- 1471 ਕਰੋੜ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ
- ਅਨਾਜ ਮੰਡੀਆਂ 'ਚ ਕੀਤੇ ਗਏ ਹਨ ਪੁਖਤਾ ਪ੍ਰਬੰਧ
ਬਰਨਾਲਾ, 19 ਨਵੰਬਰ 2024 : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ ਏ ਐੱਸ ਨੇ ਦੱਸਿਆ ਕਿ ਕੱਲ੍ਹ 18 ਨਵੰਬਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 718280 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਿਸ ਵਿਚੋਂ ਹੁਣ ਤਕ ਕੁੱਲ 667765 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਰਕਫੈੱਡ ਵਲੋਂ 182690 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 266369 ਮੀਟ੍ਰਿਕ ਟਨ, ਪਨਸਪ ਵਲੋਂ 149446 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 69260 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 591966 ਮੀਟ੍ਰਿਕ ਟਨ ਫ਼ਸਲ ਦੀ ਲਿਫਟਿੰਗ ਹੋ ਚੁੱਕੀ ਹੈ ਤੇ ਕਿਸਾਨਾਂ ਨੂੰ 1471 ਕਰੋੜ ਦੀ ਰਾਸ਼ੀ ਸਿੱਧੀ ਖਾਤਿਆਂ ਵਿੱਚ ਟਰਾਂਸਫਰ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀਆਂ 'ਚ ਕਿਸਾਨਾਂ ਦੀ ਸਹੂਲਤਾਂ ਲਈ ਪਹਿਲਾਂ ਤੋਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।