- ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ “ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ” ਮੁਹਿੰਮ ਅਧੀਨ ਡੇਂਗੂ ਤੋਂ ਬਚਾਅ ਲਈ ਇਕ ਹਫਤੇ ਤੋਂ ਵੱਧ ਪਾਣੀ ਜਮ੍ਹਾ ਨਾ ਹੋਣ ਦਿੱਤਾ ਜਾਵੇ : ਡਾ ਜਗਦੀਪ ਚਾਵਲਾ ਸਿਵਲ ਸਰਜਨ
- ਡੇਂਗੂ ਤੋਂ ਬਚਾਅ ਲਈ ਬਰਸਾਤਾਂ ਦੋਰਾਨ ਆਪਣੇ ਘਰਾਂ ਅਤੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ: ਡਾ ਜਗਦੀਪ ਚਾਵਲਾ ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ, 30 ਅਗਸਤ 2024 : ਸਿਹਤ ਵਿਭਾਗ ਵੱਲੋਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਅਤੇ ਡਾ ਹਰਕੀਰਤਨ ਸਿੰਘ ਜਿਲ੍ਹਾ ਐਪੀਡੀਮੋਲੋਜਿਸਟ ਦੀ ਨਿਗਰਾਨੀ ਹੇਠ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ’ਤੇ ਵਾਰ” ਮੁਹਿੰਮ ਅਧੀਨ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਡਾ. ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਅੱਜ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਿਹਤ ਵਿਭਾਗ ਟੀਮਾਂ ਵੱਲੋਂ ਭੁੱਲਰ ਕਲੋਨੀ, ਜੋਧੂ ਕਲੋਨੀ, ਬੰਬ ਕਲੋਨੀ ਅਤੇ ਹੋਰ ਜਨਤਨ ਥਾਵਾਂ ’ਤੇ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ।ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।ਉਨ੍ਹਾ ਕਿਹਾ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਰੋਜਾਨਾ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਚੱਲ ਬਰਸਾਤੀ ਮੌਸਮ ਦੋਰਾਨ ਜਗ੍ਹਾ ਪਾਣੀ ਇਕੱਠਾ ਹੋ ਜਾਂਦਾ ਹੈ ਜਿਸ ਮੱਛਰ ਪੈਦਾ ਹੋ ਜਾਂਦਾ ਅਤੇ ਡੈਂਗੂ ਅਤੇ ਵਾਟਰ ਬੋਰਨ ਬੀਮਾਰੀਆਂ ਫੈਲਣ ਦਾ ਖਤਰਾ ਵਧ ਜਾਂਦਾਂ ਹੈ ਇਸ ਲਈ ਆਪਣੇ ਘਰਾਂ ਅਤੇ ਘਰਾਂ ਦੇ ਆਲੇ ਦੁਆਲੇ ਪਾਣੀ ਜਮ੍ਹਾ ਨਹੀ ਹੋਣ ਦੇਣਾ ਚਾਹੀਦਾ ।ਉਨ੍ਹਾ ਕਿਹਾ ਕਿ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। ਇਸ ਮੌਕੇ ਭਗਵਾਨ ਦਾਸ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਕਬਾੜ ਵਿਚ ਪਏ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਇਸ ਮੌਕੇ ਸਿਹਤ ਵਰਕਰ ਜਗਮੀਤ ਸਿੰਘ, ਅਮ੍ਰਿੰਤਪਾਲ ਸਿੰਘ, ਗਗਨਦੀਪ ਸਿੰਘ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ।