ਰਾਏਕੋਟ, 07 ਫਰਵਰੀ (ਚਮਕੌਰ ਸਿੰਘ ਦਿਓਲ) : ਸਥਾਨਕ ਸ੍ਰੀ ਦਸਮੇਸ਼ ਖਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਵਿਖੇ ਮੁੱਖ ਅਧਿਆਪਕਾ ਸ੍ਰੀਮਤੀ ਕੁਲਜੀਤ ਕੌਰ ਦੀ ਦੇਖ ਰੇਖ ਹੇਠ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭੁਪਿੰਦਰ ਸਿੰਘ (ਕਮਾਂਡੈਂਟ) ਅਤੇ ਜਤਿੰਦਰ ਸਿੰਘ ਧਾਲੀਵਾਲ ਵਲੋਂ ਮੁੱਖ ਮਹਿਮਾਨ ਵਜ਼ੋਂ ਸ਼ਿਰਕਤ ਕੀਤੀ ਗਈ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰਬਾਣੀ ਕੀਰਤਨ ਕਰਕੇ ਕੀਤੀ ਗਈ। ਇਸ ਮੌਕੇ ਪੜ੍ਹਾਈ ਅਤੇ ਖੇਡਾਂ ’ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਨਵਾਜਿਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਭੁਪਿੰਦਰ ਸਿੰਘ ਅਤੇ ਜਤਿੰਦਰ ਸਿੰਘ ਧਾਲੀਵਾਲ ਨੇ ਵੱਖ ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਬੱਚਿਆਂ ਦੀ ਹੌਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਜਿੰਦਗੀ ’ਚ ਸਫ਼ਲ ਹੋਣ ਲਈ ਪੜ੍ਹਾਈ ਸਭ ਤੋਂ ਜਰੂਰੀ ਹੈ, ਇਸ ਲਈ ਹਰੇਕ ਵਿਦਿਆਰਥੀ ਨੂੰ ਮਨ ਲਗਾ ਕੇ ਪੜ੍ਹਨਾ ਚਾਹੀਦਾ ਹੈ। ਸਮਾਗਮ ਦੇ ਅੰਤ ’ਚ ਸਕੂਲ ਪਿ੍ਰੰਸੀਪਲ ਸ੍ਰੀਮਤੀ ਕੁਲਜੀਤ ਕੌਰ ਅਤੇ ਸਟਾਫ ਵਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਡੀ.ਓ ਬਚਿੱਤਰ ਸਿੰਘ, ਰਣਧੀਰ ਸਿੰਘ ਗਰੇਵਾਲ ਕੈਨੇਡਾ, ਬਲਾਕ ਸਿੱਖਿਆ ਅਫਸਰ ਇਤਬਾਰ ਸਿੰਘ, ਅਮਰ ਸਿੰਘ, ਲੈਕਚਰਾਰ ਮਹਿੰਦਰ ਸਿੰਘ, ਇਕਵਾਕ ਸਿੰਘ ਭੰਗੂ, ਹਰਚੰਦ ਸਿੰਘ, ਗੁਰਨੇਕ ਸਿੰਘ ਗਰੇਵਾਲ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਚਰਨ ਜੀਤ ਸਿੰਘ ਥਿੰਦ, ਜਗਤਾਰ ਸਿੰਘ ਢੇਸੀ, ਸਿਮਰਤਪਾਲ ਕੌਰ, ਸਿਮਰਜੀਤ ਕੌਰ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਗੁਰਦੀਪ ਕੌਰ, ਅਮਨਦੀਪ ਕੌਰ, ਜਗਰੂਪ ਸਿੰਘ ਲਖਵੀਰ ਸਿੰਘ ਤੋਂ ਇਲਾਵਾ ਬੱਚਿਆਂ ਦੇ ਮਾਪੇ ਅਤੇ ਹੋਰ ਪਤਵੰਤੇ ਸੱਜਣ ਵੀ ਮੌਜ਼ੂਦ ਸਨ।