ਪਟਿਆਲਾ, 25 ਮਾਰਚ (ਯਸ਼ਨਪ੍ਰੀਤ ਸਿੰਘ ਢਿੱਲੋਂ) : ਬੀਤੇ ਕੱਲ੍ਹ ਸਾਬਕਾ ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਵੱਲੋਂ ਜਮਾਨਤ ਦਿੱਤੀ ਗਈ ਸੀ, ਅੱਜ ਜੇਲ੍ਹ ‘ਚੋ ਰਿਹਾਈ ਹੋਣ ਤੋਂ ਬਾਆਦ ਸਾਬਕਾ ਮੰਤਰੀ ਆਸ਼ੂ, ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਥੀਆਂ ਸਮੇਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਏ। ਇਸ ਮੌਕੇ ਭਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣਯੋਗ ਅਦਾਲਤ ਹਾਈਕੋਰਟ ਤੇ ਯਕੀਨ ਸੀ, ਕਿ ਉਨ੍ਹਾਂ ਇਨਸਾਫ ਜਰੂਰ ਮਿਲੇਗਾ। ਜ਼ਿਕਰਯੋਗ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਟੈਂਡਰ ਘਪਲੇ ’ਚ ਫਸੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਬੀਤੇ ਦਿਨ ਪੱਕੀ ਜ਼ਮਾਨਤ ਦੇ ਦਿੱਤੀ ਸੀ। ਹਾਈ ਕੋਰਟ ਦੇ ਜੱਜ ਅਨੂਪ ਚਿਤਕਾਰਾ ਨੇ ਇਸ ਮਾਮਲੇ ’ਚ 23 ਫਰਵਰੀ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖਿਆ ਸੀ ਤੇ ਹੁਣ ਉਹਨਾਂ ਨੂੰ ਪੱਕੀ ਜ਼ਮਾਨਤ ਦੇ ਦਿੱਤੀ ਹੈ ਤੇ ਹੁਣ ਅੱਜ ਉਹ ਜੇਲ੍ਹ ਤੋਂ ਰਿਹਾਅ ਹੋ ਚੁੱਕੇ ਹਨ।