤੇ revenue.punjab.gov.in ’ਤੇ ਕੋਈ ਵੀ ਜ਼ਮੀਨ ਮਾਲਕ ਆਪਣੀ ਜ਼ਮੀਨ ਦਾ ਰਿਕਾਰਡ ਆਨਲਾਈਨ ਵੇਖ ਸਕਦਾ ਹੈ ਅਤੇ ਇਸ ਦਾ ਪਿ੍ਰੰਟ ਆਊਟ ਵੀ ਪ੍ਰਾਪਤ ਕਰ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤ ਪ੍ਰਦਾਨ ਕੀਤੀ ਗਈ ਹੈ ਕਿ ਕੋਈ ਵੀ ਵਿਅਕਤੀ ਸੂਬੇ ਵਿਚੋਂ ਕਿਸੇ ਵੀ ਫਰਦ ਕੇਂਦਰ ਤੋਂ ਆਪਣੀ ਜਮੀਨ ਦੀ ਫਰਦ ਕਢਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਮੀਨ ਮਾਲਕਾਂ ਲਈ ਵੈਬਸਾਈਟ revenue.punjab.gov.in ਰਾਹੀਂ ਅਪਲਾਈ ਕਰਕੇ ਜ਼ਮੀਨ ਦਾ ਰਿਕਾਰਡ ਡਾਕ ਰਾਹੀਂ ਜਾਂ ਈ.ਮੇਲ ਰਾਹੀਂ ਘਰ ਮੰਗਵਾਉਣ ਦੀ ਸੁਵਿਧਾ ਵੀ ਸ਼ੁਰੂ ਕੀਤੀ ਗਈ ਹੈ। ਜ਼ਿਲ੍ਹਾ ਸਿਸਟਮ ਮੈਨੇਜਰ ਸ੍ਰੀ ਅਸ਼ਵਨੀ ਕੁਮਾਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ੍ਹ ਦੇ ਜਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਇਨ੍ਹਾਂ ਫਰਦ ਕੇਂਦਰਾਂ ਵਿਖੇ ਕੇਵਲ 10 ਤੋਂ 15 ਮਿੰਟਾਂ ਦਾ ਸਮਾਂ ਹੀ ਲੱਗਦਾ ਹੈ, ਜਿਥੇ ਕੇਵਲ 25 ਰੁਪਏ ਪ੍ਰਤੀ ਪੰਨੇ ਦੇ ਹਿਸਾਬ ਨਾਲ ਅਦਾ ਕਰਕੇ ਜਮੀਨੀ ਰਿਕਾਰਡ ਦੀ ਤਸਦੀਕਸ਼ੁਦਾ ਨਕਲ ਪ੍ਰਾਪਤ ਹੋ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਫਰਦ ਕੇਂਦਰ ਫ਼ਾਜ਼ਿਲਕਾ ਵਿਖੇ ਉਕਤ ਸਮੇਂ ਦੌਰਾਨ 18 ਹਜਾਰ 094 ਜਮੀਨ ਮਾਲਕਾਂ ਨੂੰ 1 ਲੱਖ 16 ਹਜਾਰ 832 ਪੰਨੇ ਦੀਆਂ ਨਕਲਾਂ ਦਿੱਤੀਆਂ ਗਈਆਂ ਹਨ। ਇਸੇ ਤਰ੍ਹਾਂ ਅਬੋਹਰ ਵਿਖੇ 14 ਹਜਾਰ 108 ਲੋਕਾਂ ਨੂੰ 97 ਹਜਾਰ 797 ਪੰਨੇ ਦੀਆਂ ਨਕਲਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਜਲਾਲਾਬਾਦ ਵਿਖੇ 14 ਹਜਾਰ 738 ਵਿਅਕਤੀਆਂ ਨੂੰ 87 ਹਜਾਰ 586 ਪੰਨੇ ਨਕਲਾਂ ਮੁਹੱਈਆਂ ਕਰਵਾਈਆਂ। ਅਰਨੀਵਾਲਾ ਵਿਖੇ 7 ਹਜਾਰ 925 ਲੋਕਾਂ ਨੂੰ 50 ਹਜਾਰ 309 ਪੰਨੇ ਨਕਲਾਂ ਦਿੱਤੀਆਂ ਗਈਆਂ। ਖੂਈਆਂ ਸਰਵਰ ਵਿਖੇ 4 ਹਜਾਰ 903 ਬਿਨੈਕਾਰਾਂ ਨੂੰ 35 ਹਜਾਰ 213 ਪੰਨੇ ਨਕਲਾਂ ਮੁਹੱਈਆਂ ਕਰਵਾਈਆਂ ਅਤੇ ਸੀਤੋ ਗੁੰਨੋ ਫਰਦ ਕੇਂਦਰ ਵਿਖੇ 3 ਹਜਾਰ 733 ਲੋਕਾਂ ਨੂੰ 27 ਹਜਾਰ 91 ਪੰਨੇ ਨਕਲਾਂ ਦਿੱਤੀਆਂ ਗਈਆਂ।