
- ਕੁੱਲ ਆਮਦ ਹੋਈ 702185 ਮੀਟਰਕ ਟਨ ਵਿਚੋਂ 99.80 ਫੀਸਦੀ ਕਣਕ ਦੀ ਖਰੀਦ-ਵਧੀਕ ਡਿਪਟੀ ਕਮਿਸ਼ਨਰ
ਮੋਗਾ, 5 ਮਈ 2025 : ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਸੀਜਨ ਮੁਕੰਮਲ ਹੋਣ ਦੇ ਕਿਨਾਰੇ ਹੈ ਪਹਿਲਾਂ ਕਣਕ ਦੀ ਖਰੀਦ ਨੂੰ ਤੇਜ ਗਤੀ ਨਾਲ ਚਾਲੂ ਰੱਖਿਆ ਗਿਆ ਅਤੇ ਹੁਣ ਪ੍ਰਸ਼ਾਸ਼ਨ ਦਾ ਪੂਰਾ ਜੋਰ ਲਿਫਟਿੰਗ ਪ੍ਰਕਿਰਿਆ ਵੱਲ ਹੈ। ਲਿਫਟਿੰਗ ਪੂਰੀ ਤੇਜੀ ਨਾਲ ਜਾਰੀ ਰੱਖਣ ਲਈ ਪੁਰਜੋਰ ਕੋਸ਼ਿਸ਼ਾਂ ਜਾਰੀ ਹਨ। ਬੀਤੀ ਸ਼ਾਮ ਤੱਕ 409205 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਜਿਹੜੀ ਕਿ 60 ਫੀਸਦੀ ਤੋਂ ਵਧੇਰੇ ਬਣਦੀ ਹੈ ਆਉਣ ਵਾਲੇ ਦਿਨਾਂ ਵਿੱਚ ਇਸਨੂੰ ਹੋਰ ਤੇਜ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਆਈ 702185 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 700714 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਮੰਡੀਆਂ ਵਿੱਚ ਕੁੱਲ ਆਈ ਕਣਕ ਵਿਚੋਂ 99.80 ਫ਼ੀਸਦੀ ਦੀ ਖਰੀਦ ਕੀਤੀ ਜਾ ਚੁੱਕੀ ਹੈ। ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1615.33 ਕਰੋੜ ਰੁਪਏ ਜਮ੍ਹਾਂ ਵੀ ਕਰਵਾਏ ਗਏ ਹਨ। ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵੱਲੋਂ 218121 ਮੀਟਰਕ ਟਨ, ਮਾਰਕਫੈੱਡ ਵੱਲੋਂ 192211 ਮੀਟਰਕ ਟਨ, ਪਨਸਪ ਵੱਲੋਂ 163655 ਮੀਟਰਕ ਟਨ, ਵੇਅਰ ਹਾਊਸ ਵੱਲੋਂ 118522 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 8205 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।