
ਫਰੀਦਕੋਟ 03 ਜਨਵਰੀ, 2025 ਗਣਤੰਤਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਓਜਸਵੀ ਅਲੰਕਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਓਜਸਵੀ ਅਲੰਕਾਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਪੂਰੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗਾਂ ਨਾਲ, ਗਣਤੰਤਰ ਦਿਵਸ ਨਾਲ ਸਬੰਧਿਤ ਕੰਮ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜੋ ਇਸ ਕੌਮੀ ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਜਾਂ ਦੇਸ਼ ਭਗਤੀ ਦਾ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੋਂ ਉਨਾਂ ਨਾਲ ਸਬੰਧਤ ਕੰਮ ਦੀ ਵਿਸਥਾਰ ਸਾਹਿਤ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਕਿਸਮ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਮੈਡਮ ਤੁਸ਼ਿਤਾ ਗੁਲਾਟੀ ਸਹਾਇਕ ਕਮਿਸ਼ਨਰ (ਜ), ਸ੍ਰੀਮਤੀ ਲਵਪ੍ਰੀਤ ਕੌਰ ਡੀ.ਆਰ.ਓ, ਸ੍ਰੀ ਰਣਵੀਰ ਸਿੰਘ ਤਹਿਸੀਲਦਾਰ, ਸ੍ਰੀਮਤੀ ਨੀਲਮ ਰਾਣੀ ਡੀ.ਈ.ਓ, ਸ. ਬਲਜੀਤ ਸਿੰਘ ਐਸ.ਪੀ.ਐਚ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।