ਮਾਨਸਾ, 7 ਮਾਰਚ : ਮਾਨਸਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮਾਨਸਾ ਪੁਲਿਸ ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੂੰ ਧਮਕੀ ਦੇਣ ਵਾਲਾ ਗਿ੍ਫ਼ਤਾਰ ਕਰ ਲਿਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਨਾਨਕ ਸਿੰਘ ਐਸ.ਐਸ.ਪੀ. ਮਾਨਸਾ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਧਮਕੀ ਜੀ.ਮੇਲ ਤੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਧਮਕੀ ਦੇਣ ਵਾਲਾ ਦਸਵੀਂ ਜਮਾਤ ਦਾ ਵਿਦਿਆਰਥੀ ਹੈ ਤੇ ਉਸਦੀ ਉਮਰ 14 ਸਾਲ ਹੈ। ਉਹ ਰਾਜਸਥਾਨ ਦੇ ਡਾਗੇਵਾਸ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।