
ਸ੍ਰੀ ਫ਼ਤਹਿਗੜ੍ਹ ਸਾਹਿਬ, 12 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪਿਛਲੇ 16 ਸਾਲਾਂ ਤੋਂ ਕੱਚੀ ਨੌਕਰੀ ਦਾ ਸੰਤਾਪ ਭੋਗ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ ਸੰਘਰਸ਼ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਅੱਜ ਡਿਪਟੀ ਕਮਿਸ਼ਨਰ ਦਫਤਰ ਸਰਹਿੰਦ ਵਿਖੇ ਇਕੱਠੇ ਹੋਏ ਨਰੇਗਾ ਮੁਲਾਜ਼ਮਾਂ ਦਾ ਪਿੰਡਾਂ ਦੇ ਨਰੇਗਾ ਮਜ਼ਦੂਰਾਂ ਅਤੇ ਮੇਰਠਾ ਵੱਲੋਂ ਵੀ ਡਟ ਕੇ ਸਾਥ ਦਿੱਤਾ ਗਿਆ। ਧਰਨੇ ਤੋਂ ਬਾਅਦ ਰੋਸ਼ ਮਾਰਚ ਕਰਦਿਆਂ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਵਾਅਦਿਆਂ ਦੀ ਪੰਡ ਸਿਰ ਤੇ ਚੁੱਕ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਮਨਦੀਪ ਸਿੰਘ ਪ੍ਰਧਾਨ ਨੇ ਕਿਹਾ ਕਿ ਆਪਣੀ ਜ਼ਿੰਦਗੀ ਦਾ ਸਭ ਤੋਂ ਕੀਮਤੀ ਸਮਾਂ ਜਦੋਂ ਕੋਈ ਵੀ ਇਨਸਾਨ ਮਿਹਨਤ ਕਰਕੇ ਕੁੱਝ ਬਣ ਸਕਦਾ ਹੈ, ਉਹ ਸਮਾਂ ਸਾਡਾ ਨਰੇਗਾ ਲੇਖੇ ਲੱਗ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਮੰਗ ਨੂੰ ਲੈਕੇ ਪਿਛਲੇ ਸਮੇਂ ਵਿੱਚ ਪੰਜਾਬ । ਜਿਸ ਦੇ ਰੋਸ਼ ਵਜੋਂ 5 ਮਾਰਚ ਤੋਂ ਨਰੇਗਾ ਤਹਿਤ ਹੋਣ ਵਾਲੇ ਹਰ ਤਰ੍ਹਾਂ ਦੇ ਵਿਕਾਸ ਕਾਰਜ ਠੱਪ ਪਏ ਹਨ, ਮੁਲਾਜ਼ਮ ਹੜਤਾਲ ਤੇ ਹਨ। ਉਨ੍ਹਾਂ ਮੰਗ ਕੀਤੀ ਕਿ ਮੁੱਖ ਮੰਤਰੀ ਪੰਜਾਬ ਇਸ ਮਸਲੇ ਵਿੱਚ ਦਖਲ ਦੇਣ ਅਤੇ ਮੁਲਾਜ਼ਮਾਂ ਨੂੰ ਸਰਕਾਰ ਦੇ ਵਾਅਦੇ ਅਨੁਸਾਰ ਪੱਕਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਸਰਕਾਰ ਜਾਂ ਵਿਭਾਗ ਨੇ ਅਣਗੌਲਿਆਂ ਕੀਤਾ ਤਾਂ 18 ਮਾਰਚ ਮੰਗਲਵਾਰ ਨੂੰ ਵਿਕਾਸ ਭਵਨ ਮੋਹਾਲੀ ਦਾ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠ ਕਰਕੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਹਰਜੀਤ ਸਿੰਘ ਬਲਾਕ ਪ੍ਰਧਾਨ, ਕੁਲਦੀਪ ਸਿੰਘ ਬਲਾਕ ਪ੍ਰਧਾਨ , ਪਰਮਿੰਦਰ ਸਿੰਘ ਜਨਰਲ ਸਕੱਤਰ , ਅਭੇ ਸਿੰਘ ਸੀਨੀਅਰ ਮੀਤ ਪ੍ਰਧਾਨ, ਸਵਰਨ ਸਿੰਘ ਪ੍ਰਬੰਧਕ , ਮਨਪ੍ਰੀਤ ਸਿੰਘ ਸਰਪ੍ਰਸਤ , ਰਵਿੰਦਰ ਸਿੰਘ ਖਜਾਨਚੀ, ਸੁਖਬੀਰ ਸਿੰਘ ,ਸੁਖਜੀਤ ਸਿੰਘ ,ਰਵਿੰਦਰ ਸਿੰਘ ,ਮਨਦੀਪ ਕੌਰ, ਸੁਖਪ੍ਰੀਤ ਕੌਰ ,ਮਨਜੋਤ ਕੌਰ ,ਸੁਖਵਿੰਦਰ ਕੌਰ , ਸਤਨਾਮ ਸਿੰਘ ਗੁਰਸੇਵਕ ਸਿੰਘ, ਵਿਪਨ ਕੁਮਾਰ ,ਗੁਰਦੀਪ ਸਿੰਘ ਪਰਮਿੰਦਰ ਸਿੰਘ ਹਾਜ਼ਰ ਸਨ