- 12 ਅਗਸਤ ਨੂੰ ਹੋਵੇਗੀ ਫੁਲ ਡਰੈਸ ਰਿਹਰਸਲ-ਵਧੀਕ ਡਿਪਟੀ ਕਮਿਸ਼ਨਰ
- ਆਜ਼ਾਦੀ ਦਿਹਾੜੇ ਦਾ ਜ਼ਿਲ੍ਹਾ ਪੱਧਰੀ ਸਮਾਗਮ ਡਾਕਟਰ ਜਾਕਿਰ ਹੁਸੈਣ ਸਟੇਡੀਅਮ ਵਿਖੇ
ਮਾਲੇਰਕੋਟਲਾ 08 ਅਗਸਤ : ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸੁਰਿੰਦਰ ਸਿੰਘ ਨੇ ਦੱਸਿਆ ਕਿ ਮਾਲੇਰਕੋਟਲਾ ਵਿਖੇ ਹੋਣ ਵਾਲੇ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਝੰਡਾ ਲਹਿਰਾਉਣਗੇ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਸਥਾਨਿਕ ਡਾਕਟਰ ਜਾਕਿਰ ਹੁਸੈਣ ਸਟੇਡੀਅਮ ਵਿਖੇ ਹੋਣ ਵਾਲੇ ਸਮਾਗਮ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਨੇਪਰੇ ਚੜ੍ਹਾਏ ਜਾਣ। ਉਨ੍ਹਾਂ ਰਾਸ਼ਟਰੀ ਤਿਉਹਾਰ ਮੌਕੇ ਆਯੋਜਤ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਵਿੱਚ ਲੱਗੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਰਾਸ਼ਟਰੀ ਮਹੱਤਤਾ ਵਾਲੇ ਸਮਾਗਮ ਨੂੰ ਦੇਸ਼ ਭਗਤੀ ਦੀ ਭਾਵਨਾਂ ਨਾਲ ਮਨਾਉਣ ਵਾਸਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਆਪਣੇ ਫਰ਼ਜ ਨਿਭਾਉਣ ਵਿੱਚ ਕਿਸੇ ਕਿਸਮ ਦੀ ਵੀ ਕੋਈ ਅਣਗਹਿਲੀ ਨਾ ਵਰਤੀ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਟੇਡੀਅਮ ਦੀ ਸਾਫ ਸਫਾਈ ਯਕੀਨੀ ਬਣਾਉਣ, ਫਾਇਰ ਬ੍ਰਿਗੇਡ, ਪਾਖਾਨਿਆ ਦੀ ਸਫਾਈ ਆਦਿ ਨੂੰ ਫੁੱਲ ਡਰੈਸ ਰਿਹਰਸਲ ਤੋਂ ਪਹਿਲਾ ਪਹਿਲਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਬਿਜਲੀ ਸਪਲਾਈ, ਮਹਿਮਾਨਾਂ ਅਤੇ ਲੋਕਾਂ ਦੇ ਬੈਠਣ ਲਈ ਵਧੀਆ ਪ੍ਰਬੰਧ ਕਰਨ ਲਈ ਸੁਯੋਗ ਪ੍ਰਬੰਧ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ। ਇਸ ਦੇ ਨਾਲ ਹੀ ਉਨ੍ਹਾਂ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਬਦਲਵੇਂ ਪ੍ਰਬੰਧਾਂ ਬਾਰੇ ਵੀ ਹੁਣ ਤੋਂ ਹੀ ਤਿਆਰ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਲਈ ਫੁਲ ਡਰੈਸ ਰਿਹਰਸਲ 12 ਅਗਸਤ 2023 ਨੂੰ ਕਰਵਾਈ ਜਾਵੇਗੀ । ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਮਾਗਮ ਦੇ ਸਭਿਆਚਾਰਕ ਪ੍ਰੋਗਰਾਮ ਦੀਆਂ ਤਿਆਰੀਆਂ ਨੂੰ ਵਿਅਕ਼ਤੀਗਤ ਤੌਰ ਤੇ ਦੇਖਣ ਅਤੇ ਸਕੂਲਾਂ ਦੀ ਮਾਸ ਸਮੂਲੀਅਤ ਨੂੰ ਯਕੀਨੀ ਬਣਾਉਣ । ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਕੁਮਾਰ, ਤਹਿਸ਼ੀਲਦਾਰ ਸ੍ਰੀ ਰਾਮ ਲਾਲ, ਸਹਾਇਕ ਫੂਡ ਕਮਿਸ਼ਨਰ ਸ੍ਰੀਮਤੀ ਰਾਖੀ ਵਿਨਾਇਕ, ਐਸ.ਡੀ.ਓ ਇੰਜ ਯਾਦਵੀਰ ਸਿੰਘ, ਈ.ਟੀ.ਓ ਸ੍ਰੀ ਜਸਮੀਤ ਸ਼ਰਮਾ,ਏ.ਐਫ਼.ਐਸ.ਓ ਸ੍ਰੀ ਹਰਜੀਤ ਸਿੰਘ,ਜਿਲ੍ਹਾ ਸਿੱਖਿਆ ਅਫਸਰ ਮੁਹੰਮਦ ਖਲੀਲ, ਕਾਰਜਸਾਧਕ ਅਫਸਰ ਸ੍ਰੀ ਮਨਿੰਦਰਪਾਲ ਸਿੰਘ, ਸੀ.ਡੀ.ਪੀ.ਓ ਸ੍ਰੀ ਪਵਨ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਮੌਜੂਦ ਸਨ ।