ਮਾਨਸਾ 13 ਅਕਤੂਬਰ : ਮਾਨਸਾ ਨੇੜਲੇ ਪਿੰਡ ਕੋਟਲੀ ਦੇ ਫੌਜੀ ਜਵਾਨ ਅੰਮ੍ਰਿਤਪਾਲ ਸਿੰਘ ਜੰਮੂ ਕਸ਼ਮੀਰ ਵਿਚ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ 10 ਦਸੰਬਰ 2022 ਨੂੰ ਹੀ ਭਾਰਤੀ ਫ਼ੌਜ ਵਿਚ ਭਰਤੀ ਹੋਇਆ ਸੀ ਅਤੇ 19 ਸਾਲਾਂ ਦਾ ਸੀ। ਉਹ ਤਕਰੀਬਨ ਡੇਢ ਮਹੀਨਾ ਪਹਿਲਾਂ ਹੀ ਟਰੇਨਿੰਗ ਤੋਂ ਬਾਅਦ ਛੁੱਟੀ ਕੱਟਕੇ ਪਿੰਡ ਤੋਂ ਜੰਮੂ ਵਿਚ ਡਿਊਟੀ ਲਈ ਗਿਆ ਸੀ।ਉਹ ਫੌਜ ਵਿੱਚ ਅਗਨੀਵੀਰ ਯੋਜਨਾ ਅਨੁਸਾਰ ਭਰਤੀ ਹੋਇਆ ਸੀ। ਜਾਣਕਾਰੀ ਅਨੁਸਾਰ 11ਅਕਤੂਬਰ ਨੂੰ ਅਚਾਨਕ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ । ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਕਨੇਡਾ ਵਿਖੇ ਪੜ੍ਹਾਈ ਲਈ ਗਈ ਹੋਈ ਹੈ । ਉਸ ਦਾ ਅੱਜ ਥੋੜਾ ਸਮਾਂ ਪਹਿਲਾਂ ਹੀ ਪਿੰਡ ਕੋਟਲੀ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ।
ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਪਿੰਡ ਵਿਚ ਸਰਕਾਰੀ ਸਨਮਾਨਾਂ ਨਾਲ ਸਸਕਾਰ
ਜੰਮੂ-ਕਸ਼ਮੀਰ ਦੇ ਪੁੰਛ 'ਚ ਗੋਲੀ ਲੱਗਣ ਨਾਲ ਮਾਨਸਾ ਦੇ ਪਿੰਡ ਕੋਟਲੀ ਦਾ 19 ਸਾਲਾਂ ਜਵਾਨ ਅੰਮ੍ਰਿਤਪਾਲ ਸਿੰਘ ਵੀਰਵਾਰ ਨੂੰ ਸ਼ਹੀਦ ਹੋ ਗਿਆ ਸੀ। ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਕੈਨੇਡਾ ਵਿਚ ਪੜ੍ਹ ਰਹੀ ਹੈ। ਸ਼ਹੀਦ ਅੰਮ੍ਰਿਤਪਾਲ ਸਿੰਘ ਦਾ ਪਿੰਡ ਵਿਚ ਸਰਕਾਰੀ ਸਨਮਾਨਾਂ ਨਾਲ ਅੱਜ ਸਸਕਾਰ ਕੀਤਾ ਗਿਆ ਜਿਸ ਦੌਰਾਨ ਹਰ ਅੱਖ ਨਮ ਹੋਈ। ਅੰਮ੍ਰਿਤਪਾਲ ਬੀਤੇ ਸਾਲ 10 ਦਸੰਬਰ 2022 ਨੂੰ ਫੌਜ ਵਿਚ ਭਰਤੀ ਹੋਇਆ ਸੀ ਅਤੇ ਹੁਣ ਡੇਢ ਮਹੀਨਾ ਪਹਿਲਾਂ ਸਿਖਲਾਈ ਲੈਣ ਤੋਂ ਬਾਅਦ ਉਹ ਘਰੋਂ ਛੁੱਟੀ ਲੈ ਕੇ ਜੰਮੂ ਵਿਖੇ ਡਿਊਟੀ ਲਈ ਚਲਾ ਗਿਆ ਸੀ। ਅੰਮ੍ਰਿਤਪਾਲ ਸਿੰਘ 11 ਅਕਤੂਬਰ ਨੂੰ ਡਿਊਟੀ ਦੌਰਾਨ ਗੋਲੀ ਲੱਗਣ ਨਾਲ ਸ਼ਹੀਦ ਹੋ ਗਿਆ ਸੀ। ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਦੀ ਇੱਕ ਭੈਣ ਕੈਨੇਡਾ ਵਿਚ ਪੜ੍ਹ ਰਹੀ ਹੈ। ਅੰਮ੍ਰਿਤਪਾਲ ਦੇ ਪਿਤਾ ਨੇ ਦੱਸਿਆ ਕਿ ਉਸ ਨੂੰ ਖੇਤੀ ਦਾ ਬਹੁਤ ਸ਼ੌਕ ਸੀ ਅਤੇ ਪਰ ਉਹ ਆਪਣੇ ਦੇਸ਼ ਦੀ ਸੇਵਾ ਕਰਨਾ ਵੀ ਚਾਹੁੰਦਾ ਸੀ। ਜਿਸ ਕਾਰਨ ਉਹ ਅਗਨੀਵੀਰ ਯੋਜਨਾ ਤਹਿਤ ਫੌਜ ਵਿਚ ਭਰਤੀ ਹੋਇਆ ਸੀ ਅਤੇ ਜਦੋਂ ਅਸੀਂ ਕੱਲ੍ਹ ਉਸ ਨਾਲ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਉਹ ਜਲਦੀ ਛੁੱਟੀ ਲੈ ਕੇ ਆਪਣੀ ਭੈਣ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਆ ਰਿਹਾ ਸੀ। ਪਿਤਾ ਨੇ ਕਿਹਾ ਕਿ ਉਨ੍ਹਾਂ ਦਾ ਪੁੱਤਰ ਦੇਸ਼ ਲਈ ਸ਼ਹੀਦ ਹੋਇਆ ਹੈ ਅਤੇ ਉਹਨਾਂ ਨੂੰ ਆਪਣੇ ਪੁੱਤਰ ‘ਤੇ ਮਾਣ ਹੈ।
ਮੁੱਖ ਮੰਤਰੀ ਵੱਲੋਂ ਜਵਾਨ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਤੇ ਦੁੱਖ ਪ੍ਰਗਟਾਵਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 19 ਸਾਲਾ ਫੌਜੀ ਜਵਾਨ ਅੰਮ੍ਰਿਤਪਾਲ ਸਿੰਘ ਦੀ ਡਿਊਟੀ ਨਿਭਾਉਂਦਿਆਂ ਹੋਈ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਨਾਲ ਸਬੰਧਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਸ਼ ਲਈ ਖ਼ਾਸ ਤੌਰ ਉਤੇ ਪਰਿਵਾਰ ਲਈ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਮੁੱਖ ਮੰਤਰੀ ਨੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਨੇ ਆਪਣੀ ਡਿਊਟੀ ਪੂਰੇ ਸਮਰਪਣ ਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦਾ ਬਲੀਦਾਨ ਹਮੇਸ਼ਾ ਨੌਜਵਾਨਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਪੀੜਤ ਪਰਿਵਾਰ ਨੂੰ ਵਿੱਤੀ ਇਮਦਾਦ ਦਿੱਤੀ ਜਾਵੇਗੀ।