ਲੁਧਿਆਣਾ : ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਗਿਆ। ਇਸ ਦਿਨ ਸਮੂਹ ਦੇਸ਼ਵਾਸੀ ਅਤੇ ਖਾਸ ਕਰਕੇ ਪੰਜਾਬ ਦੇ ਲੋਕ ਸਾਡੀਆਂ ਸੈਨਾਵਾਂ ਵੱਲੋਂ ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹਨ ਅਤੇ ਇਸ ਦਿਨ ਤੇ ਵੱਖ ਵੱਖ ਲੜਾਈਆਂ/ਓਪਰੇਸ਼ਨਾਂ ਦੌਰਾਨ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਅਤੇ ਜ਼ਖਮੀ ਹੋਏ ਸਾਬਕਾ ਸੈਨਿਕਾਂ ਦੀ ਮੱਦਦ ਲਈ ਦਿਲ ਖੋਲ੍ਹ ਕੇ ਦਾਨ ਦਿੰਦੇ ਹਨ। ਇਸ ਦਿਨ ਤੇ ਇਕੱਤਰ ਹੋਈ ਰਾਸ਼ੀ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ। ਝੰਡਾ ਫੰਡ ਇਕੱਠਾ ਕਰਨ ਦੀ ਰਸਮੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਰਾਹੁਲ ਚਾਬਾ, ਪੀ.ਸੀ.ਐਸ ਦੇ ਸ਼੍ਰੀ ਜਤਿੰਦਰ ਕੁਮਾਰ, ਸੁਪਰਡੰਟ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਲੁਧਿਆਣਾ ਵੱਲੋਂ ਝੰਡਾ ਲਗਾ ਕੇ ਸ਼ੁਰੂ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ ਵੱਲੋਂ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਇਸ ਮਹਾਨ ਕਾਰਜ ਲਈ ਵੱਧ ਤੋਂ ਵੱਧ ਦਾਨ ਦੇਣ ਲਈ ਅਪੀਲ ਕਰਦਿਆਂ ਕਿਹਾ ਕਿ ਇਹ ਫੰਡ ਸ਼ਹੀਦਾਂ ਦੇ ਪਰਿਵਾਰਾਂ, ਨਕਾਰਾਂ ਸੈਨਿਕਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਵਰਗੇ ਨੇਕ ਕੰਮਾਂ ਲਈ ਵਰਤਿਆ ਜਾਂਦਾ ਹੈ। ਇਸ ਮੌਕੇ ਸੁਪਰਡੰਟ ਜਤਿੰਦਰ ਕੁਮਾਰ ਅਤੇ ਸਮੂਹ ਸਟਾਫ ਵੀ ਹਾਜ਼ਰ ਸੀ।