ਫਾਜ਼ਿਲਕਾ, 13 ਜੂਨ : ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਵਨੀਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਮਲੇਰੀਆ ਦੀ ਰੋਕਥਾਮ ਸਬੰਧੀ ਤਿਆਰ ਕੀਤਾ ਜਾਗਰੂਕਤਾ ਪੋਸਟਰ ਰਿਲੀਜ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਹਾਇਕ ਕਮਿਸ਼ਨਰ ਸਾਰੰਗਪ੍ਰੀਤ ਸਿੰਘ, ਸਿਹਤ ਵਿਭਾਗ ਤੋਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਨਿਲ ਧਾਮੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸੰਜੀਵ ਕੁਮਾਰ, ਜ਼ਿਲ੍ਹਾ ਸਿਖਿਆ ਅਫਸਰ ਸ੍ਰੀ ਦੌਲਤ ਰਾਮ ਮੌਜੂਦ ਸਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੂਨ ਜੁਲਾਈ ਮਹੀਨੇ ਦੌਰਾਨ ਮਲੇਰੀਆ/ਡੇਂਗੂ ਜ਼ਿਆਦਾ ਹੋਣ ਦਾ ਖਦਸ਼ਾ ਰਹਿੰਦਾ ਹੈ। ਇਸ ਕਰਕੇ ਇਸ ਦੇ ਲੱਛਣਾਂ ਅਤੇ ਬਚਾਓ ਦੇ ਤਰੀਕਿਆ ਬਾਰੇ ਗਿਆਨ ਹੋਣਾ ਸਾਡੇ ਸਭ ਲਈ ਬਹੁਤ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮਲੇਰੀਆ/ਡੇਂਗੂ ਦੀ ਰੋਕਥਾਮ ਸਬੰਧੀ ਲਗਾਤਾਰ ਜਾਗਰੂਕਤਾ ਪੋ੍ਰਗਰਾਮ ਉਲੀਕੇ ਜਾ ਰਹੇ ਹਨ। ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਤੋਂ ਜ਼ਿਲ੍ਹਾ ਮਾਸ ਮੀਡੀਆ ਅਫਸਰ ਅਨਿਲ ਧਾਮੂ ਨੇ ਕਿਹਾ ਕਿ ਮਲੇਰੀਆ ਬੁਖਾਰ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਖੜੇ ਸਾਫ ਪਾਣੀ ਵਿਚ ਪੈਦਾ ਹੁੰਦੇ ਹਨ। ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦੇ ਹਨ।ਉਨ੍ਹਾਂ ਦੱਸਿਆ ਕਿ ਠੰਡ ਅਤੇ ਕਾਂਬੇ ਨਾਲ ਬੁਖਾਰ, ਤੇਜ਼ ਬੁਖਾਰ ਤੇ ਸਿਰ ਦਰਦ ਹੋਣਾ, ਬੁਖਾਰ ਉਤਰਨ ਤੋਂ ਬਾਅਦ ਥਕਾਵਟ ਤੇ ਕਮਜੋਰੀ ਹੋਣਾ ਅਤੇ ਸ਼ਰੀਰ ਨੂੰ ਪਸੀਨਾ ਆਉਣਾ ਆਦਿ ਮਲੇਰੀਆ ਬੁਖਾਰ ਦੇ ਲੱਛਣ ਹਨ। ਉਨ੍ਹਾਂ ਦੱਸਿਆ ਕਿ ਘਰਾਂ ਦੇ ਆਲੇ—ਦੁਆਲੇ ਛੋਟੇ ਟੋਇਆ ਵਿਚ ਪਾਣੀ ਇਕਠਾ ਨਾ ਹੋਣ ਦਿਓ ਅਤੇ ਟੋਇਆਂ ਨੁੰ ਮਿੱਟੀ ਨਾਲ ਭਰ ਦਿਓ, ਛੱਪੜਾਂ ਵਿਚ ਖੜ੍ਹੇ ਪਾਣੀ ਤੇ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ, ਕੱਪੜੇ ਅਜਿਹੇ ਪਹਿਨੋ ਕਿ ਸ਼ਰੀਰ ਪੂਰੀ ਤਰ੍ਹਾਂ ਢੰਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕਣ। ਉਨ੍ਹਾਂ ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ, ਕਰੀਮਾਂ ਦਾ ਇਸਤੇਮਾਲ ਕੀਤਾ ਜਾਵੇ ਆਦਿ ਮਲੇਰੀਆ ਬੁਖਾਰ ਤੋਂ ਬਚਾਓ ਦੇ ਤਰੀਕੇ ਹਨ। ਉਨ੍ਹਾਂ ਕਿਹਾ ਕਿ ਬੁਖਾਰ ਹੋਣ *ਤੇ ਤੁਰੰਤ ਨੇੜੇ ਦੀ ਸਿਹਤ ਸੰਸਥਾ ਜਾਂ ਸਰਕਾਰੀ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਮਲੇਰੀਆ ਦਾ ਟੈਸਟ ਤੇ ਇਲਾਜ ਰਾਜ ਦੇ ਸਾਰੇ ਸਰਕਾਰੀ ਹਸਪਤਾਨਾਂ ਵਿਚ ਮੁਫਤ ਕੀਤਾ ਜਾਂਦਾ ਹੈ।