ਪਟਿਆਲਾ, 9 ਜੁਲਾਈ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਜੀਤ ਸਿੰਘ ਨੇ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਲੋਕਾਂ ਦੀ ਜਾਨ ਮਾਲ ਦੀ ਸੰਭਾਂਲ ਲਈ ਫੌਰੀ ਤੌਰ 'ਤੇ ਢੁਕਵੇਂ ਕਦਮ ਉਠਾਉਣ ਦੀ ਲੋੜ ਮਹਿਸੂਸ ਕਰਦਿਆਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਆਪਣੇ ਇਲਾਕਿਆਂ ਅੰਦਰ ਠੀਕਰੀ ਪਹਿਰੇ ਲਗਾਉਣ ਦੀ ਜਿੰਮੇਵਾਰੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਜਗਜੀਤ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਪੰਜਾਬ ਵਿਲੇਜ ਅਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਭਾਰੀ ਬਾਰਸ਼ ਅਤੇ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਦੀ ਜਾਨ-ਮਾਲ ਨੂੰ ਬਚਾਉਣ ਲਈ ਠੀਕਰੇ ਪਹਿਰੇ ਲਗਾਉਣ ਦੀ ਜਿੰਮੇਵਾਰੀ ਦੇਣ ਦੇ ਹੁਕਮ ਜਾਰੀ ਕੀਤੇ ਹਨ। ਮੌਜੂਦਾ ਸਥਿਤੀ ਨੂੰ ਦੇਖਦਿਆਂ ਇਹ ਹੁਕਮ ਇਕਤਰਫ਼ਾ ਪਾਸ ਕਰਦੇ ਹੋਏ 8 ਸਤੰਬਰ 2023 ਤੱਕ ਲਾਗੂ ਕੀਤੇ ਗਏ ਹਨ।