ਬਟਾਲਾ, 14 ਸਤੰਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸੰਕਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਦੀ ਮਸ਼ੀਨਰੀ ਉਪਲੱਬਧ ਕਰਵਾਉਣ ਹਿੱਤ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਮੁੱਖ ਖੇਤੀਥਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕੇ ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ਤੱਕ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ, ਜਿਸਦੇ ਚੱਲਦਿਆਂ ਬਲਾਕ ਖੇਤੀਬਾੜੀ ਅਫ਼ਸਰ ਡਾ. ਮਨਧੀਰ ਸਿੰਘ ਫਤਿਹਗੜ੍ਹ ਚੂੜੀਆਂ ਵਲੋਂ ਪਿੰਡ ਹਰਦੋਰਵਾਲ ਵਿਖੇ ਸੀ. ਆਰ.ਐਮ ਆਈਈਸੀ ਸਕੀਮ ਅਧੀਨ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਨੂੰ ਬਿਨਾਂ ਅੱਗ ਲੱਗਾਏ ਖੇਤ ਵਿਚ ਵਾਹੁਣ ਅਤੇ ਈਕੀਵਾਈਸੀ ਸਬੰਧੀ ਜਾਗਰੂਤਾ ਕੈਂਪ ਲਗਾਇਆ ਗਿਆ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਨਾੜ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਅੱਗ ਲਗਾਏ ਬਗੈਰ ਫਸਲ ਬੀਜਣ ਦੇ ਲਾਭਾਂ ਬਾਰੇ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਅਗਾਂਹਵਧੂ ਕਿਸਾਨ ਜਿਨ੍ਹਾਂ ਵਲੋਂ ਨਾੜ ਨੂੰ ਸਾੜੇ ਬਿਨਾਂ ਫਸਲ ਬੀਜੀ ਜਾ ਰਹੀ ਹੈ, ਉਨ੍ਹਾਂ ਵੀ ਆਪਣੇ ਸਫਲ ਤਜਰਬੇ ਸਾਰਿਆਂ ਨਾਲ ਸਾਂਝੇ ਕੀਤੇ ਗਏ। ਇਸ ਮੋਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਮਨਧੀਰ ਸਿੰਘ , ਡਾ ਦੇਵ ਚੰਦ, ਖੇਤੀਬਾੜੀ ਵਿਸਥਾਰ ਅਫਸਰ ਗੁਰਪ੍ਰੀਤ ਕੌਰ, ਏਐਸਆਈ ਅਸ਼ਮਿੰਦਰ ਕੋਰ ਅਤੇ ਹਰਜੀਤ ਸਿੰਘ, ਭੂਮੀ ਰੱਖਿਆ ਅਫ਼ਸਰ ਰਮਨ ਕੁਮਾਰ , ਦਲੀਪ ਕੁਮਾਰ, ਗੁਰਪ੍ਰੀਤ ਸਿੰਘ, ਜਸਕਰਨਜੀਤ ਸਿੰਘ ਸਰਵੇਅਰ ਸੋਇਲ ਵਿਭਾਗ ਫਤਿਹਗੜ੍ਹ ਚੂੜੀਆ ਅਤੇ ਪਿੰਡ ਦੇ ਅਗਾਂਹਵਧੂ ਜਿਮੀਦਾਰ ਹਾਜਰ ਸਨ।