ਲੁਧਿਆਣਾ, 16 ਅਕਤੂਬਰ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ -2023 ਤਹਿਤ ਰਾਜ ਪੱਧਰੀ ਖੇਡਾਂ ਦੇ ਦੂਜੇ ਪੜਾਅ ਵਿੱਚ ਲਾਅਨ ਟੈਨਿਸ ਦੇ ਮੁਕਾਬਲੇ ਹਾਰਵੈਸਟ ਲਾਅਨ ਟੈਨਿਸ ਅਕੈਡਮੀ ਜਸਵਾਲ ਕੁਲਾਰ ਵਿਖੇ ਸ਼ੁਰੂ ਕਰਵਾਏ ਗਏ। ਲਾਅਨ ਖੇਡ ਦੇ ਮੁਕਾਬਲਿਆਂ ਦੇ ਪਹਿਲੇ ਦਿਨ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ, ਲਾਅਨ ਟੈਨਿਸ ਐਂ 14 ਲੜਕੀਆਂ ਦੇ ਟੀਮ ਈਵੈਂਟ ਚ ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਐਸ.ਏ.ਐਸ ਨਗਰ ਨੇ ਰੂਪਨਗਰ ਨੂੰ 2-0 ਦੇ ਫਰਕ ਨਾਲ ਜਲੰਧਰ ਦੀ ਟੀਮ ਨੇ ਬਠਿੰਡੇ ਦੀ ਟੀਮ ਨੂੰ 2-0 ਦੇ ਫਰਕ ਨਾਲ ਅੰਮ੍ਰਿਤਸਰ ਦੀ ਟੀਮ ਨੇ ਫਾਜਿਲਕਾ ਦੀ ਟੀਮ ਨੂੰ 2-0 ਦੇ ਫਰਕ ਨਾਲ, ਪਟਿਆਲਾ ਦੀ ਟੀਮ ਨੇ ਹੁਸ਼ਿਆਰਪੁਰ ਦੀ ਟੀਮ ਨੂੰ 2-0 ਦੇ ਫਰਕ ਨਾਲ ਹਰਾਇਆ। ਅੰ 17 ਲੜਕੀਆਂ ਦੇ ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਐਸ.ਏ.ਐਸ.ਨਗਰ ਦੀ ਟੀਮ ਨੇ ਸੰਗਰੂਰ ਦੀ ਟੀਮ ਨੂੰ 2-0 ਦੇ ਫਰਕ ਨਾਲ ਪਟਿਆਲਾ ਨੇ ਕਪੂਰਥਲਾ ਨੂੰ 2-0 ਦੇ ਫਰਕ ਨਾਲ, ਲੁਧਿਆਣਾ ਨੇ ਮਾਨਸਾ ਨੂੰ 2-0 ਦੇ ਫਰਕ ਨਾਲ ਅਤੇ ਅੰਮ੍ਰਿਤਸਰ ਨੇ ਐਸ.ਬੀ.ਐਸ ਨਗਰ ਨੂੰ 2-0 ਦੇ ਫਰਕ ਨਾਲ ਹਰਾਇਆ। ਅੰ 21 ਮਹਿਲਾ ਦੇ ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਨੇ ਬਠਿੰਡਾ ਨੂੰ 2-0 ਦੇ ਫਰਕ ਨਾਲ ਹਰਾਇਆ।