ਡੇੱਗੂ ਅਤੇ ਮਲੇਰੀਆ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਫਾਜਿਲਕਾ ਵੱਲੋਂ ਕੀਤੀਆਂ ਅਗੇਤੀਆਂ ਤਿਆਰੀਆਂ

  • ਨਰਸਿੰਗ ਵਿਦਿਆਰਥੀਆਂ ਅਤੇ ਸਕੂਲ ਅਧਿਆਪਿਕਾਂ ਨੂੰ ਡੇਂਗੂ ਅਤੇ ਮਲੇਰੀਏ ਦੇ ਲਾਰਵੇ ਦੀ ਪਹਿਚਾਣ ਸਬੰਧੀ ਦਿੱਤੀ ਜਾ ਰਹੀ ਹੈ ਵਿਸ਼ੇਸ਼ ਟ੍ਰੇਨਿੰਗ : ਡਾ ਚੰਦਰ ਸ਼ੇਖਰ ਕੱਕੜ

ਫਾਜਿਲਕਾ 22 ਅਪ੍ਰੈਲ 2025 : ਪੰਜਾਬ ਸਰਕਾਰ ਡਾ ਬਲਬੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਹੁਕਮਾਂ ਅਨੁਸਾਰ ਜਿਲ੍ਹਾ ਐਪੀਡਮੌਲੋਜਿਸਟ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਤਿਆਰੀਆਂ ਕਰ ਲਈਆਂ ਗਈਆਂ ਹਨ। ਉਹਨਾਂ ਜਿਲ੍ਹਾ ਐਪੀਡਮੈਲੋਜਿਸਟ ਅਤੇ ਏ.ਐਮ.ਓ. ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਨਰਸਿੰਗ ਸਕੂਲਾਂ ਦੇ ਬੱਚਿਆਂ ਅਤੇ ਸਕੂਲ ਅਧਿਆਪਿਕਾਂ ਨੂੰ ਲਾਰਵੇ ਦੀ ਪਹਿਚਾਣ ਸਬੰਧੀ ਟ੍ਰੇਨਿੰਗਾਂ ਕਰਵਾਈਆਂ ਜਾਣ ਅਤੇ ਸਿਹਤ ਸੰਸਥਾਵਾਂ, ਸਕੂਲਾਂ ਕਾਲਜਾਂ ਅਤੇ ਜਨਤਕ ਥਾਵਾਂ ਤੇ ਡੇਂਗੂ ਅਤੇ ਮਲੇਰੀਏ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇ। ਉਹਨਾਂ ਦੱਸਿਆ ਕਿ ਅਰਬਨ ਏਰੀਏ ਵਿੱਚ ਲਾਰਵਾ ਚੈੱਕ ਕਰਨ ਅਤੇ ਲਾਰਵੇ ਦੀ ਰੋਕਥਾਮ ਲਈ ਬਰੀਡ ਚੈੱਕਰ ਲਗਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਡੇਂਗੂ ਦਾ ਮੱਛਰ ਸਾਫ਼ ਪਾਣੀ ਵਿੱਚ ਆਂਡੇ ਦਿੰਦਾ ਹੈ ਅਤੇ ਦਿਨ ਵੇਲੇ ਕੱਟਦਾ ਹੈ, ਇਸ ਲਈ ਸਾਨੂੰ ਪੂਰੀ ਬਾਂਹ ਦੇ ਕੱਪੜੇ ਪਾ ਕੇ ਰੱਖਣੇ ਚਾਹੀਦੇ ਹਨ ਅਤੇ ਆਪਣੇ ਘਰਾਂ ਦੇ ਆਸ ਪਾਸ ਗਮਲਿਆਂ, ਕੂਲਰਾਂ, ਟਾਇਰਾਂ, ਫਰਿੱਜ਼ ਦੀਆਂ ਟਰੇਆਂ ਅਤੇ ਛੱਤਾਂ ਦੇ ਪਏ ਨਕਾਰਾ ਸਮਾਨ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਡੇਂਗੂ ਦੇ ਵਿਸ਼ੇਸ਼ ਲੱਛਣ ਹਨ ਜਿਵੇਂ ਕਿ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਾਸਪੇਸ਼ੀਆਂ ਤੇ ਜੋੜਾਂ ਦਾ ਦਰਦ, ਸਰੀਰ ਤੇ ਦਾਣੇ ਨਿਕਲਣੇ, ਉਲਟੀ ਆਉਣਾ, ਨੱਕ ਜਾਂ ਮੂੰਹ ਵਿੱਚੋਂ ਖੂਨ ਆਉਣਾ ਆਦੀ ਹੈ, ਇਸ ਲਈ ਕੋਈ ਵੀ ਲੱਛਣ ਸਾਹਮਣੇਂ ਆਉਣ ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਸਰਕਾਰੀ ਸਿਹਤ ਸੰਸਥਾ ਵਿੱਚ ਡੇਂਗੂ ਅਤੇ ਮਲੇਰੀਏ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਸਮੇਂ ਡਾ ਕਵਿਤਾ ਸਿੰਘ, ਡਾ ਰੋਹਿਤ ਗੋਇਲ, ਡਾ ਸੁਨੀਤਾ ਕੰਬੋਜ਼, ਰਾਜੇਸ਼ ਕੁਮਾਰ, ਰਾਜ ਕੁਮਾਰ ਬੇਰੀ, ਵਿਨੋਦ ਖੁਰਾਣਾ ਹਾਜ਼ਰ ਸਨ।