ਮਹਿਲ ਕਲਾਂ 13 ਫਰਵਰੀ (ਗੁਰਸੇਵਕ ਸਿੰਘ ਸਹੋਤਾ, ਭੁਪਿੰਦਰ ਸਿੰਘ ਧਨੇਰ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁਰੜ ਵਿਖੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਵਿਦਿਆਰਥੀਆਂ ਅਤੇ ਸਮੁੱਚੀ ਸੰਸਥਾ ਦੇ ਉੱਜਵਲ ਭਵਿੱਖ ਲਈ ਅਰਦਾਸ ਬੇਨਤੀ ਕੀਤੀ ਗਈ। ਭੋਗ ਉਪਰੰਤ ਵਿਦਿਆਰਥੀਆਂ ਵੱਲੋਂ ਕਵੀਸਰੀ ਅਤੇ ਧਾਰਮਿਕ ਗੀਤ ਵੰਨਗੀਆਂ ਪੇਸ਼ ਕੀਤੀਆਂ ਗਈਆਂ ਅਤੇ ਲੰਗਰ ਛਕਾਇਆ ਗਿਆ। ਇਸ ਮੌਕੇ ਤੇ ਸੰਸਥਾ ਦੇ ਚੇਅਰਮੈਨ ਕੌਰ ਸਿੰਘ ਧਾਲੀਵਾਲ ਵੱਲੋਂ ਸਮੁੱਚੇ ਸਮਾਗਮ ਦਾ ਜਾਇਜ਼ਾ ਲਿਆ ਗਿਆ ਅਤੇ ਐੱਮ.ਡੀ. ਸੁਖਵਿੰਦਰ ਕੌਰ ਧਾਲੀਵਾਲ ਵੱਲੋਂ ਸਮੁੱਚੀ ਮੈਨੇਜਮੈਂਟ,ਸਟਾਫ ਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਅਤੇ ਸਖਤ ਮਿਹਨਤ ਲਈ ਪ੍ਰੇਰਿਆ ਗਿਆ। ਸ.ਗੁਰਬਚਨ ਸਿੰਘ ਬਾਜਵਾ (ਐਸ.ਐਚ.ਓ. ਠੁੱਲੀਵਾਲ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਗਿਆਨੀ ਸਰੂਪ ਰਾਮ, ਨੇੜਲੇ ਪਿੰਡਾਂ ਦੇ ਪੰਚਾਇਤ ਮੈਂਬਰ ਅਤੇ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਵੀ ਮੌਜੂਦ ਸਨ।ਸੰਸਥਾ ਦੇ ਪ੍ਰਿੰਸੀਪਲ ਮੈਡਮ ਰੁਪਿੰਦਰ ਕੌਰ ਚੀਮਾ ਨੇ ਦੱਸਿਆ ਕਿ ਧਾਰਮਿਕ ਸਮਾਗਮ ਵਿੱਚ ਬੱਚਿਆਂ ਵੱਲੋਂ ਆਪ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਪੜ੍ਹਾਈ, ਖੇਡਾਂ ਤੇ ਹੋਰ ਗਤੀਵਿਧੀਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸ.ਗੁਰਬਚਨ ਸਿੰਘ ਬਾਜਵਾ, ਪ੍ਰਿੰਸੀਪਲ ਰੁਪਿੰਦਰ ਕੌਰ ਚੀਮਾ, ਵਾਈਸ ਪ੍ਰਿੰਸੀਪਲ ਪ੍ਰਦੀਪ ਸਿੰਘ ਅਤੇ ਅਕਾਦਮਿਕ ਇੰਚਾਰਜ ਕੁਲਦੀਪ ਸਿੰਘ ਮੰਡ ਅਤੇ ਉਘੀਆਂ ਸਖਸ਼ੀਅਤਾਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਪੜ੍ਹੀ ਗਈ। ਚੇਅਰਮੈਨ ਕੌਰ ਸਿੰਘ ਧਾਲੀਵਾਲ ਵੱਲੋਂ ਸਮੂਹ ਪੰਤਵੰਤੇ ਸੱਜਣਾਂ, ਪਹੁੰਚੇ ਪੱਤਰਕਾਰਾਂ, ਕੈਮਰਾਮੈਨ ,ਟੈਂਟ ਪ੍ਬੰਧਕ ,ਲੰਗਰ ਤਿਆਰ ਕਰਤਾ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਮੈਡਮ ਰੁਪਿੰਦਰ ਕੌਰ ਚੀਮਾ ਵੱਲੋਂ ਸਮੂਹ ਸਟਾਫ ਅਤੇ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਹਾਜ਼ਿਰ ਸੀ।