ਪਟਿਆਲਾ, 23 ਜੁਲਾਈ : ਮੁੱਖ ਖੇਤੀਬਾੜੀ ਅਫ਼ਸਰ ਗੁਰਨਾਮ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ—ਸੰਭਾਲ ਸਬੰਧੀ ਮਸ਼ੀਨਾਂ ’ਤੇ ਸਬਸਿਡੀ ਲਈ ਬਿਨੈ ਪੱਤਰ ਦੇਣ ਦੀ ਆਖ਼ਰੀ ਮਿਤੀ ਵਿਚ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 15 ਅਗਸਤ 2023 ਤੱਕ ਸ਼ਾਮ 5 ਵਜੇ ਤੱਕ ਆਪਣੀ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ’ਤੇ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੀ.ਆਰ.ਐਮ. ਸਕੀਮ ਅਧੀਨ ਸਰਕਾਰ ਦੀਆਂ ਨਵੀਂਆਂ ਹਦਾਇਤਾਂ ਮੁਤਾਬਕ 5 ਲੱਖ ਦੀ ਲਾਗਤ ਦਾ ਸੀ.ਐਚ.ਸੀ. 15 ਲੱਖ ਦਾ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 3000/4500 ਐਮ.ਟੀ. (ਪ੍ਰਤੀ ਸੀਜਨ) ਸਮਰੱਥਾ ਵਾਲੇ ਪੈਡੀ ਸਟਰਾਅ ਸਪਲਾਈ ਸੈਂਟਰ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੀ.ਐਚ.ਸੀ./ਪੈਡੀ ਸਟਰਾਅ ਸਪਲਾਈ ਚੇਨ ਸਥਾਪਿਤ ਕਰਨ ਦੇ ਚਾਹਵਾਨ ਉਦਮੀ ਕਿਸਾਨ ਗ੍ਰਾਮ ਪੰਚਾਇਤਾਂ/ ਸਹਿਕਾਰੀ ਸਭਾਵਾਂ/ਐਫ.ਪੀ.ਓ/ਆਰ.ਐਫ.ਸੀ. ਆਪਣੀਆਂ ਅਰਜ਼ੀਆਂ ਆਨਲਾਈਨ ਅਪਲਾਈ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ ਜਾਂ ਮੁੱਖ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਕਾਲ ਸੈਂਟਰ ਦੇ ਟੋਲ ਫ਼ਰੀ ਨੰਬਰ 18001801551 ਤੇ ਖੇਤੀਬਾੜੀ ਸਬੰਧੀ ਸਲਾਹ ਲੈ ਸਕਦੇ ਹਨ।