ਲੁਧਿਆਣਾ, 21 ਸਤੰਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਂਗਣਵਾੜੀ ਸੈਂਟਰ, ਪਿੰਡ ਦਾਖਾ (ਮੁੱਲਾਂਪੁਰ) ਬਲਾਕ ਲੁਧਿਆਣਾ -1 (ਰੂਰਲ), ਜ਼ਿਲ੍ਹਾ ਲੁਧਿਆਣਾ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਪੋਸ਼ਣ ਅਭਿਆਨ ਦੇ ਅੰਤਰਗਤ ਪੋਸ਼ਣ ਮਾਹ 2023 ਮਨਾਉਣ ਲਈ ਸਮਾਗਮ ਕਰਵਾਇਆ ਗਿਆ, ਇਸ ਸਮਾਗਮ ਮੌਕੇ ਵਿਸ਼ੇਸ਼ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਸ਼੍ਰੀ ਮਤੀ ਸ਼ੇਨਾ ਅਗਰਵਾਲ ਵੱਲੋਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ ਜਿਨ੍ਹਾਂ ਦਾ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਵੱਲੋਂ ਨਿੱਘਾ ਸਵਾਗਤ ਅਤੇ ਧੰਨਵਾਦ ਵੀ ਕੀਤਾ ਗਿਆ। ਸਮਾਗਮ ਦੌਰਾਨ ਗਰਭਵਤੀ ਔਰਤਾਂ ਅਤੇ ਕਿਸ਼ੋਰੀਆਂ ਨੂੰ ਸਹੀ ਪੋਸ਼ਣ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਮੌਕੇ 'ਤੇ ਹਾਜ਼ਰ ਗਰਭਵਤੀ ਔਰਤਾਂ ਨੂੰ ਸਪਲੀਮੈਂਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਅਧੀਨ ਫੀਡ ਵੀ ਉਪਲੱਬਧ ਕਰਵਾਈ ਗਈ ਅਤੇ ਪੋਸ਼ਣ ਅਭਿਆਨ ਤਹਿਤ ਸਿਹਤਮੰਦ ਰੈਸਿਪੀਜ਼ ਬਨਾਉਣ ਦੀ ਜਾਣਕਾਰੀ ਦੇਣ ਲਈ ਆਂਗਨਵਾੜੀ ਵਰਕਰਾਂ ਦੇ ਵਧੀਆ ਖਾਣਾ ਤਿਆਰ ਕਰਨ ਦੀ ਵਿਧੀ ਸਬੰਧੀ ਮੁਕਾਬਲੇ ਵੀ ਕਰਵਾਏ ਗਏ। ਵਿਭਾਗ ਵੱਲੋਂ ਇਸ ਤਰ੍ਹਾਂ ਦੇ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ।