- ਵਿਧਾਇਕ ਸੇਖੋਂ ਅਤੇ ਚੇਅਰਮੈਨ ਢਿੱਲਵਾਂ ਨੇ ਗੋਡੇ ਬਦਲਣ ਵਾਲੀ ਮਸ਼ੀਨ ਦਾ ਕੀਤਾ ਉਦਘਾਟਨ
- ਢਿੱਲਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਵੀ ਈ.ਸੀ.ਜੀ. ਮਸ਼ੀਨ ਦਾ ਵੀ ਕੀਤਾ ਉਦਘਾਟਨ
- ਐਸ.ਐਮ.ਓ ਡਾ. ਚੰਦਰ ਸ਼ੇਖਰ ਨੇ ਸਪੀਕਰ ਸੰਧਵਾਂ, ਐਮ.ਐਲ.ਏ ਸੇਖੋਂ ਅਤੇ ਢਿੱਲਵਾਂ ਦਾ ਵਿਸ਼ੇਸ਼ ਤੌਰ ਤੇ ਕੀਤਾ ਧੰਨਵਾਦ
ਫਰੀਦਕੋਟ 9 ਅਗਸਤ : ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਵੱਲੋਂ ਅੱਜ ਸਾਂਝੇ ਤੌਰ ਤੇ ਸਿਵਲ ਹਸਪਤਾਲ ਫਰੀਦਕੋਟ ਵਿਖੇ ਜਿਲ੍ਹਾ ਯੋਜਨਾ ਬੋਰਡ ਵੱਲੋਂ ਜਾਰੀ 4.30 ਲੱਖ ਰੁਪਏ ਦੀ ਗ੍ਰਾਂਟ ਨਾਲ ਉਸਾਰੇ ਸ਼ੈੱਡ ਅਤੇ ਗੋਡੇ ਬਦਲਣ ਵਾਲੀ ਡਰਿੱਲ ਮਸ਼ੀਨ ਦਾ ਉਦਘਾਟਨ ਕੀਤਾ । ਇਸ ਤੋਂ ਬਾਅਦ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਵੱਲੋਂ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਈ.ਸੀ.ਜੀ. ਮਸ਼ੀਨ ਦਾ ਵੀ ਉਦਘਾਟਨ ਕੀਤਾ ਗਿਆ। ਸਿਵਲ ਹਸਪਤਾਲ ਫਰੀਦਕੋਟ ਵਿਖੇ ਬੋਲਦਿਆਂ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਇਸ ਹਸਪਤਾਲ ਵਿਖੇ ਬੈਠਣ ਲਈ ਸੈੱਡ ਅਤੇ ਗੋਡੇ ਬਦਲਣ ਲਈ ਡਰਿੱਲ ਮਸ਼ੀਨ ਦੀ ਲੰਮੇ ਸਮੇਂ ਤੋਂ ਜਰੂਰਤ ਸੀ, ਜਿਸ ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਿਲ੍ਹਾ ਯੋਜਨਾ ਬੋਰਡ ਵੱਲੋਂ ਜਾਰੀ 4.30 ਲੱਖ ਰੁਪਏ ਦੀ ਗ੍ਰਾਂਟ ਨਾਲ ਸ਼ੈੱਡ ਅਤੇ ਗੋਡੇ ਬਦਲਣ ਵਾਲੀ ਮਸ਼ੀਨ ਮਰੀਜ਼ਾ ਦੀ ਸਹੂਲਤ ਲਈ ਅੱਜ ਉਪਲਬਧ ਕਰਵਾਈ ਗਈ ਹੈ। ਚੇਅਰਮੈਨ ਸ. ਢਿੱਲਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਆਪ ਸਰਕਾਰ ਦਾ ਮੁੱਖ ਏਜੰਟਾ ਲੋਕਾਂ ਨੂੰ ਵਧੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਹੁਣ ਸਿਵਲ ਹਸਪਤਾਲ ਫਰੀਦਕੋਟ ਵਿਖੇ ਗੋਢੇ ਬਦਲਣ ਦੀ ਸਹੂਲਤ ਦਾ ਮੁਫਤ ਇਲਾਜ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਬਾਕੀ ਦੀਆਂ ਸਿਹਤ ਸਹੂਲਤਾਂ ਤੇ ਕਾਰਵਾਈ ਕਰਦਿਆਂ ਹੋਰ ਗ੍ਰਾਂਟਾਂ ਵੀ ਜਾਰੀ ਕੀਤੀਆਂ ਜਾਣਗੀਆ। ਇਸ ਉਪਰੰਤ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਸੁਖਜੀਤ ਢਿੱਲਵਾਂ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਗਏ ਜਿੱਥੇ ਉਨ੍ਹਾਂ ਇੱਕ ਈ.ਸੀ.ਜੀ. (ਇਲੈਕਟ੍ਰੋ ਕਾਰਡੀਓਗ੍ਰਾਫੀ) ਮਸ਼ੀਨ ਦਾ ਉਦਘਾਟਨ ਕੀਤਾ। ਇਨ੍ਹਾਂ ਮਸ਼ੀਨਾਂ ਕਾਰਨ ਪੈਂਦੀ ਘਾਟ ਕਾਰਨ ਮਰੀਜਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਨਿਜ਼ਾਤ ਦਿਵਾਉਣ ਲਈ ਸੀਨੀਅਰ ਮੈਡੀਕਲ ਅਫਸਰ ਡਾ. ਚੰਦਰ ਸੇਖਰ ਨੇ ਮੁੱਖ ਮੰਤਰੀ ਪੰਜਾਬ ਦਾ ਅਤੇ ਵਿਸ਼ੇਸ਼ ਤੌਰ ਤੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਕਮੇਟੀ ਸ. ਸੁਖਜੀਤ ਸਿੰਘ ਢਿੱਲਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਆਸ ਪ੍ਰਗਟਾਈ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਫਰੀਦਕੋਟ ਅਤੇ ਆਸ ਪਾਸ ਦੇ ਇਲਾਕੇ ਦੇ ਮਰੀਜਾਂ ਨੂੰ ਕਿਸੇ ਵੀ ਕਿਸਮ ਦੀ ਮਸ਼ੀਨ ਦੀ ਘਾਟ ਕਾਰਨ ਹੁਣ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।