ਮਾਨਸਾ, 28 ਜੂਨ : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅੱਜ ਅਹਿਮ ਸੁਣਵਾਈ ਹੋਈ। ਅਦਾਲਤ 'ਚ ਅੱਜ ਕੁਝ ਹੀ ਮੁਲਜ਼ਮ ਪੇਸ਼ ਹੋਏ। ਜਦਕਿ ਜੋਗਿੰਦਰ ਜੋਗਾ ਨੂੰ 3 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ ਮਾਨਸਾ ਅਦਾਲਤ ਵਿੱਚ 11 ਜੁਲਾਈ ਨੂੰ ਹੋਵੇਗੀ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਮੂਸੇਵਾਲਾ ਕਤਲ ਕਾਂਡ ਦੀ ਜਾਂਚ ਲਈ ਤਿਆਰ ਕੀਤੀ SIT ਨੇ ਗੈਂਗਸਟਰ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ 30 ਤੋਂ ਵੱਧ ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਜਾਂਚ ਵਿੱਚ ਦੱਸਿਆ ਗਿਆ ਕਿ ਕਤਲ ਬਦਲੇ ਦੀ ਭਾਵਨਾ ਨਾਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਕੁੱਲ 27 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਵਿੱਚੋਂ ਕਈ ਸ਼ਾਰਪ ਸ਼ੂਟਰ ਹਨ। ਚਾਰਟਸ਼ੀਟ ਵਿੱਚ ਕੁਝ ਅਜਿਹੇ ਨਾਮ ਹਨ ਜੋ ਵਿਦੇਸ਼ਾਂ ਵਿੱਚ ਬੈਠ ਕੇ ਸਾਰਾ ਨੈੱਟਵਰਕ ਚਲਾਉਂਦੇ ਹਨ। ਇਸ ਤੋਂ ਇਲਾਵਾ ਮੁਕਾਬਲੇ ‘ਚ ਕੁਝ ਆਪਰੇਟਿਵ ਵੀ ਮਾਰੇ ਗਏ।